ਸਿਵਲ ਡਿਫੈਂਸ ਨੇ ਲੋਕਾਂ ਨੂੰ ਕੋਰੋਨਾ ਤੋਂ ਸੁਰੱਖਿਆ ਉਪਾਵਾਂ ਬਾਰੇ ਜਾਗਰੂਕ ਕੀਤਾ

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਬਟਾਲਾ ਵਿੱਚ ਸਿਵਲ ਡਿਫੈਂਸ ਦੇ ਵਲੰਟੀਅਰਜ਼ ਵੱਲੋਂ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਸਿਵਲ ਡਿਫੈਂਸ ਦੇ ਵਲੰਟੀਅਰਜ਼ ਵੱਲੋਂ ਜਾਗਰੂਕਤਾ ਮੁਹਿੰਮ ਤਹਿਤ ਰਾਹਗੀਰਾਂ, ਰੇਹੜੀਆਂ ਵਾਲੇ, ਦੁਕਾਨਦਾਰ ਅਤੇ ਦਿਹਾੜੀਦਾਰਾਂ ਕਾਮਿਆਂ ਨੂੰ ਪੈਸਿਆਂ ਦੇ ਲੈਣ-ਦੇਣ ਮੌਕੇ ਕੋਰੋਨਾ ਵਾਇਰਸ ਤੋਂ ਬਚਣ ਦੀਆਂ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਬਾਰੇ ਦੱਸਿਆ ਗਿਆ।

ਅੱਡਾ ਕਿਲ੍ਹਾ ਲਾਲ ਸਿੰਘ, ਬਾਈ ਪਾਸ ਚੌਂਕ ਡੇਰਾ ਰੋਡ, ਚੌਂਕ ਅਲੀਵਾਲ, ਗਾਂਧੀ ਚੌਂਕ ਵਿਖੇ ਕੋਵਿਡ-19 ਬਾਰੇ ਲੋਕਾਂ ਨੂੰ ਜਾਗਰੂਕ ਕਰਦਿਆਂ ਸਿਵਲ ਡਿਫੈਂਸ ਦੇ ਪੋਸਟ ਵਾਰਡਨ ਹਰਬਖਸ਼ ਸਿੰਘ ਨੇ ਕਿਹਾ ਕਿ ਲੋਕ ਕੋਰੋਨਾ ਵਾਇਰਸ ਤੋਂ ਬਚਣ ਲਈ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਆਪਣੇ ਕੰਮਕਾਜੀ ਥਾਵਾਂ ਉੱਪਰ ਸਮਾਜਿਕ ਦੂਰੀ ਨੂੰ ਬਣਾ ਕੇ ਰੱਖੀ ਜਾਵੇ ਅਤੇ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਮਾਸਕ ਸਧਾਰਨ ਕੱਪੜੇ ਦਾ ਵੀ ਪਾਇਆ ਜਾ ਸਕਦਾ ਹੈ ਜਿਸ ਨੂੰ ਰੋਜ਼ਾਨਾ ਧੋ ਕੇ ਦੁਬਾਰਾ ਇਸਤੇਮਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹੱਥਾਂ ਨੂੰ ਸਾਬਣ ਨਾਲ ਘੱਟੋ-ਘੱਟ 20 ਸੈਕੰਡ ਤੱਕ ਸਾਫ਼ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜਨਤਕ ਥਾਵਾਂ ਉੱਪਰ ਬਿਲਕੁਲ ਨਾ ਥੁੱਕਿਆ ਜਾਵੇ। ਇਸ ਮੌਕੇ ਸਿਵਲ ਡਿਫੈਂਸ ਦੇ ਵਲੰਟੀਅਰਜ਼ ਨੇ ਮਜ਼ਦੂਰਾਂ ਅਤੇ ਹੋਰ ਰਾਹਗੀਰਾਂ ਦੇ ਹੱਥਾਂ ਨੂੰ ਸੈਨੀਟਾਈਜ਼ ਕਰਕੇ ਸੂਤੀ ਕੱਪੜੇ ਦੇ ਫੇਸ ਮਾਸਕ ਵੀ ਵੰਡੇ।

ਇਸ ਜਾਗਰੂਕਤਾ ਮੁਹਿੰਮ ਵਿੱਚ ਸੈਕਟਰ ਵਾਰਡਨ ਮੰਗਲ ਸਿੰਘ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ ਬਮਰਾਹ, ਏ.ਐਸ.ਆਈ. ਜੋਗਿੰਦਰ ਸਿੰਘ, ਏ.ਐਸ.ਆਈ. ਪ੍ਰੇਮ ਸਿੰਘ, ਏ.ਐਸ.ਆਈ. ਗੁਰਮੇਜ ਸਿੰਘ, ਏ.ਐਸ.ਆਈ. ਦਿਲਬਾਗ ਸਿੰਘ, ਗੁਰਵਿੰਦਰ ਸਿੰਘ, ਰਜਿੰਦਰ ਸਿੰਘ, ਰਿਟਾ. ਐਸ.ਆਈ. ਨਿਹਚਲ ਸਿੰਘ, ਸੁਖਦੇਵ ਸਿੰਘ, ਸੰਨੀ, ਹਰਦੀਪ ਸਿੰਘ, ਨਰੇਸ਼ ਸ਼ਰਮਾ ਨੇ ਵੀ ਹਿੱਸਾ ਲਿਆ।

ਕੀ ਗ਼ਰੀਬਾਂ ਪੱਖੀ ਹੋਵੇਗੀ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ...

ਪੰਜਾਬ ਸਰਕਾਰ ਵਿਰੁੱਧ ਹੁਣ ਖੜਕੇਗੀ ਥਾਲੀ! (ਨਿਊਜ਼ਨੰਬਰ ਖ਼ਾਸ ਖ਼ਬਰ)

ਮੌਜੂਦਾ ਸਰਕਾਰ ਨੇ ਜੁਲਾਈ, 2017 ‘ਚ ਪੰਜਾਬ ‘ਚ ਲਗਭਗ 22 ਲੱਖ ਬੁਢਾਪਾ, ਵਿਧਵਾ ਤੇ ਅੰਗਹੀਣ ਵਰਗ ਦੀਆਂ ਪੈਨਸ਼ਨਾਂ ‘ਚ 250 ਰੁਪਏ ਦਾ ਵਾਧਾ ਕੀਤਾ ਅਤੇ ਪੈਨਸ਼ਨ 750 ਰੁਪਏ ਕਰ ਦਿੱਤੀ। ਉਸ ਸਮੇਂ ਹੀ ਪਠਾਨਕੋਟ ...

ਹਾਲ-ਏ-ਪੰਜਾਬ ਸਰਕਾਰ: ਆਪਣਿਆਂ ਨੂੰ ਗੱਫ਼ੇ, ਦੂਜਿਆਂ ਨੂੰ ਧੱਫ਼ੇ! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਰਕਾਰ ਮੰਤਰੀਆਂ ਤੇ ਵਿਧਾਇਕਾਂ ਦੇ ਨਲਾਇਕ ਪੁੱਤਰਾਂ ਨੂੰ ਸਾਰੇ ਕਨੂੰਨ ਛਿੱਕੇ ਤੇ ਟੰਗ ਕੇ ਗਜ਼ਟਿਡ ਅਹੁਦਦਿਆਂ ਨਾਲ ਨਿਵਾਜ਼ ਕੇ ਗੱਫੇ ਦੇ ਰਹੀ ਹੈ ਤੇ ਦੂਸਰੇ ਪਾਸੇ ਯੋਗਤਾ ਪ੍ਰਾਪਤ ਕੱਚੇ ...

ਕੀ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ਦੇ ਨਾਲ ਜਿਹੜੇ ਵਾਅਦੇ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ 2017 ਵੇਲੇ ਕੀਤੇ ਸਨ, ਉਹ ਵਾਅਦੇ ਹੁਣ ਤੱਕ ਪੂਰੇ ਨਹੀਂ ਹੋ ਸਕੇ, ਜਿਸ ਦੇ ਕਾਰਨ ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ...

ਕੀ ਪੰਜਾਬ ਸਰਕਾਰ ਮੰਨੇਗੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਸਾਢੇ 3 ਲੱਖ ਪੈਨਸ਼ਨਰਾਂ ਤੇ ਏਨੇ ਕੁ ਹੀ ਮੁਲਾਜ਼ਮਾਂ ਨੂੰ ਇਹ ਫਿਕਰ ਸਤਾ ਰਿਹਾ, ਕਿਤੇ ਪੰਜਾਬ ਸਰਕਾਰ ਦੁਆਰਾ ਤਨਖਾਹ ਕਮਿਸ਼ਨ ਦੇ ਮੀਡੀਏ ਸਿਫਾਰਸ਼ਾਂ ਦਾ ਵੇਰਵਿਆਂ ਅਤੇ ਪੂਰੀ ਰਿਪੋਰਟ ਜਾਰੀ ਕਰਨ ਦੀ ਮੰਗ ਦੀ ...

ਕੀ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਨਹੀਂ ਮੰਨਦਾ ਸਿੱਖਿਆ ਵਿਭਾਗ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਦਿਨੀਂ ਮੁੱਖ ਮੰਤਰੀ ਨੇ ਪੰਜਾਬ ਭਰ ਦੇ ਸਰਕਾਰੀ ਦਫਤਰਾਂ/ਸਕੂਲਾਂ ਵਿੱਚ ਕੰਮ ਕਰਦੇ ਮੁਲਾਜਮਾਂ ਵਿੱਚੋਂ 50% ਨੂੰ ਰੋਟੇਸਨ ਵਾਇਜ ਹਾਜਰ ਹੋਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪਰ ਪੰਜਾਬ ਦੇ ਸਿੱਖਿਆ ਵਿਭਾਗ ਨੇ ...

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਸਿਰ ਨਿੱਤ ਨਵੀਆਂ ਮੁਸੀਬਤਾਂ!! (ਨਿਊਜ਼ਨੰਬਰ ਖ਼ਾਸ ਖ਼ਬਰ)

ਸਰਕਾਰੀ ਬਾਬੂਆਂ ਵਾਧੂ ਨੋਟ ਕਮਾਉਂਦੇ ਨੇ, ਇਹ ਗੱਲ ਤਾਂ ਦੁਨੀਆ ਹਮੇਸ਼ਾ ਕਹਿੰਦੀ ਆਈ ਹੈ ਅਤੇ ਹੁਣ ਵੀ ਕਹਿ ਰਹੀ ਹੈ। ਪਰ ਸਰਕਾਰੀ ਬਾਬੂਆਂ ਨੂੰ ਕਿਹੜੀਆਂ ਕਿਹੜੀਆਂ ਮੁਸੀਬਤਾਂ ਵਿੱਚੋਂ ਲੰਘਣਾ ਪੈ ਰਿਹਾ ਹੈ, ਇਹ ਗੱਲ ਕੋਈ ...

ਅੰਦਰਲੀ ਗੱਲ: ਹੁਣ ਪੰਜਾਬ ਦੇ ਸਰਕਾਰੀ ਸਕੂਲ, ਨਿੱਜੀ ਹੱਥਾਂ ਵਚ ਦੇਣ ਦੀ ਤਿਆਰੀ 'ਚ ਕੈਪਟਨ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਰਤ ਦੀਆਂ ਅਣਗਿਣਤ ਸਰਕਾਰੀ ਕੰਪਨੀਆਂ, ਸਰਕਾਰੀ ਵਿਭਾਗਾਂ ਤੋਂ ਇਲਾਵਾ ਸਿੱਖਿਆ ਅਤੇ ਖੇਤੀ ਸੈਕਟਰ ਮੋਦੀ ਸਰਕਾਰ ਨੇ ਨਿੱਜੀ ਹੱਥਾਂ ਵਿੱਚ ਦੇ ਦਿੱਤਾ ਹੈ, ਉੱਥੇ ਹੀ ਮੋਦੀ ਸਰਕਾਰ ਦੇ ਇਸੇ ਏਜੰਡੇ ਨੂੰ ਅੱਗੇ ਵਧਾਉਂਦੇ ਹੋਏ ...

ਪੰਜਾਬ ਦੇ ਸਰਕਾਰੀ ਸਕੂਲਾਂ ਅਧਿਆਪਕਾਂ ਦੀ ਘਾਟ ਖੁਣੋ ਵਿਦਿਆਰਥੀ ਮਿਆਰੀ ਸਿੱਖਿਆ ਤੋਂ ਵਾਂਝੇ!! (ਨਿਊਜ਼ਨੰਬਰ ਖ਼ਾਸ ਖ਼ਬਰ)

ਸੱਤਾ ਵਿੱਚ ਆਉਣ ਤੋਂ ਪਹਿਲੋਂ ਕੈਪਟਨ ਹਕੂਮਤ ਨੇ ਵਾਅਵਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ਦੇ ਵਿਚ ਆ ਜਾਂਦੀ ਹੈ ਤਾਂ ਸਭ ਤੋਂ ਪਹਿਲੋਂ ਪੰਜਾਬ ਦੇ ਅੰਦਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿਵਾਉਣ ਦੇ ਲਈ ...

ਅਕਾਲੀਆਂ-ਭਾਜਪਾਈਆਂ ਨੂੰ ਹੁਣ ਚੇਤਾ ਦਲਿਤਾਂ ਦਾ ਆ ਗਿਆ!! (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨ ਸੰਘਰਸ਼ ਨੂੰ ਢਾਹ ਲਗਾਉਣ ਦੇ ਲਈ ਪਹਿਲੋਂ ਹੀ ਅਕਾਲੀਆਂ, ਕਾਂਗਰਸੀਆਂ ਅਤੇ ਆਮ ਆਦਮੀ ਪਾਰਟੀ ਵਾਲਿਆਂ ਨੇ ਕੋਈ ਕਸਰ ਨਹੀਂ ਛੱਡੀ, ਉਪਰੋਂ ਹੁਣ ਅਕਾਲੀਆਂ ਭਾਪਜਾਈਆਂ ਨੇ ਅੰਦਰਖ਼ਾਤੇ ਗਿੱਟ ਮਿੱਟ ਕਰਕੇ ...

ਅੱਚਲੀ ਗੇਟ ਤੇ ਠਠਿਆਰੀ ਗੇਟ ਇਲਾਕਿਆਂ ਵਿੱਚ ਚਲਾਈ ਵਿਸ਼ੇਸ਼ ਜਾਗਰੂਕਤਾ ਮੁਹਿੰਮ, ਕੋਰੋਨਾ ਦੇ ਸੈਂਪਲ ਲੈਣ ਆਈਆਂ ਸਿਹਤ ਟੀਮਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ

ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਇਸ ਉੱਪਰ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਟਾਲਾ ਸ਼ਹਿਰ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ...

ਆਖਿਰ ਵਿਰੋਧੀਆਂ ਦੇ ਤਾਬੜਤੋੜ ਹਮਲਿਆਂ ਨੇ ਮੁੱਖ ਮੰਤਰੀ ਕੈਪਟਨ ਨੂੰ ਕਰ ਹੀ ਦਿੱਤਾ ਮਜ਼ਬੂਰ !!!

ਬੀਤੇ ਦਿਨੀਂ ਤਰਨਤਾਰਨ, ਜੰਡਿਆਲਾ ਗੁਰੂ ਅਤੇ ਬਟਾਲਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਸੌ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੂਬ ਸਿਆਸੀ ਰਗੜੇ ਲਗਾਏ ਸਨ। ...

ਮਿਸ਼ਨ ਫ਼ਤਿਹ ਤਹਿਤ ਆਂਗਣਵਾੜੀ ਵਰਕਰਾਂ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਤਹਿਤ ਸਮੂਹ ਆਂਗਣਵਾੜੀ ਵਰਕਰਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ...

ਪੁਲਾਂ ਦੇ ਬਣਨ ਨਾਲ ਬਟਾਲਾ ਦੀ ਟ੍ਰੈਫ਼ਿਕ ਸਮੱਸਿਆ ਦਾ ਹੋਵੇਗਾ ਹੱਲ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਲਈ 7.21 ਕਰੋੜ ਰੁਪਏ ਦੀ ਲਾਗਤ ਨਾਲ ਹੰਸਲੀ ਨਾਲੇ ਉੱਪਰ ਤਿੰਨ ਨਵੇਂ ਹਾਈ ਲੈਵਲ ਪੁਲ ਮਨਜ਼ੂਰ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ ਇੱਕ ਪੁਲ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ ਜਦਕਿ ਸਿਟੀ ਰੋਡ ਵਾਲੇ ਪੁਲ ਦਾ ਕੰਮ ਜਾਰੀ ਹੈ। ...