ਅਗਲੇ ਸਾਲ ਫ਼ਿਰੋਜ਼ਪੁਰ ਪੂਰੇ ਉੱਤਰੀ ਭਾਰਤ ਦਾ ਨੰਬਰ ਇੱਕ ਦਫ਼ਤਰ ਬਣੇਗਾ: ਸੈਸ਼ਨ ਜੱਜ

Last Updated: Nov 30 2019 17:03
Reading time: 1 min, 18 secs

ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸਏਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਵੱਲੋਂ ਅਮਨ ਪ੍ਰੀਤ ਸਿੰਘ ਸੀਜੇਐੱਮ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੇ ਨਾਲ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੇ ਕਾਨਫ਼ਰੰਸ ਹਾਲ ਵਿੱਚ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਪੈਨਲ ਦੇ ਫ਼ਿਰੋਜ਼ਪੁਰ, ਜ਼ੀਰਾ ਅਤੇ ਗੁਰੂਹਰਸਹਾਏ ਦੇ ਵਕੀਲ ਸਾਹਿਬਾਨਾਂ ਅਤੇ ਪੈਰਾ ਲੀਗਲ ਵਲੰਟੀਅਰਜ਼ ਨੂੰ ਸੈਨਸਟਾਈਜ਼ ਕੀਤਾ ਗਿਆ।

ਅੱਜ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਵੱਲੋਂ ਆਪ ਸਕੱਤਰ ਸਾਹਿਬ ਨਾਲ ਮਿਲ ਕੇ ਪੈਰਾ ਲੀਗਲ ਵਲੰਟੀਅਰ ਨੂੰ ਆਪਣੇ ਕੰਮ ਵਿੱਚ ਹੋਰ ਸ਼ੁੱਧਤਾ ਲਿਆਉਣ ਲਈ ਪ੍ਰੇਰਿਤ ਕੀਤਾ ਬਣੇਗਾ। ਜੱਜ ਨੇ ਸਾਰੇ ਪੈਰਾ ਲੀਗਲ ਵਲੰਟੀਅਰਜ਼ ਨੂੰ ਆਪਣੇ-ਆਪਣੇ ਏਰੀਏ ਵਿੱਚ ਵੱਧ ਤੋਂ ਵੱਧ ਕਾਨੂੰਨੀ ਜਾਗਰੂਕਤਾ ਫੈਲਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਆਮ ਜਨਤਾ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਅਰਜ਼ੀਆਂ ਪ੍ਰਾਪਤ ਕਰਕੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੇ ਫ਼ਰੰਟ ਆਫ਼ਿਸ ਵਿੱਚ ਦਾਖਲ ਕਰੋ ਤਾਂ ਜੋ ਸਬੰਧਿਤ ਮਹਿਕਮਿਆਂ ਨੂੰ ਭੇਜ ਕੇ ਆਮ ਜਨਤਾ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾ ਸਕੇ।

ਇਸ ਦੇ ਨਾਲ ਜੱਜ ਨੇ ਦੱਸਿਆ ਕਿ ਮਾਨਯੋਗ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਦਿੱਲੀ ਵੱਲੋਂ ਉੱਤਰੀ ਭਾਰਤ ਦੇ ਹਿੱਸੇ ਵਿੱਚ ਕੁਰੂਕਸ਼ੇਤਰ ਦੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੂੰ ਪਹਿਲਾ ਸਥਾਨ ਹਾਸਲ ਹੋਇਆ ਹੈ। ਜੱਜ ਨੇ ਦੱਸਿਆ ਕਿ ਅਗਲੇ ਸਾਲ ਲਈ ਅਸੀਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਾਰੇ ਨੁਮਾਇੰਦੇ ਮਿਲੇ ਕੇ ਖ਼ੂਬ ਕੰਮ ਕਰੀਏ ਤਾਂ ਜੋ ਅਗਲੇ ਸਾਲ ਜ਼ਿਲ੍ਹਾ ਫ਼ਿਰੋਜ਼ਪੁਰ ਪੂਰੇ ਉੱਤਰੀ ਭਾਰਤ ਦਾ ਨੰਬਰ ਇੱਕ ਦਫ਼ਤਰ ਬਨਣ ਦਾ ਮਾਣ ਹਾਸਲ ਕਰ ਸਕੇ। ਅੰਤ ਵਿੱਚ ਮਾਨਯੋਗ ਸੀਜੇਐੱਮ ਅਮਨ ਪ੍ਰੀਤ ਸਿੰਘ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਨੇ ਮਾਨਯੋਗ ਸੈਸ਼ਨਜ਼ ਜੱਜ ਸਾਹਿਬ ਦਾ ਇੱਥੇ ਆ ਕੇ ਪੈਰਾ ਲੀਗਲ ਵਲੰਟੀਅਰਜ਼ ਨੂੰ ਸੰਬੋਧਨ ਕਰਨ ਤੇ ਜੱਜ ਸਾਹਿਬ ਦਾ ਤਹਿ ਦਿਲੋਂ ਧੰਨਵਾਦ ਕੀਤਾ।