ਸਿਹਤ ਸੇਵਾਵਾਂ ਦੇ ਖੇਤਰ 'ਚ ਬੇਹੱਦ ਪੱਛੜੇ ਇਲਾਕੇ 'ਚ ਮੈਡੀਕਲ ਕੈਂਪ ਦਾ ਆਯੋਜਨ.!!!

Last Updated: Dec 13 2019 15:07
Reading time: 1 min, 5 secs

ਹਿੰਦ ਪਾਕਿ ਸਰਹੱਦ 'ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਹਾਰਮਨੀ ਆਯੁਰਵੈਦਿਕ ਕਾਲਜ ਫ਼ਿਰੋਜ਼ਪੁਰ ਵੱਲੋਂ ਤੀਜਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਕਾਲਜ ਦੇ ਮਾਹਿਰ ਡਾਕਟਰ ਮੋਨਿਕਾ ਸਰੇਸ਼ਠਾ ਐਮ.ਐਸ (ਸਰਜਰੀ) ਦੀ ਅਗਵਾਈ ਵਿੱਚ ਡਾ.ਹਰਜਿੰਦਰ ਸਿੰਘ, ਡਾ.ਚੇਤਨ ਗੁਲਾਟੀ, ਪਰਮਜੀਤ ਸਿੰਘ ਨੇ 300 ਤੋਂ ਵੱਧ ਵਿਦਿਆਰਥੀਆਂ ਦਾ ਜਨਰਲ ਚੈੱਕਅਪ ਕੀਤਾ ਅਤੇ ਮਾਨਸਿਕ ਤੰਦਰੁਸਤੀ ਲਈ ਸਵਰਨ ਪ੍ਰਾਸ਼ ਬੂੰਦਾਂ ਵੀ ਪਿਲਾਈਆਂ।

ਸਕੂਲ ਪ੍ਰਿੰਸੀਪਲ ਡਾ.ਸਤਿੰਦਰ ਸਿੰਘ ਨੇ ਕਾਲਜ ਦੀ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਬੇਹੱਦ ਪਿੱਛੜੇ ਇਲਾਕੇ ਵਿੱਚ ਅਜਿਹੇ ਕੈਂਪ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਲਈ ਬੇਹੱਦ ਲਾਹੇਵੰਦ ਸਾਬਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਮਾਪੇ ਅਧਿਆਪਕ ਮੀਟਿੰਗ ਹੋਣ ਕਾਰਨ ਵੱਡੀ ਗਿਣਤੀ ਵਿੱਚ ਹਾਜ਼ਰ ਬੱਚਿਆਂ ਦੇ ਮਾਪਿਆਂ ਸਾਹਮਣੇ ਬੱਚਿਆਂ ਦਾ ਚੈਕਅੱਪ ਕਰਕੇ ਉਨ੍ਹਾਂ ਦੀਆਂ ਸਿਹਤ ਸਮਾਂ ਸੰਬੰਧੀ ਜਾਣਕਾਰੀ ਦਿੱਤੀ ਸਕੂਲ ਵੱਲੋਂ ਕਾਲਜ ਚੇਅਰਮੈਨ ਧਰਮਪਾਲ ਬਾਂਸਲ ਅਤੇ ਯੋਗੇਸ਼ ਬਾਂਸਲ ਦਾ ਵਿਸ਼ੇਸ਼ ਯੋਗਦਾਨ ਲਈ ਧੰਨਵਾਦ ਕੀਤਾ ਗਿਆ। ਡਾ.ਮੋਨਿਕਾ ਨੇ ਵਿਦਿਆਰਥੀਆਂ ਨੂੰ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਦੇ ਹੋਏ ਅਨੇਕਾਂ ਮਹੱਤਵਪੂਰਨ ਗੱਲਾਂ ਸਾਂਝੀਆਂ ਕੀਤੀਆਂ। ਇਸ ਮੌਕੇ ਸਕੂਲ ਸਟਾਫ ਸੁਖਵਿੰਦਰ ਸਿੰਘ ਲੈਕਚਰਾਰ, ਰਾਜੇਸ਼ ਕੁਮਾਰ, ਜੋਗਿੰਦਰ ਸਿੰਘ, ਗੀਤਾ, ਪ੍ਰਿਤਪਾਲ ਸਿੰਘ, ਦਵਿੰਦਰ ਕੁਮਾਰ, ਅਰੁਣ ਕੁਮਾਰ, ਪਰਮਿੰਦਰ ਸਿੰਘ ਸੋਢੀ, ਸਰੂਚੀ ਮਹਿਤਾ, ਵਿਜੇ ਭਾਰਤੀ, ਮੀਨਾਕਸ਼ੀ ਸ਼ਰਮਾ, ਅਮਰਜੀਤ ਕੌਰ, ਸੂਚੀ ਜੈਨ, ਬਲਜੀਤ ਕੌਰ, ਪ੍ਰਵੀਨ ਬਾਲਾ, ਸੰਦੀਪ ਕੁਮਾਰ, ਮਹਿਮਾ ਕਸ਼ਅਪ, ਕਾਲਜ ਤੋਂ ਮੈਡੀਕਲ ਵਿਦਿਆਰਥੀ ਸੋਨਮ ਕਟੋਚ, ਐਸ਼ਵਰਿਆ ਤੋਂ ਇਲਾਵਾ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਵਿਸ਼ੇਸ਼ ਤੌਰ 'ਤੇ ਹਾਜ਼ਿਰ ਸਨ।