ਕਰਤਾਰਪੁਰ ਲਾਂਘੇ ਨਾਲ ਸਿੱਖਾਂ ਅਤੇ ਮੁਸਲਮਾਨ ਭਾਈਚਾਰੇ ਵਿੱਚ ਸਾਂਝ ਵਧੀ: ਗੁਰਿੰਦਰ ਸਿੰਘ ਬਾਜਵਾ

Last Updated: Jan 06 2020 16:34
Reading time: 0 mins, 45 secs

ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਸਿੱਖਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮੁਸਲਮਾਨ ਵਿਅਕਤੀ ਵੱਲੋਂ ਸਿੱਖ ਭਾਈਚਾਰੇ ਅਤੇ ਸਿੱਖ ਧਰਮ ਦੇ ਖ਼ਿਲਾਫ਼ ਜਿਹੜੇ ਸ਼ਬਦ ਬੋਲੇ ਗਏ ਹਨ ਉਸ ਨਾਲ ਦੁਨੀਆ ਭਰ 'ਚ ਵੱਸਦੇ ਸਿੱਖਾਂ ਦੇ ਮਨਾ ਨੂੰ ਭਾਰੀ ਠੇਸ ਪਹੁੰਚੀ ਹੈ। ਬਹੁਤ ਸਾਰੀਆਂ ਅਜਿਹੀਆਂ ਸ਼ਕਤੀਆਂ ਹਨ ਜਿਹੜੀਆਂ ਸਿੱਖ, ਮੁਸਲਿਮ ਭਾਈਚਾਰਕ ਸਾਂਝ ਨੂੰ ਬਰਦਾਸ਼ਤ ਨਹੀਂ ਕਰ ਰਹੀਆਂ ਹਨ ਅਤੇ ਜਿਸ ਤਰ੍ਹਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪਾਕਿਸਤਾਨ ਸਰਕਾਰ ਨੇ ਦਿੱਤਾ ਹੈ ਉਸ ਤੋਂ ਬਾਅਦ ਦੋਨਾਂ ਕੌਮਾਂ ਵਿੱਚ ਭਾਈਚਾਰਕ ਸਾਂਝ ਮਜ਼ਬੂਤ ਹੋਈ ਹੈ। ਇਸ ਸਾਂਝ ਨੂੰ ਤਾਰਪੀਡੋ ਕਰਨ ਲਈ ਬਹੁਤ ਸਾਰੀਆਂ ਏਜੰਸੀਆਂ ਤੇ ਸ਼ਕਤੀਆਂ ਲੱਗੀਆਂ ਹੋਈਆ ਹਨ। ਸੋ ਇਹ ਸਾਰੇ ਹਾਲਾਤਾਂ ਨੂੰ ਦੇਖਦਿਆਂ ਹੋਇਆਂ ਪਾਕਿਸਤਾਨ ਸਰਕਾਰ ਨੂੰ ਨਫ਼ਰਤ ਫੈਲਾਉਣ ਵਾਲੇ ਅਜਿਹੇ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਸਿੱਖ ਭਾਈਚਾਰੇ ਦਾ ਵਿਸ਼ਵਾਸ ਬਣਿਆ ਰਹੇ ਅਤੇ ਸਿੱਖ, ਮੁਸਲਿਮ ਲੀਡਰਸ਼ਿਪ ਨੂੰ ਮਿਲ ਬੈਠ ਕੇ ਇਹੋ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਯਤਨ ਕਰਨੇ ਚਾਹੀਦੇ ਹਨ।