73 ਵਰ੍ਹਿਆਂ ਪਿੱਛੋਂ ਚੇਤਾ ਆਇਆ ਤੰਬਾਕੂ 'ਤੇ ਪਾਬੰਦੀ ਲਗਾਉਣ ਦਾ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਤੰਬਾਕੂ ਦੇ ਨਾਲ ਹਰ ਸਾਲ ਲੱਖਾਂ ਲੋਕ ਮਰਦੇ ਹਨ, ਇਸਦੇ ਬਾਰੇ ਵਿੱਚ ਸਭ ਨੂੰ ਪਤਾ ਹੈ। ਸਰਕਾਰਾਂ ਵੀ ਭਲੀਭਾਂਤ ਜਾਣੂ ਹਨ, ਪਰ ਕਿਸੇ ਵੀ ਸਰਕਾਰ ਦੇ ਵੱਲੋਂ ਹੁਣ ਤੱਕ ਤੰਬਾਕੂ ਨੂੰ ਮੁਕੰਮਲ ਤੌਰ 'ਤੇ ਬੰਦ ਕਰਨ ਦਾ ਮਨ ਨਹੀਂ ਬਣਾਇਆ ਗਿਆ। ਦੱਸਣਾ ਬਣਦਾ ਹੈ ਕਿ ਤੰਬਾਕੂ ਇੱਕ ਅਜਿਹਾ ਪਦਾਰਥ ਹੈ, ਜਿਸਦਾ ਸੇਵਨ ਕਰਨ ਦੇ ਨਾਲ ਵਿਅਕਤੀ ਨੂੰ ਜਿੱਥੇ ਕੈਂਸਰ ਵਰਗੀ ਭੈੜੀ ਬਿਮਾਰੀ ਹੋ ਜਾਂਦੀ ਹੈ, ਉੱਥੇ ਹੀ ਸਾਹ ਤੋਂ ਇਲਾਵਾ ਅਨੇਕਾਂ ਹੀ ਹੋਰ ਬਿਮਾਰੀਆਂ ਬੰਦੇ ਨੂੰ ਹੋ ਜਾਂਦੀਆਂ ਹਨ। ਤੰਬਾਕੂ ਦਾ ਸੇਵਨ ਕਰਨ ਵਾਲਿਆਂ ਦੀ ਗਿਣਤੀ ਵੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ।

ਪਰ ਹਾਕਮ ਜਮਾਤ ਕੁਝ ਨਹੀਂ ਕਰ ਰਹੀ। ਤਾਜ਼ਾ ਜਾਣਕਾਰੀ ਇਹ ਮਿਲੀ ਹੈ ਕਿ ਹੁਣ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਵੱਲੋਂ ਤੰਬਾਕੂ 'ਤੇ ਮੁਕੰਮਲ ਤੌਰ 'ਤੇ ਰੋਕ ਲਗਾਉਣ ਵਾਸਤੇ ਨਵੇਂ ਫ਼ਰਮਾਨ ਜਾਰੀ ਕਰ ਦਿੱਤੇ ਗਏ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਦੇ ਵਿੱਚ ਤੰਬਾਕੂ ਦਾ ਸੇਵਨ ਕਰਨ ਵਾਲਿਆਂ ਦੀ ਗਿਣਤੀ ਲੱਖਾਂ ਵਿੱਚ ਹੈ। ਲੱਖਾਂ ਹੀ ਦੁਕਾਨਾਂ ਦਿੱਲੀ ਦੇ ਅੰਦਰ ਤੰਬਾਕੂ ਵੇਚਣ ਵਾਲਿਆਂ ਦੀਆਂ ਹਨ। ਬੇਸ਼ੱਕ ਸਾਡੇ ਦੇਸ਼ ਨੂੰ ਆਜ਼ਾਦ ਹੋਇਆਂ ਨੂੰ, ਕਰੀਬ 73 ਸਾਲ ਹੋ ਗਏ ਹਨ, ਪਰ ਹੁਣ ਤੱਕ ਸਰਕਾਰਾਂ ਨਸ਼ਾ ਨਹੀਂ ਬੰਦ ਕਰਵਾ ਸਕੀਆਂ।

ਜਾਣਕਾਰੀ ਦੇ ਮੁਤਾਬਿਕ ਦਿੱਲੀ ਸਰਕਾਰ ਦੇ ਫੂਡ ਸੇਫ਼ਟੀ ਵਿਭਾਗ ਨੇ ਰਾਜਧਾਨੀ ਵਿੱਚ ਖ਼ੁਸ਼ਬੂਦਾਰ ਤੰਬਾਕੂ ਤੇ ਤੰਬਾਕੂ ਮਿਸ਼ਰਿਤ ਉਤਪਾਦਾਂ 'ਤੇ ਹੁਣ ਪਾਬੰਦੀ ਲਗਾਈ ਹੈ। ਪਾਬੰਦੀ ਦੇ ਹੁਕਮਾਂ ਮੁਤਾਬਿਕ, ਦਿੱਲੀ ਵਿੱਚ ਤੰਬਾਕੂ ਮਿਸ਼ਰਨ ਤੋਂ ਬਣੇ ਸਾਰੇ ਉਤਪਾਦਾਂ ਦੀ ਵਿੱਕਰੀ ਤੇ ਸਟੋਰ ਕਰਨ 'ਤੇ ਪਾਬੰਦੀ ਹੋਵੇਗੀ। ਇਹ ਹੁਕਮ ਦਿੱਲੀ ਵਿੱਚ ਵੱਧ ਰਹੇ ਖ਼ਤਰੇ ਤੇ ਪ੍ਰਭਾਵ ਦੇ ਮੱਦੇਨਜ਼ਰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਦੱਸਣਾ ਬਣਦਾ ਹੈ ਕਿ ਇਹ ਪਾਬੰਦੀ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ ਤਹਿਤ ਲਗਾਈ ਗਈ ਹੈ।

ਖ਼ਬਰਾਂ ਮੁਤਾਬਿਕ ਫੂਡ ਸੇਫ਼ਟੀ ਵਿਭਾਗ ਦਾ ਕਹਿਣਾ ਹੈ ਕਿ ਤੰਬਾਕੂ ਦਾ ਸੇਵਨ ਸਿਹਤ ਲਈ ਖ਼ਤਰਨਾਕ ਹੈ, ਇਸ ਲਈ ਖ਼ੁਸ਼ਬੂ ਵਾਲੇ ਤੰਬਾਕੂ ਤੇ ਹਰ ਤੰਬਾਕੂ ਦੁਆਰਾ ਤਿਆਰ ਉਤਪਾਦ ਦੀ ਵਿੱਕਰੀ ਤੇ ਸਟੋਰ ਕਰਨ 'ਤੇ ਇੱਕ ਸਾਲ ਲਈ ਪਾਬੰਦੀ ਰਹੇਗੀ। ਦਿੱਲੀ ਵਿੱਚ ਗੁਟਕੇ 'ਤੇ ਪਹਿਲਾਂ ਹੀ ਪਾਬੰਦੀ ਹੈ। ਤੰਬਾਕੂ ਮਿਸ਼ਰਨਾਂ ਤੋਂ ਬਣੇ ਉਤਪਾਦਾਂ 'ਤੇ ਹੁਣ ਪਾਬੰਦੀ ਲਗਾਈ ਗਈ ਹੈ। ਹਾਲਾਂਕਿ, ਖੈਨੀ 'ਤੇ ਪਾਬੰਦੀ ਨਹੀਂ। ਵੈਸੇ, ਸਵਾਲ ਦਿੱਲੀ ਸਰਕਾਰ ਦੇ ਫ਼ੈਸਲੇ ਤੋਂ ਮਗਰੋਂ ਉੱਠਦਾ ਹੈ ਕਿ ਦਿੱਲੀ ਸਰਕਾਰ ਨੇ ਸਦਾ ਲਈ ਤੰਬਾਕੂ ਦੀ ਵਿੱਕਰੀ ਤੇ ਸਟੋਰ 'ਤੇ ਪਾਬੰਦੀ ਕਿਉਂ ਨਹੀਂ ਲਗਾਈ?

ਸਿਰਫ਼ ਇੱਕ ਸਾਲ ਦੀ ਪਾਬੰਦੀ ਲਗਾ ਕੇ ਹੀ ਹਾਕਮਾਂ ਨੇ ਕਿਉਂ ਬੁੱਤਾ ਸਾਰ ਦਿੱਤਾ। ਕੀ ਇੱਕ ਸਾਲ ਦੇ ਵਿੱਚ ਦਿੱਲੀ ਤੰਬਾਕੂ ਮੁਕਤ ਹੋ ਜਾਵੇਗੀ? ਖੈਨੀ 'ਤੇ ਪਾਬੰਦੀ ਕਿਉਂ ਨਹੀਂ ਸਰਕਾਰ ਨੇ ਲਗਾਈ? ਖੈਨੀ ਵੀ ਤਾਂ ਇੱਕ ਨਸ਼ਾ ਹੈ, ਜਿਸ 'ਤੇ ਪਾਬੰਦੀ ਲਗਾਉਣਾ ਠੀਕ ਰਹੇਗਾ, ਪਰ ਹਾਕਮਾਂ ਨੇ ਖੈਨੀ ਵਰਗੇ ਨਸ਼ੇ ਨੂੰ ਆਪਣੇ ਪਾਬੰਦੀ ਦੇ ਹੁਕਮਾਂ ਵਿੱਚੋਂ ਬਾਹਰ ਕੱਢ ਦਿੱਤਾ ਹੈ। ਇਸ ਤੋਂ ਸਾਫ਼ ਹੋ ਜਾਂਦਾ ਹੈ ਕਿ ਹਾਕਮ ਸਿਰਫ ਤੇ ਸਿਰਫ਼ ਤੰਬਾਕੂ ਬੰਦ ਕਰਨਾ ਚਾਹੁੰਦੇ ਹਨ, ਉਹ ਵੀ ਸਿਰਫ਼ ਇੱਕ ਸਾਲ ਵਾਸਤੇ। 73 ਵਰ੍ਹਿਆਂ ਪਿੱਛੋਂ ਹੀ ਆਖ਼ਰ ਤੰਬਾਕੂ 'ਤੇ ਪਾਬੰਦੀ ਲਗਾਉਣ ਦਾ ਚੇਤਾ ਕਿਵੇਂ ਆ ਗਿਆ ਦਿੱਲੀ ਸਰਕਾਰ ਨੂੰ, ਸਵਾਲ ਹੁਣ ਇਹ ਹੈ?

ਨੋਟ:- ਉਕਤ ਵਿਚਾਰ ਲੇਖਕ ਦੇ ਆਪਣੇ ਨਿਜੀ ਵਿਚਾਰ ਹਨ, NewsNumber ਇਨ੍ਹਾਂ ਵਿਚਾਰਾਂ ਲਈ ਜ਼ਿੰਮੇਵਾਰ ਨਹੀਂ ਹੈ।

ਕੀ ਬੇਰੁਜ਼ਗਾਰਾਂ ਨੂੰ ਨੌਕਰੀ ਦੇ ਸਕੇਗੀ ਚੰਨੀ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਸਾਢੇ ਚਾਰ ਸਾਲ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈਟ ਪਾਸ ਬੇਰੁਜ਼ਗਾਰ ਬੀ ਐਡ ਅਧਿਆਪਕਾਂ ਨੇ ਜਿਥੇ 24 ਸਤੰਬਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ...

ਕੀ ਮੋਦੀ ਸਰਕਾਰ ਜਨਤਕ ਅਦਾਰਿਆਂ ਨੂੰ ਨਿੱਜੀ ਹੱਥਾਂ 'ਚ ਵੇਚ ਰਹੀ ਐ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਬਲਿਕ ਸੈਕਟਰ ਨੂੰ ਪ੍ਰਾਈਵੇਟ ਹੱਥਾ ਵਿਚ ਵੇਚਿਆ ਜਾ ਰਿਹਾ। ਅਜਿਹੇ ਦੋਸ਼ ਕਾਂਗਰਸੀ ਪਾਰਟੀ ਤਾਂ ਲਗਾਉਂਦੀ ਆਈ ਹੀ ਹੈ, ਨਾਲ ਹੀ ਹੁਣ ਜਨਤਕ ਜਥੇਬੰਦੀਆਂ ਦਾ ਸਾਂਝਾਂ ਮੋਰਚਾ ਅਤੇ ਆਲ ...

ਕੀ ਗ਼ਰੀਬਾਂ ਪੱਖੀ ਹੋਵੇਗੀ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ...

ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰੇਗੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ, ਉਥੇ ਹੀ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕਿਸਾਨਾਂ ਤੇ ...

ਕੀ ਸਰਕਾਰ ਆਂਗਨਵਾੜੀ ਵਰਕਰਾਂ ਕੋਲੋਂ ਖੋਹਣ ਜਾ ਰਹੀ ਐ ਪ੍ਰੀ ਪ੍ਰਾਇਮਰੀ ਕਲਾਸਾਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਸਰਕਾਰ ਦੁਆਰਾ ਹੁਣ ਕੀ ਆਂਗਨਵਾੜੀ ਵਰਕਰਾਂ ਕੋਲੋਂ ਪ੍ਰੀ ਪ੍ਰਾਇਮਰੀ ਕਲਾਸਾਂ ਖੋਹ ਲਈਆਂ ਜਾਣਗੀਆਂ? ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ...

ਸਰਕਾਰੀ ਬੱਸਾਂ ਨੂੰ ਬੰਦ ਕਿਸ ਨੇ ਕਰਵਾਇਆ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਰੋਡਵੇਜ਼ ਪਨਬੱਸ /ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸਾਰੇ ਡਿਪੂ ਅਚਨਚੇਤ ਬੰਦ ਹੋ ਗਏ ਜਿਸ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਸਵੇਰੇ ਮਹਿਕਮੇ ਦੇ ...

ਬੇਰੁਜ਼ਗਾਰਾਂ ਨਾਲ ਹਕੂਮਤ ਨੂੰ ਮਹਿੰਗੀ ਪਵੇਗੀ ਦੁਸ਼ਮਣੀ! (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਂਗੂੰ ਚੋਣਾਂ ਵੇਲੇ ਜੁਮਲੇ ਛੱਡਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੱਤਾ ਵਿੱਚੋਂ ਬਾਹਰ ਹੁੰਦੇ ਹੋਏ ਵਿਖਾਈ ਦੇ ਰਹੇ ਹਨ, ਕਿਉਂਕਿ ਕੈਪਟਨ ਦੇ ਵੱਲੋਂ ਚੋਣਾਂ ਵੇਲੇ ਜੋ ...

ਕੀ ਕਿਸਾਨਾਂ ਨੂੰ ਹੁਣ ਡੰਡੇ ਮਾਰ ਕੇ ਜੇਲ੍ਹਾਂ 'ਚ ਡੱਕੇਗੀ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਦੇਸ਼ ਭਰ ਦੇ ਕਿਸਾਨ ਦਾ ਵਿਰੋਧ ਕਰ ਰਹੇ ਹਨ। ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਲੈ ਕੇ ਭਾਜਪਾ ਦੇ ਨਵ ਨਿਯੁਕਤ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਨੇ ...

ਕੀ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮੰਨੇਗੀ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੱਕੇ ਰੁਜ਼ਗਾਰ ਦੇ ਲਈ ਲਗਾਤਾਰ ਪੰਜਾਬ ਦੇ ਕੱਚੇ ਮੁਲਾਜ਼ਮ ਸੰਘਰਸ਼ ਕਰ ਰਹੇ ਹਨ। ਪੰਜਾਬ ਵਿਚ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਰਕਾਰੀ ਬੱਸਾਂ ਦਾ ਚੱਕਾ ਜਾਮ ਜਾਰੀ ਹੈ। ...

ਪਰਾਲੀ ਦੇ ਧੂੰਏਂ ਲਈ ਕਿਸਾਨ ਨਹੀਂ, ਬਲਕਿ ਸਰਕਾਰ ਜ਼ਿੰਮੇਵਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਵੇਂ ਹੀ ਪਰਾਲੀ ਦੇ ਧੂਏਂ ਦਾ ਦੋਸ਼ੀ ਹਰ ਵਾਰ ਹੀ ਸਰਕਾਰਾਂ ਵੱਲੋਂ ਕਿਸਾਨ ਨੂੰ ਹੀ ਮੰਨਿਆ ਜਾਂਦਾ ਹੈ, ਪਰ ਅਸਲ ਦੇ ਵਿੱਚ ਦੋਸ਼ੀ ਉਹ ਸਰਕਾਰਾਂ ਹਨ, ਜਿਹੜੀਆਂ ਕਿਸਾਨਾਂ ਨੂੰ ਸਹੂਲਤਾਂ ਦੇਣ ਤੋਂ ਭੱਜਦੀਆਂ ਹਨ। ਕੇਜਰੀਵਾਲ ...

ਸਰਕਾਰੀ ਬੱਸਾਂ ਦੇ ਚੱਕਾ ਜਾਮ ਨੇ ਪੜ੍ਹਨੇ ਪਾਈ ਸਰਕਾਰ! (ਨਿਊਜ਼ਨੰਬਰ ਖਾਸ ਖ਼ਬਰ)

ਪੰਜਾਬ ਵਿਚਲੀ ਕੈਪਟਨ ਸਰਕਾਰ ਨੇ ਜਿੱਥੇ ਮੁਲਾਜ਼ਮਾਂ ਨਾਲ ਚੋਣਾਂ ਵੇਲੇ ਕੀਤੇ ਵਾਅਦੇ ਹੁਣ ਤੱਕ ਪੂਰੇ ਨਹੀਂ ਕੀਤੇ, ਉਥੇ ਹੀ ਮੁਲਾਜ਼ਮਾਂ ਨਾਲ ਵਾਰ ...

ਕੀ ਹੁਣ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਮੰਨੇਗੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨ ਅੰਦੋਲਨ ਚੱਲਦੇ ਨੂੰ ਭਾਵੇਂ ਹੀ ਦਸ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਿਆ ਹੈ ਅਤੇ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਮੰਨਣ ਨੂੰ ਤਿਆਰ ਨਹੀਂ। ਪਰ ਹੁਣ ਜੋ ਕਿਸਾਨਾਂ ਵੱਲੋਂ ਕਦਮ ਚੁੱਕਿਆ ਗਿਆ ਹੈ, ਉਹਦੇ ਅੱਗੇ ਹੁਣ ...

ਪੱਤਰਕਾਰਿਤਾ ਦੀ ਸੰਘੀ ਨੱਪਣ ਲੱਗੀ ਸਰਕਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਰਤ ਦੀ ਸੱਤਾਧਿਰ ਪਾਰਟੀ ਭਾਜਪਾ ਵੱਲੋਂ ਲਗਾਤਾਰ ਲੋਕ ਪੱਖੀ ਮੀਡੀਆ ਅਦਾਰਿਆਂ ਦੀ ਸੰਘੀ ਘੁੱਟੀ ਜਾ ਰਹੀ ਹੈ ਅਤੇ ਉਨ੍ਹਾਂ ਤੇ ਇਨਕਮ ਟੈਕਸ ਤੋਂ ਇਲਾਵਾ ਈਡੀ ਦੀਆਂ ਰੇਡਾਂ ਮਰਵਾਈਆਂ ਜਾ ਰਹੀਆਂ ਹਨ। ਆਮਦਨ ਕਰ ...

ਕਿਸਾਨਾਂ ਵੱਲੋਂ ਪੈਦਾ ਕੀਤੇ ਜਾਂਦੇ ਅਨਾਜ਼ ਨੂੰ ਕੌਡੀਆਂ ਦੇ ਭਾਅ ਲੁੱਟਣ ਲੱਗੀ ਸਰਕਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਜੇਠੂਕੇ ਦੇ ਕਿਸਾਨ ਗੁਰਦੇਵ ਸਿੰਘ ਦੀ ਜ਼ਮੀਨ ਦੀ ਕੁਰਕੀ 13 ਲੱਖ ਵਿੱਚ 6 ਏਕੜ ਦੀ ਹੋਣੀ ਸੀ, ਜਿਸ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਡਟ ਕੇ ਵਿਰੋਧ ...

ਲੈ ਲਓ ਘਰ-ਘਰ ਰੁਜ਼ਗਾਰ; ਸਲ਼ੈਕਟਿਡ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਭੱਜੀ ਹਕੂਮਤ! (ਨਿਊਜ਼ਨੰਬਰ ਖ਼ਾਸ ਖ਼ਬਰ)

ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਾਹਮਣੇ ਸਕਰੂਟਨੀ ਕਰਵਾ ਚੁੱਕੇ 2364 ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੱਕਾ ਧਰਨਾ ਲਗਾਤਾਰ 56ਵੇਂ ਦਿਨ ਵੀ ਜਾਰੀ ...