ਦੇਸ਼ ਦਾ ਕਿਸਾਨ ਹੋਵੇਗਾ ਆਤਮ ਨਿਰਭਰ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਦੇਸ਼ ਦੇ ਲੋਕਾਂ ਦਾ ਢਿੱਡ ਭਰਨ ਵਾਲੇ ਕਿਸਾਨ ਦੀ ਸਥਿਤੀ ਕਿਸ ਤਰ੍ਹਾਂ ਦੀ ਹੈ ਇਸ ਤੋਂ ਲੋਕ ਚੰਗੀ ਤਰ੍ਹਾਂ ਵਾਕਫ ਹਨ ਪਰ ਕੇਂਦਰ ਸਰਕਾਰ ਵੱਲੋਂ ਹੁਣ ਇਨ੍ਹਾਂ ਦੀ ਇਸ ਸਥਿਤੀ 'ਚ ਸੁਧਾਰ ਲਈ ਅਤੇ ਆਤਮ ਨਿਰਭਰ ਬਣਾਉਣ ਦੀ ਯੋਜਨਾ ਤਹਿਤ ਖੇਤੀਬਾੜੀ ਦੇ ਨਾਲ-ਨਾਲ ਇਨ੍ਹਾਂ ਨੂੰ ਵਪਾਰੀ ਬਣਾਉਣ ਦੀ ਤਿਆਰੀ ਹੈ। ਸਰਕਾਰ ਦੀ ਸੋਚ ਹੈ ਕਿ ਇਸ ਤਰ੍ਹਾਂ ਨਾਲ ਦੇਸ਼ ਦੇ ਕਿਸਾਨ ਦੀ ਆਰਥਿਕ ਸਥਿਤੀ 'ਚ ਸੁਧਾਰ ਹੋਵੇਗਾ ਅਤੇ ਕਿਸਾਨ ਵੀ ਆਤਮ ਨਿਰਭਰ ਹੋ ਕੇ ਖੇਤੀ ਦੇ ਨਾਲ-ਨਾਲ ਵਪਾਰ ਕਰੇਗਾ। ਸਰਕਾਰ ਨੇ ਇਸਦੇ ਲਈ ਖਾਖਾ ਤਿਆਰ ਕਰ ਲਿਆ ਹੈ ਅਤੇ ਇਸਦੇ ਲਈ 4496 ਕਰੋੜ ਰੁਪਏ ਦਾ ਪ੍ਰਾਵਧਾਨ ਰੱਖਿਆ ਹੈ।

ਇੱਥੇ ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਆਪਣੀ ਫਸਲ ਦੀ ਵਿਕਰੀ ਲਈ ਉਸਦੇ ਮੰਡੀਕਰਣ ਵਾਸਤੇ ਇਸ ਯੋਜਨਾ ਤਹਿਤ ਪਹਿਲੇ ਚਰਣ 'ਚ 10 ਹਜ਼ਾਰ ਕ੍ਰਿਸ਼ੀ ਉਤਪਾਦਕ ਸੰਗਠਨ (ਐਫ.ਪੀ.ਓ) ਸਥਾਪਿਤ ਕੀਤੇ ਜਾਣਗੇ ਅਤੇ ਇਨ੍ਹਾਂ ਸੰਗਠਨਾਂ ਨੂੰ ਕਿਸਾਨ ਕੰਪਨੀ ਐਕਟ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਤੋਂ ਬਾਅਦ ਸਰਕਾਰ ਤੋਂ ਮਦਦ ਦੀ ਗੁਹਾਰ ਲਾਉਣਗੇ, ਜਿਸ ਤੋਂ ਬਾਅਦ ਸਰਕਾਰ ਵੱਲੋਂ ਇਨ੍ਹਾਂ ਨੂੰ ਮਦਦ ਦੇ ਰੂਪ 'ਚ ਤਿੰਨ ਸਾਲਾਂ ਲਈ 15 ਲੱਖ ਰੁਪਏ ਦਿੱਤੇ ਜਾਣਗੇ। ਇਸ ਸੰਗਠਨ 'ਚ ਘੱਟੋ ਘੱਟ 11 ਕਿਸਾਨ ਸ਼ਾਮਲ ਹੋਣਗੇ ਅਤੇ ਮਦਦ ਤੋਂ ਬਾਅਦ ਉਹ ਆਪਣੀ ਫਸਲ ਨੂੰ ਕੀਤੇ ਵੀ ਅਤੇ ਕਿਸੇ ਵੀ ਕੀਮਤ 'ਤੇ ਵੇਚ ਸਕਣਗੇ, ਜਿਸ ਨਾਲ ਇਨ੍ਹਾਂ ਨੂੰ ਮੁਨਾਫਾ ਹੋਵੇਗਾ ਅਤੇ ਕਿਸਾਨ ਦੀ ਆਰਥਿਕ ਸਥਿਤੀ 'ਚ ਸੁਧਾਰ ਹੋਣਾ ਸੰਭਵ ਹੈ।

ਕੀ ਬੇਰੁਜ਼ਗਾਰਾਂ ਨੂੰ ਨੌਕਰੀ ਦੇ ਸਕੇਗੀ ਚੰਨੀ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਸਾਢੇ ਚਾਰ ਸਾਲ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈਟ ਪਾਸ ਬੇਰੁਜ਼ਗਾਰ ਬੀ ਐਡ ਅਧਿਆਪਕਾਂ ਨੇ ਜਿਥੇ 24 ਸਤੰਬਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ...

ਕੀ ਮੋਦੀ ਸਰਕਾਰ ਜਨਤਕ ਅਦਾਰਿਆਂ ਨੂੰ ਨਿੱਜੀ ਹੱਥਾਂ 'ਚ ਵੇਚ ਰਹੀ ਐ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਬਲਿਕ ਸੈਕਟਰ ਨੂੰ ਪ੍ਰਾਈਵੇਟ ਹੱਥਾ ਵਿਚ ਵੇਚਿਆ ਜਾ ਰਿਹਾ। ਅਜਿਹੇ ਦੋਸ਼ ਕਾਂਗਰਸੀ ਪਾਰਟੀ ਤਾਂ ਲਗਾਉਂਦੀ ਆਈ ਹੀ ਹੈ, ਨਾਲ ਹੀ ਹੁਣ ਜਨਤਕ ਜਥੇਬੰਦੀਆਂ ਦਾ ਸਾਂਝਾਂ ਮੋਰਚਾ ਅਤੇ ਆਲ ...

ਕੀ ਗ਼ਰੀਬਾਂ ਪੱਖੀ ਹੋਵੇਗੀ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ...

ਕੀ ਕਿਸਾਨਾਂ ਮੂਹਰੇ ਝੁਕਣਗੇ ਹਾਕਮ! (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਰਤੀ ਕਿਸਾਨ ਯੂਨੀਅਨ ਵੱਲੋਂ ਦਿੱਲੀ ਕਿਸਾਨ ਮੋਰਚੇ ਨੂੰ ਮਜ਼ਬੂਤ ਕਰਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਪਿੰਡ ਲੰਡੇ ਵਿਖੇ ਭਰਵੀ ਮੀਟਿੰਗ ਕੀਤੀ ਗਈ। ...

ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰੇਗੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ, ਉਥੇ ਹੀ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕਿਸਾਨਾਂ ਤੇ ...

ਕੀ ਸਰਕਾਰ ਆਂਗਨਵਾੜੀ ਵਰਕਰਾਂ ਕੋਲੋਂ ਖੋਹਣ ਜਾ ਰਹੀ ਐ ਪ੍ਰੀ ਪ੍ਰਾਇਮਰੀ ਕਲਾਸਾਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਸਰਕਾਰ ਦੁਆਰਾ ਹੁਣ ਕੀ ਆਂਗਨਵਾੜੀ ਵਰਕਰਾਂ ਕੋਲੋਂ ਪ੍ਰੀ ਪ੍ਰਾਇਮਰੀ ਕਲਾਸਾਂ ਖੋਹ ਲਈਆਂ ਜਾਣਗੀਆਂ? ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ...

ਸਰਕਾਰੀ ਬੱਸਾਂ ਨੂੰ ਬੰਦ ਕਿਸ ਨੇ ਕਰਵਾਇਆ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਰੋਡਵੇਜ਼ ਪਨਬੱਸ /ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸਾਰੇ ਡਿਪੂ ਅਚਨਚੇਤ ਬੰਦ ਹੋ ਗਏ ਜਿਸ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਸਵੇਰੇ ਮਹਿਕਮੇ ਦੇ ...

ਭਾਜਪਾ ਨੂੰ ਕਿਸਾਨਾਂ ਨਾਲ ਪੰਗਾ ਪੁੱਠਾ ਪਿਆ! (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨਾਂ ਵਿਰੁੱਧ ਭਾਜਪਾਈ ਲੀਡਰਾਂ ਦੀ ਜੋ ਬੋਲ ਬਾਣੀ ਹੈ, ਉਹਦਾ ਖ਼ਮਿਆਜ਼ਾ ਭਾਜਪਾਈ ਲੀਡਰ ਭੁਗਤ ਹੀ ਰਹੇ ਹਨ। ਜਦੋਂ ਅਬੋਹਰ ਦੇ ਵਿਧਾਇਕ ਦੀ ਝਾੜਝੰਬ ਮਲੋਟ ਚ ਹੋਈ ਤਾਂ, ਭਾਜਪਾ ਨੇ ਪੰਜਾਬ ਵਿੱਚ ਰਾਸ਼ਟਰਪਤੀ ...

ਨਾ ਬਾਬਾ ਨਾ, ਮੈਂ ਕਿਸਾਨਾਂ ਨੂੰ ਕੁੱਝ ਨਹੀਂ ਕਿਹਾ..! (ਨਿਊਜ਼ਨੰਬਰ ਖ਼ਾਸ ਖ਼ਬਰ)

ਪਹਿਲਾਂ ਕਿਸਾਨਾਂ ਦੇ ਵਿਰੁੱਧ ਬਿਆਨ ਦੇ ਕੇ ਹੁਣ ਪੰਜਾਬ ਸਰਕਾਰ ਨੇ ਭੁੱਲ ਬਖ਼ਸ਼ਾ ਲਈ ਹੈ। ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕਾਲੇ ਖੇਤੀ ਕਾਨੂੰਨਾਂ ਖਿਲਾਫ ...

ਬੇਰੁਜ਼ਗਾਰਾਂ ਨਾਲ ਹਕੂਮਤ ਨੂੰ ਮਹਿੰਗੀ ਪਵੇਗੀ ਦੁਸ਼ਮਣੀ! (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਂਗੂੰ ਚੋਣਾਂ ਵੇਲੇ ਜੁਮਲੇ ਛੱਡਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੱਤਾ ਵਿੱਚੋਂ ਬਾਹਰ ਹੁੰਦੇ ਹੋਏ ਵਿਖਾਈ ਦੇ ਰਹੇ ਹਨ, ਕਿਉਂਕਿ ਕੈਪਟਨ ਦੇ ਵੱਲੋਂ ਚੋਣਾਂ ਵੇਲੇ ਜੋ ...

ਕੀ ਕਿਸਾਨਾਂ ਨੂੰ ਹੁਣ ਡੰਡੇ ਮਾਰ ਕੇ ਜੇਲ੍ਹਾਂ 'ਚ ਡੱਕੇਗੀ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਦੇਸ਼ ਭਰ ਦੇ ਕਿਸਾਨ ਦਾ ਵਿਰੋਧ ਕਰ ਰਹੇ ਹਨ। ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਲੈ ਕੇ ਭਾਜਪਾ ਦੇ ਨਵ ਨਿਯੁਕਤ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਨੇ ...

ਕੀ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮੰਨੇਗੀ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੱਕੇ ਰੁਜ਼ਗਾਰ ਦੇ ਲਈ ਲਗਾਤਾਰ ਪੰਜਾਬ ਦੇ ਕੱਚੇ ਮੁਲਾਜ਼ਮ ਸੰਘਰਸ਼ ਕਰ ਰਹੇ ਹਨ। ਪੰਜਾਬ ਵਿਚ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਰਕਾਰੀ ਬੱਸਾਂ ਦਾ ਚੱਕਾ ਜਾਮ ਜਾਰੀ ਹੈ। ...

ਪਰਾਲੀ ਦੇ ਧੂੰਏਂ ਲਈ ਕਿਸਾਨ ਨਹੀਂ, ਬਲਕਿ ਸਰਕਾਰ ਜ਼ਿੰਮੇਵਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਵੇਂ ਹੀ ਪਰਾਲੀ ਦੇ ਧੂਏਂ ਦਾ ਦੋਸ਼ੀ ਹਰ ਵਾਰ ਹੀ ਸਰਕਾਰਾਂ ਵੱਲੋਂ ਕਿਸਾਨ ਨੂੰ ਹੀ ਮੰਨਿਆ ਜਾਂਦਾ ਹੈ, ਪਰ ਅਸਲ ਦੇ ਵਿੱਚ ਦੋਸ਼ੀ ਉਹ ਸਰਕਾਰਾਂ ਹਨ, ਜਿਹੜੀਆਂ ਕਿਸਾਨਾਂ ਨੂੰ ਸਹੂਲਤਾਂ ਦੇਣ ਤੋਂ ਭੱਜਦੀਆਂ ਹਨ। ਕੇਜਰੀਵਾਲ ...

ਸਰਕਾਰੀ ਬੱਸਾਂ ਦੇ ਚੱਕਾ ਜਾਮ ਨੇ ਪੜ੍ਹਨੇ ਪਾਈ ਸਰਕਾਰ! (ਨਿਊਜ਼ਨੰਬਰ ਖਾਸ ਖ਼ਬਰ)

ਪੰਜਾਬ ਵਿਚਲੀ ਕੈਪਟਨ ਸਰਕਾਰ ਨੇ ਜਿੱਥੇ ਮੁਲਾਜ਼ਮਾਂ ਨਾਲ ਚੋਣਾਂ ਵੇਲੇ ਕੀਤੇ ਵਾਅਦੇ ਹੁਣ ਤੱਕ ਪੂਰੇ ਨਹੀਂ ਕੀਤੇ, ਉਥੇ ਹੀ ਮੁਲਾਜ਼ਮਾਂ ਨਾਲ ਵਾਰ ...

ਕੀ ਹੁਣ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਮੰਨੇਗੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨ ਅੰਦੋਲਨ ਚੱਲਦੇ ਨੂੰ ਭਾਵੇਂ ਹੀ ਦਸ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਿਆ ਹੈ ਅਤੇ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਮੰਨਣ ਨੂੰ ਤਿਆਰ ਨਹੀਂ। ਪਰ ਹੁਣ ਜੋ ਕਿਸਾਨਾਂ ਵੱਲੋਂ ਕਦਮ ਚੁੱਕਿਆ ਗਿਆ ਹੈ, ਉਹਦੇ ਅੱਗੇ ਹੁਣ ...