ਹੁਣ ਪੈਨਸ਼ਨਰ ਵਿੱਢਣਗੇ ਸਰਕਾਰ ਵਿਰੁੱਧ ਤਿੱਖਾ ਸੰਘਰਸ਼ !!!

Last Updated: Dec 14 2019 14:38
Reading time: 0 mins, 48 secs

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫਿਰੋਜ਼ਪੁਰ ਦੀ ਮੀਟਿੰਗ ਦੇਵ ਰਾਜ ਨਰੂਲਾ ਦੀ ਪ੍ਰਧਾਨਗੀ ਵਿੱਚ ਹੋਈ। ਇਸ ਮੌਕੇ ਅਜੀਤ ਸਿੰਘ ਸੋਢੀ ਜਨਰਲ ਸਕੱਤਰ ਨੇ ਦੱਸਿਆ ਕਿ ਮੀਟਿੰਗ ਵਿੱਚ ਕੋਰ ਕਮੇਟੀ ਦੇ ਮੈਂਬਰਾਂ ਨੇ 'ਪੈਨਸ਼ਨਰ ਡੇਅ' 17 ਦਸੰਬਰ 2019 ਨੂੰ ਮਨਾਉਣ ਬਾਰੇ ਵਿਚਾਰਾਂ ਕੀਤੀਆਂ ਅਤੇ ਪੈਨਸ਼ਨ ਡੇਅ 17 ਦਸੰਬਰ 2019 ਨੂੰ ਲਾਇਨ ਕਲੱਬ ਸੰਤ ਲਾਲ ਰੋਡ ਫਿਰੋਜ਼ਪੁਰ ਕੈਂਟ ਵਿਖੇ ਮਨਾਉਣ ਦਾ ਫੈਸਲਾ ਕੀਤਾ। ਜ਼ਿਲ੍ਹਾ ਫਿਰੋਜ਼ਪੁਰ ਦੀਆਂ ਸਾਰੀਆਂ ਪੈਨਸ਼ਨਰਜ਼ ਜੱਥੇਬੰਦੀਆਂ ਨੂੰ ਅਜਮੇਰ ਸਿੰਘ ਕਨਵੀਨਰ ਅਤੇ ਦੇਵ ਰਾਜ ਨਰੂਲਾ ਪ੍ਰਧਾਨ ਨੇ ਅਪੀਲ ਕੀਤੀ ਕਿ ਆਪਣੇ ਸਾਰੇ ਪੈਨਸ਼ਨਰਾਂ ਨੂੰ ਸਮਾਗਮ ਵਿੱਚ ਸ਼ਮੂਲੀਅਤ ਕਰਵਾਉਣ।

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ 6ਵੇਂ ਪੇ ਕਮਿਸ਼ਨ ਦੀ ਰਿਪੋਰਟ 16 ਦਸੰਬਰ 2019 ਤੋਂ ਪਹਿਲਾਂ ਲਾਗੂ ਕੀਤੀ ਜਾਵੇ ਨਹੀਂ ਤਾਂ ਤਿੱਖੇ ਸੰਘਰਸ਼ ਆਰੰਭ ਕੀਤੇ ਜਾਣਗੇ। ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫਿਰੋਜ਼ਪੁਰ ਦੇ ਜਨਰਲ ਸਕੱਤਰ ਅਜੀਤ ਸਿੰਘ ਸੋਢੀ ਨੇ ਦੱਸਿਆ ਕਿ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਮੀਟਿੰਗ 24 ਦਸੰਬਰ 2019 ਨੂੰ ਲੁਧਿਆਣਾ ਵਿੱਚ ਹੋ ਰਹੀ ਹੈ, ਜਿਸ ਵਿੱਚ ਅਗਲੇ ਵੱਡੇ ਸੰਘਰਸ਼ ਦੀ ਰੂਪਰੇਖਾ ਦੱਸੀ ਜਾਵੇਗੀ।