ਮਹਾਂਮਾਰੀ ਦੌਰਾਨ ਮਨਰੇਗਾ ਵਰਕਰਾਂ ਨੂੰ ਕੰਮ ਦੇਣ ਲਈ ਪੰਜਾਬ ਸਰਕਾਰ ਕਰੇਗੀ ਸਿੱਖਿਆ ਵਿਭਾਗ ਦੀ ਵਰਤੋਂ

Last Updated: Jul 13 2020 14:59
Reading time: 0 mins, 35 secs

ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਮਨਰੇਗਾ ਵਰਕਰਾਂ ਨੂੰ ਰੋਜ਼ਗਾਰ ਦੇਣ ਲਈ ਸਰਕਾਰੀ ਸਕੂਲਾਂ ਦੇ ਕੰਮਾਂ ਵਿੱਚ ਵਰਤਣ ਦੀ ਯੋਜਨਾ ਬਣਾਈ ਗਈ ਹੈ। ਸਕੂਲ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਂਡੂ ਖੇਤਰ ਦੇ ਮਜ਼ਦੂਰਾਂ ਨੂੰ ਇਸ ਮਹਾਂਮਾਰੀ ਦੌਰਾਨ ਰੋਜ਼ਗਾਰ ਦੇਣ ਲਈ ਮਨਰੇਗਾ ਅਧੀਨ ਕਾਮਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਉਸਾਰੀ ਅਤੇ ਹੋਰ ਕੰਮਾਂ ਵਿੱਚ ਵਰਤਣ ਦੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਮਿਲ ਕੇ ਇਸ ਯੋਜਨਾ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਪਣੇ ਹੋਰ ਕੰਮਾਂ ਵਿੱਚ ਵਰਤੇ ਜਾਣ ਵਾਲੇ ਪੈਸੇ ਨੂੰ ਇਸ ਪਾਸੇ ਵਰਤੋਂ ਕਰ ਲੋਕਾਂ ਦੇ ਲਈ ਰੋਜ਼ਗਾਰ ਪ੍ਰਬੰਧ ਕਰਨ ਨੂੰ ਪਹਿਲ ਦਿੱਤੀ ਜਾ ਰਹੀ ਹੈ।