ਸਰਕਾਰੀ ਆਈ.ਟੀ.ਆਈ ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ

Last Updated: Dec 05 2019 14:11
Reading time: 0 mins, 54 secs

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਮਾਣਯੋਗ ਡਿਪਟੀ ਕਮਿਸ਼ਨਰ ਐਮ.ਕੇ. ਅਰਵਿੰਦ ਕੁਮਾਰ (ਆਈ.ਏ.ਐਸ.) ਸ਼੍ਰੀ ਮੁਕਤਸਰ ਸਾਹਿਬ ਜੀ ਦੀ ਗਤੀਸ਼ੀਲ ਅਗਵਾਈ ਹੇਠ ਅੱਜ ਸਰਕਾਰੀ ਆਈ.ਟੀ.ਆਈ. ਸ਼੍ਰੀ ਮੁਕਤਸਰ ਸਾਹਿਬ ਦੇ 36 ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਹਰਮੇਸ਼ ਕੁਮਾਰ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਅਤੇ ਦਲਜੀਤ ਸਿੰਘ ਬਰਾੜ ਪਲੇਸਮੈਂਟ ਅਫਸਰ (ਡੀ.ਬੀ.ਈ.ਈ., ਸ਼੍ਰੀ ਮੁਕਤਸਰ ਸਾਹਿਬ) ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਵੱਖ-ਵੱਖ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਸਰਕਾਰੀ/ਪ੍ਰਾਈਵੇਟ ਨੌਕਰੀਆਂ ਬਾਰੇ ਜਾਣਕਾਰੀ ਵੀ ਦਿੱਤੀ ਅਤੇ ਪੰਜਾਬ ਸਰਕਾਰ ਦੇ ਜੌਬ ਹੈਲਪਲਾਈਨ ਨੰਬਰ 7626076260 ਬਾਰੇ ਵੀ ਜਾਣੂ ਕਰਵਾਇਆ।

ਇਸ ਮੌਕੇ ਕੈਰੀਅਰ ਕੌਂਸਲਰ ਅਰਸ਼ਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਸਰਕਾਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਇਹਨਾਂ ਦੀ ਤਿਆਰੀ ਲਈ ਅਗਵਾਈ ਦਿੱਤੀ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਉਨ੍ਹਾਂ ਦੀ ਸਹੂਲਤ ਲਈ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਦੱਸਿਆ। ਇਸ ਮੌਕੇ ਪੰਜਾਬ ਸਕਿੱਲ ਡਿਵੈਲਪਮੈਂਟ ਦੇ ਅਧਿਕਾਰੀ ਮੈਡਮ ਮਨਪ੍ਰੀਤ ਵੱਲੋਂ ਬੱਚਿਆਂ ਨੂੰ ਸਕਿੱਲ ਸੈਂਟਰਾਂ ਵਿੱਚ ਟ੍ਰੇਨਰ ਦੇ ਤੌਰ ਤੇ ਨੌਕਰੀ ਪ੍ਰਾਪਤ ਕਰਨ ਬਾਰੇ ਜਾਣਕਾਰੀ ਦਿੱਤੀ ਅਤੇ ਗੁਰਨਿਸ਼ਾਨ ਸਿੰਘ ਹੇਅਰ ਜ਼ਿਲ੍ਹਾ ਉਦਯੋਗ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਨੇ ਵਿਦਿਆਰਥੀਆਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਉਦਯੋਗ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।