ਇੰਦਰਜੀਤ ਸਿੰਘ ਹਰਪੁਰਾ ਨੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਬਟਾਲਾ ਦਾ ਚਾਰਜ ਸੰਭਾਲਿਆ

Last Updated: Jul 11 2020 12:55
Reading time: 0 mins, 44 secs

ਇੰਦਰਜੀਤ ਸਿੰਘ ਹਰਪੁਰਾ ਨੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਬਟਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਸਹਾਇਕ ਲੋਕ ਸੰਪਰਕ ਅਫਸਰ (ਏ.ਪੀ.ਆਰ.ੳ) ਬਟਾਲਾ ਵਿਖੇ ਸੇਵਾਵਾਂ ਨਿਭਾ ਰਹੇ ਸਨ। ਅਹੁਦਾ ਸੰਭਾਲਣ ਮੌਕੇ ਸ੍ਰ. ਬਲਵਿੰਦਰ ਸਿੰਘ ਐਸ.ਡੀ.ਐਮ ਬਟਾਲਾ, ਸ੍ਰ. ਬਲਜਿੰਦਰ ਸਿੰਘ ਤਹਿਸੀਲਦਾਰ ਬਟਾਲਾ, ਸ੍ਰੀ ਮਤੀ ਅਮਨਦੀਪ ਕੌਰ ਬੀ.ਡੀ.ਪੀ.ੳ. ਬਟਾਲਾ ਅਤੇ ਐਸ.ਐਸ ਬੋਰਡ ਦੇ ਮੈਂਬਰ ਭੁਪਿੰਦਰਪਾਲ ਸਿੰਘ ਭਗਤੁਪੁਰ, ਉੱਘੇ ਸਮਾਜ ਸੇਵੀ ਹਰਮਨ ਸਿੰਘ ਗੁਰਾਇਆ, ਨੈਸ਼ਨਲ ਐਵਾਰਡੀ ਸਰਪੰਚ ਪੰਥਦੀਪ ਸਿੰਘ ਛੀਨਾ, ਸਟੇਟ ਐਵਾਰਡੀ ਸਰਪੰਚ ਦਲਜੀਤ ਸਿੰਘ ਚੂਹੇਵਾਲ ਅਤੇ ਬਟਾਲਾ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਇਸ ਮੌਕੇ ਮੁਬਾਰਕਾਂ ਦਿੱਤੀਆਂ।

ਜ਼ਿਲ੍ਹਾ ਲੋਕ ਸੰਪਰਕ ਅਫਸਰ ਬਟਾਲਾ ਸ੍ਰ. ਇੰਦਰਜੀਤ ਸਿੰਘ ਹਰਪੁਰਾ ਨੇ ਕਿਹਾ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਪੰਜਾਬ ਸਰਕਾਰ ਦੀ ਮਿਸ਼ਨ ਫਤਿਹ ਜਾਗਰੂਕਤਾ ਮੁਹਿੰਮ ਨੂੰ ਬਟਾਲਾ ਜ਼ਿਲ੍ਹੇ ਵਿੱਚ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਯੋਜਨਾਵਾਂ ਅਤੇ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਜਾਵੇਗਾ।