ਸੰਘਰਸ਼ੀ ਆਗੂਆਂ 'ਤੇ ਪਰਚੇ ਦਰਜ ਕਰਨ ਦੀ ਪੀਐੱਸਯੂ ਵੱਲੋਂ ਨਿਖੇਧੀ!!

Last Updated: Dec 04 2019 18:12
Reading time: 1 min, 10 secs

ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪਿਛਲੇ ਦਿਨੀਂ ਡੀਜੇ ਵਾਲੇ ਇੱਕ ਦਲਿਤ ਨੌਜਵਾਨ ਨੂੰ ਗੋਲੀਆਂ ਮਾਰ ਕੇ ਮਾਰ ਦੇਣ ਖ਼ਿਲਾਫ਼ ਧਰਨਾ ਦੇ ਰਹੀਆਂ ਜੱਥੇਬੰਦੀਆਂ ਦੇ ਆਗੂਆਂ ਨੌਜਵਾਨ ਭਾਰਤ ਸਭਾ ਦੇ ਕਰਮਜੀਤ ਕੋਟਕਪੂਰਾ, ਪੇਂਡੂ ਮਜ਼ਦੂਰ ਯੂਨੀਅਨ ਦੇ ਮੰਗਾ ਸਿੰਘ ਵੈਰੋਕੇ, ਲੋਕ ਸੰਗਰਾਮ ਮੰਚ ਦੇ ਤਾਰਾ ਸਿੰਘ ਮੋਗਾ ਅਤੇ ਜਮਹੂਰੀ ਅਧਿਕਾਰ ਸਭਾ ਦੇ ਦਰਸ਼ਨ ਤੂਰ 'ਤੇ ਪਰਚਾ ਦਰਜ ਕਰਨ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਬਿਆਨ ਜਾਰੀ ਕਰਦਿਆਂ ਪੀਐੱਸਯੂ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਔਲਖ, ਜ਼ਿਲ੍ਹਾ ਖ਼ਜ਼ਾਨਚੀ ਜਗਵੀਰ ਕੌਰ ਮੋਗਾ, ਜ਼ਿਲ੍ਹਾ ਆਗੂ ਜਸਪ੍ਰੀਤ ਰਾਜੇਆਣਾ ਨੇ ਕਿਹਾ ਕਿ ਅਕਸਰ ਹੀ ਇਸ ਤਰ੍ਹਾਂ ਹੁੰਦਾ ਹੈ ਕਿ ਜਦੋਂ ਜੱਥੇਬੰਦੀਆਂ ਲੋਕਾਂ ਨਾਲ ਹੋਏ ਧੱਕੇ ਖਿਲਾਫ਼ ਆਵਾਜ਼ ਬੁਲੰਦ ਕਰਦੀਆਂ ਹਨ।

ਸਿਆਸੀ ਲੋਕ ਅਤੇ ਪੁਲਿਸ ਦੋਸ਼ੀਆਂ ਦੀ ਪਿੱਠ 'ਤੇ ਆ ਖੜ੍ਹਦੀ ਹੈ ਤਾਂ ਪੁਲਿਸ ਅਤੇ ਸਿਆਸਤਦਾਨਾਂ ਨੇ ਦੋਸ਼ੀਆਂ ਦੀ ਪਿੱਠ ਥਾਪੜਨ ਦੀ ਕੋਸ਼ਿਸ਼ ਕੀਤੀ। ਜਿਸ ਦਾ ਲੋਕਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸੁਰਜੀਤ ਸਿੰਘ ਕਾਕਾ ਲੋਹਗੜ੍ਹ, ਜੋ ਕਿ ਹਲਕਾ ਧਰਮਕੋਟ ਤੋਂ ਐਮਐਲਏ ਹਨ, ਉਨ੍ਹਾਂ ਨੇ ਧਰਨੇ ਦੌਰਾਨ ਲੋਕਾਂ ਨੂੰ ਨੌਜਵਾਨ ਦੇ ਮਾਰੇ ਜਾਣ ਖ਼ਿਲਾਫ਼ ਘਟੀਆ ਸ਼ਬਦ ਬੋਲੇ ਤਾਂ ਗੁੱਸੇ ਵਿੱਚ ਆਏ ਲੋਕਾਂ ਨੇ ਉਨ੍ਹਾਂ ਦੀ ਗੱਡੀ ਤੇ ਹਮਲਾ ਕਰ ਦਿੱਤਾ। ਪਰ ਬੰਦੀਆਂ ਦੀ ਅਗਵਾਈ ਵਿੱਚ ਬਣੀ ਐਕਸ਼ਨ ਕਮੇਟੀ ਦਾ ਇਸ ਹਮਲੇ ਨਾਲ ਸਿੱਧਾ ਕੋਈ ਸਬੰਧ ਨਹੀਂ। ਕਿਉਂਕਿ ਉਕਤ ਆਗੂ ਹਮਲੇ ਵਿੱਚ ਸ਼ਾਮਲ ਨਹੀਂ ਅਤੇ ਪੁਲਿਸ ਨੇ ਉਨ੍ਹਾਂ 'ਤੇ ਝੂਠੇ ਬਿਆਨਾਂ ਦੇ ਆਧਾਰ ਤੇ ਪਰਚਾ ਦਰਜ ਕੀਤਾ ਹੈ। ਇਸ ਲਈ ਪਰਚਾ ਰੱਦ ਕੀਤਾ ਜਾਣਾ ਚਾਹੀਦਾ ਹੈ, ਜੇਕਰ ਇਹ ਪਰਚਾ ਰੱਦ ਨਹੀਂ ਹੁੰਦਾ ਤਾਂ ਜੱਥੇਬੰਦੀਆਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਕੀਤਾ ਜਾਵੇਗਾ।