ਇੰਨੀ ਵੀ ਇਮਾਨਦਾਰ ਨਹੀਂ ਹੈ ਸ਼ਾਹੀ ਸ਼ਹਿਰ ਦੀ ਪੁਲਿਸ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਜੇਕਰ ਕਿਸੇ ਜ਼ਿਲ੍ਹੇ ਦਾ ਮੁਖ਼ੀ ਇਮਾਨਦਾਰ ਤੇ ਬੇਦਾਗ ਹੋਵੇ ਤਾਂ ਲਾਜ਼ਮੀ ਨਹੀਂ ਹੈ ਕਿ, ਉਸ ਜ਼ਿਲ੍ਹੇ ਦੀ ਸਮੁੱਚੀ ਪੁਲਿਸ ਵੀ ਇਮਾਨਦਾਰ ਹੀ ਹੋਵੇਗੀ। ਪੂਰੇ ਯਕੀਨ ਨਾਲ ਨਹੀਂ ਕਿਹਾ ਜਾ ਸਕਦਾ ਕਿ, ਉਸ ਜ਼ਿਲ੍ਹੇ ਦੇ ਸਮੁੱਚੇ ਪੁਲਿਸ ਅਧਿਕਾਰੀ ਤੇ ਕਰਮਚਾਰੀ ਹੱਕ ਦੀ ਕਮਾਈ ਹੀ ਖ਼ਾਂਦੇ ਹੋਣਗੇ।

ਦੋਸਤੋ, ਜੇਕਰ ਗੱਲ ਕਰੀਏ ਸ਼ਾਹੀ ਸ਼ਹਿਰ ਪਟਿਆਲਾ ਦੀ ਪੁਲਿਸ ਦੀ ਤਾਂ, ਪਿਛਲੇ ਸਮੇਂ ਦੇ ਦੌਰਾਨ ਜ਼ਿਲ੍ਹਾ ਪੁਲਿਸ ਵਿੱਚ ਕੁਝ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਨੇ ਇਸਦੇ ਜ਼ਿਲ੍ਹਾ ਪੁਲਿਸ ਮੁਖ਼ੀ ਦਾ ਸਿਰ ਵੀ ਜ਼ਰੂਰ ਸ਼ਰਮ ਨਾਲ ਝੁਕਾ ਦਿੱਤਾ ਹੋਵੇਗਾ। ਨਾ ਕੇਵਲ ਵਿਜੀਲੈਂਸ ਪੁਲਿਸ ਬਲਕਿ ਖੁਦ ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਨੇ ਵੀ ਆਪਣੇ ਕਾਰਜਕਾਲ ਦੇ ਦੌਰਾਨ ਪਤਾ ਨਹੀਂ ਕਿੰਨੇ ਕੁ ਭ੍ਰਿਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਾਂ ਤਾਂ ਮੁਅੱਤਲ ਕਰ ਦਿੱਤਾ ਅਤੇ ਜਾਂ ਫ਼ਿਰ ਉਹਨਾਂ ਨੂੰ ਹਮੇਸ਼ਾ ਲਈ ਪੁਲਿਸ ਦੀ ਨੌਕਰੀਓਂ ਫ਼ਾਰਗ ਕਰ ਦਿੱਤਾ।

ਦੋਸਤੋ, ਪਿਛਲੀਆਂ ਗੱਲਾਂ ਛੱਡ ਸਿੱਧੀ ਮੁੱਦੇ ਦੀ ਗੱਲ ਕਰਦੇ ਹਾਂ, ਤੇ ਮੁੱਦੇ ਦੀ ਗੱਲ ਹੈ ਕਿ, ਹੁਣ ਸੀ.ਆਈ.ਏ. ਸਮਾਣਾ ਦੇ ਸਾਬਕਾ ਇੰਚਾਰਜ ਇੰਸਪੈਕਟਰ ਵਿਜੈ ਕੁਮਾਰ ਨੇ ਪਟਿਆਲਾ ਪੁਲਿਸ ਦੇ ਨਾਮ ਨੂੰ ਮਿੱਟੀ ਵਿੱਚ ਮਿਲਾਇਆ ਹੈ। ਨਾਮ ਤਾਂ ਪਟਿਆਲਾ ਪੁਲਿਸ ਦਾ ਮਿੱਟੀ ਵਿੱਚ ਪਹਿਲਾਂ ਵੀ ਕਈ ਮਿਲਾ ਚੁੱਕੇ ਹਨ, ਪਰ ਜਿਹੜੀ ਸੱਟ ਵਿਜੈ ਕੁਮਾਰ ਨੇ ਮਾਰੀ ਹੈ, ਉਸ ਸੱਟ ਦਾ ਫ਼ੱਟ ਸ਼ਾਇਦ ਜ਼ਿਲ੍ਹਾ ਪੁਲਿਸ ਲਈ ਸਹਿਣਾ ਸੌਖ਼ਾ ਨਹੀਂ ਹੋਵੇਗਾ।

ਦੋਸਤੋ, ਇਸ ਵਿੱਚ ਕਿੰਨੀ ਕੁ ਸਚਾਈ ਹੈ, ਇਹ ਤਾਂ ਖ਼ੁਦ ਜ਼ਿਲ੍ਹਾ ਪੁਲਿਸ ਮੁਖ਼ੀ ਹੀ ਵਧੇਰੇ ਵਧੀਆ ਤਰੀਕੇ ਨਾਲ ਬਿਆਨ ਕਰ ਸਕਦੇ ਹਨ, ਪਰ ਤਮਾਮ ਜ਼ਿਲ੍ਹਾ ਪੁਲਿਸ, ਇੰਸਪੈਕਟਰ ਵਿਜੈ ਕੁਮਾਰ ਨੂੰ, ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਦਾ ਖ਼ਾਸਮਖ਼ਾਸ ਅਤੇ ਵਿਸ਼ਵਾਸਪਾਤਰ ਮੰਨਦੀ ਸੀ ਤੇ ਖ਼ੁਦ ਵਿਜੈ ਕੁਮਾਰ ਵੀ, ਕੁਝ ਇਸੇ ਮਹੌਲ ਵਿੱਚ ਵਿਚਰਦੇ ਸਨ। ਜਿੱਥੋਂ ਤੱਕ ਮੇਰਾ ਨਿਜੀ ਤਜੁਰਬਾ ਹੈ, ਮਨਦੀਪ ਸਿੰਘ ਸਿੱਧੂ ਖੁਦ ਨਿਹਾਇਤ ਹੀ ਇਮਾਨਦਾਰ ਅਤੇ ਬੇਦਾਗ ਸ਼ਖਸੀਅਤ ਹਨ, ਪਰ ਇਹ ਵੀ ਜ਼ਰੂਰੀ ਨਹੀਂ ਹੈ ਕਿ, ਉਹਨਾਂ ਦੇ ਆਲੇ-ਦੁਆਲੇ ਵਿਚਰਨ ਵਾਲੇ ਵੀ ਉਹਨਾਂ ਵਰਗੀ ਸ਼ਖ਼ਸੀਅਤ ਦੇ ਹੀ ਮਾਲਕ ਹੋਣਗੇ।

ਦੋਸਤੋ, 30 ਲੱਖ਼ ਰੁਪਏ ਰਿਸ਼ਵਤ ਲੈਣ ਦਾ ਇਲਜ਼ਾਮ ਕੋਈ ਛੋਟਾ ਇਲਜ਼ਾਮ ਨਹੀਂ ਹੈ, ਜਿਹੜੇ ਕਿ, ਇੰਸਪੈਕਟਰ ਵਿਜੇ ਕੁਮਾਰ, ਭੁੱਚੋ ਮੰਡੀ ਦੇ ਜੋਨੀ ਮਿੱਤਲ ਅਤੇ ਅਣਪਛਾਤੇ ਪੁਲਿਸ ਮੁਲਾਜ਼ਮ ਤੇ ਲੱਗੇ ਹਨ। ਬਠਿੰਡਾ ਦੇ ਰਾਜਵਿੰਦਰ ਪਾਲ ਨੇ ਬੜੇ ਸੰਗੀਨ ਇਲਜ਼ਾਮ ਲਗਾਏ ਹਨ ਵਿਜੈ ਕੁਮਾਰ ਐਂਡ ਪਾਰਟੀ ਤੇ, ਇਲਜ਼ਾਮ ਤਾਂ ਇੱਥੋਂ ਤੱਕ ਵੀ ਹਨ ਕਿ, ਪੁਲਿਸ ਅਧਿਕਾਰੀ ਨੇ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰ ਮੁਕਾਉਣ ਅਤੇ ਨਸ਼ੇ ਦਾ ਝੂਠਾ ਕੇਸ ਪਾਉੁਣ ਦੀ ਵੀ ਧਮਕੀ ਦਿੱਤੀ ਸੀ, ਅਗਲੇ ਨੂੰ। ਦੋਸਤੋ, ਇੰਸਪੈਕਟਰ ਵਿਜੈ ਕੁਮਾਰ ਤੇ ਲੱਗੇ ਇਲਜ਼ਾਮ ਬੜੇ ਸੰਗੀਨ ਹਨ। ਲੱਗੇ ਇਲਜ਼ਾਮ ਸੱਚੇ ਹਨ ਜਾਂ ਝੂਠੇ, ਇਸਦਾ ਫ਼ੈਸਲਾ ਤਾਂ ਅਦਾਲਤ ਨੇ ਕਰਨਾ ਹੈ, ਪਰ ਇਹਨਾਂ ਇਲਜ਼ਾਮਾਂ ਨੇ ਪਟਿਆਲਾ ਪੁਲਿਸ ਦੇ ਮੂੰਹ ਤੇ ਕਾਲਖ਼ ਜ਼ਰੂਰ ਮਲ ਦਿੱਤੀ ਹੈ।

ਨੋਟ:- ਉਕਤ ਵਿਚਾਰ ਲੇਖਕ ਦੇ ਆਪਣੇ ਨਿਜੀ ਵਿਚਾਰ ਹਨ, NewsNumber ਇਨ੍ਹਾਂ ਵਿਚਾਰਾਂ ਲਈ ਜ਼ਿੰਮੇਵਾਰ ਨਹੀਂ ਹੈ।

ਕਿਸਾਨਾਂ ਨੂੰ ਨੋਟਿਸ ਕਿਉਂ ਘੱਲ ਰਹੀ ਐ ਪੁਲਿਸ? (ਨਿਊਜ਼ਨੰਬਰ ਖ਼ਾਸ ਖ਼ਬਰ)

ਸੰਯੁਕਤ ਕਿਸਾਨ ਮੋਰਚੇ ਦੇ ਲੀਗਲ ਪੈਨਲ ਨੇ ਦਿੱਲੀ ਪੁਲਿਸ ਵਲੋਂ ਦਫਾ 160 ਸੀ.ਆਰ.ਪੀ.ਸੀ ਤਹਿਤ ਪੰਜਾਬ ਦੇ ਕਿਸਾਨਾਂ ਨੂੰ 26 ਜਨਵਰੀ ਦੀ ਘਟਨਾ ਸਮੇਂ ਦਰਜ ਕੀਤੀਆਂ ਐੱਫ.ਆਈ.ਆਰਜ. ਦੀ ਤਫਤੀਸ਼ ਵਿੱਚ ਸ਼ਾਮਿਲ ...

ਦਿੱਲੀ ਪੁਲਿਸ ਦੀ ਨਿਗਾਹ 'ਚ ਰਾਹੁਲ ਗਾਂਧੀ ਟੰਗ'ਤਾ! (ਨਿਊਜ਼ਨੰਬਰ ਖ਼ਾਸ ਖ਼ਬਰ)

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਸੰਸਦ ਨੇੜੇ ਟਰੈਕਟਰ ਰੈਲੀ ਕੱਢਣ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ। ਦਿੱਲੀ ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕਿਵੇਂ ਰਾਹੁਲ ਗਾਂਧੀ ਟਰੈਕਟਰ ...

ਤਾਨਾਸ਼ਾਹੀ ਹੁਕਮ: ਕੌਮੀ ਸੁਰੱਖਿਆ ਐਕਟ ਤਹਿਤ ਦਿੱਲੀ ਪੁਲਿਸ ਕਿਸੇ ਨੂੰ ਵੀ ਕਰ ਸਕੇਗੀ ਗ੍ਰਿਫਤਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਸ਼ੱਕ ਸਾਡਾ ਮੁਲਕ ਲੋਕਤੰਤਰਿਕ ਦੇਸ਼ ਹੈ, ਪਰ ਇਸ ਦੇ ਬਾਵਜੂਦ ਵੀ ਇਸ ਦੇਸ਼ ਦੇ ਅੰਦਰ ਤਾਨਾਸ਼ਾਹੀ ਹੁਕਮ ਲਾਗੂ ਹੁੰਦੇ ਰਹਿੰਦੇ ਹਨ। ਦਿੱਲੀ ਸਰਕਾਰ ਦੇ ਕੇਂਦਰ ਸਰਕਾਰ ਨੇ ਪੂਰਨ ਅਧਿਕਾਰ ਖੋਹ ਕੇ, ਉਥੇ ਸਿਰਫ਼ ਨਾਂ ਦੀ ਹੀ ...

ਕੈਪਟਨ ਸਿੱਧੂ ਨੂੰ ਵੇਖ ਕੇ ਅੱਖਾਂ ਕਿਉਂ ਮੀਚ ਗਈ ਪੁਲਿਸ! (ਨਿਊਜ਼ਨੰਬਰ ਖ਼ਾਸ ਖ਼ਬਰ)

ਬੀਤੇ ਕੱਲ੍ਹ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਾਰਟੀ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੱਧੂ ਦੀ ਤਾਜਪੋਸ਼ੀ ਦਾ ਸਮਾਗਮ ਹੋਇਆ। ਇਸ ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ਵਿੱਚ ਸੂਬੇ ਭਰ ਤੋਂ ਕਾਂਗਰਸੀਆਂ ਤੋਂ ਇਲਾਵਾ ਪੰਜਾਬ ...

ਗ਼ੈਂਗਸਟਰਾਂ ਦੇ ਐਨਕਾਊਂਟਰ ਹੀ ਕਿਉਂ ਕਰਦੀ ਐ ਪੁਲਿਸ? (ਨਿਊਜ਼ਨੰਬਰ ਖ਼ਾਸ ਖ਼ਬਰ)

ਲੰਘੇ ਕੱਲ੍ਹ ਪੰਜਾਬ ਪੁਲਿਸ ਦੇ ਵੱਲੋਂ ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਜੱਸੀ ਨੂੰ ਪੁਲਿਸ ਮੁਕਾਬਲੇ ਵਿੱਚ ਮਾਰ ਮੁਕਾ ਦਿੱਤਾ ਗਿਆ। ਪੁਲਿਸ ਦਾ ਇਨ੍ਹਾਂ ਗੈਂਗਸਟਰਾਂ 'ਤੇ ਦੋਸ਼ ਸੀ ਕਿ ...

ਸੀਏਏ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ 'ਤੇ ਹਮਲੇ ਨੂੰ ਹੋਇਆ ਇੱਕ ਸਾਲ ਪੂਰਾ: ਕੀ ਦਿੱਲੀ ਪੁਲਿਸ ਸੱਤਾਧਿਰ ਦੀ ਸ਼ਹਿ 'ਤੇ ਝੂਠੇ ਪਰਚੇ ਦਰਜ ਕਰਦੀ ਐ? (ਨਿਊਜ਼ਨੰਬਰ ਖ਼ਾਸ ਖ਼ਬਰ)

ਲੰਘੇ ਸਾਲ-2020 ਦੇ ਦੌਰਾਨ ਇੰਨ੍ਹਾਂ ਦਿਨਾਂ ਦੇ ਅੰਦਰ ਹੀ ਦਿੱਲੀ ਦੇ ਅੰਦਰ ਜ਼ਬਰਦਸਤ ਹਿੰਸਾ ਹੋਈ ਸੀ। ਇਹ ਹਿੰਸਾ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਕੁੱਝ ਗੁੰਡਿਆਂ ਦੇ ਵੱਲੋਂ ਹਮਲਾ ਕਰਕੇ ...

ਕੀ ਦਿੱਲੀ ਪੁਲਿਸ ਨੇ ਕਿਸਾਨਾਂ 'ਤੇ ਝੂਠੇ ਕੇਸ ਬਣਾਏ? (ਨਿਊਜ਼ਨੰਬਰ ਖ਼ਾਸ ਖ਼ਬਰ)

26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਵਾਪਰੀ ਘਟਨਾ ਅਤੇ ਦਿੱਲੀ ਦੇ ਕਈ ਜਗ੍ਹਾਵਾਂ 'ਤੇ ਹੋਈ ਹਿੰਸਾ ਨੂੰ ਲੈ ਕੇ ਦਿੱਲੀ ਪੁਲਿਸ ਦੇ ਵੱਲੋਂ ਬੇਸ਼ੱਕ ਅਣਗਿਣਤ ਲੋਕਾਂ ਦੇ ਵਿਰੁੱਧ ਪਰਚੇ ਦਰਜ ਕਰਦੇ ਹੋਏ, ਦਰਜਨਾਂ ਕਿਸਾਨ ਆਗੂਆਂ 'ਤੇ ਵੀ ...

ਕਿਤੇ ਬਾਹਲਾ ਖ਼ਤਰਨਾਕ ਨਾ ਬਣ ਜਾਵੇ ਦਿੱਲੀ ਪੁਲਿਸ ਦਾ ਏਹ ਐਲਾਨ!! (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਸਵੇਰੇ ਤੋਂ ਹੀ ਸਮੂਹ ਮੀਡੀਆ ਅਦਾਰਿਆਂ 'ਤੇ ਇਹ ਖ਼ਬਰ ਚੱਲ ਰਹੀ ਹੈ ਕਿ ਅਦਾਕਾਰ ਦੀਪ ਸਿੱਧੂ ਸਮੇਤ ਅੱਠ ਜਣਿਆਂ 'ਤੇ ਦਿੱਲੀ ਪੁਲਿਸ ਨੇ ਮੋਟਾ ਇਨਾਮ ਰੱਖ ਦਿੱਤਾ ਗਿਆ ਹੈ। ਇਹ ਇਨਾਮ ਦਿੱਲੀ ਪੁਲਿਸ ਦੇ ਵੱਲੋਂ ...

ਕਿਸਾਨ ਮੋਰਚੇ 'ਤੇ ਹਮਲਾ: ਕੀ ਪੁਲਿਸ ਦੀ ਸ਼ਹਿ 'ਤੇ ਸਭ ਕੁੱਝ ਹੋਇਆ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੁੱਝ ਦਿਨ ਪਹਿਲੋਂ ਦਿੱਲੀ ਦੇ ਸਿੰਘੂ ਬਾਰਡਰ 'ਤੇ ਚੱਲ ਰਹੇ ਕਿਸਾਨ ਮੋਰਚੇ 'ਤੇ ਕੁੱਝ ਗੁੰਡਿਆਂ ਦੇ ਵੱਲੋਂ ਹਮਲਾ ਕਰ ਦਿੱਤਾ ਗਿਆ ਸੀ, ਜਿਸ ਦੌਰਾਨ ਕਈ ਕਿਸਾਨ ਜ਼ਖ਼ਮੀ ਹੋ ਗਏ ਸਨ। ਪਰ ਉਸ ਵਕਤ ਦਿੱਲੀ ਪੁਲਿਸ ਨੇ ਇਹ ...

ਇਜਰਾਇਲੀ ਦੂਤਘਰ ਦੇ ਬਾਹਰ ਜਦੋਂ ਧਮਾਕਾ ਹੋਇਆ ਤਾਂ ਦਿੱਲੀ ਪੁਲਿਸ ਕਿੱਥੇ ਸੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੱਲ੍ਹ ਦੇਸ਼ ਦੀ ਰਾਜਧਾਨੀ ਦਿੱਲੀ ਦੇ ਅਤੀ ਸੁਰੱਖਿਆ ਇਲਾਕੇ ਵਿੱਚ ਸਥਿਤ ਇਜਰਾਇਲੀ ਦੂਤਘਰ ਦੇ ਬਾਹਰ ਬਹੁਤ ਵੱਡਾ ਬੰਬ ਬਲਾਸਟ ਹੋਇਆ। ਇਹ ਬੰਬ ਬਲਾਸਟ ਕਰਨ ਵਾਲੇ ਕੌਣ ਲੋਕ ਸਨ, ਫਿਲਹਾਲ ਪਤਾ ਨਹੀਂ ਲੱਗ ...