ਆਖ਼ਰ ਸੂਬੇ ਦੇ ਕਿਸਾਨ ਪੰਜਾਬ ਸਰਕਾਰ ਵੱਲੋਂ 2500 ਰੁਪਏ ਪ੍ਰਤੀ ਏਕੜ ਐਲਾਨੇ ਮੁਆਵਜ਼ੇ ਨੂੰ ਹਾਸਲ ਕਰਨ ਲਈ ਸਵੈ ਘੋਸ਼ਣਾ ਪੱਤਰ ਭਰਨ ਲੱਗ ਹੀ ਪਏ ਹਨ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ, ਪੰਜਾਬ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਤੇ ਪੂਰੀ ਉੱਤਰਦੀ ਹੈ ਜਾਂ ਨਹੀਂ, ਇਹ ਤਾਂ ਇੱਕ ਵੱਖਰੀ ਗੱਲ ਹੈ ਪਰ, ਸਰਕਾਰ ਆਪਣੇ ਅਸਲ ਮਕਸਦ ਵਿੱਚ ਕਾਮਯਾਬ ਹੁੰਦੀ ਹੋਈ ਪ੍ਰਤੀਤ ਹੋ ਰਹੀ ਹੈ।
ਦੋਸਤੋ, ਬਿਨਾਂ ਸ਼ੱਕ ਵੱਧ ਰਹੇ ਹਵਾ ਪ੍ਰਦੂਸ਼ਣ ਦੇ ਚਲਦਿਆਂ ਇਸ ਵੇਲੇ ਖ਼ਾਸ ਕਰਕੇ ਉੱਤਰੀ ਭਾਰਤ ਦੇ ਸੂਬਿਆਂ, ਖ਼ਾਸ ਕਰਕੇ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਦੇ ਸਿਰ ਤੇ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਡਾਂਗ ਹੈ ਤੇ ਕੋਕਿਆਂ ਵਾਲੀ। ਸ਼ਾਇਦ ਇਹੀ ਕਾਰਨ ਹੈ ਕਿ, ਸਰਕਾਰ ਨੇ ਮੁਆਵਜ਼ਾ ਕਲੇਮ ਕਰਨ ਵਾਲੇ ਕਿਸਾਨਾਂ ਕੋਲੋਂ ਸਵੈ-ਘੋਸ਼ਣਾ ਪੱਤਰ ਮੰਗਿਆ ਹੈ।
ਕਾਬਿਲ-ਏ-ਗੌਰ ਹੈ ਕਿ, ਲੰਘੇ ਦਿਨ ਹੀ ਕੈਪਟਨ ਸਰਕਾਰ ਨੇ ਸੂਬੇ ਦੇ ਕਿਸਾਨਾਂ ਲਈ ਇੱਕ ਵੱਡਾ ਐਲਾਨ ਕਰਦਿਆਂ ਪਰਾਲੀ ਨਾ ਫੂਕਣ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕਰ ਦਿੱਤਾ ਸੀ। ਇਸਦੇ ਨਾਲ ਹੀ ਪੰਜਾਬ ਸਰਕਾਰ ਨੇ ਕੁਝ ਹੋਰ ਸ਼ਰਤਾਂ ਦੇ ਨਾਲ-ਨਾਲ ਇਹ ਸ਼ਰਤ ਵੀ ਰੱਖੀ ਸੀ ਕਿ, ਮੁਆਵਜ਼ਾ ਕਲੇਮ ਕਰਨ ਵਾਲੇ ਕਿਸਾਨ ਸਰਕਾਰ ਨੂੰ ਸਵੈ ਘੋਸ਼ਣਾ ਪੱਤਰ ਦੇਣਗੇ ਕਿ, ਉਹ ਭਵਿੱਖ ਵਿੱਚ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾਉਣਗੇ।
ਜੇਕਰ ਕਨੂੰਨੀ ਮਾਹਿਰਾਂ ਦੀ ਮੰਨੀਏ ਤਾਂ, ਇਹ ਸਭ ਕੁਝ ਪੰਜਾਬ ਸਰਕਾਰ ਦੀ ਇੱਕ ਗੇਮ ਵੀ ਹੋ ਸਕਦੀ ਹੈ, ਕਿਸਾਨਾਂ ਨੂੰ ਆਪਣੇ ਜਾਲ ਵਿੱਚ ਫਸਾਉਣ ਦੀ ਗੇਮ। ਦੋਸਤੋ, ਇਹ ਗੱਲ ਪੂਰੇ ਯਕੀਨ ਨਾਲ ਨਹੀਂ ਆਖੀ ਜਾ ਸਕਦੀ ਕਿ, ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਜਿਹੜਾ ਵਾਅਦਾ ਕੀਤਾ ਹੈ, ਉਹ ਉਸ ਵਾਅਦੇ ਤੇ ਹਰ ਹਾਲਤ ਵਿੱਚ ਪੂਰਾ ਉੱਤਰੇਗੀ।
ਦੋਸਤੋ, ਪਿਛਲੇ ਪੌਣੇ ਤਿੰਨਾਂ ਸਾਲਾਂ ਤੋਂ ਸਰਕਾਰ ਨੇ ਕਿੰਨੇ ਕੁ ਵਾਅਦੇ ਪੂਰੇ ਕੀਤੇ ਹਨ? ਇਸ ਸਵਾਲ ਦਾ ਜਵਾਬ ਜਨਤਾ ਵੀ ਜਾਣਦੀ ਹੈ ਤੇ ਜਾਣਦੀਆਂ ਸਮੇਂ ਦੀਆਂ ਸਰਕਾਰਾਂ ਵੀ ਭਲੀ ਭਾਂਤੀ ਹਨ। ਅਲੋਚਕਾਂ ਅਨੁਸਾਰ, ਕਿਸਾਨਾਂ ਨੂੰ ਮੁਆਵਜ਼ਾ ਮਿਲਦਾ ਹੈ ਜਾਂ ਨਹੀਂ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ, ਜਿਨ੍ਹਾਂ ਕਿਸਾਨਾਂ ਨੇ ਮੁਆਵਜ਼ਾ ਕਲੇਮ ਕਰਨ ਲਈ ਆਪੋ ਆਪਣੇ ਸਵੈ-ਘੋਸ਼ਣਾ ਪੱਤਰ ਸਰਕਾਰ ਦੇ ਹੱਥਾਂ ਵਿੱਚ ਦੇ ਦਿੱਤੇ ਹਨ, ਉਹ ਉਨ੍ਹਾਂ ਲਈ ਜ਼ਰੂਰ ਜੀਅ ਦਾ ਜੰਗਾਲ ਬਣ ਸਕਦੇ ਹਨ।
ਨੋਟ:- ਉਕਤ ਵਿਚਾਰ ਲੇਖਕ ਦੇ ਆਪਣੇ ਨਿਜੀ ਵਿਚਾਰ ਹਨ, NewsNumber ਇਨ੍ਹਾਂ ਵਿਚਾਰਾਂ ਲਈ ਜ਼ਿੰਮੇਵਾਰ ਨਹੀਂ ਹੈ।
#punjabgovernment #covid_19 #guidlines #newsnumberflash ...
मोदी सरकार ने की कृषि कानून वापस लेने की घोषणा || NewsNumber.Com ...
First World War के दौरान सिक्कों से बने थे हथियार || NewsNumber.Com ...
क्या राज्य की Politics पर इसका असर पड़ेगा || NewsNumber.Com ...
बगावत से है पुराना नाता || Navjot Singh Sidhu || NewsNumber.Com ...
Taliban की वर्तमान सरकार से हैं नाखुश || Abdul Ghani Baradar || NewsNumber.Com ...
ਪਿਛਲੇ ਸਾਢੇ ਚਾਰ ਸਾਲ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈਟ ਪਾਸ ਬੇਰੁਜ਼ਗਾਰ ਬੀ ਐਡ ਅਧਿਆਪਕਾਂ ਨੇ ਜਿਥੇ 24 ਸਤੰਬਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ...
ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਨੇ ਨਵੇਂ ਚੁਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਿੱਠੀ ਲਿਖੀ ਹੈ। ਸੁਖਪਾਲ ਸਿੰਘ ਨੰਨੂ ਸਾਬਕਾ ਸੀਪੀਐਸ ਨੇ ਭਾਜਪਾ ਪਾਰਟੀ ਤੋਂ ...
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਬਲਿਕ ਸੈਕਟਰ ਨੂੰ ਪ੍ਰਾਈਵੇਟ ਹੱਥਾ ਵਿਚ ਵੇਚਿਆ ਜਾ ਰਿਹਾ। ਅਜਿਹੇ ਦੋਸ਼ ਕਾਂਗਰਸੀ ਪਾਰਟੀ ਤਾਂ ਲਗਾਉਂਦੀ ਆਈ ਹੀ ਹੈ, ਨਾਲ ਹੀ ਹੁਣ ਜਨਤਕ ਜਥੇਬੰਦੀਆਂ ਦਾ ਸਾਂਝਾਂ ਮੋਰਚਾ ਅਤੇ ਆਲ ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ...
ਕਿਰਤੀ ਕਿਸਾਨ ਯੂਨੀਅਨ ਵੱਲੋਂ ਦਿੱਲੀ ਕਿਸਾਨ ਮੋਰਚੇ ਨੂੰ ਮਜ਼ਬੂਤ ਕਰਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਪਿੰਡ ਲੰਡੇ ਵਿਖੇ ਭਰਵੀ ਮੀਟਿੰਗ ਕੀਤੀ ਗਈ। ...
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ, ਉਥੇ ਹੀ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕਿਸਾਨਾਂ ਤੇ ...
ਸਰਕਾਰ ਦੁਆਰਾ ਹੁਣ ਕੀ ਆਂਗਨਵਾੜੀ ਵਰਕਰਾਂ ਕੋਲੋਂ ਪ੍ਰੀ ਪ੍ਰਾਇਮਰੀ ਕਲਾਸਾਂ ਖੋਹ ਲਈਆਂ ਜਾਣਗੀਆਂ? ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ...
ਪੰਜਾਬ ਰੋਡਵੇਜ਼ ਪਨਬੱਸ /ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸਾਰੇ ਡਿਪੂ ਅਚਨਚੇਤ ਬੰਦ ਹੋ ਗਏ ਜਿਸ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਸਵੇਰੇ ਮਹਿਕਮੇ ਦੇ ...
ਕਿਸਾਨਾਂ ਵਿਰੁੱਧ ਭਾਜਪਾਈ ਲੀਡਰਾਂ ਦੀ ਜੋ ਬੋਲ ਬਾਣੀ ਹੈ, ਉਹਦਾ ਖ਼ਮਿਆਜ਼ਾ ਭਾਜਪਾਈ ਲੀਡਰ ਭੁਗਤ ਹੀ ਰਹੇ ਹਨ। ਜਦੋਂ ਅਬੋਹਰ ਦੇ ਵਿਧਾਇਕ ਦੀ ਝਾੜਝੰਬ ਮਲੋਟ ਚ ਹੋਈ ਤਾਂ, ਭਾਜਪਾ ਨੇ ਪੰਜਾਬ ਵਿੱਚ ਰਾਸ਼ਟਰਪਤੀ ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਲਈ ਜਾ ਰਹੀ ਮਿਡ ਟਰਮ ਦੀ ਪ੍ਰੀਖਿਆ ਸੋਮਵਾਰ ਤੋਂ ਸ਼ੁਰੂ ਹੋਈ ਸੀ ਅਤੇ ਜਿਹੜੇ ਦਿਨ ਪੇਪਰ ਸ਼ੁਰੂ ਹੋਏ ਉਸੇ ਦਿਨ ਹੀ ਪੇਪਰ ਲੀਕ ਹੋਣ ਦੀ ਖਬਰ ਸਾਹਮਣੇ ਆਈ। ਜਿਸ ਮਗਰੋਂ ਵਿਭਾਗ ‘ਚ ਭਾਜੜਾਂ ਪੈ ਗਈਆਂ ਅਤੇ ਨਕਲ ਰੋਕੂ ਕਮੇਟੀ ਦੇ ਆਗੂ ਵੱਲੋਂ ਇਸ ਸਬੰਧੀ ਆਪਣੇ ਉੱਚ ਅਧਿਕਾਰੀਆਂ ਨੂੰ ਕਾਰਵਾਈ ਕਰਨ ਲਈ ਪੱਤਰ ਦਿੱਤਾ। ...
ਪਹਿਲਾਂ ਕਿਸਾਨਾਂ ਦੇ ਵਿਰੁੱਧ ਬਿਆਨ ਦੇ ਕੇ ਹੁਣ ਪੰਜਾਬ ਸਰਕਾਰ ਨੇ ਭੁੱਲ ਬਖ਼ਸ਼ਾ ਲਈ ਹੈ। ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕਾਲੇ ਖੇਤੀ ਕਾਨੂੰਨਾਂ ਖਿਲਾਫ ...
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਂਗੂੰ ਚੋਣਾਂ ਵੇਲੇ ਜੁਮਲੇ ਛੱਡਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੱਤਾ ਵਿੱਚੋਂ ਬਾਹਰ ਹੁੰਦੇ ਹੋਏ ਵਿਖਾਈ ਦੇ ਰਹੇ ਹਨ, ਕਿਉਂਕਿ ਕੈਪਟਨ ਦੇ ਵੱਲੋਂ ਚੋਣਾਂ ਵੇਲੇ ਜੋ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਸੂਬਾ ਭਰ ਵਿਚ ਰੋਸ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕੀਤੀ। ...
ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਦੇਸ਼ ਭਰ ਦੇ ਕਿਸਾਨ ਦਾ ਵਿਰੋਧ ਕਰ ਰਹੇ ਹਨ। ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਲੈ ਕੇ ਭਾਜਪਾ ਦੇ ਨਵ ਨਿਯੁਕਤ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਨੇ ...
Kerala में ही क्यों होता है Nipah Virus का प्रकोप || NewsNumber.Com ...