ਸ੍ਰੀ ਮੁਕਤਸਰ ਸਾਹਿਬ ਵਿਖੇ 230 ਕਿੱਲੋ ਪਾਬੰਦੀਸ਼ੁਦਾ ਪਾਲੀਥੀਨ ਅਤੇ ਡਿਸਪੋਜ਼ਲ ਬਰਾਮਦ

Last Updated: Nov 29 2019 16:49
Reading time: 0 mins, 42 secs

ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ੁਰੂ ਕੀਤੇ ਗਏ ਪ੍ਰੋਜੈਕਟ ਮੇਰਾ ਮੁਕਤਸਰ ਮੇਰਾ ਮਾਣ ਅਤੇ ਪੰਜਾਬ ਸਰਕਾਰ ਦੇ ਪ੍ਰੋਜੈਕਟ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਕੌਂਸਲ ਵੱਲੋਂ ਪਾਲੀਥੀਨ ਦੇ ਲਿਫਾਫੇ ਵਰਤਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਾਰਜਸਾਧਕ ਅਫਸਰ, ਨਗਰ ਕੌਂਸਲ, ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਤਹਿਤ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੇ ਸੈਨੇਟਰੀ ਇੰਸਪੈਕਟਰ ਪਰਮਜੀਤ ਸਿੰਘ ਨੇ ਅੱਜ ਜਲਾਲਾਬਾਦ ਅਤੇ ਟਿੱਬੀ ਸਾਹਿਬ ਰੋਡ, ਦਾਣਾ ਮੰਡੀ ਵਿੱਚ ਨਿਰੀਖਣ ਕੀਤਾ ਅਤੇ ਇੱਥੋਂ ਦੇ 9 ਦੁਕਾਨਦਾਰਾਂ ਤੋਂ 230 ਕਿੱਲੋ ਪਾਬੰਦੀਸ਼ੁਦਾ ਪਾਲੀਥੀਨ ਅਤੇ ਡਿਸਪੋਜ਼ਲ ਬਰਾਮਦ ਹੋਣ ਤੇ ਦੁਕਾਨਦਾਰਾਂ ਦਾ ਮੌਕੇ ਤੇ ਹੀ ਚਲਾਨ ਕੀਤਾ। ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਵਿਪਨ ਕੁਮਾਰ ਨੇ ਦੱਸਿਆ ਕਿ ਕੌਂਸਲ ਵੱਲੋਂ ਲਗਾਤਾਰ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜੇ ਕੋਈ ਵੀ ਪਾਬੰਦੀਸ਼ੁਦਾ ਪਾਲੀਥੀਨ ਲਿਫਾਫਾ ਵਰਤਦਾ ਪਾਇਆ ਗਿਆ ਤਾਂ ਨਗਰ ਕੌਂਸਲ ਵੱਲੋਂ ਅਜਿਹੇ ਲੋਕਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।