ਦਿੱਲੀ ਤੋਂ ਪਰਤੀ ਔਰਤ ਨਿਕਲੀ ਕੋਰੋਨਾ ਪਾਜ਼ੀਟਿਵ !!!

Last Updated: Jun 06 2020 15:46
Reading time: 0 mins, 41 secs

ਜ਼ਿਲ੍ਹਾ ਫਾਜ਼ਿਲਕਾ ਵਿੱਚ 1 ਮਹਿਲਾ ਦੀ ਰਿਪਰੋਟ ਕੋਰੋਨਾ ਪਾਜ਼ੀਟਿਵ ਪ੍ਰਾਪਤ ਹੋਈ ਹੈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਪਾਜ਼ੀਟਿਵ ਆਉਣ ਵਾਲੀ ਮਹਿਲਾ ਦੀ ਉਮਰ ਕਰੀਬ 65 ਸਾਲ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਤੋਂ ਪਰਤੀ ਮਹਿਲਾ ਦਾ 4 ਜੂਨ ਨੂੰ ਸੈਂਪਲ ਲਿਆ ਗਿਆ ਸੀ ਅਤੇ ਅੱਜ ਪ੍ਰਾਪਤ ਹੋਈ ਰਿਪੋਰਟ ਅਨੁਸਾਰ ਮਹਿਲਾ ਨੂੰ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਅੰਦਰ 4 ਕੋਰੋਨਾ ਐਕਟਿਵ ਕੇਸ ਹੋ ਗਏ ਹਨ। ਮਹਿਲਾ ਨੂੰ ਸਿਵਲ ਹਸਪਤਾਲ ਜਲਾਲਾਬਾਦ ਆਈਸੋਲੇਸ਼ਨ ਸੈਂਟਰ ਵਿੱਚ ਸਿਫ਼ਟ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ਤੇ ਮਾਸਕ ਲਾਜ਼ਮੀ ਪਾ ਕੇ ਰੱਖਿਆ ਜਾਵੇ ਅਤੇ ਇੱਕ-ਦੂਜੇ ਤੋਂ 6 ਫੁੱਟ ਦੀ ਦੂਰੀ ਬਣਾਉਣੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਬੱਚਿਆਂ ਤੇ ਬਜ਼ੁਰਗਾਂ ਨੂੰ ਘਰ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।