ਬਠਿੰਡਾ ਥਰਮਲ ਵੇਚਣ ਦੇ ਵਿਰੋਧ 'ਚ ਕਿਸਾਨ ਯੂਨੀਅਨ ਆਗੂ ਵੱਲੋਂ ਥਰਮਲ ਮੂਹਰੇ ਖ਼ੁਦਕੁਸ਼ੀ

ਪੰਜਾਬ ਸਰਕਾਰ ਵੱਲੋਂ ਬਠਿੰਡਾ ਥਰਮਲ ਪਲਾਂਟ ਨੂੰ ਪੁੱਡਾ ਹਵਾਲੇ ਕਰ ਇਸਦੀ ਹੋਰ ਕੰਮਾਂ ਲਈ ਵਰਤੋਂ ਦੇ ਵਿਰੋਧ ਵਿੱਚ ਕਿਸਾਨ ਯੂਨੀਅਨ ਦੇ ਇੱਕ ਆਗੂ ਨੇ ਅੱਜ ਬਠਿੰਡਾ ਵਿੱਚ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਜੋਗਿੰਦਰ ਸਿੰਘ ਪੁੱਤਰ ਗਮਦੂਰ ਸਿੰਘ ਵਾਸੀ ਚੀਮਾ ਮੰਡੀ (ਸੰਗਰੂਰ) ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਕਿਸਾਨ ਵੱਲੋਂ ਕਿਸਾਨ ਯੂਨੀਅਨ ਨਾਲ ਮਿਲ ਕੇ ਥਰਮਲ ਪਲਾਂਟ ਵੇਚਣ ਦੇ ਸੰਘਰਸ਼ ਵਿੱਚ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਅੱਜ ਸਵੇਰੇ ਇਹ ਕਿਸਾਨ ਥਰਮਲ ਪਲਾਂਟ ਦੇ ਗੇਟ ਤੇ ਕਿਸਾਨ ਯੂਨੀਅਨ ਦਾ ਝੰਡਾ ਅਤੇ ਇੱਕ ਬੈਨਰ ਲੈ ਕੇ ਆਇਆ ਜਿਸ ਤੇ ਲਿਖਿਆ ਸੀ ਕਿ "ਸ੍ਰੀ ਗੁਰੂ ਨਾਨਕ ਥਰਮਲ ਪਲਾਂਟ ਹੈ ਇਤਿਹਾਸਿਕ ਸ਼ਾਨ, ਮੈਂ ਕਰਦਾ ਹਾਂ ਇਸਨੂੰ ਵੇਚਣ ਤੋਂ ਰੋਕਣ ਲਈ ਜਿੰਦ ਕੁਰਬਾਨ"। ਇਸ ਕਿਸਾਨ ਦੀ ਖ਼ੁਦਕੁਸ਼ੀ ਦੇ ਬਾਅਦ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।

ਕੀ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ਦੇ ਨਾਲ ਜਿਹੜੇ ਵਾਅਦੇ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ 2017 ਵੇਲੇ ਕੀਤੇ ਸਨ, ਉਹ ਵਾਅਦੇ ਹੁਣ ਤੱਕ ਪੂਰੇ ਨਹੀਂ ਹੋ ਸਕੇ, ਜਿਸ ਦੇ ਕਾਰਨ ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ...

ਕੀ ਪੰਜਾਬ ਸਰਕਾਰ ਮੰਨੇਗੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਸਾਢੇ 3 ਲੱਖ ਪੈਨਸ਼ਨਰਾਂ ਤੇ ਏਨੇ ਕੁ ਹੀ ਮੁਲਾਜ਼ਮਾਂ ਨੂੰ ਇਹ ਫਿਕਰ ਸਤਾ ਰਿਹਾ, ਕਿਤੇ ਪੰਜਾਬ ਸਰਕਾਰ ਦੁਆਰਾ ਤਨਖਾਹ ਕਮਿਸ਼ਨ ਦੇ ਮੀਡੀਏ ਸਿਫਾਰਸ਼ਾਂ ਦਾ ਵੇਰਵਿਆਂ ਅਤੇ ਪੂਰੀ ਰਿਪੋਰਟ ਜਾਰੀ ਕਰਨ ਦੀ ਮੰਗ ਦੀ ...

ਕੀ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਨਹੀਂ ਮੰਨਦਾ ਸਿੱਖਿਆ ਵਿਭਾਗ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਦਿਨੀਂ ਮੁੱਖ ਮੰਤਰੀ ਨੇ ਪੰਜਾਬ ਭਰ ਦੇ ਸਰਕਾਰੀ ਦਫਤਰਾਂ/ਸਕੂਲਾਂ ਵਿੱਚ ਕੰਮ ਕਰਦੇ ਮੁਲਾਜਮਾਂ ਵਿੱਚੋਂ 50% ਨੂੰ ਰੋਟੇਸਨ ਵਾਇਜ ਹਾਜਰ ਹੋਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪਰ ਪੰਜਾਬ ਦੇ ਸਿੱਖਿਆ ਵਿਭਾਗ ਨੇ ...

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਸਿਰ ਨਿੱਤ ਨਵੀਆਂ ਮੁਸੀਬਤਾਂ!! (ਨਿਊਜ਼ਨੰਬਰ ਖ਼ਾਸ ਖ਼ਬਰ)

ਸਰਕਾਰੀ ਬਾਬੂਆਂ ਵਾਧੂ ਨੋਟ ਕਮਾਉਂਦੇ ਨੇ, ਇਹ ਗੱਲ ਤਾਂ ਦੁਨੀਆ ਹਮੇਸ਼ਾ ਕਹਿੰਦੀ ਆਈ ਹੈ ਅਤੇ ਹੁਣ ਵੀ ਕਹਿ ਰਹੀ ਹੈ। ਪਰ ਸਰਕਾਰੀ ਬਾਬੂਆਂ ਨੂੰ ਕਿਹੜੀਆਂ ਕਿਹੜੀਆਂ ਮੁਸੀਬਤਾਂ ਵਿੱਚੋਂ ਲੰਘਣਾ ਪੈ ਰਿਹਾ ਹੈ, ਇਹ ਗੱਲ ਕੋਈ ...

ਜਿਸ ਮੁਲਕ ਦਾ ਅੰਨਦਾਤਾ ਖ਼ੁਦਕੁਸ਼ੀਆਂ ਕਰੇ... (ਨਿਊਜ਼ਨੰਬਰ ਖ਼ਾਸ ਖ਼ਬਰ)

ਸਾਡੇ ਦੇਸ਼ ਦਾ ਅੰਨਦਾਤਾ ਇਸ ਵੇਲੇ ਦਿੱਲੀ ਦੀਆਂ ਸਰਹੱਦਾਂ 'ਤੇ ਬੈਠ ਕੇ ਕੇਂਦਰ ਵਿਚਲੀ ਮੋਦੀ ਸਰਕਾਰ ਦੁਆਰਾ ਲਿਆਂਦੇ ਗਏ ਕਾਲੇ ਕਾਨੂੰਨਾਂ ਦੇ ਵਿਰੁੱਧ ਪ੍ਰਦਰਸ਼ਨ ਕਰ ਰਿਹਾ ਹੈ ਅਤੇ ਮੰਗ ਕਰ ਰਿਹਾ ਹੈ ਕਿ ਖੇਤੀ ਅਤੇ ਲੋਕ ਮਾਰੂ ...

ਸੰਘਰਸ਼ ਦੌਰਾਨ ਕਿਸਾਨ ਦੀ ਖ਼ੁਦਕੁਸ਼ੀ ਦਾ ਕੇਸ ਸਰਕਾਰ ਸਿਰ ਪਵੇਗਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨੀ ਸੰਘਰਸ਼ ਪਿਛਲੇ ਸਵਾ ਦੋ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਲਗਾਤਾਰ ਜਾਰੀ ਹੈ। ਅੱਜ ਇੱਕ ਦੁਖ਼ਦਾਈ ਖ਼ਬਰ ਟਿਕਰੀ ਬਾਰਡਰ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਕਿਸਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ...

ਅੰਦਰਲੀ ਗੱਲ: ਹੁਣ ਪੰਜਾਬ ਦੇ ਸਰਕਾਰੀ ਸਕੂਲ, ਨਿੱਜੀ ਹੱਥਾਂ ਵਚ ਦੇਣ ਦੀ ਤਿਆਰੀ 'ਚ ਕੈਪਟਨ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਰਤ ਦੀਆਂ ਅਣਗਿਣਤ ਸਰਕਾਰੀ ਕੰਪਨੀਆਂ, ਸਰਕਾਰੀ ਵਿਭਾਗਾਂ ਤੋਂ ਇਲਾਵਾ ਸਿੱਖਿਆ ਅਤੇ ਖੇਤੀ ਸੈਕਟਰ ਮੋਦੀ ਸਰਕਾਰ ਨੇ ਨਿੱਜੀ ਹੱਥਾਂ ਵਿੱਚ ਦੇ ਦਿੱਤਾ ਹੈ, ਉੱਥੇ ਹੀ ਮੋਦੀ ਸਰਕਾਰ ਦੇ ਇਸੇ ਏਜੰਡੇ ਨੂੰ ਅੱਗੇ ਵਧਾਉਂਦੇ ਹੋਏ ...

ਪੰਜਾਬ ਦੇ ਸਰਕਾਰੀ ਸਕੂਲਾਂ ਅਧਿਆਪਕਾਂ ਦੀ ਘਾਟ ਖੁਣੋ ਵਿਦਿਆਰਥੀ ਮਿਆਰੀ ਸਿੱਖਿਆ ਤੋਂ ਵਾਂਝੇ!! (ਨਿਊਜ਼ਨੰਬਰ ਖ਼ਾਸ ਖ਼ਬਰ)

ਸੱਤਾ ਵਿੱਚ ਆਉਣ ਤੋਂ ਪਹਿਲੋਂ ਕੈਪਟਨ ਹਕੂਮਤ ਨੇ ਵਾਅਵਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ਦੇ ਵਿਚ ਆ ਜਾਂਦੀ ਹੈ ਤਾਂ ਸਭ ਤੋਂ ਪਹਿਲੋਂ ਪੰਜਾਬ ਦੇ ਅੰਦਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿਵਾਉਣ ਦੇ ਲਈ ...

ਮਿਸ਼ਨ ਫ਼ਤਿਹ ਤਹਿਤ ਆਂਗਣਵਾੜੀ ਵਰਕਰਾਂ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਤਹਿਤ ਸਮੂਹ ਆਂਗਣਵਾੜੀ ਵਰਕਰਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਚੱਲ ਰਹੇ ਆਨਲਾਈਨ ਵਿੱਦਿਅਕ ਮੁਕਾਬਲੇ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਸਿੱਖਿਆ ਵਿਭਾਗ ਵੱਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਵਿਦਿਆਰਥੀ ਇਨ੍ਹਾਂ ਮੁਕਾਬਲਿਆਂ ਵਿੱਚ ਭਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ...

ਆਜ਼ਾਦੀ ਦਿਹਾੜੇ ਮੌਕੇ ਕਾਲੇ ਝੰਡਿਆਂ ਨਾਲ ਮੰਤਰੀਆਂ ਦਾ ਹੋਵੇਗਾ ਸਵਾਗਤ !!!

ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਕੀਤੇ ਜਾਣ ਵਾਲੇ ਮੁਲਾਜ਼ਮਾਂ ਲਈ ਕੇਂਦਰ ਸਰਕਾਰ ਦੀ ਤਰਜ਼ ਤੇ ਤਨਖ਼ਾਹ ਸਕੇਲ ਲਾਗੂ ਕਰਨ ਅਤੇ ਮੁਲਾਜ਼ਮਾਂ ਦੇ ਮੋਬਾਈਲ ਭੱਤੇ ਵਿੱਚ ਕਟੌਤੀ ਕਰਨ ਖ਼ਿਲਾਫ਼ ਸਾਂਝੇ ਮੰਚ/ਸਮੂਹ ਜੱਥੇਬੰਦੀਆਂ ਵੱਲੋਂ 15 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਸਦਰ ਮੁਕਾਮਾਂ ਤੇ ਰੋਹ ਭਰਪੂਰ ਰੈਲੀਆਂ ਕਰਕੇ ਵਿੱਤ ਮੰਤਰੀ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾਣਗੇ। ...

ਪੰਜਾਬ ਸਰਕਾਰ ਨੇ ਪਸ਼ੂ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਪਸ਼ੂ ਪਾਲਕਾਂ ਲਈ ਕੈਸ਼ ਕ੍ਰੈਡਿਟ ਸਕੀਮ ਸ਼ੁਰੂ ਕੀਤੀ- ਤ੍ਰਿਪਤ ਬਾਜਵਾ

ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਖੇਤੀਬਾੜੀ ਕਰਦੇ ਕਿਸਾਨਾਂ ਦੀ ਤਰ੍ਹਾਂ ਕਿਸਾਨ ਕ੍ਰੈਡਿਟ ਸਕੀਮ ਦਾ ਲਾਭ ਉਠਾਉਣ। ...

ਕੋਰੋਨਾ ਦੇ ਝੱਖੜ 'ਚ ਗੁਆਚ ਗਈਆਂ ਕਿਸਾਨ ਆਤਮਹੱਤਿਆਵਾਂ ਦੀਆਂ ਖ਼ਬਰਾਂ (ਨਿਊਜ਼ਨੰਬਰ ਖ਼ਾਸ ਖ਼ਬਰ)

ਇਸ ਵਿੱਚ ਕੋਈ ਸ਼ੱਕ ਨਹੀਂ ਕਿ, ਅੱਜ ਕੋਰੋਨਾ ਕਾਰਨ ਦੁਨੀਆ ਦੇ ਵੱਡੇ-ਵੱਡੇ ਦੇਸ਼ਾਂ ਦੀਆਂ ਸਰਕਾਰਾਂ ਅਤੇ ਅਵਾਮ ਵਿੱਚ ਹਾਹਾਕਾਰ ਮੱਚਿਆ ਪਿਆ ਹੈ। ...

ਸਿਵਲ ਹਸਪਤਾਲ ਬਟਾਲਾ ਨੇ ਕੋਰੋਨਾ ਵਾਇਰਸ ਦੇ ਟੈਸਟ ਕਰਨ 'ਚ ਤੇਜ਼ੀ ਫੜ੍ਹੀ

ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਤਹਿਤ ਜਿੱਥੇ ਲੋਕਾਂ ਨੂੰ ਕੋਵਿਡ-19 ਬਾਰੇ ਜਾਗਰੂਕ ਕਰਨ ਦੇ ਯਤਨ ਲਗਾਤਾਰ ਜਾਰੀ ਹਨ, ਉੱਥੇ ਬਟਾਲਾ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਕੋਵਿਡ-19 ਦੇ ਟੈਸਟ ਕਰਨ ਦੀ ਗਿਣਤੀ ਨੂੰ ਵਧਾਇਆ ਗਿਆ ਹੈ। ...