ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ- ਚੇਅਰਪਰਸਨ ਵੱਲੋਂ 'ਮਾਣਵਤਾ ਬਾਲ ਆਸ਼ਰਮ’ ਦਾ ਨਿਰੀਖਣ ਕੀਤਾ ਗਿਆ

Last Updated: Dec 02 2019 18:01
Reading time: 1 min, 3 secs

ਸੁਖਵਿੰਦਰ ਕੌਰ, ਜ਼ਿਲਾ ਅਤੇ ਸੈਸ਼ਨਜ਼ ਜੱਜ -ਸਾਹਿਤ- ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਕੋਟਲੀ ਰੋਡ ਸਥਿਤ ਬੇਸਹਾਰਾ ਲੜਕੀਆਂ ਦੇ ਜਯੋਤੀ ਫੋਸਟਰ ਕੇਅਰ ਸੈਂਟਰ ਅਤੇ ਪਿੰਡ ਉਦੇਕਰਨ ਰੋਡ ਸਥਿਤ "ਮਾਣਵਤਾ ਬਾਲ ਆਸ਼ਰਮ" ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਪਿ੍ਰਤਪਾਲ ਸਿੰਘ, ਸਕੱਤਰ/ਚੀਫ ਜੁਡੀਸ਼ੀਅਲ ਮੈਜਿਸਟੇ੍ਰਟ ਵੀ ਹਾਜ਼ਰ ਸਨ। ਇਸ ਸਮੇਂ ਜੱਜ ਸਾਹਿਬਾਨ ਨੇ ਉਕਤ ਆਸ਼ਰਮਾਂ ਵਿੱਚ ਰਹਿ ਰਹੇ ਬੱਚਿਆਂ ਤੋਂ ਉਨ੍ਹਾਂ ਦੇ ਰਹਿਣ-ਸਹਿਣ, ਪੜਾਈ ਅਤੇ ਕਿਸੇ ਤਰਾਂ ਦੀ ਸ਼ਿਕਾਇਤ ਹੋਣ ਸਬੰਧੀ ਵੀ ਖੁੱਲ ਕੇ ਗੱਲਬਾਤ ਕੀਤੀ। 

ਸੈਂਟਰਾਂ ਦੇ ਪ੍ਰਬੰਧਕਾਂ ਨੂੰ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਅਤੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ । ਉਨ੍ਹਾਂ ਨੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਸਹੂਲਤਾਂ ਵਿੱਚ ਕਿਸੇ ਪ੍ਰਕਾਰ ਦੀ ਢਿੱਲ ਨਾ ਕੀਤੀ ਜਾਵੇ। ਇਸ ਮੌਕੇ ਮਾਨਵਤਾ ਬਾਲ ਆਸ਼ਰਮ ਵਿੱਚ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ.ਸ਼ਿਵਾਨੀ ਨਾਗਪਾਲ ਵੀ ਹਾਜ਼ਰ ਸਨ। ਪਿ੍ਰਤਪਾਲ ਸਿੰਘ, ਸਕੱਤਰ ਸਾਹਿਬ ਨੇ ਦੱਸਿਆ ਕਿ ਸਮੇਂ-ਸਮੇਂ ਤੇ ਬੱਚਿਆਂ ਦੇ ਅਜਿਹੇ ਦੇਖਭਾਲ ਸੈਂਟਰਾਂ ਦਾ ਨਰੀਖਣ ਕੀਤਾ ਜਾਂਦਾ ਹੈ ਤਾਂ ਜ਼ੋ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਤੇ ਅਜਿਹੇ ਉਪਰਾਲਿਆਂ 'ਚ ਕੋਈ ਕਮੀ ਜਾਂ ਬੇਨਿਯਮੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਅਗਲੀ ਕੌਮੀ ਲੋਕ ਅਦਾਲਤ ਮਿਤੀ 14.12.2019 ਨੂੰ ਲਗਾਈ ਜਾਣੀ ਹੈ ਅਤੇ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।