ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 2019- ਭਾਰਤ ਬਣਿਆ ਚੈਂਪੀਅਨ, ਕੈਨੇਡਾ ਨੇ ਦੂਸਰਾ ਸਥਾਨ ਹਾਸਿਲ ਕੀਤਾ

Last Updated: Dec 10 2019 18:38
Reading time: 0 mins, 44 secs

ਡੇਰਾ ਬਾਬਾ ਨਾਨਕ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ 'ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019' ਦੇ ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਕੈਨੇਡਾ ਨੂੰ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ 25 ਲੱਖ ਰੁਪਏ ਦਾ ਨਗਦ ਇਨਾਮ ਤੇ ਸੋਨ ਤਗਮੇ ਹਾਸਿਲ ਕੀਤੇ। ਜੇਤੂ ਟੀਮਾਂ ਨੂੰ ਇਨਾਮ ਪੇਂਡੂ ਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੰਡੇ ਤੇ ਖਿਡਾਰੀਆਂ ਤੇ ਕੋਚਾਂ ਨੂੰ ਮੁਬਾਰਕਬਾਦ ਦਿੱਤੀ। ਦੂਜੇ ਨੰਬਰ ਤੇ ਕੈਨੇਡਾ ਦੀ ਟੀਮ ਨੂੰ 15 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ। ਭਾਰਤ ਨੇ 64 ਅੰਕ ਅਤੇ ਕੈਨੇਡਾ ਨੇ 19 ਅੰਕ ਹਾਸਿਲ ਕੀਤੇ। ਤੀਸਰੇ ਸਥਾਨ ਲਈ ਅਮਰੀਕਾ ਤੇ ਇੰਗਲੈਂਡ ਦੇਸ਼ਾਂ ਦੀਆਂ ਟੀਮਾਂ ਵਿਚਕਾਰ ਮੁਕਾਬਲਾ ਹੋਇਆ ਤੇ ਅਮਰੀਕਾ ਨੇ ਇੰਗਲੈਂਡ ਨੂੰ ਹਰਾ ਕੇ ਤੀਸਰਾ ਸਥਾਨ ਹਾਸਿਲ ਕੀਤਾ। ਅਮਰੀਕਾ ਨੇ 42 ਅੰਕ ਤੇ ਇੰਗਲੈਂਡ ਨੇ 35 ਅੰਕ ਹਾਸਿਲ ਕੀਤੇ। ਪੰਜਾਬ ਸਰਕਾਰ ਵੱਲੋਂ ਇਸ ਟੀਮ ਨੂੰ 10 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ।