12 ਜਨਵਰੀ ਨੂੰ ਬੇਰੁਜਗਾਰ ਅਧਿਆਪਕ ਕਰਨਗੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ

ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਜਦੋ ਤੋਂ ਸੱਤਾ ਵਿੱਚ ਆਈ ਹੈ ਉਸ ਸਮੇਂ ਤੋਂ ਪੰਜਾਬ ਵਿੱਚ ਕੋਈ ਵੀ ਨਵੀ ਨੌਕਰੀ ਨਹੀਂ ਕੱਢੀ ਗਈ ਖਾਸ ਗੱਲ ਇਹ ਰਹੀ ਕਿ ਕਾਂਗਰਸ ਸਰਕਾਰ ਘਰ ਘਰ ਨੌਕਰੀ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਸੀ l ਨੌਕਰੀ ਤੋਂ ਵਾਂਝੇ ਬੇਰੁਜਗਾਰ ਟੈਟ ਪਾਸ ਅਧਿਆਪਕਾ ਨੇ ਬਠਿੰਡਾ ਵਿਖੇ ਸਰਕਾਰ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ l ਪਿਛਲੇ ਚਾਰ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਈਟੀਟੀ ਤੇ ਬੀਐੱਡ ਅਧਿਆਪਕ ਯੂਨੀਅਨ ਨੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪ੍ਰਦਰਸ਼ਨ ਕਰਦਿਆਂ ਬੱਸ ਸਟੈਂਡ ਚੌਕ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ-ਫੂਕ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਪੁਤਲਾ ਫੂਕਦਿਆਂ ਆਪਣਾ ਰੋਸ-ਜ਼ਾਹਰ ਕੀਤਾ। ਮੁਜ਼ਾਹਰੇ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਜੇਕਰ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਵਾਅਦੇ ਮੁਤਾਬਿਕ ਜਨਵਰੀ ਦੇ ਪਹਿਲੇ ਹਫ਼ਤੇ ਤਕ ਪੰਜਾਬ ਭਰ 'ਚ ਖ਼ਾਲੀ ਪਈਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਨਹੀਂ ਹੁੰਦਾ ਤਾਂ 12 ਜਨਵਰੀ ਨੂੰ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ  ਕੀਤਾ ਜਾਵੇਗਾ। 

ਕੀ ਹੁਣ ਮਿਲੇਗੀ ਬੇਰੁਜ਼ਗਾਰਾਂ ਨੂੰ ਨੌਕਰੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਤਰਕਸੰਗਤ ਕਰਨ ਦੁਆਰਾ ਕੁਸ਼ਲਤਾ ਵਧਾਉਣ ‘ਤੇ ਪੰਜਾਬ ਸਰਕਾਰ ਦੇ ਜ਼ੋਰ ਨੂੰ ਅੱਗੇ ਵਧਾਉਂਦੇ ਹੋਏ, ਮੰਤਰੀ ਮੰਡਲ ਨੇ ਸੈਰ -ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ, ਪੁਰਾਤੱਤਵ, ਅਜਾਇਬ ਘਰ ਅਤੇ ਪੁਰਾਲੇਖ ਵਿਭਾਗ ਦੇ ...

ਸੱਤ ਸਾਲਾਂ ਤੋਂ ਪੱਕੇ ਰੁਜ਼ਗਾਰ ਨੂੰ ਤਰਸਦੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ! (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਸੱਤ ਸਾਲਾਂ ਤੋਂ ਠੇਕੇ ’ਤੇ ਮੈਰੀਟੋਰੀਅਸ ਸਕੂਲਾਂ ਵਿੱਚ ਪੜ੍ਹਾਉਂਦੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ। ਇਨ੍ਹਾਂ ਅਧਿਆਪਕਾਂ ...

ਬੇਰੁਜ਼ਗਾਰ ਅਧਿਆਪਕਾਂ ਨਾਲ ਐਨਾਂ ਧੱਕਾ ਕਿਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਲਗਾਤਾਰ ਸਾਢੇ ਚਾਰ ਸਾਲ ਬੇਰੁਜ਼ਗਾਰ ਅਧਿਆਪਕਾਂ ਨੂੰ ਸੰਘਰਸ਼ ਦੌਰਾਨ ਪੁਲੀਸ ਦੀਆਂ ਡਾਂਗਾਂ, ਝੂਠੇ ਪਰਚੇ, ਨਹਿਰਾਂ ਵਿੱਚ ਛਾਲਾਂ ਮਾਰਨ ਤੋਂ ਬਾਅਦ ਤੇ ਟੈਂਕੀਆਂ ਟਾਵਰਾਂ ਤੋਂ ਚਡ਼੍ਹਨ ਤੋਂ ਬਾਅਦ 6635 ਈ.ਟੀ.ਟੀ ਦੀਆਂ ਪੋਸਟਾਂ ...

ਲੈ ਲਓ ਘਰ-ਘਰ ਰੁਜ਼ਗਾਰ; ਸਲ਼ੈਕਟਿਡ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਭੱਜੀ ਹਕੂਮਤ! (ਨਿਊਜ਼ਨੰਬਰ ਖ਼ਾਸ ਖ਼ਬਰ)

ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਾਹਮਣੇ ਸਕਰੂਟਨੀ ਕਰਵਾ ਚੁੱਕੇ 2364 ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੱਕਾ ਧਰਨਾ ਲਗਾਤਾਰ 56ਵੇਂ ਦਿਨ ਵੀ ਜਾਰੀ ...

ਕਦੋਂ ਮੰਨੇਗੀ ਸਰਕਾਰ ਬੇਰੁਜ਼ਗਾਰਾਂ ਦੀ ਮੰਗ? (ਨਿਊਜ਼ਨੰਬਰ ਖ਼ਾਸ ਖ਼ਬਰ

ਬੇਰੁਜ਼ਗਾਰ ਟੈੱਟ ਪਾਸ ਅਧਿਆਪਕਾਂ ਵੱਲੋਂ ਨੌਕਰੀ ਦੀ ਮੰਗ ਸਬੰਧੀ ਸਿੱਖਿਆ ਮੰਤਰੀ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਕੱਲ੍ਹ ਮੁੜ ਭਵਾਨੀਗੜ੍ਹ ਨੇੜਲੇ ਪਿੰਡ ਭੱਟੀਵਾਲ ਵਿਖੇ ਜਦੋਂ ਵਿਜੈਇੰਦਰ ਸਿੰਗਲਾ ਵੱਲੋਂ ਬੁਢਾਪਾ ...

ਐਦਾਂ ਨਹੀਂ ਲੱਗੇਗੀ ਹੁਣ ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ ਦੀ ਡਿਊਟੀ! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ ਲਈ ਚੰਗੀ ਖ਼ਬਰ ਆਈ ਹੈ। ਮਨਮਾਨੇ ਢੰਗ ਨਾਲ ਉਨ੍ਹਾਂ ਦੀ ਡਿਊਟੀ ਲਗਾਉਣ ਵਾਲੇ ਕਲਰਕਾਂ ‘ਤੇ ਵਿਭਾਗ ਨੇ ਲਗਾਮ ਲਗਾਉਣ ਦੀ ਤਿਆਰੀ ਕਰ ਲਈ ਹੈ। ...

ਕੰਪਿਊਟਰ ਅਧਿਆਪਕਾਂ ਨੂੰ ਸਰਕਾਰ ਲਾਭ ਦੇਣ ਤੋਂ ਕਿਉਂ ਭੱਜੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੰਪਿਊਟਰ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਹੱਲ ਨਾ ਹੋਣ ਤੇ ਇੱਕ ਵਾਰ ਕੰਪਿਊਟਰ ਅਧਿਆਪਕ ਸੰਘਰਸ ਕਰਨ ਲਈ ਮਜਬੂਰ ਹੋ ਗਏ ਗਏ ਹਨ। ਕੰਪਿਊਟਰ ਅਧਿਆਪਕ ਯੂਨੀਅਨ ਜਿਲ੍ਹਾ ...

ਬੇਰੁਜ਼ਗਾਰਾਂ ਨਾਲ ਫਿਰ ਧੋਖਾ ਕਰ ਗਈ ਸਰਕਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਲੰਮਾ ਸਮਾਂ ਸੰਘਰਸ਼ ਕਰਨ ਤੋਂ ਬਾਅਦ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੇ ਵੱਲੋਂ 6635 ਪੋਸਟਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਵਾਇਆ ਸੀ। ਬੇਰੁਜ਼ਗਾਰ ਅਧਿਆਪਕਾਂ ਨੇ ਨੌਕਰੀ ਲਈ ਨੋਟੀਫਿਕੇਸ਼ਨ ਜਾਰੀ ...

ਆਜ਼ਾਦੀ ਦਿਹਾੜੇ 'ਤੇ ਬੇਰੁਜ਼ਗਾਰਾਂ ਨੂੰ ਹੱਕ ਮੰਗਣ ਦੀ ਆਜ਼ਾਦੀ ਨਹੀਂ! (ਨਿਊਜ਼ਨੰਬਰ ਖ਼ਾਸ ਖ਼ਬਰ)

ਈਟੀਟੀ 2364 ਬੇਰੁਜ਼ਗਾਰ ਚੁਣੇ ਗਏ ਅਧਿਆਪਕ ਯੂਨੀਅਨ ਦੇ ਮੈਂਬਰਾਂ ਨੂੰ ਐਤਵਾਰ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਬੇਰੁਜ਼ਗਾਰਾਂ ਦੀ ਤਰਫੋਂ, ਪੰਜਾਬ ਸਰਕਾਰ ਦੇ ਸਾਰੇ ਮੰਤਰੀਆਂ ਨੂੰ ਸੁਤੰਤਰਤਾ ਦਿਵਸ 'ਤੇ ਕਾਲੇ ਝੰਡੇ ...

ਪਟਵਾਰੀ ਭਰਤੀ ਅਤੇ ਬੇਰੁਜ਼ਗਾਰਾਂ ਨਾਲ ਧੋਖਾਧੜੀ! (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਅਦਾਰੇ ਐਸ.ਐਸ.ਐਸ.ਬੋਰਡ ਨੇ ਪਟਵਾਰੀਆਂ ਦੀ ਭਰਤੀ ਲਈ ਮੁਕਾਬਲਾ ਪ੍ਰੀਖਿਆ ਕਰਵਾਈ ਸੀ, ਵਿੱਚ 5 ਸਵਾਲ ਹੀ ਗ਼ਲਤ ਦਰਜ ਕੀਤੇ ਗਏ ਸਨ। ਐਸ.ਐਸ.ਐਸ.ਬੋਰਡ ਨੇ ਇਸ ਗ਼ਲਤੀ ...

13 ਸਾਲਾਂ ਤੋਂ ਪੱਕੇ ਹੋਣ ਦੀ ਉਡੀਕ 'ਚ ਕੱਚੇ ਅਧਿਆਪਕ! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਕੰਮ ਕਰਨ ਵਾਲੇ 3807 ਟ੍ਰੇਂਡ ਸਿੱਖਿਆ ਪ੍ਰੋਵਾਈਡਰ ਪਿਛਲੇ 13 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਲਗਾਤਾਰ ਸੇਵਾ ਨਿਭਾ ਰਹੇ ਹਨ। ਸਰਕਾਰ ਨੇ ਹਰ ਵਾਰ ਟ੍ਰੇਂਡ ਸਿੱਖਿਆ ਪ੍ਰੋਵਾਈਡਰਾਂ ਨਾਲ ...

ਕੋਰੋਨਾ ਕਹਿਰ: ਸਕੂਲਾਂ 'ਚ ਅਧਿਆਪਕਾਂ ਦਾ ਐਦਾਂ ਜਾਣਾ ਮਨ੍ਹਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਸੂਬੇ ਵਿੱਚ ਕੋਵਿਡ ਮਹਾਂਮਾਰੀ ਨੂੰ ਕਾਬੂ ਹੇਠ ਰੱਖਣ ਅਤੇ ਇਸ ਦੇ ਫੈਲਾਅ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੀ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਅੱਜ ਸਬੰਧਤ ਵਿਭਾਗਾਂ ਨੂੰ ਆਰ.ਟੀ-ਪੀ.ਸੀ.ਆਰ. ਟੈਸਟਾਂ ਦੀ ...

ਕੀ ਜਿੱਤੇਗਾ ਕੱਚੇ ਅਧਿਆਪਕਾਂ ਦਾ ਮੋਰਚਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਰਕਾਰ ਨੇ ਹੁਣ ਤੱਕ ਜੋ ਵੀ ਵਾਅਦੇ ਮੁਲਾਜ਼ਮ ਵਰਗ ਦੇ ਨਾਲ ਕੀਤੇ ਹਨ, ਉਨ੍ਹਾਂ ਨੂੰ ਪੂਰਾ ਹੀ ਨਹੀਂ ਕੀਤਾ ਗਿਆ। ਜਿਸ ਦੇ ਕਾਰਨ ਮੁਲਾਜ਼ਮਾਂ ਵਿੱਚ ਸਰਕਾਰ ਖਿਲਾਫ਼ ਭਾਰੀ ਰੋਹ ਵੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਦੇ ...

ਵਿੱਦਿਆ ਭਵਨ ਅੱਗੇ ਕੱਚੇ ਅਧਿਆਪਕਾਂ ਦਾ ਅੰਦੋਲਨ! (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਲੰਮੇ ਸਮੇਂ ਤੋਂ ਸਿੱਖਿਆ ਵਿਭਾਗ ਵਿੱਚ ਪੱਕੇ ਹੋਣ ਦੇ ਲਈ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਦੀਆਂ ਸਰਕਾਰ ਮੰਗਾਂ ਮੰਨੇਗੀ? ਇਹ ਸਵਾਲ ਇਸ ਲਈ ਕਰ ਰਹੇ ਹਾਂ, ਕਿਉਂਕਿ ਸਰਕਾਰ ਦੇ ਨੱਕ ਵਿੱਚ ਦਮ ਪਿਛਲੇ ਕੁੱਝ ...

ਸਰਕਾਰ ਨੇ ਦਿੱਤੀਆਂ ਬੇਰੁਜ਼ਗਾਰਾਂ ਨੂੰ ਨੌਕਰੀਆਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਡੰਡੇ ਦੇ ਜ਼ੋਰ ਤੇ ਹਰ ਵਾਰ ਹੀ ਬੇਰੁਜ਼ਗਾਰਾਂ ਦੇ ਸੰਘਰਸ਼ ਨੂੰ ਨਪੀੜਦੀ ਰਹੀ ਪੰਜਾਬ ਸਰਕਾਰ ਨੇ ਆਪਣੇ ਆਖਰੀ 6 ਮਹੀਨਿਆਂ ਵਿੱਚ ਕੁੱਝ ਕੁ ਨੌਕਰੀਆਂ ਬੇਰੁਜ਼ਗਾਰਾਂ ਨੂੰ ਦੇਣ ਦਾ ਐਲਾਨ ਕੀਤਾ ਹੈ। ਅਧਿਆਪਕਾਂ ਤੋਂ ਇਲਾਵਾ ...

ਕੀ ਅਧਿਆਪਕਾਂ ਦੀਆਂ ਮੰਗਾਂ ਦਾ ਹੋਵੇਗਾ ਨਿਪਟਾਰਾ! (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੇ ਲਈ ਸੰਘਰਸ਼ ਕਰਦੇ ਆ ਰਹੇ ਅਧਿਆਪਕਾਂ ਵੱਲੋਂ ਬੀਤੇ ਕੱਲ੍ਹ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਮੀਟਿੰਗ ਕੀਤੀ। ਇਹ ਮੀਟਿੰਗ 3704 ਅਧਿਆਪਕ ਯੂਨੀਅਨ ...

ਬੇਰੁਜ਼ਗਾਰਾਂ ਨੂੰ ਕਦੋਂ ਮਿਲੇਗਾ ਰੁਜ਼ਗਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਅੱਜ ਲੀਲਾ ਭਵਨ ਚੌਂਕ ਵਿਖੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਬੇਰੁਜ਼ਗਾਰ ਰੋਜ਼ ਹੀ ਸੰਘਰਸ਼ ...

ਕਿਉਂ ਚੁੱਕ ਲਏ ਕੱਚੇ ਅਧਿਆਪਕ? (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਕੱਚੇ ਅਧਿਆਪਕਾਂ ਨੂੰ ਏਅਰਪੋਰਟ ਰੋਡ ਚੰਡੀਗੜ੍ਹ-ਮੋਹਾਲੀ ਤੋਂ ਗ੍ਰਿਫਤਾਰ ਕਰ ਲਿਆ ਗਿਆ। ਦੱਸਿਆ ਜਾਂਦਾ ਹੈ ਕਿ ਕੱਚੇ ਅਧਿਆਪਕ ਪੱਕੇ ਰੁਜ਼ਗਾਰ ਦੇ ਲਈ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਦਾ ਇਥੇ ਵਿਰੋਧ ...

ਬੇਰੁਜਗਾਰਾਂ ਨੇ ਕਿਸ ਨੂੰ ਕਿਹਾ ਬਹਿਰੂਪੀਆ? (ਨਿਊਜ਼ਨੰਬਰ ਖ਼ਾਸ ਖ਼ਬਰ)

ਰੁਜ਼ਗਾਰ ਦੀ ਮੰਗ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਹਿਰੂਪੀਆ ਤਿਆਰ ਕਰਕੇ ਲੀਲਾ ਭਵਨ ਚੌਕ ਤੋਂ ਲੈ ਕੇ ਵਾਈਪੀਐਸ ਚੌਕ (ਜੋ ...