10 ਫੀਸਦੀ ਰਿਬੇਟ ਉੱਪਰ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਦੀ ਮਿਤੀ 31 ਜੁਲਾਈ 2020 ਤੱਕ ਵਧਾਈ- ਕਮਿਸ਼ਨਰ ਨਗਰ ਨਿਗਮ

ਨਗਰ ਨਿਗਮ ਬਟਾਲਾ ਵੱਲੋਂ 10 ਫੀਸਦੀ ਰਿਬੇਟ ਉੱਪਰ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਦੀ ਮਿਤੀ 31 ਜੁਲਾਈ 2020 ਤੱਕ ਵਧਾ ਦਿੱਤੀ ਗਈ ਹੈ। ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਸ. ਬਲਵਿੰਦਰ ਸਿੰਘ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 31 ਜੁਲਾਈ 2020 ਤੱਕ ਆਪਣਾ ਪ੍ਰਾਪਰਟੀ ਟੈਕਸ ਜ਼ਰੂਰ ਜਮਾਂ ਕਰਵਾਉਣ।

ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਜੋ ਵਿਅਕਤੀ ਮਿਤੀ 31 ਜੁਲਾਈ 2020 ਤੋਂ ਪਹਿਲਾਂ ਆਪਣਾ ਪ੍ਰਾਪਰਟੀ ਟੈਕਸ ਅਤੇ ਪੁਰਾਣਾ ਹਾਊਸ ਟੈਕਸ ਜਮਾਂ ਕਰਵਾਏਗਾ ਉਸਨੂੰ 10 ਫੀਸਦੀ ਰਿਬੇਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਮਿਤੀ 31 ਜੁਲਾਈ 2020 ਤੋਂ ਬਾਅਦ ਟੈਕਸ ਜਮਾਂ ਕਰਵਾਏਗਾ ਉਸਨੂੰ ਕਿਸੇ ਕਿਸਮ ਦੀ ਰਿਬੇਟ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਜੋ ਵਿਅਕਤੀ ਆਪਣਾ ਟੈਕਸ ਮਿਤੀ 30 ਸਤੰਬਰ 2020 ਤੱਕ ਜਮਾਂ ਨਹੀਂ ਕਰਵਾਉਂਦਾ ਤਾਂ ਉਸਨੂੰ 20 ਫੀਸਦੀ ਪੈਨੇਲਟੀ ਅਤੇ 18 ਫੀਸਦੀ ਵਿਆਜ ਸਮੇਤ ਟੈਕਸ ਜਮਾਂ ਕਰਵਾਉਣਾ ਪਵੇਗਾ।

ਕਮਿਸ਼ਨਰ ਨਗਰ ਨਿਗਮ ਸ. ਬਲਵਿੰਦਰ ਸਿੰਘ ਨੇ ਸਮੂਹ ਸ਼ਹਿਰ ਨਿਵਾਸੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਮਿਤੀ 31 ਜੁਲਾਈ 2020 ਤੱਕ ਵਿਆਜ ਅਤੇ ਜੁਰਮਾਨੇ ਦੀ ਦਿੱਤੀ ਗਈ ਮੁਆਫੀ ਦਾ ਲਾਭ ਉਠਾਉਣ ਅਤੇ ਮਿਥੇ ਸਮੇਂ ਤੱਕ ਆਪਣਾ ਪ੍ਰਾਪਰਟੀ ਟੈਕਸ ਜਮਾਂ ਕਰਵਾ ਕੇ 10 ਫੀਸਦੀ ਟੈਕਸ ਰਿਬੇਟ ਹਾਸਲ ਕਰਨ।

ਆਖਿਰ ਵਿਰੋਧੀਆਂ ਦੇ ਤਾਬੜਤੋੜ ਹਮਲਿਆਂ ਨੇ ਮੁੱਖ ਮੰਤਰੀ ਕੈਪਟਨ ਨੂੰ ਕਰ ਹੀ ਦਿੱਤਾ ਮਜ਼ਬੂਰ !!!

ਬੀਤੇ ਦਿਨੀਂ ਤਰਨਤਾਰਨ, ਜੰਡਿਆਲਾ ਗੁਰੂ ਅਤੇ ਬਟਾਲਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਸੌ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੂਬ ਸਿਆਸੀ ਰਗੜੇ ਲਗਾਏ ਸਨ। ...

ਪੁਲਾਂ ਦੇ ਬਣਨ ਨਾਲ ਬਟਾਲਾ ਦੀ ਟ੍ਰੈਫ਼ਿਕ ਸਮੱਸਿਆ ਦਾ ਹੋਵੇਗਾ ਹੱਲ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਲਈ 7.21 ਕਰੋੜ ਰੁਪਏ ਦੀ ਲਾਗਤ ਨਾਲ ਹੰਸਲੀ ਨਾਲੇ ਉੱਪਰ ਤਿੰਨ ਨਵੇਂ ਹਾਈ ਲੈਵਲ ਪੁਲ ਮਨਜ਼ੂਰ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ ਇੱਕ ਪੁਲ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ ਜਦਕਿ ਸਿਟੀ ਰੋਡ ਵਾਲੇ ਪੁਲ ਦਾ ਕੰਮ ਜਾਰੀ ਹੈ। ...

ਮਿਸ਼ਨ ਫ਼ਤਿਹ: ਸਿਵਲ ਡਿਫੈਂਸ ਨੇ ਮਿਸ਼ਨ ਫ਼ਤਿਹ ਤਹਿਤ ਬੱਸ ਸਟੈਂਡ ਵਿਖੇ ਯਾਤਰੀਆਂ ਨੂੰ ਜਾਗਰੂਕ ਕੀਤਾ

ਕੋਵਿਡ-19 ਦੇ ਬਚਾਅ ਸਬੰਧੀ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ "ਮਿਸ਼ਨ ਫ਼ਤਿਹ" ਨੂੰ ਕਾਮਯਾਬ ਕਰਦੇ ਹੋਏ ਸਥਾਨਕ ਸਿਵਲ ਡਿਫੈਂਸ ਵੱਲੋਂ ਬੱਸ ਸਟੈਂਡ ਵਿਖੇ ਯਾਤਰੀਆਂ ਨੂੰ "ਸੁਰੱਖਿਅਤ ਰਹੋ ਤੰਦਰੁਸਤ ਰਹੋ" ਮੁਹਿੰਮ ਤਹਿਤ ਸੁਰੱਖਿਅਤ ਯਾਤਰਾ ਕਰਨ ਲਈ ਪ੍ਰੇਰਿਆ ਗਿਆ। ...

ਪੰਜਾਬ ਸਰਕਾਰ ਨੇ ਪਸ਼ੂ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਪਸ਼ੂ ਪਾਲਕਾਂ ਲਈ ਕੈਸ਼ ਕ੍ਰੈਡਿਟ ਸਕੀਮ ਸ਼ੁਰੂ ਕੀਤੀ- ਤ੍ਰਿਪਤ ਬਾਜਵਾ

ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਖੇਤੀਬਾੜੀ ਕਰਦੇ ਕਿਸਾਨਾਂ ਦੀ ਤਰ੍ਹਾਂ ਕਿਸਾਨ ਕ੍ਰੈਡਿਟ ਸਕੀਮ ਦਾ ਲਾਭ ਉਠਾਉਣ। ...

ਮਿਸ਼ਨ ਫ਼ਤਿਹ ਤਹਿਤ ਕੋਵਿਡ-19 ਦੀਆਂ ਸਾਵਧਾਨੀਆਂ ਅਤੇ ਬਚਾਅ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ- ਡਿਪਟੀ ਕਮਿਸ਼ਨਰ ਗੁਰਦਾਸਪੁਰ

ਕੋਵਿਡ-19 ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਬਟਾਲਾ ਵਿਖੇ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ...

ਸਿਵਲ ਹਸਪਤਾਲ ਬਟਾਲਾ ਨੇ ਕੋਰੋਨਾ ਵਾਇਰਸ ਦੇ ਟੈਸਟ ਕਰਨ 'ਚ ਤੇਜ਼ੀ ਫੜ੍ਹੀ

ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਤਹਿਤ ਜਿੱਥੇ ਲੋਕਾਂ ਨੂੰ ਕੋਵਿਡ-19 ਬਾਰੇ ਜਾਗਰੂਕ ਕਰਨ ਦੇ ਯਤਨ ਲਗਾਤਾਰ ਜਾਰੀ ਹਨ, ਉੱਥੇ ਬਟਾਲਾ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਕੋਵਿਡ-19 ਦੇ ਟੈਸਟ ਕਰਨ ਦੀ ਗਿਣਤੀ ਨੂੰ ਵਧਾਇਆ ਗਿਆ ਹੈ। ...

ਕੋਵਿਡ-19 ਦਾ ਖਤਰਾ ਟਾਲਣ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ- ਐੱਸ.ਐੱਸ.ਪੀ. ਬਟਾਲਾ

ਐੱਸ.ਐਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ...

ਸਿਵਲ ਡਿਫੈਂਸ ਬਟਾਲਾ ਤੇ ਜਲੰਧਰ ਦੇ ਵਲੰਟੀਅਰਜ਼ ਨੇ ਮਿਸ਼ਨ ਫ਼ਤਿਹ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਰਣਨੀਤੀ ਉਲੀਕੀ

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਸਿਵਲ ਡਿਫੈਂਸ ਦੇ ਅਹੁਦੇਦਾਰਾਂ ਨੇ ਰਣਨੀਤੀ ਉਲੀਕੀ ਹੈ। ...

ਐੱਸ.ਡੀ.ਐੱਮ. ਬਟਾਲਾ ਨੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਜਿੱਥੇ ਮਿਸ਼ਨ ਫ਼ਤਿਹ ਚਲਾਇਆ ਜਾ ਰਿਹਾ ਹੈ ਉੱਥੇ ਨਾਲ ਹੀ ਸੂਬੇ ਦੇ ਵਿਕਾਸ ਕਾਰਜਾਂ ਦੀ ਗਤੀ ਨੂੰ ਵੀ ਤੇਜ਼ ਕੀਤਾ ਜਾ ਰਿਹਾ ਹੈ। ...

ਸਿਵਲ ਡਿਫੈਂਸ ਨੇ ਲੋਕਾਂ ਨੂੰ ਕੋਰੋਨਾ ਤੋਂ ਸੁਰੱਖਿਆ ਉਪਾਵਾਂ ਬਾਰੇ ਜਾਗਰੂਕ ਕੀਤਾ

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਬਟਾਲਾ ਵਿੱਚ ਸਿਵਲ ਡਿਫੈਂਸ ਦੇ ਵਲੰਟੀਅਰਜ਼ ਵੱਲੋਂ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ...

ਸਮਾਜ ਸੇਵੀ ਸੰਸਥਾਵਾਂ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕਰ ਰਹੀਆਂ ਹਨ ਜਾਗਰੂਕ

ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਆਰੰਭ ਕੀਤੇ "ਮਿਸ਼ਨ ਫ਼ਤਿਹ" ਤਹਿਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਨਾਲ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ...

ਮਿਸ਼ਨ ਫ਼ਤਿਹ ਤਹਿਤ ਬਟਾਲਾ ਪੁਲਿਸ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਕੀਤਾ ਜਾਗਰੂਕ

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਬਟਾਲਾ ਪੁਲਿਸ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਸਬੰਧੀ ਜਾਗਰੂਕ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ...

राष्ट्रीय स्वयंसेवक संघ के पदाधिकारियों ने लिया चीन निर्मित सामान के बहिष्कार का संकल्प

आज स्वदेशी जागरण मंच के स्वदेशी स्वावलंबन अभियान के तहत स्वदेशी जागरण मंच अमृतसर विभाग के संयोजक संदीप सलहोत्रा, ज़िला संयोजक दीपक वर्मा, सह ज़िला संयोजक अमनजोत सिंह वालिया, महिला संयोजिका श्रीमती नीलम महाजन, नगर संयोजक कमलदीप लकी आदि ने संयुक्त रुप से राष्ट्रीय स्वयंसेवक संघ के कार्यकर्ताओं से संपर्क कर उनको स्वदेशी स्वावलंबन अभियान में अपना सहयोग करने के लिए आग्रह किया। ...

ਸੇਖੜੀ ਸਾਹਿਬ ਘਬਰਾਉਣ ਦੀ ਲੋੜ ਨਹੀਂ, ਬਾਜਵਾ ਸਾਹਿਬ ਨਹੀਂ ਲੜਨਗੇ ਬਟਾਲਾ ਤੋਂ ਚੋਣ !!!

ਜਦੋਂ ਦਾ ਕੈਬਨਿਟ ਮੰਤਰੀ ਤ੍ਰਿਪਤਰਾਜਿੰਦਰ ਸਿੰਘ ਬਾਜਵਾ ਵੱਲੋਂ ਬਟਾਲਾ ਦੇ ਵਿਕਾਸ ਕਾਰਜਾਂ ਨੂੰ ਆਪਣੀ ਦੇਖ ਰੇਖ ਹੇਠ ਕਰਵਾਇਆ ਜਾ ਰਿਹਾ ਹੈ ਉਦੋਂ ਤੋਂ ਹੀ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਸਮੇਤ ਉਨ੍ਹਾਂ ਦਾ ਧੜਾ ਬਾਜਵਾ ਦੀ ਕਿਤੇ ਨਾ ਕਿਤੇ ਮੁਖ਼ਾਲਫ਼ਤ ਕਰਦਾ ਦਿਖਾਈ ਦੇ ਰਿਹਾ ਹੈ। ...

ਸਿਵਲ ਹਸਪਤਾਲ ਬਟਾਲਾ ਵਿੱਚ ਅੱਜ ਤਿੰਨ ਹੋਰ ਮਰੀਜ਼ਾਂ ਨੇ ਕੋਰੋਨਾ ਉੱਪਰ ਫ਼ਤਿਹ ਹਾਸਲ ਕੀਤੀ

ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿੱਚ ਤਿੰਨ ਹੋਰ ਮਰੀਜ਼ਾਂ ਨੇ ਕੋਰੋਨਾ ਵਾਇਰਸ ਉੱਪਰ ਫ਼ਤਿਹ ਹਾਸਲ ਕੀਤੀ ਹੈ। ਇਹ ਤਿੰਨੇ ਮਰੀਜ਼ ਬਟਾਲਾ ਦੇ ਸੁੰਦਰ ਨਗਰ ਇਲਾਕੇ ਦੇ ਰਹਿਣ ਵਾਲੇ ਹਨ। ...

ਤ੍ਰਿਪਤ ਬਾਜਵਾ ਨੇ ਬਟਾਲਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਬਟਾਲਾ ਸ਼ਹਿਰ ਦੇ ਵਿਕਾਸ ਵਿੱਚ ਸੂਬਾ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਮਿਸ਼ਨ ਫ਼ਤਿਹ ਦੇ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਿਆ ਜਾਵੇਗਾ। ...

ਸਿਵਲ ਹਸਪਤਾਲ ਬਟਾਲਾ ਦੇ ਲੈਬਾਰਟਰੀ ਸਟਾਫ਼ ਤੇ 108 ਐਂਬੂਲੈਂਸ ਮੁਲਾਜ਼ਮਾਂ ਦੇ ਸੈਂਪਲ ਲਏ

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਦੀ ਜੰਗ ਲਗਾਤਾਰ ਜਾਰੀ ਹੈ। ...

ਹੋਰਨਾਂ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ- ਐੱਸ.ਡੀ.ਐੱਮ ਬਟਾਲਾ

ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਹਰਾਉਣ ਲਈ ਸ਼ੁਰੂ ਕੀਤੇ 'ਮਿਸ਼ਨ ਫ਼ਤਿਹ: ਪੰਜਾਬ ਫਾਈਟਸ ਕੋਰੋਨਾ' ਤਹਿਤ ਜਿੱਥੇ ਰਾਜ ਸਰਕਾਰ ਵੱਲੋਂ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ, ਉੱਥੇ ਇਸ ਮਿਸ਼ਨ ਦੀ ਕਾਮਯਾਬੀ ਲਈ ਲੋਕਾਂ ਵੱਲੋਂ ਵਧੇਰੇ ਸੁਚੇਤ ਰਹਿੰਦਿਆਂ ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਲਾਜ਼ਮੀ ਹਨ। ...

ਤੰਬਾਕੂ ਦੀ ਆਦਤ ਛੱਡਣ ਲਈ ਸਿਵਲ ਹਸਪਤਾਲ ਬਟਾਲਾ ਪਹੁੰਚ ਕੀਤੀ ਜਾਵੇ: ਡਾ. ਭੱਲਾ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਨੇ ਲੋਕਾਂ ਨੂੰ ਤੰਬਾਕੂ ਸੇਵਨ ਨਾ ਕਰਨ ਦੀ ਸਲਾਹ ਦਿੰਦਿਆਂ ਦੱਸਿਆ ਹੈ ਕਿ ਤੰਬਾਕੂ ਕੈਂਸਰ ਵਰਗੀਆਂ ਜਾਨਲੇਵਾ ਬਿਮਾਰੀਆਂ ਦੀ ਜੜ੍ਹ ਹੈ ਅਤੇ ਇਸ ਆਦਤ ਤੋਂ ਹਰ ਕਿਸੇ ਨੂੰ ਬਚਣਾ ਚਾਹੀਦਾ ਹੈ। ...