ਸ਼ੱਕੀ ਹਾਲਾਤਾਂ 'ਚ ਵਿਆਹੁਤਾ ਦੀ ਮੌਤ

Last Updated: Jan 02 2020 17:49
Reading time: 0 mins, 54 secs

ਫਿਰੋਜ਼ਪੁਰ ਸ਼ਹਿਰ ਦੇ ਸ਼ਾਂਤੀ ਨਗਰ ਵਿਖੇ ਸ਼ੱਕੀ ਹਾਲਾਤਾਂ ਵਿੱਚ ਇੱਕ ਵਿਆਹੁਤਾ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਧੀਰਜ ਚੌਹਾਨ ਨੇ ਦੱਸਿਆ ਕਿ ਉਸ ਦੀ ਭੈਣ ਗੀਤਾ ਦਾ ਵਿਆਹ ਨਰਿੰਦਰ ਵਾਸੀ ਸ਼ਾਂਤੀ ਨਗਰ ਦੇ ਨਾਲ ਕੁਝ ਸਮਾਂ ਪਹਿਲਾਂ ਹੋਇਆ ਸੀ। ਧੀਰਜ ਨੇ ਦੋਸ਼ ਲਗਾਇਆ ਕਿ ਉਸ ਦੀ ਭੈਣ ਨਾਲ ਅਕਸਰ ਹੀ ਨਰਿੰਦਰ ਲੜਾਈ ਝਗੜਾ ਕਰਦਾ ਰਹਿੰਦਾ ਸੀ ਅਤੇ ਕੁੱਟਦਾ ਮਾਰਦਾ ਸੀ।

ਇਸ ਸਬੰਧ ਵਿੱਚ ਉਹ ਕਈ ਵਾਰ ਨਰਿੰਦਰ ਹੋਰਾਂ ਨਾਲ ਬੈਠ ਕੇ ਗੱਲਬਾਤ ਵੀ ਕਰਕੇ ਗਏ। ਧੀਰਜ ਨੇ ਦੋਸ਼ ਲਗਾਇਆ ਕਿ ਉਸ ਦੀ ਭੈਣ ਦੀ ਕੁੱਟਮਾਰ ਕਰਕੇ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਨਰਿੰਦਰ ਦੇ ਵੱਲੋਂ ਪੱਖੇ ਨਾਲ ਲਟਕਾ ਦਿੱਤਾ ਗਿਆ ਅਤੇ ਮੁੱਦਈ ਹੋਰਾਂ ਨੂੰ ਫੋਨ ਕਰਕੇ ਸੂਚਿਤ ਕਰ ਦਿੱਤਾ ਕਿ ਗੀਤਾ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।

ਧੀਰਜ ਨੇ ਦੋਸ਼ ਲਗਾਇਆ ਕਿ ਉਸ ਦੀ ਭੈਣ ਗੀਤਾ ਵੱਲੋਂ ਖੁਦਕੁਸ਼ੀ ਨਹੀਂ ਕੀਤੀ ਗਈ, ਸਗੋਂ ਨਰਿੰਦਰ ਦੇ ਵੱਲੋਂ ਖੁਦ ਗੀਤਾ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਪੱਖੇ ਨਾਲ ਲਟਕਾ ਕੇ ਡਰਾਮਾ ਰਚਿਆ ਹੈ। ਦੂਜੇ ਪਾਸੇ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਦੇ ਵੱਲੋਂ ਧੀਰਜ ਕੁਮਾਰ ਦੇ ਬਿਆਨਾਂ ਨੂੰ ਕਲਮਬੰਦ ਕਰਦਿਆਂ ਹੋਇਆਂ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।