ਸਵੈ-ਸਹਾਈ ਗਰੁੱਪਾਂ ਦੇ ਲਾਭਪਾਤਰੀਆਂ ਲਈ ਲਗਾਈ ਜਾਗਰੂਕਤਾ ਵਰਕਸ਼ਾਪ

ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਬੀ. ਡੀ. ਪੀ. ਓ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ 'ਸੰਕਲਪ' ਪ੍ਰਾਜੈਕਟ ਤਹਿਤ 'ਆਜੀਵਿਕਾ' ਸਕੀਮ ਦੇ ਸਵੈ-ਸਹਾਈ ਗਰੁੱਪਾਂ ਦੇ ਲਾਭਪਾਤਰੀਆਂ ਅਤੇ ਪੰਚਾਇਤ ਮੈਂਬਰਾਂ ਲਈ ਵਿਸ਼ੇਸ਼ ਜਾਗਰੂਕਤਾ ਵਰਕਸ਼ਾਪ ਲਗਾਈ ਗਈ। ਇਸ ਮੌਕੇ ਔਰਤਾਂ ਨੂੰ ਮੁਫ਼ਤ ਕਿੱਤਾ ਟ੍ਰੇਨਿੰਗ ਹਾਸਲ ਕਰਕੇ ਸਵੈ-ਰੋਜ਼ਗਾਰ ਰਾਹੀਂ ਆਪਣੇ ਪੈਰਾਂ 'ਤੇ ਖੜੇ ਹੋਣ ਲਈ ਪ੍ਰੇਰਿਆ ਗਿਆ। ਇਸ ਦੌਰਾਨ ਮਿਸ਼ਨ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਕਿੱਤਿਆਂ ਦੀ ਦਿੱਤੀ ਜਾ ਰਹੀ ਮੁਫ਼ਤ ਟ੍ਰੇਨਿੰਗ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਆਪਣੇ ਕੰਮ ਧੰਦੇ ਖੋਲ੍ਹਣ ਲਈ ਬੈਂਕਾਂ ਤੋਂ ਸਬਸਿਡੀ 'ਤੇ ਕਰਜ਼ ਹਾਸਲ ਕਰਨ ਬਾਰੇ ਵੀ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਹੁਨਰਮੰਦ ਲੋਕਾਂ ਨੂੰ ਬੈਂਕਾਂ ਵੱਲੋਂ ਵੱਖ-ਵੱਖ ਸਕੀਮਾਂ ਤਹਿਤ 33 ਫ਼ੀਸਦੀ ਤੱਕ ਸਬਸਿਡੀ 'ਤੇ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ।

ਉਨ੍ਹਾਂ ਨੌਜਵਾਨਾਂ ਨੂੰ ਹੁਨਰ ਵਿਕਾਸ ਕੇਂਦਰਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਵਿਹਲੇ ਨਹੀਂ ਰਹਿਣਾ ਚਾਹੀਦਾ, ਬਲਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਕੋਈ ਨਾ ਕੋਈ ਕਿੱਤਾ ਸਿੱਖ ਕੇ ਆਪਣਾ ਤੇ ਆਪਣੇ ਪਰਿਵਾਰ ਦਾ ਵਧੀਆ ਢੰਗ ਨਾਲ ਜੀਵਨ ਨਿਰਬਾਹ ਕਰਨਾ ਚਾਹੀਦਾ ਹੈ। ਇਸ ਮੌਕੇ ਆਰ. ਸੇਟੀ ਦੇ ਡਾਇਰੈਕਟਰ ਸ੍ਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਪੇਂਡੂ ਖੇਤਰ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਮੁਫ਼ਤ ਕਿੱਤਾਮੁਖੀ ਸਿਖਲਾਈ ਦੇਣ ਲਈ ਪੰਜਾਬ ਨੈਸ਼ਨਲ ਬੈਂਕ ਵੱਲੋਂ ਜ਼ਿਲ੍ਹਾ ਕਪੂਰਥਲਾ ਵਿਖੇ ਚੱਲ ਰਹੇ 'ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾਨ' (ਆਰ. ਸੇਟੀ) ਵੱਲੋਂ ਵੱਖ-ਵੱਖ ਕਿੱਤਿਆਂ ਵਿੱਚ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਸਿੱਖਿਆਰਥੀਆਂ ਦੇ ਖਾਣ-ਪੀਣ ਦਾ ਪ੍ਰਬੰਧ ਵੀ ਮੁਫ਼ਤ ਕੀਤਾ ਜਾਂਦਾ ਹੈ। ਕੋਰਸ ਮੁਕੰਮਲ ਕਰਨ ਉਪਰੰਤ ਲੋੜਵੰਦ ਸਿੱਖਿਆਰਥੀਆਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਵਾਸਤੇ ਬੈਂਕਾਂ ਵੱਲੋਂ ਕਰਜ਼ਾ ਪ੍ਰਾਪਤ ਕਰਨ ਵਿੱਚ ਮਦਦ ਵੀ ਕੀਤੀ ਜਾਂਦੀ ਹੈ। ਇਸ ਮੌਕੇ ਬੀ. ਡੀ. ਪੀ. ਓ ਸੁਲਤਾਨਪੁਰ ਲੋਧੀ ਗੁਰਪ੍ਰਤਾਪ ਸਿੰਘ ਗਿੱਲ, ਰਾਜੇਸ਼ ਬਾਹਰੀ, ਪ੍ਰਾਨਸ਼ੂਲ ਸ਼ਰਮਾ, ਰਾਜਬੀਰ, ਗੌਰਵ, ਮੈਡਮ ਦੀਪਿਕਾ ਖੰਨਾ ਤੇ ਹੋਰ ਹਾਜ਼ਰ ਸਨ।

ਅੱਚਲੀ ਗੇਟ ਤੇ ਠਠਿਆਰੀ ਗੇਟ ਇਲਾਕਿਆਂ ਵਿੱਚ ਚਲਾਈ ਵਿਸ਼ੇਸ਼ ਜਾਗਰੂਕਤਾ ਮੁਹਿੰਮ, ਕੋਰੋਨਾ ਦੇ ਸੈਂਪਲ ਲੈਣ ਆਈਆਂ ਸਿਹਤ ਟੀਮਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ

ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਇਸ ਉੱਪਰ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਟਾਲਾ ਸ਼ਹਿਰ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ...

ਮਿਸ਼ਨ ਫ਼ਤਿਹ ਤਹਿਤ ਆਂਗਣਵਾੜੀ ਵਰਕਰਾਂ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਤਹਿਤ ਸਮੂਹ ਆਂਗਣਵਾੜੀ ਵਰਕਰਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ...

ਕੋਰੋਨਾ ਵਾਇਰਸ ਉੱਪਰ ਫ਼ਤਿਹ ਪਾਉਣ ਲਈ ਬਟਾਲਾ ਦੇ ਨੌਜਵਾਨ ਜਸਬੀਰ ਸਿੰਘ ਨੇ ਵਿਸ਼ੇਸ਼ ਮੁਹਿੰਮ ਚਲਾਈ

ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਖ਼ਤਮ ਕਰਨ ਲਈ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਵਿੱਚ ਬਟਾਲਾ ਦਾ ਨੌਜਵਾਨ ਜਸਬੀਰ ਸਿੰਘ ਆਪਣਾ ਅਹਿਮ ਯੋਗਦਾਨ ਪਾ ਰਿਹਾ ਹੈ। ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਬਤੌਰ ਕੈਮੀਕਲ ਲੈਕਚਰਾਰ ਵਜੋਂ ਸੇਵਾਵਾਂ ਨਿਭਾ ਰਹੇ ਜਸਬੀਰ ਸਿੰਘ ਨੇ ਕੋਵਿਡ-19 ਸਬੰਧੀ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਹਨ। ...

ਸਾਈਕਲ ਯਾਤਰਾ ਕਰ ਕੋਰੋਨਾ ਖ਼ਿਲਾਫ਼ ਜਾਗਰੂਕ ਕਰਨ ਵਾਲੇ ਰਾਈਡਰ 15 ਦਿਨ ਬਾਅਦ ਵਾਪਸ ਪੁੱਜੇ ਮੁਕਤਸਰ

ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਇੱਕ ਨਵੇਕਲੀ ਪਹਿਲ ਕਰਦਿਆਂ ਮਿਤੀ 15.07.2020 ਨੂੰ ਮਾਨਯੋਗ ਸ. ਰਾਜਬਚਨ ਸਿੰਘ ਸੰਧੂ ਐਸ.ਐਸ.ਪੀ ਸਾਹਿਬ ਜੀ ਵੱਲੋਂ ਦੋ ਪੁਲਿਸ ਮੁਲਾਜ਼ਮਾਂ ਸਾਈਕਲ ਰਾਈਡਰਜ਼ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸੀ। ...

ਸਿੱਖਿਆ ਵਿਭਾਗ ਦੇ ਖ਼ੁਦ ਦੇ ਕੰਮ ਲਟਕੇ ਅੱਧ ਵਿਚਾਲੇ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਅਧਿਆਪਕ ਸਹਿਬਾਨਾਂ ਦਾ ਕੰਮ ਬੇਸ਼ੱਕ ਬੱਚਿਆਂ ਨੂੰ ਸਿੱਖਿਆ ਦੇਣ ਦਾ ਹੁੰਦਾ ਹੈ, ਪਰ ਇਸ ਵੇਲੇ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਕੋਲੋਂ ਬੱਚਿਆਂ ਨੂੰ ਸਿੱਖਿਆ ਦੇਣ ਦੀ ਬਿਜਾਏ, ਕੁੱਝ ਹੋਰ ਹੀ ਕੰਮ ਲਿਆ ਜਾ ਰਿਹਾ ਹੈ। ...

ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਨੇ "ਮਿਸ਼ਨ ਫ਼ਤਿਹ" ਤਹਿਤ ਲੋਕਾਂ ਨੂੰ ਜਾਗਰੂਕ ਕੀਤਾ

ਸਥਾਨਿਕ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਵੱਲੋਂ ਕੋਵਿਡ-19 ਦੇ ਬਚਾਅ ਸਬੰਧੀ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ "ਮਿਸ਼ਨ ਫ਼ਤਿਹ" ਨੂੰ ਕਾਮਯਾਬ ਕਰਦੇ ਹੋਏ ਕਾਦੀਆਂ ਕਸਬੇ 'ਚ ਥਾਣਾ ਚੌਂਕ, ਬਿਜਲੀਘਰ ਚੌਂਕ, ਮੁਹੱਲਾ ਅਹਿਮਦੀਆਂ ਵਿਖੇ "ਸੁਰੱਖਿਅਤ ਰਹੋ, ਤੰਦਰੁਸਤ ਰਹੋ" ਮੁਹਿੰਮ ਚਲਾਈ ਗਈ। ...

ਹਿੰਦ-ਪਾਕਿ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਵਿੱਚ ਕੋਰੋਨਾ ਪ੍ਰਤੀ ਜਾਗਰੂਕਤਾ ਮੁਹਿੰਮ ਤੇਜ਼ !!!

ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਖ਼ਿਲਾਫ਼ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਨੂੰ ਸਫਲ ਬਣਾਉਣ ਲਈ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਦੀ ਅਗਵਾਈ ਵਿੱਚ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ...

ਪੰਜਾਬ ਸਰਕਾਰ ਲੋਕਾਂ ਨੂੰ ਘਰ ਘਰ ਪਹੁੰਚਾ ਰਹੀ ਸਿਹਤ ਸਹੂਲਤਾਂ- ਚੇਅਰਮੈਨ ਚੀਮਾ (ਨਿਊਜ਼ਨੰਬਰ ਖ਼ਾਸ ਖ਼ਬਰ)

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਹਤ ਫ਼ਾਰ ਆਲ ਦੇ ਕੀਤੇ ਚੋਣ ਵਾਅਦੇ ਤਹਿਤ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸੂਬਾ ਵਾਸੀਆਂ ਨੂੰ ਘਰ ਘਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ...

ਕੋਵਿਡ-19 ਦੇ ਚੱਲਦਿਆਂ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਆਨਲਾਈਨ ਜਾਗਰੂਕਤਾ ਕੈਂਪ ਹਰ ਮੰਗਲਵਾਰ ਲੱਗਿਆ ਕਰੇਗਾ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਸਮੇਂ ਸਮੇਂ ਤੇ ਖੇਤੀਬਾੜੀ ਨਾਲ ਸਬੰਧਿਤ ਨਵੀਨਤਮ ਤਕਨੀਕਾਂ ਨੂੰ ਕਿਸਾਨਾਂ ਤੱਕ ਪਿੰਡ ਅਤੇ ਬਲਾਕ ਪੱਧਰ ਤੇ ਜਾਗਰੂਕਤਾ ਕੈਂਪ ਲਗਾ ਕੇ ਪਹੁੰਚਾਇਆ ਜਾਂਦਾ ਹੈ ਤਾਂ ਜੋ ਫ਼ਸਲਾਂ ਦੀ ਕਾਸ਼ਤ ਵਿੱਚ ਸੰਭਾਵਿਤ ਕਿਸੇ ਕਿਸਮ ਦੀਆਂ ਸਮੱਸਿਆ ਦਾ ਹੱਲ ਕੀਤਾ ਜਾ ਸਕੇ। ...

ਜ਼ਿਲ੍ਹਾ ਵਾਸੀ ਦੋ ਮਹੀਨਿਆਂ ਲਈ ਵਧਾਏ 'ਮਿਸ਼ਨ ਯੋਧੇ' ਮੁਕਾਬਲੇ ਵਿੱਚ ਜ਼ਰੂਰ ਹਿੱਸਾ ਲੈਣ

ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕਤਾ ਲਈ ਚਲਾਈ ਗਈ 'ਮਿਸ਼ਨ ਯੋਧੇ' ਮੁਹਿੰਮ ਨੂੰ ਮਿਲੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਮੁਹਿੰਮ ਨੂੰ ਹੋਰ ਦੋ ਮਹੀਨੇ ਲਈ ਵਧਾ ਦਿੱਤਾ ਗਿਆ ਹੈ। ...

ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਹੁਣ ਇੱਕੋ ਇੱਕ ਰਸਤਾ ਜਾਗਰੂਕਤਾ ਅਤੇ ਪਰਹੇਜ਼- ਡਾ. ਭੱਲਾ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਰੰਭ ਕੀਤੇ ਗਏ ਮਿਸ਼ਨ ਫ਼ਤਿਹ ਤਹਿਤ ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਾਹਰ ਨਿਕਲਣ ਸਮੇਂ ਹਰ ਹਾਲਤ ਵਿੱਚ ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਲਾਜ਼ਮੀ ਤੌਰ 'ਤੇ ਮਾਸਕ ਪਾਉਣਾ ਯਕੀਨੀ ਬਣਾਉਣ। ...

ਕੋਵਿਡ-19 ਦੀ ਜਾਗਰੂਕਤਾ ਮੁਹਿੰਮ ਵਿੱਚ ਸਮਾਜ ਸੇਵੀ ਸੰਸਥਾਵਾਂ ਵੱਧ-ਚੜ੍ਹ ਕੇ ਹਿੱਸਾ ਲੈਣ- ਤਹਿਸੀਲਦਾਰ ਬਟਾਲਾ

ਤਹਿਸੀਲਦਾਰ ਬਟਾਲਾ ਸ. ਬਲਜਿੰਦਰ ਸਿੰਘ ਨੇ ਬਟਾਲਾ ਸ਼ਹਿਰ ਦੀਆਂ ਸਵੈ ਸੇਵੀ, ਧਾਰਮਿਕ, ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਅੱਗੇ ਵਧਣ ਤੋਂ ਰੋਕਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਸਾਵਧਾਨੀਆਂ ਵਰਤਣ ਲਈ ਜਾਗਰੂਕ ਕਰਨ ਲਈ ਆਪਣਾ ਵਡਮੁੱਲਾ ਯੋਗਦਾਨ ਦੇਣ। ...

ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਲੋਕ

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਨੂੰ ਸਾਰਿਆਂ ਨੂੰ ਹੋਰ ਵਧੇਰੇ ਜਾਗਰੂਕ ਹੋਣ ਦੀ ਲੋੜ ਹੈ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ...

ਪੁਲਿਸ ਮੁਖੀ ਬਟਾਲਾ ਘੁੰਮਣ ਨੇ ਕੀਤੀ ਬਟਾਲਾ ਦੀ ਜਨਤਾ ਨੂੰ ਅਪੀਲ

ਕੋਵਿਡ-19 ਤੋਂ ਬਚਾਅ ਲਈ ਹਰ ਇੱਕ ਨਾਗਰਿਕ ਨੂੰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨੀ ਜ਼ਰੂਰੀ ਹੈ, ਤਾਂ ਜੋ ਇਸ ਮਹਾਂਮਾਰੀ ਦੇ ਫੈਲਾਅ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ...

ਤੇਜ਼ੀ ਨਾਲ ਵਧਦੀ ਆਬਾਦੀ 'ਤੇ ਕਾਬੂ ਪਾਉਣਾ ਬੇਹੱਦ ਜ਼ਰੂਰੀ- ਡਾ. ਰਮਿੰਦਰ ਕੌਰ

ਦੇਸ਼ ਅੰਦਰ ਤੇਜ਼ੀ ਨਾਲ ਵਧਦੀ ਜਾ ਰਹੀ ਆਬਾਦੀ ਨੂੰ ਕੰਟਰੋਲ ਕਰਨ ਦੀ ਦਿਸ਼ਾ 'ਚ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸੂਬੇ 'ਚ 11 ਜੁਲਾਈ ਤੋਂ 24 ਜੁਲਾਈ ਤੱਕ ਪਾਪੂਲੇਸ਼ਨ ਸਥਿਰਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ...

सरपंचों व पंचों ने जिले के 546 गांवों के लोगों को किया जागरूक

पंजाब सरकार के मिशन फतेह तहत जिले के 546 गांवों में सरपंचों व पंचों की ओर से ग्रामीण विकास व पंचायत विभाग के अधिकारियों समेत लोगों को सेहत व परिवार भलाई की ओर से कोविड-19 से बचाव के लिए उठाए जाने वाले छह जरूरी कदमों के बारे में जागरुक किया जा रहा है। ...

डीसी की जिलावासियों से अपील, कोरोना से बचाव के लिए और जागरूक होने की जरूरत

डीसी कपूरथला दीप्ति उप्पल ने जिलावासियों को अपील करते हुए कहा कि कोरोना वायरस से बचाव के लिए हम सभी को और अधिक जागरुक होने की जरूरत है और सेहत विभाग की हिदायतों की सख्ती से पालना करनी चाहिए।  ...

ਕੋਵਿਡ-19 ਦੇ ਖ਼ਾਤਮੇ ਲਈ ਪੰਚ, ਸਰਪੰਚ ਤੇ ਪੰਚਾਇਤ ਅਧਿਕਾਰੀ ਲੋਕਾਂ ਨੂੰ ਕਰ ਰਹੇ ਜਾਗਰੂਕ

ਕੋਰੋਨਾ ਵਾਇਰਸ ਬਿਮਾਰੀ ਦਾ ਦਿਨੋਂ ਦਿਨ ਸੂਬੇ ਅੰਦਰ ਪ੍ਰਭਾਵ ਵਧਦਾ ਜਾ ਰਿਹਾ ਹੈ। ਆਏ ਦਿਨ ਵੱਡੀ ਗਿਣਤੀ 'ਚ ਕੋਰੋਨਾ ਵਾਇਰਸ ਪਾਜ਼ੀਟਿਵ ਨਵੇਂ ਕੇਸ ਸਾਹਮਣੇ ਆ ਰਹੇ ਹਨ। ...

ਫਾਲ ਆਰਮੀ ਵਾਰਮ ਕੀੜੇ ਦੇ ਹਮਲੇ ਤੋਂ ਮੱਕੀ ਦੀ ਫਸਲ ਦਾ ਬਚਾਅ ਰੱਖਣ ਕਿਸਾਨ

ਫਸਲੀ ਵਿਭਿੰਨਤਾ ਨੂੰ ਅਪਣਾ ਕੇ ਰਵਾਇਤੀ ਫਸਲਾਂ ਬੀਜਣ ਦੇ ਫਸਲੀ ਚੱਕਰ 'ਚੋਂ ਨਿਕਲਣ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੰਨਾ ਬਲਾਕ ਅਧੀਨ ਪੈਂਦੇ ਨਜ਼ਦੀਕੀ ਪਿੰਡ ਜਟਾਣਾ ਵਿਖੇ ਕਿਸਾਨ ਸਿਖਲਾਈ ਜਾਗਰੂਕਤਾ ਕੈਂਪ ਦਾ ਆਯੋਜਨ ਕਰਵਾਇਆ ਗਿਆ। ...