ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਦਾ ਮੰਤਵ ਕੋਰੋਨਾ ਤੇ ਫਤਿਹ ਹਾਸਲ ਕਰਨਾ

Last Updated: Jul 13 2020 14:49
Reading time: 1 min, 18 secs

ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ 'ਮਿਸ਼ਨ ਫ਼ਤਿਹ' ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਹ ਪ੍ਰਗਟਾਵਾ ਡਾ. ਭੁਪਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਨੇ ਕੀਤਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੌਜੂਦਾ ਸਮੇਂ ਦੌਰਾਨ ਲੋਕਾਂ ਦਾ ਕੋਰੋਨਾ ਵਾਈਰਸ ਤੋਂ ਬਚਾਓ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਕਰਨ, ਸ਼ੋਸਲ ਡਿਸਟੈਂਸ ਬਣਾਈ ਰੱਖਣ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਧੋਣ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਹਦਾਇਤਾਂ ਦੀ ਪਾਲਣਾ ਕਰਕੇ ਹੀ ਜ਼ਿਲ੍ਹਾ ਪਠਾਨਕੋਟ ਨੂੰ ਕੋਰੋਨਾ ਮੁਕਤ ਬਣਾ ਸਕਦੇ ਹਾਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ 'ਮਿਸ਼ਨ ਫਤਿਹ' ਦਾ ਇੱਕ ਹੀ ਉਦੇਸ਼ ਹੈ ਕਿ ਪੰਜਾਬ ਨੂੰ ਕੋਰੋਨਾ ਮੁਕਤ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਕੋਵਿਡ-19 ਦੇ ਚੱਲਦਿਆਂ ਦਿੱਤੀਆਂ ਜਾ ਰਹੀ ਹਦਾਇਤਾਂ ਨੂੰ ਮੰਨ ਕੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਹਰਾਉਣ ਲਈ ਅੱਗੇ ਆਈਏ। ਉਨ੍ਹਾਂ ਕਿਹਾ ਕਿ ਕਿਸੇ ਵੀ ਚੀਜ਼ ਨੂੰ ਛੂਹਣ ਤੋਂ ਬਾਅਦ ਵਾਰ-ਵਾਰ ਸਾਬਣ ਨਾਲ ਹੱਥਾਂ ਨੂੰ ਧੋਵੇ, ਘਰ ਤੋਂ ਬਾਹਰ ਨਿਕਲਣ ਲੱਗਿਆਂ ਮਾਸਕ ਦਾ ਪ੍ਰਯੋਗ ਜ਼ਰੂਰ ਕਰੋ ਅਤੇ ਆਪਸ ਵਿੱਚ ਸਮਾਜਿਕ ਦੂਰੀ ਬਣਾ ਕੇ ਰੱਖੋ।

ਸਿਵਲ ਸਰਜਨ ਨੇ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਕੇ ਅਸੀਂ ਕੋਰੋਨਾ ਵਾਇਰਸ ਦੇ ਅਟੈਕ ਤੋਂ ਸੁਰੱਖਿਅਤ ਰਹਿ ਸਕਦੇ ਹਾਂ। ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਫੋਨ ਤੇ ਵੱਧ ਤੋਂ ਵੱਧ ਕੋਆ ਐਪ ਵੀ ਡਾਊਨਲੋਡ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਹਾਂਮਾਰੀ ਦੌਰਾਨ ਆਮ ਲੋਕ ਘਰ ਵਿੱਚ ਬੈਠੇ ਹੀ ਈ ਸੰਜੀਵਨੀ ਆਨਲਾਈਨ ਓਪੀਡੀ ਰਾਹੀਂ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।