ਡੇਰਾ ਸਿਰਸਾ ਮੁਖੀ ਨੂੰ ਬਚਾਉਣ ਦੀਆਂ ਹੋ ਰਹੀਆਂ ਕੋਸ਼ਿਸ਼ਾਂ: ਗੁਰਿੰਦਰ ਸਿੰਘ ਬਾਜਵਾ

ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਦੇਸ਼ ਦੀ ਕੇਂਦਰੀ ਏਜੰਸੀ ਸੀਬੀਆਈ ਪਿਛਲੇ ਸਮੇਂ ਤੋਂ ਕਈ ਵਿਵਾਦਾਂ 'ਚ ਘਿਰੀ ਹੋਈ ਹੈ ਅਤੇ ਇਸ ਤੇ ਵੱਖ-ਵੱਖ ਸਮਿਆਂ ਤੇ ਦੋਸ਼ ਲਗਦੇ ਆ ਰਹੇ ਹਨ ਕਿ ਜਿਸ ਪਾਰਟੀ ਦੀ ਕੇਂਦਰ ਵਿੱਚ ਸਰਕਾਰ ਹੁੰਦੀ ਹੈ, ਉਸ ਦੇ ਇਸ਼ਾਰਿਆਂ ਤੇ ਹੀ ਇਹ ਕੰਮ ਕਰਦੀ ਹੈ। ਹੁਣ ਵੀ ਸੀਬੀਆਈ ਤੇ ਪੰਥਕ ਜੱਥੇਬੰਦੀਆਂ ਵੱਲੋਂ ਇਹ ਦੋਸ਼ ਲਾਏ ਜਾ ਰਹੇ ਹਨ ਕਿ ਉਹ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਕੇਸ ਵਿੱਚ ਬੇਲੋੜੀ ਦਖ਼ਲ ਅੰਦਾਜ਼ੀ ਕਰ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਬਚਾਇਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਬਣਾਈ ਸਿੱਟ ਵੱਲੋਂ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਡੇਰਾ ਮੁਖੀ ਨੂੰ ਰਿਮਾਂਡ ਤੇ ਲੈਣ ਦੇ ਯਤਨ ਸ਼ੁਰੂ ਕੀਤੇ ਗਏ ਤਾਂ ਸੀਬੀਆਈ ਨੇ ਮੁੜ ਜਾਂਚ ਕਰਨ ਲਈ ਅਦਾਲਤ ਵਿੱਚ ਦਰਖਾਸਤ ਦੇ ਦਿੱਤੀ।

ਬਾਜਵਾ ਨੇ ਅੱਗੇ ਆਖਿਆ ਕਿ ਜਦੋਂ ਇਸ ਕੇਸ ਦੀ ਜਾਂਚ ਸੀਬੀਆਈ ਕਰ ਰਹੀ ਸੀ ਤਾਂ 3 ਸਾਲ ਤੱਕ ਇਸ ਨੇ ਸਿੱਖ ਕੌਮ ਨੂੰ ਕੋਈ ਇਨਸਾਫ਼ ਨਹੀਂ ਦਿੱਤਾ ਤੇ ਕਲੋਜ਼ਰ ਰਿਪੋਰਟ ਸੀਬੀਆਈ ਅਦਾਲਤ ਵਿੱਚ ਦੇ ਦਿੱਤੀ। ਜਿਸ ਨੂੰ ਇਨਸਾਫ਼ ਪਸੰਦ ਲੋਕਾਂ ਅਤੇ ਪੰਥਕ ਜੱਥੇਬੰਦੀਆਂ ਨੇ ਪ੍ਰਵਾਨ ਨਹੀਂ ਕੀਤਾ। ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਸੀਬੀਆਈ ਤੋਂ ਕੇਸ ਵਾਪਸ ਲੈਣ ਅਤੇ ਸਿੱਟ ਵੱਲੋਂ ਪੜਤਾਲ ਕਰਨ ਦਾ ਫ਼ੈਸਲਾ ਦੇ ਚੁੱਕੀ ਹੈ ਅਤੇ ਪੰਜਾਬ ਅਸੈਂਬਲੀ ਵੱਲੋਂ ਵੀ ਸੀਬੀਆਈ ਕੋਲੋਂ ਕੇਸ ਵਾਪਸ ਲੈਣ ਦਾ ਮਤਾ ਪਾਸ ਕੀਤਾ ਗਿਆ ਹੈ।

ਸਾਰੇ ਕਾਇਦੇ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਕੇਂਦਰ ਦੀ ਮੋਦੀ ਸਰਕਾਰ ਦੋਸ਼ੀਆਂ ਨੂੰ ਬਚਾਉਣ ਲਈ ਸੀਬੀਆਈ ਦਾ ਸਹਾਰਾ ਲੈ ਰਹੀ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਕੌਮ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਬਾਜਵਾ ਨੇ ਅੱਗੇ ਆਖਿਆ ਕਿ ਸਮੁੱਚੀਆਂ ਪੰਥਕ ਧਿਰਾਂ ਨੂੰ ਬੇਅਦਬੀ ਕਾਂਡ ਦੇ ਮਾਮਲੇ ਵਿੱਚ ਆਪਸੀ ਮਤਭੇਦ ਭੁਲਾ ਕੇ ਸੀਬੀਆਈ ਦੀ ਧੱਕੇਸ਼ਾਹੀ ਵਿਰੁੱਧ ਇੱਕਜੁੱਟ ਹੋਣਾ ਚਾਹੀਦਾ ਹੈ ਤੇ ਜੇ ਸੀਬੀਆਈ ਬੇਲੋੜੀ ਦਖ਼ਲ ਅੰਦਾਜ਼ੀ ਕਰਨੋਂ ਨਹੀਂ ਹਟਦੀ ਤਾਂ ਇਸ ਦੇ ਖ਼ਿਲਾਫ਼ ਸੰਘਰਸ਼ ਅਰੰਭਣਾ ਚਾਹੀਦਾ ਹੈ।

ਪੰਜਾਬ 'ਚ ਕੀ ਡੇਰਾ ਸਿਰਸਾ ਕਰਵਾ ਰਿਹੈ ਬੇਅਦਬੀਆਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਸ੍ਰੀ ਕੇਸਗੜ੍ਹ ਸਾਹਿਬ 'ਚ ਹੋਈ ਬੇਅਦਬੀ ਦੀ ਘਟਨਾ 'ਚ ਗਿ੍ਰਫ਼ਤਾਰ ਮੁਲਜ਼ਮ ਦਾ ਡੇਰਾ ਸੱਚਾ ਸੌਦਾ ਨਾਲ ਕੋਈ ਲਿੰਕ ਸਾਹਮਣੇ ਨਹੀਂ ਆਇਆ ਹੈ ਇਸ ਮਾਮਲੇ 'ਚ ਅੱਗੇ ਦੀ ਜਾਂਚ ਪੁਲਿਸ ਕਰ ਰਹੀ ਹੈ, ਇਹ ਜਾਣਕਾਰੀ ਰੋਪੜ ਪੁਲਿਸ ਐਸਪੀ ਅਜਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ...

ਕੀ ਹੁਣ ਨਹੀਂ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ? (ਨਿਊਜ਼ਨੰਬਰ ਖ਼ਾਸ ਖ਼ਬਰ)

2019 ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਵਿਧਾਇਕ ਨਵਜੋਤ ਸਿੰਘ ਸਿੱਧੂ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਜੱਫ਼ੀ ਨੇ, ਬਾਬੇ ਨਾਨਕ ਦੀ ਧਰਤੀ ਸ਼੍ਰੀ ਕਰਤਾਰਪੁਰ ਸਾਹਿਬ ਦੇ ...

ਜੇ ਅੰਤਰਰਾਸ਼ਟਰੀ ਫਲਾਇਟਾਂ ਚੱਲ ਸਕਦੀਆਂ ਨੇ ਤਾਂ, ਫਿਰ ਕਰਤਾਰਪੁਰ ਲਾਂਘਾ ਬੰਦ ਕਿਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਬਾਬੇ ਨਾਨਕ ਦੀ ਚਰਨ ਛੋਹ ਪ੍ਰਾਪਤ ਧਰਤੀ ਸ਼੍ਰੀ ਕਰਤਾਰਪੁਰ ਸਾਹਿਬ, ਜੋ ਇਸ ਵੇਲੇ ਪਾਕਿਸਤਾਨ ਵਿੱਚ ਸਥਿਤ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਕਰਤਾਰਪੁਰ ਸਾਹਿਬ ਨੂੰ ਸਿੱਖ ਸੰਗਤਾਂ ਪੰਜਾਬ ਦੇ ਸਰਹੱਦੀ ਇਲਾਕੇ ...

ਪ੍ਰਤਾਪ ਬਾਜਵਾ ਦਾ ਜਾਖੜ ਤੇ ਤਿੱਖਾ ਹਮਲਾ, ਕਿਹਾ ਜਾਖੜ ਦੀਆਂ ਲੱਤਾਂ ਵਿੱਚ ਨਹੀਂ ਜਾਨ !!!

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ, ਮੌਜੂਦਾ ਰਾਜ ਸਭਾ ਮੈਂਬਰ ਅਤੇ ਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਜੋ ਅੱਜ ਬਟਾਲਾ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਆਏ ਸਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਤੇ ਤਿੱਖਾ ਸਿਆਸੀ ਹਮਲਾ ਕੀਤਾ। ...

'ਹੁਨਰ ਸੇ ਰੋਜ਼ਗਾਰ ਤੱਕ' ਸਕੀਮ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਇਆ ਜਾਵੇਗਾ: ਚੇਅਰਮੈਨ ਬਾਜਵਾ

ਕੋਵਿਡ-19 ਮਹਾਂਮਾਰੀ ਨੂੰ ਠੱਲ੍ਹ ਪਾਉਣ ਉਪਰੰਤ ਸੈਰ-ਸਪਾਟਾ ਅਤੇ ਪ੍ਰਾਹੁਣਾਚਾਰੀ ਖੇਤਰ ਵਿੱਚ ਆਪਣਾ ਕੈਰੀਅਰ ਬਣਾਉਣ ਦੇ ਇੱਛੁਕ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਵੱਲੋਂ ਮੁਫ਼ਤ ਟ੍ਰੇਨਿੰਗ ਅਤੇ ਹੁਨਰ ਵਿਕਾਸ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ...

ਗੁਰਿੰਦਰ ਸਿੰਘ ਬਾਜਵਾ ਭਲਕੇ ਹੋਣਗੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ !!!

ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਅਤੇ ਬਾਰਡਰ ਡਿਸਟ੍ਰਿਕ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) 'ਚ ਸ਼ਾਮਲ ਹੋਣਗੇ। ...

ਦੁੱਧ, ਮੀਟ ਅਤੇ ਪਸ਼ੂ ਆਹਾਰ ਦੇ ਕਾਰਖ਼ਾਨੇ ਲਾਉਣ ਵਾਲਿਆਂ ਨੂੰ ਵਿਆਜ ਦਰ 'ਤੇ 3 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ: ਤ੍ਰਿਪਤ ਬਾਜਵਾ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਰਵਾਇਤੀ ਖੇਤੀਬਾੜੀ ਫ਼ਸਲੀ ਚੱਕਰ ਤੋਂ ਬਾਹਰ ਕੱਢਣ ਲਈ ਵੱਖ-ਵੱਖ ਸਕੀਮਾਂ ਸਮੇਂ-ਸਮੇਂ 'ਤੇ ਲਾਗੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੂਬੇ ਵਿੱਚ ਸਹਾਇਕ ਧੰਦਿਆਂ ਨੂੰ ਵਿਕਸਤ ਕਰਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ...

ਪੁਲਾਂ ਦੇ ਬਣਨ ਨਾਲ ਬਟਾਲਾ ਦੀ ਟ੍ਰੈਫ਼ਿਕ ਸਮੱਸਿਆ ਦਾ ਹੋਵੇਗਾ ਹੱਲ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਲਈ 7.21 ਕਰੋੜ ਰੁਪਏ ਦੀ ਲਾਗਤ ਨਾਲ ਹੰਸਲੀ ਨਾਲੇ ਉੱਪਰ ਤਿੰਨ ਨਵੇਂ ਹਾਈ ਲੈਵਲ ਪੁਲ ਮਨਜ਼ੂਰ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ ਇੱਕ ਪੁਲ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ ਜਦਕਿ ਸਿਟੀ ਰੋਡ ਵਾਲੇ ਪੁਲ ਦਾ ਕੰਮ ਜਾਰੀ ਹੈ। ...

ਜੱਚਾ-ਬੱਚਾ ਹਸਪਤਾਲਾਂ ਦਾ ਨਾਮ 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਰੱਖਣ ਦਾ ਫ਼ੈਸਲਾ ਸ਼ਲਾਘਾਯੋਗ- ਚੇਅਰਮੈਨ ਰਵੀਨੰਦਨ ਬਾਜਵਾ

ਪੰਜਾਬ ਸਰਕਾਰ ਵੱਲੋਂ ਸੂਬੇ ਦੇ 37 ਜੱਚਾ-ਬੱਚਾ ਹਸਪਤਾਲਾਂ ਦਾ ਨਾਮ ਪਹਿਲੀ ਪਾਤਸ਼ਾਹੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਸਾਂਭ ਸੰਭਾਲ ਕਰਨ ਵਾਲੇ ਦਾਈ ਮਾਈ ਦੌਲਤਾਂ ਦੇ ਨਾਮ ਉੱਤੇ 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਰੱਖਣ ਦੇ ਫ਼ੈਸਲੇ ਦਾ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਸਵਾਗਤ ਕੀਤਾ ਹੈ। ...

ਪਾਕਿਸਤਾਨ ਹਾਦਸੇ ਵਿੱਚ ਮਾਰੇ ਗਏ ਸਿੱਖ ਪਰਿਵਾਰਾਂ ਨਾਲ ਬਾਜਵਾ ਨੇ ਜਤਾਇਆ ਦੁੱਖ

ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਪਿਛਲੇ ਦਿਨੀਂ ਲਹਿੰਦੇ ਪੰਜਾਬ (ਪਾਕਿਸਤਾਨ) ਦੇ ਸੇਖੁਪੁਰਾ ਨੇੜੇ ਫਰੁਕਾਬਾਦ ਵਿਖੇ ਮਨੁੱਖ ਰਹਿਤ ਰੇਲਵੇ ਫਾਟਕ ਤੇ ਵਾਪਰੇ ਭਿਆਨਕ ਹਾਦਸੇ 'ਚ 21 ਵਿਅਕਤੀਆਂ ਦੀ ਮੌਤ ਹੋ ਗਈ ਸੀ ...

ਮੇਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਯਾਤਰਾ (ਭਾਗ-1)

ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੋਤੀ ਜੋਤ ਅਸਥਾਨਾਂ ਕਰਕੇ ਦੁਨੀਆ ਭਰ ਅਤੇ ਖਾਸ ਕਰਕੇ ਸਿੱਖਾਂ ਵਿੱਚ ਵਿਸ਼ੇਸ਼ ਮਹੱਤਤਾ ਰੱਖਦਾ ਪਾਕਿਸਤਾਨ ਹਰੇਕ ਨਾਨਕ ਨਾਮ ਲੇਵਾ ਲਈ ਹਮੇਸ਼ਾ ਤੋਂ ਹੀ ਖਿੱਚ ਦਾ ਕੇਂਦਰ ਰਿਹਾ ਹੈ। ...

ਝੱਗਾ ਚੁੱਕਿਆਂ, ਆਪਣਾ ਹੀ ਢਿੱਡ ਨੰਗਾ ਹੁੰਦੈ !!! (ਵਿਅੰਗ)

ਭਾਰਤ ਪਾਕਿਸਤਾਨ ਦੀ ਵੰਡ ਦੇ ਦੌਰਾਨ, ਸਿੱਖ਼ਾਂ ਦੇ ਜਿਹੜੇ ਗੁਰਦੁਆਰਾ ਸਾਹਿਬਾਨ ਪਾਕਿਸਤਾਨ ਰਹਿ ਗਏ ਸਨ, ਉਹਨਾਂ ਗੁਰਦੁਆਰਿਆਂ ਦੇ ਖ਼ੁੱਲੇ ਦਰਸ਼ਨ ਦੀਦਾਰ ਦੀ ਕਾਮਨਾ ਕਰਦੇ ਹੋਏ ਸਿੱਖ਼ ਕੌਮ ਪਿਛਲੇ 73 ਸਾਲਾਂ ਤੋਂ ਅਰਦਾਸ ਕਰਦੀ ਆ ਰਹੀ ਹੈ। ...

ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝ ਕੇ ਕੇਂਦਰ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦੀ ਖੋਲ੍ਹੇ: ਗੁਰਿੰਦਰ ਸਿੰਘ ਬਾਜਵਾ

ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਪਾਕਿਸਤਾਨ ਸਰਕਾਰ ਨੇ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਖੋਲ੍ਹਣ ਦਾ ਫ਼ੈਸਲਾ ਲਿਆ ਹੈ। ...

ਕਾਂਗਰਸ ਅਤੇ ਭਾਜਪਾ ਕਿਸਾਨ ਮਾਰੂ ਪਾਰਟੀਆਂ: ਗੁਰਿੰਦਰ ਸਿੰਘ ਬਾਜਵਾ

ਬਾਰਡਰ ਡਿਸਟ੍ਰਿਕ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਅਜ਼ਾਦੀ ਤੋਂ ਬਾਅਦ ਕੇਂਦਰ ਵਿੱਚ ਲੰਬਾ ਸਮਾਂ ਕਾਂਗਰਸ ਦੀ ਸਰਕਾਰ ਰਹੀ। ...