ਹਫਤੇ ਦੇ ਅੰਦਰ ਲੱਗਣਗੇ ਵਿਕਾਸ ਕਾਰਜਾਂ ਦੇ ਟੈਂਡਰ- ਤ੍ਰਿਪਤ ਬਾਜਵਾ

ਪੰਜਾਬ ਸਰਕਾਰ ਵੱਲੋਂ ਬਟਾਲਾ ਵਾਸੀਆਂ ਲਈ ਇੱਕ ਹੋਰ ਚੰਗੀ ਖਬਰ ਆਈ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਟਾਲਾ ਸ਼ਹਿਰ ਦੇ ਵਿਕਾਸ ਲਈ 12.5 ਕਰੋੜ ਰੁਪਏ ਹੋਰ ਮਨਜ਼ੂਰ ਕੀਤੇ ਗਏ ਹਨ। ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਕੈਬਨਿਟ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਬਟਾਲਾ ਵਿਖੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਕੀਤੇ ਗਏ ਹੋਰ 12.5 ਕਰੋੜ ਰੁਪਏ ਦੇ ਵਿਕਾਸ ਕਾਰਜ ਜਲਦ ਸ਼ੁਰੂ ਹੋਣ ਜਾ ਰਹੇ ਹਨ ਅਤੇ ਇੱਕ ਹਫਤੇ ਦੇ ਅੰਦਰ ਇਸਦੇ ਟੈਂਡਰ ਲੱਗ ਜਾਣਗੇ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਦਾ ਰਿਕਾਰਡ ਵਿਕਾਸ ਹੋਇਆ ਹੈ। ਸ. ਬਾਜਵਾ ਨੇ ਬਟਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਚੱਲ ਰਹੇ ਵਿਕਾਸ ਕਾਰਜਾਂ ਅਤੇ ਸ਼ੁਰੂ ਹੋਣ ਵਾਲੇ ਵਿਕਾਸ ਕਾਰਜਾਂ ਦੀ ਖੁਦ ਵੀ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਠੇਕੇਦਾਰ ਘਟੀਆ ਮਟੀਰੀਅਲ ਦੀ ਵਰਤੋਂ ਕਰਦਾ ਹੈ ਤਾਂ ਇਸ ਬਾਰੇ ਸੂਚਨਾ ਦਿੱਤੀ ਜਾਵੇ ਤਾਂ ਜੋ ਉਸ ਵਿੱਚ ਸੁਧਾਰ ਕਰਵਾਇਆ ਜਾ ਸਕੇ।

ਉਨ੍ਹਾਂ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਵੀ ਸਖਤ ਤਾੜਨਾ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਇੱਕ ਨਿੱਕੇ ਪੈਸੇ ਦੀ ਹੇਰਾਫੇਰੀ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਸ. ਬਾਜਵਾ ਨੇ ਅਧਿਕਾਰੀਆਂ ਦੇ ਨਾਲ ਬਟਾਲਾ ਸ਼ਹਿਰ ਵਿੱਚ ਆਰ.ਆਰ. ਬਾਵਾ ਕਾਲਜ ਵਾਲੀ ਸੜਕ ਦੇ ਨਿਰਮਾਣ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਉਨ੍ਹਾਂ ਵਿਕਾਸ ਕਾਰਜਾਂ ਦੀ ਗਤੀ ਵਿੱਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਵੀ ਦਿੱਤੀ। ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਸੁਖਦੀਪ ਸਿੰਘ ਤੇਜਾ, ਗੌਤਮ ਸੇਠ ਗੁੱਡੂ, ਸੁਨੀਲ ਸਰੀਨ, ਰੌਸ਼ਨ ਸਿੰਘ ਮੁਰਗੀ ਮੁਹੱਲਾ, ਸਿਕੰਦਰ ਸਿੰਘ ਪੀ.ਏ, ਐਕਸੀਅਨ ਭਾਟੀਆ, ਐੱਸ.ਡੀ.ਓ. ਕਲਸੀ ਵੀ ਹਾਜ਼ਰ ਸਨ।

ਕੀ ਗ਼ਰੀਬਾਂ ਪੱਖੀ ਹੋਵੇਗੀ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ...

ਪੰਜਾਬ ਸਰਕਾਰ ਵਿਰੁੱਧ ਹੁਣ ਖੜਕੇਗੀ ਥਾਲੀ! (ਨਿਊਜ਼ਨੰਬਰ ਖ਼ਾਸ ਖ਼ਬਰ)

ਮੌਜੂਦਾ ਸਰਕਾਰ ਨੇ ਜੁਲਾਈ, 2017 ‘ਚ ਪੰਜਾਬ ‘ਚ ਲਗਭਗ 22 ਲੱਖ ਬੁਢਾਪਾ, ਵਿਧਵਾ ਤੇ ਅੰਗਹੀਣ ਵਰਗ ਦੀਆਂ ਪੈਨਸ਼ਨਾਂ ‘ਚ 250 ਰੁਪਏ ਦਾ ਵਾਧਾ ਕੀਤਾ ਅਤੇ ਪੈਨਸ਼ਨ 750 ਰੁਪਏ ਕਰ ਦਿੱਤੀ। ਉਸ ਸਮੇਂ ਹੀ ਪਠਾਨਕੋਟ ...

ਹਾਲ-ਏ-ਪੰਜਾਬ ਸਰਕਾਰ: ਆਪਣਿਆਂ ਨੂੰ ਗੱਫ਼ੇ, ਦੂਜਿਆਂ ਨੂੰ ਧੱਫ਼ੇ! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਰਕਾਰ ਮੰਤਰੀਆਂ ਤੇ ਵਿਧਾਇਕਾਂ ਦੇ ਨਲਾਇਕ ਪੁੱਤਰਾਂ ਨੂੰ ਸਾਰੇ ਕਨੂੰਨ ਛਿੱਕੇ ਤੇ ਟੰਗ ਕੇ ਗਜ਼ਟਿਡ ਅਹੁਦਦਿਆਂ ਨਾਲ ਨਿਵਾਜ਼ ਕੇ ਗੱਫੇ ਦੇ ਰਹੀ ਹੈ ਤੇ ਦੂਸਰੇ ਪਾਸੇ ਯੋਗਤਾ ਪ੍ਰਾਪਤ ਕੱਚੇ ...

ਕੀ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ਦੇ ਨਾਲ ਜਿਹੜੇ ਵਾਅਦੇ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ 2017 ਵੇਲੇ ਕੀਤੇ ਸਨ, ਉਹ ਵਾਅਦੇ ਹੁਣ ਤੱਕ ਪੂਰੇ ਨਹੀਂ ਹੋ ਸਕੇ, ਜਿਸ ਦੇ ਕਾਰਨ ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ...

ਕੀ ਪੰਜਾਬ ਸਰਕਾਰ ਮੰਨੇਗੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਸਾਢੇ 3 ਲੱਖ ਪੈਨਸ਼ਨਰਾਂ ਤੇ ਏਨੇ ਕੁ ਹੀ ਮੁਲਾਜ਼ਮਾਂ ਨੂੰ ਇਹ ਫਿਕਰ ਸਤਾ ਰਿਹਾ, ਕਿਤੇ ਪੰਜਾਬ ਸਰਕਾਰ ਦੁਆਰਾ ਤਨਖਾਹ ਕਮਿਸ਼ਨ ਦੇ ਮੀਡੀਏ ਸਿਫਾਰਸ਼ਾਂ ਦਾ ਵੇਰਵਿਆਂ ਅਤੇ ਪੂਰੀ ਰਿਪੋਰਟ ਜਾਰੀ ਕਰਨ ਦੀ ਮੰਗ ਦੀ ...

ਕੀ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਨਹੀਂ ਮੰਨਦਾ ਸਿੱਖਿਆ ਵਿਭਾਗ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਦਿਨੀਂ ਮੁੱਖ ਮੰਤਰੀ ਨੇ ਪੰਜਾਬ ਭਰ ਦੇ ਸਰਕਾਰੀ ਦਫਤਰਾਂ/ਸਕੂਲਾਂ ਵਿੱਚ ਕੰਮ ਕਰਦੇ ਮੁਲਾਜਮਾਂ ਵਿੱਚੋਂ 50% ਨੂੰ ਰੋਟੇਸਨ ਵਾਇਜ ਹਾਜਰ ਹੋਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪਰ ਪੰਜਾਬ ਦੇ ਸਿੱਖਿਆ ਵਿਭਾਗ ਨੇ ...

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਸਿਰ ਨਿੱਤ ਨਵੀਆਂ ਮੁਸੀਬਤਾਂ!! (ਨਿਊਜ਼ਨੰਬਰ ਖ਼ਾਸ ਖ਼ਬਰ)

ਸਰਕਾਰੀ ਬਾਬੂਆਂ ਵਾਧੂ ਨੋਟ ਕਮਾਉਂਦੇ ਨੇ, ਇਹ ਗੱਲ ਤਾਂ ਦੁਨੀਆ ਹਮੇਸ਼ਾ ਕਹਿੰਦੀ ਆਈ ਹੈ ਅਤੇ ਹੁਣ ਵੀ ਕਹਿ ਰਹੀ ਹੈ। ਪਰ ਸਰਕਾਰੀ ਬਾਬੂਆਂ ਨੂੰ ਕਿਹੜੀਆਂ ਕਿਹੜੀਆਂ ਮੁਸੀਬਤਾਂ ਵਿੱਚੋਂ ਲੰਘਣਾ ਪੈ ਰਿਹਾ ਹੈ, ਇਹ ਗੱਲ ਕੋਈ ...

ਅੰਦਰਲੀ ਗੱਲ: ਹੁਣ ਪੰਜਾਬ ਦੇ ਸਰਕਾਰੀ ਸਕੂਲ, ਨਿੱਜੀ ਹੱਥਾਂ ਵਚ ਦੇਣ ਦੀ ਤਿਆਰੀ 'ਚ ਕੈਪਟਨ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਰਤ ਦੀਆਂ ਅਣਗਿਣਤ ਸਰਕਾਰੀ ਕੰਪਨੀਆਂ, ਸਰਕਾਰੀ ਵਿਭਾਗਾਂ ਤੋਂ ਇਲਾਵਾ ਸਿੱਖਿਆ ਅਤੇ ਖੇਤੀ ਸੈਕਟਰ ਮੋਦੀ ਸਰਕਾਰ ਨੇ ਨਿੱਜੀ ਹੱਥਾਂ ਵਿੱਚ ਦੇ ਦਿੱਤਾ ਹੈ, ਉੱਥੇ ਹੀ ਮੋਦੀ ਸਰਕਾਰ ਦੇ ਇਸੇ ਏਜੰਡੇ ਨੂੰ ਅੱਗੇ ਵਧਾਉਂਦੇ ਹੋਏ ...

ਪੰਜਾਬ ਦੇ ਸਰਕਾਰੀ ਸਕੂਲਾਂ ਅਧਿਆਪਕਾਂ ਦੀ ਘਾਟ ਖੁਣੋ ਵਿਦਿਆਰਥੀ ਮਿਆਰੀ ਸਿੱਖਿਆ ਤੋਂ ਵਾਂਝੇ!! (ਨਿਊਜ਼ਨੰਬਰ ਖ਼ਾਸ ਖ਼ਬਰ)

ਸੱਤਾ ਵਿੱਚ ਆਉਣ ਤੋਂ ਪਹਿਲੋਂ ਕੈਪਟਨ ਹਕੂਮਤ ਨੇ ਵਾਅਵਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ਦੇ ਵਿਚ ਆ ਜਾਂਦੀ ਹੈ ਤਾਂ ਸਭ ਤੋਂ ਪਹਿਲੋਂ ਪੰਜਾਬ ਦੇ ਅੰਦਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿਵਾਉਣ ਦੇ ਲਈ ...

ਮਿਸ਼ਨ ਫ਼ਤਿਹ ਤਹਿਤ ਆਂਗਣਵਾੜੀ ਵਰਕਰਾਂ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਤਹਿਤ ਸਮੂਹ ਆਂਗਣਵਾੜੀ ਵਰਕਰਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਚੱਲ ਰਹੇ ਆਨਲਾਈਨ ਵਿੱਦਿਅਕ ਮੁਕਾਬਲੇ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਸਿੱਖਿਆ ਵਿਭਾਗ ਵੱਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਵਿਦਿਆਰਥੀ ਇਨ੍ਹਾਂ ਮੁਕਾਬਲਿਆਂ ਵਿੱਚ ਭਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ...

ਆਜ਼ਾਦੀ ਦਿਹਾੜੇ ਮੌਕੇ ਕਾਲੇ ਝੰਡਿਆਂ ਨਾਲ ਮੰਤਰੀਆਂ ਦਾ ਹੋਵੇਗਾ ਸਵਾਗਤ !!!

ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਕੀਤੇ ਜਾਣ ਵਾਲੇ ਮੁਲਾਜ਼ਮਾਂ ਲਈ ਕੇਂਦਰ ਸਰਕਾਰ ਦੀ ਤਰਜ਼ ਤੇ ਤਨਖ਼ਾਹ ਸਕੇਲ ਲਾਗੂ ਕਰਨ ਅਤੇ ਮੁਲਾਜ਼ਮਾਂ ਦੇ ਮੋਬਾਈਲ ਭੱਤੇ ਵਿੱਚ ਕਟੌਤੀ ਕਰਨ ਖ਼ਿਲਾਫ਼ ਸਾਂਝੇ ਮੰਚ/ਸਮੂਹ ਜੱਥੇਬੰਦੀਆਂ ਵੱਲੋਂ 15 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਸਦਰ ਮੁਕਾਮਾਂ ਤੇ ਰੋਹ ਭਰਪੂਰ ਰੈਲੀਆਂ ਕਰਕੇ ਵਿੱਤ ਮੰਤਰੀ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾਣਗੇ। ...

ਲੋਕਾਂ ਦੀ ਸਹੂਲਤ ਲਈ ਸਰਹਿੰਦ ਚੋਅ ਤੇ 2.20 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ ਪੁਲ- ਵਿਧਾਇਕ ਨਾਗਰਾ

ਸ਼ਹੀਦਾਂ ਦੀ ਪਵਿੱਤਰ ਅਤੇ ਇਤਿਹਾਸਕ ਨਗਰੀ ਸ਼੍ਰੀ ਫਤਿਹਗੜ੍ਹ ਸਾਹਿਬ ਅੰਦਰ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਸਰਹਿੰਦ ਸ਼ਹਿਰ ਦੇ ਆਮ ਖਾਸ ਬਾਗ ਤੋਂ ਦਸ਼ਨਾਮੀ ਅਖਾੜੇ ਨੂੰ ਜਾਂਦੀ ਸੜਕ ਤੇ ਪੈਂਦੇ ਸਰਹਿੰਦ ਚੋਅ ਉੱਪਰ ਸ਼ਹਿਰ ਵਾਸੀਆਂ ਦੀ ਸਹੂਲਤ ਦੇ ਮੱਦੇਨਜ਼ਰ ਪੁਲ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ...