ਪੰਜਾਬ ਸਰਕਾਰ ਵੱਲੋਂ ਪਰਾਲੀ ਨਾ ਫੂਕਣ ਵਾਲੇ ਕਿਸਾਨਾਂ ਨੂੰ ਮੋਟਾ ਮੁਆਵਜ਼ਾ ਦੇਣ ਦੇ ਕੀਤੇ ਐਲਾਨ ਦੇ ਬਾਅਦ, ਕਿਸਾਨਾਂ ਵਿੱਚ ਸਵੈ-ਘੋਸ਼ਣਾ ਪੱਤਰ ਦੇਣ ਦੀ ਇੱਕ ਹੋੜ ਜਿਹੀ ਲੱਗ ਗਈ ਹੈ। ਜਿਨ੍ਹਾਂ ਕਿਸਾਨਾਂ ਨੇ ਪਰਾਲੀ ਨਹੀਂ ਸੀ ਫੂਕੀ, ਉਹ ਤਾਂ ਹਲਫ਼ੀਆ ਬਿਆਨ ਦੇ ਹੀ ਰਹੇ ਹਨ ਪਰ, ਕੁਝ ਕਿਸਾਨ ਅਜਿਹੇ ਵੀ ਹਨ, ਜਿਹੜੇ ਕਿ, ਪਰਾਲੀ ਫੂਕਣ ਦੇ ਬਾਵਜੂਦ ਵੀ ਸਰਕਾਰੀ ਮੁਆਵਜ਼ੇ ਦੀ ਰਾਸ਼ੀ ਹਾਸਲ ਕਰਨ ਲਈ ਝੂਠੇ ਸਵੈ ਘੋਸ਼ਣਾ ਪੱਤਰ ਵੀ ਦੇ ਰਹੇ ਹਨ।
ਭਾਵੇਂਕਿ ਅਧਿਕਾਰਿਤ ਤੌਰ ਤੇ ਕਿਸੇ ਵੀ ਸੀਨੀਅਰ ਅਧਿਕਾਰੀ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਪਰ, ਸਰਕਾਰ-ਏ-ਦਰਬਾਰ ਨਾਲ ਜੁੜੇ ਭਰੋਸੇਯੋਗ ਸੂਤਰਾਂ ਅਨੁਸਾਰ, ਕਿਸਾਨਾਂ ਵੱਲੋਂ ਦਿੱਤੇ ਗਏ ਸਵੈ-ਘੋਸ਼ਣਾ ਪੱਤਰਾਂ ਦੀ ਜਾਂਚ ਸ਼ੁਰੂ ਹੋ ਚੁੱਕੀ ਹੈ। ਸੂਤਰ ਦੱਸਦੇ ਹਨ ਕਿ, ਹੁਣ ਤੱਕ ਅੱਠ ਹਜ਼ਾਰ ਤੋਂ ਵੱਧ ਪੱਤਰਾਂ ਦੀ ਜਾਂਚ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ ਮਹਿਜ਼ 1624 ਹੀ ਸਹੀ ਸਾਬਤ ਹੋਏ ਹਨ ਜਦਕਿ, ਬਾਕੀ ਸਾਰੇ ਸ਼ੱਕ ਦੇ ਦਾਇਰੇ ਵਿੱਚ ਆ ਚੁੱਕੇ ਹਨ।
ਸੂਤਰ ਦੱਸਦੇ ਹਨ, ਸਵੈ ਘੋਸ਼ਣਾ ਦੀ ਜਾਂਚ ਲਈ ਐਲਾਨੀਆ ਤੇ ਖ਼ੁਫ਼ੀਆ ਦੋਵੇਂ ਤਰ੍ਹਾਂ ਦੀ ਪੜਤਾਲ ਚੱਲ ਰਹੀ ਹੈ। ਜਾਂਚ ਲਈ ਗਠਿਤ ਕੀਤੀਆਂ ਗਈਆਂ ਜ਼ਿਲ੍ਹਾ ਪੱਧਰੀ ਕਮੇਟੀਆਂ ਜਾਂਚ ਵਿੱਚ ਜੁੱਟ ਗਈਆਂ ਹਨ। ਸੂਤਰਾਂ ਨੇ ਇਹ ਗੱਲ ਸ਼ੀਸ਼ੇ ਵਾਂਗ ਸਾਫ਼ ਕਰ ਦਿੱਤੀ ਹੈ ਕਿ, ਜਿਨ੍ਹਾਂ ਕਿਸਾਨਾਂ ਦੇ ਸਵੈ ਘੋਸ਼ਣਾ ਪੱਤਰ ਝੂਠੇ ਪਾਏ ਗਏ, ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਕਾਬਿਲ-ਏ-ਗੌਰ ਹੈ ਕਿ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਔਸਤਨ 25 ਕੁਇੰਟਲ ਪ੍ਰਤੀ ਏਕੜ ਝੋਨੇ ਦਾ ਝਾੜ ਮਿਥਿਆ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਨਾ ਫੂਕਣ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਨੇ 2500 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਐਲਾਨਿਆ ਹੈ ਤੇ ਇਸੇ ਮੁਆਵਜ਼ੇ ਨੂੰ ਹਾਸਲ ਕਰਨ ਲਈ ਜਿਨ੍ਹਾਂ ਕਿਸਾਨ ਨੇ ਝੂਠੇ ਹਲਫ਼ਨਾਮੇ ਦਿੱਤੇ ਹਨ, ਉਨ੍ਹਾਂ ਨੂੰ ਆਪਣੀ ਜਾਨ ਕੁੜਿੱਕੀ ਵਿੱਚ ਫਸਦੀ ਹੋਈ ਨਜ਼ਰ ਆ ਰਹੀ ਹੈ।
ਨੋਟ:- ਉਕਤ ਵਿਚਾਰ ਲੇਖਕ ਦੇ ਆਪਣੇ ਨਿਜੀ ਵਿਚਾਰ ਹਨ, NewsNumber ਇਨ੍ਹਾਂ ਵਿਚਾਰਾਂ ਲਈ ਜ਼ਿੰਮੇਵਾਰ ਨਹੀਂ ਹੈ।
क्या राज्य की Politics पर इसका असर पड़ेगा || NewsNumber.Com ...
ਕਿਰਤੀ ਕਿਸਾਨ ਯੂਨੀਅਨ ਵੱਲੋਂ ਦਿੱਲੀ ਕਿਸਾਨ ਮੋਰਚੇ ਨੂੰ ਮਜ਼ਬੂਤ ਕਰਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਪਿੰਡ ਲੰਡੇ ਵਿਖੇ ਭਰਵੀ ਮੀਟਿੰਗ ਕੀਤੀ ਗਈ। ...
ਕਿਸਾਨਾਂ ਵਿਰੁੱਧ ਭਾਜਪਾਈ ਲੀਡਰਾਂ ਦੀ ਜੋ ਬੋਲ ਬਾਣੀ ਹੈ, ਉਹਦਾ ਖ਼ਮਿਆਜ਼ਾ ਭਾਜਪਾਈ ਲੀਡਰ ਭੁਗਤ ਹੀ ਰਹੇ ਹਨ। ਜਦੋਂ ਅਬੋਹਰ ਦੇ ਵਿਧਾਇਕ ਦੀ ਝਾੜਝੰਬ ਮਲੋਟ ਚ ਹੋਈ ਤਾਂ, ਭਾਜਪਾ ਨੇ ਪੰਜਾਬ ਵਿੱਚ ਰਾਸ਼ਟਰਪਤੀ ...
ਪਹਿਲਾਂ ਕਿਸਾਨਾਂ ਦੇ ਵਿਰੁੱਧ ਬਿਆਨ ਦੇ ਕੇ ਹੁਣ ਪੰਜਾਬ ਸਰਕਾਰ ਨੇ ਭੁੱਲ ਬਖ਼ਸ਼ਾ ਲਈ ਹੈ। ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕਾਲੇ ਖੇਤੀ ਕਾਨੂੰਨਾਂ ਖਿਲਾਫ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਸੂਬਾ ਭਰ ਵਿਚ ਰੋਸ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕੀਤੀ। ...
ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਦੇਸ਼ ਭਰ ਦੇ ਕਿਸਾਨ ਦਾ ਵਿਰੋਧ ਕਰ ਰਹੇ ਹਨ। ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਲੈ ਕੇ ਭਾਜਪਾ ਦੇ ਨਵ ਨਿਯੁਕਤ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਨੇ ...
ਭਾਵੇਂ ਹੀ ਪਰਾਲੀ ਦੇ ਧੂਏਂ ਦਾ ਦੋਸ਼ੀ ਹਰ ਵਾਰ ਹੀ ਸਰਕਾਰਾਂ ਵੱਲੋਂ ਕਿਸਾਨ ਨੂੰ ਹੀ ਮੰਨਿਆ ਜਾਂਦਾ ਹੈ, ਪਰ ਅਸਲ ਦੇ ਵਿੱਚ ਦੋਸ਼ੀ ਉਹ ਸਰਕਾਰਾਂ ਹਨ, ਜਿਹੜੀਆਂ ਕਿਸਾਨਾਂ ਨੂੰ ਸਹੂਲਤਾਂ ਦੇਣ ਤੋਂ ਭੱਜਦੀਆਂ ਹਨ। ਕੇਜਰੀਵਾਲ ...
ਕਿਸਾਨ ਅੰਦੋਲਨ ਚੱਲਦੇ ਨੂੰ ਭਾਵੇਂ ਹੀ ਦਸ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਿਆ ਹੈ ਅਤੇ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਮੰਨਣ ਨੂੰ ਤਿਆਰ ਨਹੀਂ। ਪਰ ਹੁਣ ਜੋ ਕਿਸਾਨਾਂ ਵੱਲੋਂ ਕਦਮ ਚੁੱਕਿਆ ਗਿਆ ਹੈ, ਉਹਦੇ ਅੱਗੇ ਹੁਣ ...
ਖੇਤੀ ਕਾਨੂੰਨਾਂ ਦੇ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਦਾ ਮੋਰਚਾ ਜਿੱਥੇ ਇੱਕ ਪਾਸੇ ਜਾਰੀ ਹੈ, ਉਥੇ ਹੀ ਦੂਜੇ ਪਾਸੇ ਕਿਸਾਨਾਂ ਵਲੋਂ ਲਗਾਤਾਰ ਸਿਆਸੀ ਪਾਰਟੀਆਂ ਦਾ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ...
ਕੱਲ੍ਹ ਕਿਸਾਨਾਂ ਮੂਹਰੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਗੋਡੇ ਟੇਕ ਗਈਆਂ। ਜਿਹੜੇ ਵੱਡੇ ਵੱਡੇ ਲੀਡਰਾਂ ਨੂੰ ਮਿਲਣ ਲਈ ਪੰਜਾਬ ਵਾਸੀ ਸਾਲਾਂ ਤੱਕ ਤਰਸਦੇ ਰਹੇ, ਉਹ ਕਿਸਾਨਾਂ ਮੂਹਰੇ ਝੁਕਦੇ ਹੋਏ, ਕਿਸਾਨਾਂ ਦੀ ਹਰ ਗੱਲ ਮੰਨਣ ...
ਬੀਤੇ 9 ਮਹੀਨਿਆਂ ਤੋਂ ਵੀ ਜਿਆਦਾ ਸਮੇ ਤੋਂ ਕਿਸਾਨ ਦਿੱਲੀ ਦੀਆ ਸਰਹੱਦਾਂ 'ਤੇ ਡਟੇ ਹੋਏ ਹਨ। ਕਿਸਾਨ ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP 'ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਅੱਜ ਚੰਡੀਗੜ੍ਹ ਵਿੱਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਇੱਕ ਕਚਹਿਰੀ ਲੱਗੀ। ...
ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਜੇਠੂਕੇ ਦੇ ਕਿਸਾਨ ਗੁਰਦੇਵ ਸਿੰਘ ਦੀ ਜ਼ਮੀਨ ਦੀ ਕੁਰਕੀ 13 ਲੱਖ ਵਿੱਚ 6 ਏਕੜ ਦੀ ਹੋਣੀ ਸੀ, ਜਿਸ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਡਟ ਕੇ ਵਿਰੋਧ ...
ਸੰਯੁਕਤ ਕਿਸਾਨ ਮੋਰਚੇ ਦੇ ਲੀਗਲ ਪੈਨਲ ਨੇ ਦਿੱਲੀ ਪੁਲਿਸ ਵਲੋਂ ਦਫਾ 160 ਸੀ.ਆਰ.ਪੀ.ਸੀ ਤਹਿਤ ਪੰਜਾਬ ਦੇ ਕਿਸਾਨਾਂ ਨੂੰ 26 ਜਨਵਰੀ ਦੀ ਘਟਨਾ ਸਮੇਂ ਦਰਜ ਕੀਤੀਆਂ ਐੱਫ.ਆਈ.ਆਰਜ. ਦੀ ਤਫਤੀਸ਼ ਵਿੱਚ ਸ਼ਾਮਿਲ ...
ਅੱਜ ਕਿਰਤੀ ਕਿਸਾਨ ਯੂਨੀਅਨ ਦੇ ਵੱਖ-ਵੱਖ ਕਿਸਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਮੋਗਾ ਪਹੁੰਚਣ ‘ਤੇ ਤਿੱਖਾ ਵਿਰੋਧ ਕੀਤਾ ਗਿਆ। ਇਸ ਮੌਕੇ ਪੁਲਿਸ ਵੱਲੋਂ ਕਿਰਤੀ ਕਿਸਾਨ ਯੂਨੀਅਨ ਦੇ ਕਿਸਾਨਾਂ ਨੂੰ ਪਡਾਲ ਵਿਖੇ ਪਹੁੰਚਣ ...
ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਟਵੀਟਾਂ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੋਲੋਂ ਕਿਸਾਨਾਂ ਦੀ ਭਲਾਈ ਲਈ ਚੁੱਕੇ ਕਦਮਾਂ ਬਾਰੇ ਪੁੱਛੇ ਸਵਾਲਾਂ ਦਾ ਕਰਾਰਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ...
ਜਮਹੂਰੀ ਅਧਿਕਾਰ ਸਭਾ ਪੰਜਾਬ ਪੰਜਾਬ ਵੱਲੋਂ ਬੀਤੇ ਦਿਨੀ ਹਰਿਆਣਾ ਸੂਬੇ ਦੇ ਕਰਨਾਲ ਦੇ ਐੱਸ ਡੀ ਐੱਮ ਵੱਲੋਂ ਕਰਨਾਲ ਪੁਲਿਸ ਨੂੰ ਬਸਤਾੜਾ ਟੋਲ ਪਲਾਜਾ ਤੇ ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਦਾ ਵਿਰੋਧ ਕਰਨ ਜਾ ਰਹੇ ...
ਹਰਿਆਣਾ ਦੇ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨ ਉੱਪਰ ਹਰਿਆਣਾ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉਪਰ ਅੱਜ ਪੰਜਾਬ ਵਿੱਚ ਸੜਕਾਂ ਜਾਮ ਕੀਤੀਆਂ ਗਈਆਂ । ਜਿਸ ਦੇ ...
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਹਰਿਆਣਾ ਦੀ ਪੁਲੀਸ ਵੱਲੋਂ ਘਰੌਂਡਾ ਟੋਲ ਪਲਾਜ਼ੇ ਉਪਰ ਕਿਸਾਨਾਂ ਤੇ ਕੀਤੇ ਗਏ ਦਰਿੰਦਗੀ ਅਤੇ ਵਹਿਸ਼ੀ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ। ...
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਅੱਜ ਇੱਕ ਮਹੱਤਵਪੂਰਨ ਫੈਸਲੇ ਵਿੱਚ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਜਾਨ ...
ਗੰਨੇ ਦਾ ਸਹੀ ਭਾਅ ਲੈਣ ਲਈ ਕਿਸਾਨਾਂ ਦਾ ਅੰਦੋਲਨ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਜਲੰਧਰ ਸ਼ਹਿਰ ਵਿਖੇ ਜਾਰੀ ਹੈ। ਦੋ ਮੀਟਿੰਗਾਂ ਸਰਕਾਰ ਨਾਲ ਹੋਈਆਂ, ਪਰ ਦੋਵਾਂ ਦੇ ਵਿੱਚ ਹੀ ਕੋਈ ਸਿੱਟਾ ਨਾ ਨਿਕਲ ਸਕਿਆ। ਜਿਸ ਦੇ ਕਾਰਨ ...
ਪਿਛਲੇ ਕਰੀਬ ਦੋ ਮਹੀਨਿਆਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਂਦਾ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਆਪਣੇ ਹਲਕੇ ਨਾਭਾ ਵਿਖੇ ਕਈ ਜਗ੍ਹਾ ਵਿਰੋਧ ਕੀਤਾ ਗਿਆ ਸੀ ...