ਪੰਜਾਬ ਖੇਡ ਯੂਨੀਵਰਸਿਟੀ 'ਚ ਅੰਡਰ ਗ੍ਰੈਜੂਏਟ ਕੋਰਸਾਂ ਵਿੱਚ ਦਾਖ਼ਲਿਆਂ ਲਈ ਰਜਿਸਟ੍ਰੇਸ਼ਨ 20 ਜੁਲਾਈ ਤੋਂ ਸ਼ੁਰੂ

ਉੱਤਰ ਭਾਰਤ ਦੀ ਪਹਿਲੀ ਖੇਡ ਯੂਨੀਵਰਸਿਟੀ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਵਿਸ਼ੇਸ਼ੀਕ੍ਰਿਤ ਅੰਡਰ ਗ੍ਰੈਜੂਏਟ 3 ਸਾਲਾਂ ਕੋਰਸਾਂ ਵਿੱਚ ਦਾਖ਼ਲਿਆਂ ਲਈ ਰਜਿਸਟ੍ਰੇਸ਼ਨ 20 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਨ੍ਹਾਂ ਤਿੰਨ ਕੋਰਸਾਂ 'ਚ ਬੈਚਲਰ ਆਫ਼ ਫਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ (ਬੀ.ਪੀ.ਈ.ਐਸ), ਬੀ.ਐਸ.ਸੀ. (ਸਪੋਰਟਸ ਸਾਇੰਸ) ਅਤੇ ਬੀ.ਐਸ.ਸੀ (ਸਪੋਰਟਸ ਨਿਊਟ੍ਰੀਸ਼ਨ ਐਂਡ ਡਾਇਟੈਟਿਕਸ) ਸ਼ਾਮਲ ਹਨ। ਇਨ੍ਹਾਂ ਕੋਰਸਾਂ ਲਈ 20 ਜੁਲਾਈ ਤੋਂ ਲੈ ਕੇ 20 ਅਗਸਤ ਤੱਕ ਆਨਲਾਈਨ ਰਜਿਸਟ੍ਰੇਸ਼ਨ ਕਰਵਾਈ ਜਾ ਸਕੇਗੀ।

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫ਼ਟੀਨੈਂਟ ਜਨਰਲ (ਸੇਵਾ ਮੁਕਤ) ਜੇ.ਐਸ ਚੀਮਾ ਨੇ ਦੱਸਿਆ ਕਿ ਪੰਜਾਬ ਵਿੱਚ ਖੇਡ ਸਭਿਆਚਾਰ ਨੂੰ ਸੁਰਜੀਤ ਕਰਨ ਅਤੇ ਨੌਜਵਾਨਾਂ ਨੂੰ ਖੇਡ ਵਿਗਿਆਨ ਤੇ ਖੇਡ ਖ਼ੁਰਾਕ ਜਿਹੇ ਵਿਸ਼ਿਆਂ 'ਚ ਪਰਿਪੱਕ ਕਰਨ ਸਬੰਧੀ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀਆਂ ਹਦਾਇਤਾਂ ਅਨੁਸਾਰ ਸਾਲ 2020-21 ਲਈ ਜਿਨ੍ਹਾਂ ਤਿੰਨ ਅੰਡਰ ਗਰੈਜੂਏਟ ਕੋਰਸਾਂ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ।

ਉਨ੍ਹਾਂ 'ਚ ਬੈਚਲਰ ਆਫ਼ ਫਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ (ਬੀ.ਪੀ.ਈ.ਐਸ) ਵਿੱਚ ਦਾਖ਼ਲੇ ਲਈ ਯੋਗਤਾ ਜਨਰਲ ਵਰਗ ਲਈ 10+2 ਘੱਟੋ-ਘੱਟ 50 ਫ਼ੀਸਦੀ ਅੰਕਾਂ ਨਾਲ ਅਤੇ ਐਸ.ਸੀ, ਐਸ.ਟੀ ਤੇ ਓ.ਬੀ.ਸੀ ਵਰਗਾਂ ਅਤੇ ਕੌਮਾਂਤਰੀ ਤੇ ਕੌਮੀ ਪੱਧਰ ਤੇ ਖੇਡ ਮੁਕਾਬਲਿਆਂ 'ਚ ਭਾਗ ਲੈ ਚੁੱਕੇ ਉਮੀਦਵਾਰਾਂ ਲਈ 45 ਫ਼ੀਸਦੀ ਰੱਖੀ ਗਈ ਹੈ। ਇਸਤੋਂ ਇਲਾਵਾ ਉਮੀਦਵਾਰ ਕੋਲ ਪੰਜਾਬ ਖੇਡ ਵਿਭਾਗ ਜਾਂ ਦੂਜੇ ਰਾਜਾਂ ਵੱਲੋਂ ਜਾਰੀ ਗ੍ਰੇਡਿਡ ਖੇਡ ਸਰਟੀਫਿਕੇਟ ਹੋਣਾ ਚਾਹੀਦਾ ਹੈ। ਉਮੀਦਵਾਰਾਂ ਨੂੰ ਦਾਖ਼ਲੇ ਲਈ ਯੋਗਤਾ ਪੂਰੀ ਕਰਨ ਸਬੰਧੀ ਸਰੀਰਕ ਫ਼ਿਟਨੈੱਸ ਟੈਸਟ (ਪੀ.ਐਫ.ਟੀ.) ਦੇਣਾ ਪਵੇਗਾ।

ਉਨ੍ਹਾਂ ਦੱਸਿਆ ਕਿ ਦੂਜੇ ਕੋਰਸ ਬੀ.ਐਸ.ਸੀ. (ਸਪੋਰਟਸ ਸਾਇੰਸ) ਲਈ ਯੋਗਤਾ ਜਨਰਲ ਵਰਗ ਦੇ ਉਮੀਦਵਾਰਾਂ ਲਈ 10+2 (ਸਾਇੰਸ) ਵਿਸ਼ੇ ਵਿੱਚ ਘੱਟੋ-ਘੱਟ 50 ਫ਼ੀਸਦੀ ਅੰਕਾਂ ਨਾਲ ਪਾਸ ਅਤੇ ਐਸ.ਸੀ, ਐਸ.ਟੀ ਤੇ ਓ.ਬੀ.ਸੀ ਵਰਗਾਂ ਅਤੇ ਕੌਮਾਂਤਰੀ ਜਾਂ ਕੌਮੀ ਪੱਧਰ ਦੇ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਚੁੱਕੇ ਉਮੀਦਵਾਰਾਂ ਲਈ 45 ਫ਼ੀਸਦੀ ਰੱਖੀ ਗਈ ਹੈ। ਇਸੇ ਤਰ੍ਹਾਂ ਤੀਜੇ ਕੋਰਸ ਬੀ.ਐਸ.ਸੀ (ਸਪੋਰਟਸ ਨਿਊਟ੍ਰੀਸ਼ਨ ਐਂਡ ਡਾਇਟੈਟਿਕਸ) ਲਈ ਯੋਗਤਾ ਤਹਿਤ ਉਨ੍ਹਾਂ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ, ਜਿਨ੍ਹਾਂ ਨੇ ਕੌਮਾਂਤਰੀ, ਕੌਮੀ, ਰਾਜ ਜਾਂ ਫੈਡਰੇਸ਼ਨ, ਜ਼ਿਲ੍ਹਾ ਅਤੇ ਸਕੂਲ ਪੱਧਰ ਤੇ ਕਿਸੇ ਵੀ ਖੇਡ ਮੁਕਾਬਲੇ 'ਚ ਹਿੱਸਾ ਲਿਆ ਹੋਵੇ। ਇਸਤੋਂ ਇਲਾਵਾ ਉਮੀਦਵਾਰ ਕੋਲ ਖੇਡਾਂ ਦੇ ਸਰਟੀਫਿਕੇਟ ਦੀ ਗ੍ਰੇਡੇਸ਼ਨ ਹੋਣੀ ਜ਼ਰੂਰੀ ਹੈ।

ਵਾਈਸ ਚਾਂਸਲਰ ਲੈਫ਼ਟੀਨੈਂਟ ਜਨਰਲ (ਸੇਵਾ ਮੁਕਤ) ਜੇ.ਐਸ ਚੀਮਾ ਨੇ ਅੱਗੇ ਦੱਸਿਆ ਕਿ ਇਨ੍ਹਾਂ ਤਿੰਨਾਂ ਕੋਰਸਾਂ ਲਈ ਰਜਿਸਟ੍ਰੇਸ਼ਨ ਸਬੰਧੀ ਚਾਹਵਾਨ ਵਿਦਿਆਰਥੀ 20 ਜੁਲਾਈ ਤੋਂ ਲੈ ਕੇ 20 ਅਗਸਤ, 2020 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਜਦਕਿ ਯੂਨੀਵਰਸਿਟੀ ਦੀ ਵੈਬਸਾਈਟ mbspsu.pgsgcpe.com ਤੇ 20 ਜੁਲਾਈ ਤੋਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਬੀ.ਪੀ.ਈ.ਐਸ ਕੋਰਸ ਲਈ ਸਰੀਰਕ ਫਿਟਨੈੱਸ ਟੈਸਟ ਦੀਆਂ ਤਰੀਕਾਂ ਵੈਬਸਾਈਟ ਤੇ ਬਾਅਦ ਵਿੱਚ ਦਰਸਾਈਆਂ ਜਾਣਗੀਆਂ।

ਪੰਜਾਬ ਵਿੱਚ 20 ਲੱਖ ਉਸਾਰੀ ਮਜ਼ਦੂਰ, ਸਿਰਫ਼ 3 ਲੱਖ ਰਜਿਸਟਰਡ, ਕੇਂਦਰ ਵੱਲੋਂ ਤਿੰਨ ਮਹੀਨੇ ਦਾ ਸਮਾਂ

ਪੰਜਾਬ ਵਿੱਚ ਇਸ ਸਮੇਂ ਕਰੀਬ 20 ਲੱਖ ਉਸਾਰੀ ਮਜ਼ਦੂਰ ਹਨ ਜਿਨ੍ਹਾਂ ਵਿੱਚੋਂ ਕਿ ਉਸਾਰੀ ਭਲਾਈ ਕਿਰਤੀ ਬੋਰਡ ਕੋਲ ਸਿਰਫ਼ 3.02 ਮਜ਼ਦੂਰ ਰਜਿਸਟਰਡ ਹਨ। ...

ਵੈਬ ਮੀਟਿੰਗਾਂ ਰਾਹੀਂ ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖਲਾ ਫੀਸਦੀ ਨੂੰ ਵਧਾਉਣ ਦੀ ਕੋਸ਼ਿਸ਼ (ਨਿਊਜ਼ਨੰਬਰ ਖ਼ਾਸ ਖ਼ਬਰ)

ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖਲਾ ਫੀਸਦੀ 'ਚ ਵਾਧੇ ਅਤੇ ਬੱਚਿਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ 'ਚ ਪੜ੍ਹਾਈ ਅਤੇ ਹੋਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਦਾਖਲੇ ਨੂੰ ਲੈ ਕੇ ਸਕੂਲ ਮੁਖੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਜਿੱਥੇ ਉਨ੍ਹਾਂ ਦੇ ਵਿਚਾਰਾਂ ਨੂੰ ਸੁਣਿਆ ਜਾ ਰਿਹਾ ਹੈ ਉੱਥੇ ਹੀ ਉਨ੍ਹਾਂ ਨੂੰ ਇਸ ਸਬੰਧੀ ਦਿਸ਼ਾ-ਨਿਰਦੇਸ਼ ਵੀ ਦਿੱਤੇ ਜਾ ਰਹੇ ਹਨ, ਜਿਸ ਨਾਲ ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖਲਾ ਫੀਸਦੀ ਨੂੰ ਵਧਾਇਆ ਜਾ ਸਕੇ। ...

'ਅਕਾਲ ਡਿਗਰੀ ਕਾਲਜ ਫ਼ਾਰ ਵੁਮੈਨ' 'ਚ ਆਰਟਸ ਸਟਰੀਮ ਦੇ ਦਾਖ਼ਲੇ ਬੰਦ ਦੀ ਫਿਰ ਉੱਡੀ ਅਫ਼ਵਾਹ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਜਦੋਂ ਇੱਕ ਅਫ਼ਵਾਹ ਉੱਡਦੀ ਹੈ, ਤਾਂ ਉਸ ਦਾ ਜ਼ਿਕਰ ਮੀਡੀਆ ਦੇ ਵਿੱਚ ਜ਼ਰੂਰ ਹੁੰਦਾ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ ਕਿ ਆਖ਼ਰ ਮਸਲਾ ਕੀ ਹੈ? ...

ਸਰਕਾਰ ਵੱਲੋਂ 'ਮਿਸ਼ਨ ਫ਼ਤਿਹ' ਤਹਿਤ ਉਸਾਰੀ ਕਿਰਤੀਆਂ ਦੀ ਸੇਵਾ ਕੇਂਦਰਾਂ 'ਚ ਰਜਿਸਟ੍ਰੇਸ਼ਨ ਸ਼ੁਰੂ

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ 'ਮਿਸ਼ਨ ਫ਼ਤਿਹ' ਤਹਿਤ ਉਸਾਰੀ ਕਿਰਤੀਆਂ ਨੂੰ ਰਾਹਤ ਪਹੁੰਚਾਉਣ ਦੇ ਉਦੇਸ਼ ਨਾਲ ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਵੱਲੋਂ ਜ਼ਿਲ੍ਹੇ ਭਰ ਦੇ ਸਾਰੇ 25 ਸੇਵਾ ਕੇਂਦਰਾਂ ਵਿਖੇ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨੀ ਸ਼ੁਰੂ ਕੀਤੀ ਗਈ ਹੈ। ...

ਸ਼ੰਘਾਈ ਚੀਨ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ-2021 'ਚ ਭਾਗ ਲੈਣ ਲਈ ਰਜਿਸਟਰੇਸ਼ਨ ਸ਼ੁਰੂ: ਏ.ਡੀ.ਸੀ

ਪੰਜਾਬ ਸਰਕਾਰ ਦੁਆਰਾ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਪੰਜਾਬ ਹੁਨਰ ਮੁਕਾਬਲਾ-2020 ਲਈ ਪੰਜਾਬ ਦੇ ਨੌਜਵਾਨਾਂ ਲਈ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਹੈ। ...

ਐਸ.ਐਸ.ਪੀ ਸਵਰਨਦੀਪ ਸਿੰਘ ਵੱਲੋਂ 'ਡੈਪੋ ਰਜਿਸ਼ਟ੍ਰੇਸ਼ਨ ਡੈਸਕ' ਦੀ ਸ਼ੁਰੂਆਤ

ਸੀਨੀਅਰ ਪੁਲਿਸ ਕਪਤਾਨ, ਗੁਰਦਾਸਪੁਰ ਸ੍ਰੀ ਸਵਰਨਦੀਪ ਸਿੰਘ ਦੁਆਰਾ ਜਿਲ੍ਹਾ ਗੁਰਦਾਸਪੁਰ ਵਿੱਚ ਨਸ਼ਿਆ ਦੇ ਦੁਰ ਪ੍ਰਭਾਵ ਨੂੰ ਖਤਮ ਕਰਨ ਲਈ ਅਤੇ ਨਸ਼ਾ ਰੋਕੂ ਅਫਸਰ ਦੀ ਰਜਿਸਟ੍ਰੇਸ਼ਨ ਨੂੰ ਅਸਾਨੀ ਨਾਲ ਕਰਨ ਲਈ ਜਿਲ੍ਹਾ ਪੁਲਿਸ ਦਫਤਰ ਵਿਖੇ "ਡੈਪੋ ਰਜਿਸ਼ਟ੍ਰੇਸ਼ਨ ਡੈਸਕ" ਦੀ ਸ਼ੁਰੂਆਤ ਕੀਤੀ ਗਈ। ...

ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਲਈ ਸੰਗਤਾਂ 'ਚ ਭਾਰੀ ਉਤਸ਼ਾਹ

ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਯਾਤਰਾ ਕਰਨ ਲਈ ਸ਼ਰਧਾਲੂ ਸੰਗਤਾਂ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਖੋਲੇ ਗਏ ਰਜਿਸਟ੍ਰੇਸ਼ਨ ਦੇ ਦਫਤਰ ਵਿੱਚ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਲਈ ਵੱਡੀ ਗਿਣਤੀ 'ਚ ਪੁੱਜ ਰਹੀਆਂ ਹਨ। ...

ਅੱਜ ਸ਼ਾਮ 4 ਵਜੇ ਤੋਂ ਸ਼ੁਰੂ ਹੋਵੇਗੀ ਨੀਟ 2020 ਦੀ ਰਜਿਸਟਰੇਸ਼ਨ (ਨਿਊਜ਼ਨੰਬਰ ਖ਼ਾਸ ਖਬਰ)

ਡਾਕਟਰੀ ਦੀ ਪੜਾਈ ਕਰਨ ਦੇ ਚਾਹਵਾਨ ਵਿਦਿਰਥੀਆਂ ਲਈ ਨੈਸ਼ਨਲ ਐਲਿਜੀਬਿਲਟੀ ਕਮ ਐਂਟ੍ਰੈਂਸ ਟੈਸਟ ਜਿਸ ਨੂੰ ਸੌਖੇ ਸ਼ਬਦ ਵਿੱਚ ਕਿਹਾ ਜਾਂਦਾ ਹੈ ਨੀਟ ਪ੍ਰੀਖਿਆ ਵੀ ਕਿਹਾ ਜਾਂਦਾ ਹੈ ਇਹ ਪ੍ਰੀਖਿਆ ਵਿੱਚ ਉੱਚ ਰੈਂਕ ਹਾਸਿਲ ਕਰਨਾ ਹੁੰਦਾ ਹੈ l ...

ਬਾਬਾ ਅਮਰੀਕ ਸਿੰਘ ਜੀ ਨਿੱਕੇ ਘੁੰਮਣਾਂ ਵਾਲਿਆ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਫਰੀ ਰਜਿਸਟਰੇਸ਼ਨ ਕੇਂਦਰ ਦਾ ਕੀਤਾ ਉਦਘਾਟਨ

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨਾਂ ਲਈ ਲੱਖਾਂ ਸੰਗਤਾਂ ਦੀ ਅਰਦਾਸ ਨੂੰ ਬੂਰ ਪਿਆ ਹੈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ ਗਿਆ ਹੈ। ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਦੇ ਬਾਵਜੂਦ ਵੀ ਹਜਾਰਾ ਹੀ ਸੰਗਤਾਂ ਨੂੰ ਕਈ ਤਰਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ...

ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਰਜਿਸਟ੍ਰੇਸ਼ਨ ਫਾਰਮ ਭਰਵਾਉਣ ਲਈ ਵੀ ਦੇਣੇ ਪੈ ਰਹੇ ਹਨ 20-20 ਰੁਪਏ!!

ਜਿੱਥੇ ਇੱਕ ਪਾਸੇ ਪਾਕਿਸਤਾਨ ਨੇ ਭਾਰਤ ਤੋਂ ਕਰਤਾਰਪੁਰ ਦਰਸ਼ਨ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਨਾ ਕੇਵਲ ਵੀਜ਼ਾ ਫ਼ੀਸ ਬਲਕਿ ਵੀਜ਼ਾ ਸ਼ਰਤਾਂ ਤੱਕ ਵੀ ਖ਼ਤਮ ਕਰ ਦਿੱਤੀਆਂ ਹਨ, ਉੱਥੇ ਹੀ ਪੰਜਾਬ ਸਰਕਾਰ ਇਹਨਾਂ ਦਰਸ਼ਨਾਂ ਲਈ ਪੰਜਾਬ 'ਚੋਂ ਜਾਣ ਵਾਲੇ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਰਤੇ ਜਾਣ ਵਾਲੇ ਫਾਰਮ ਤੱਕ ਭਰਨ ਦੇ ਵੀ ਪੈਸੇ ਵਸੂਲ ਕਰ ਰਹੀ ਹੈ। ...

ਸਰਹੱਦੀ ਜ਼ਿਲ੍ਹੇ ਦੇ 25 ਸੇਵਾ ਕੇਂਦਰਾਂ 'ਚ ਕਰਤਾਰਪੁਰ ਸਾਹਿਬ ਕੋਰੀਡੋਰ ਦੇ ਲਈ ਰਜਿਸਟ੍ਰੇਸ਼ਨ ਸ਼ੁਰੂ !!!

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਜ਼ਿਲ੍ਹੇ ਦੇ 25 ਸੇਵਾ ਕੇਂਦਰਾਂ ਵਿੱਚ ਸ਼ੁਰੂ ਹੋ ਗਈ ਹੈ। ...

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 1 ਨਵੰਬਰ ਤੋਂ ਸੇਵਾ ਕੇਂਦਰਾਂ ਰਾਹੀਂ ਹੋਵੇਗੀ ਸ਼ਰਧਾਲੂਆਂ ਦੀ ਰਜਿਸਟਰੇਸ਼ਨ

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਇੱਛੁਕ ਸ਼ਰਧਾਲੂਆਂ ਦੀ ਰਜਿਸਟਰੇਸ਼ਨ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਸਥਾਪਤ ਸੇਵਾ ਕੇਂਦਰਾਂ ਰਾਹੀਂ ਕਰਨ ਦਾ ਫੈਸਲਾ ਕੀਤਾ ਹੈ। ...

ਮੁਫਤ ਕੋਚਿੰਗ ਲੈਣ ਦੇ ਚਾਹਵਾਨ 24, 25 ਤੇ 26 ਅਕਤੂਬਰ ਨੂੰ ਆਪਣੀ ਰਜਿਸਟਰੇਸ਼ਨ ਕਰਵਾਉਣ- ਜ਼ਿਲ੍ਹਾ ਰੋਜ਼ਗਾਰ ਅਫਸਰ

ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਜੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਪ੍ਰਾਈਵੇਟ/ਸਰਕਾਰੀ ਨੌਕਰੀ ਲੈਣ ਲਈ, ਇੰਟਰਵਿਊ ਦੀ ਤਿਆਰੀ ਲਈ ਮੁਫਤ ਕੋਚਿੰਗ ਕਲਾਸਾਂ ਲਗਵਾਈਆਂ ਜਾ ਰਹੀਆਂ ਹਨ। ...

ਮੁਕਤਸਰ 'ਚ ਦੋ-ਦੋ ਮਹੀਨੇ ਤੱਕ ਉਡੀਕ 'ਚ ਚੱਲ ਰਿਹਾ ਵਾਹਨ ਰਜਿਸਟ੍ਰੇਸ਼ਨ ਦਾ ਕੰਮ (ਨਿਊਜ਼ਨੰਬਰ ਖ਼ਾਸ ਖ਼ਬਰ)

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਿੱਚ ਵਾਹਨਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਕਰੀਬ ਦੋ-ਦੋ ਮਹੀਨੇ ਦੀ ਉਡੀਕ ਵਿੱਚ ਚੱਲ ਰਿਹਾ ਹੈ। ...

ਯੋਗਤਾ ਨੰਬਰ ਘਟਾਉਣ ਦੇ ਬਾਵਜੂਦ ਵੀ ਬੀਡੀਐੱਸ ਦੀਆਂ ਕਰੀਬ 45 ਫ਼ੀਸਦੀ ਸੀਟਾਂ ਖਾਲੀ (ਨਿਊਜ਼ਨੰਬਰ ਖ਼ਾਸ ਖ਼ਬਰ)

ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਵੱਲੋਂ ਡੈਂਟਲ ਕਾਲਜਾਂ ਵਿੱਚ ਬੀਡੀਐੱਸ ਦੀਆਂ ਸੀਟਾਂ ਭਰਨ ਲਈ ਘੱਟ ਕੀਤੀ ਕੱਟ ਆਫ਼ ਦੇ ਬਾਵਜੂਦ ਵੀ ਕਰੀਬ 45 ਫ਼ੀਸਦੀ ਸੀਟਾਂ ਖਾਲੀ ਰਹਿ ਗਈਆਂ ਹਨ। ...

ਬੀਡੀਐੱਸ ਦੀਆਂ ਅੱਧੀਆਂ ਖਾਲੀ ਸੀਟਾਂ ਨੂੰ ਭਰਨ ਵਾਸਤੇ ਹੁਣ ਘੱਟ ਨੰਬਰ ਵਾਲੇ ਵਿਦਿਆਰਥੀਆਂ ਨੂੰ ਮੌਕੇ

ਪੰਜਾਬ ਦੇ 12 ਡੈਂਟਲ ਕਾਲਜਾਂ ਦੇ ਵਿੱਚ ਬੀਡੀਐੱਸ ਕੋਰਸ ਦੀਆਂ ਕਰੀਬ ਅੱਧੀਆਂ ਸੀਟਾਂ ਖਾਲੀ ਰਹਿਣ ਦੇ ਬਾਅਦ ਹੁਣ ਘੱਟ ਨੰਬਰ ਵਾਲੇ ਵਿਦਿਆਰਥੀਆਂ ਨੂੰ ਮੌਕਾ ਦੇ ਕੇ ਸੀਟਾਂ ਭਰੀਆਂ ਜਾਣਗੀਆਂ। ...

ਬੀ.ਐਸ.ਐਨ.ਐਲ ਦੇ ਗ੍ਰਾਹਕ ਸੇਵਾ ਕੇਂਦਰ 'ਚ ਖੁੱਲ੍ਹਿਆ ਆਧਾਰ ਕੇਂਦਰ, ਰਜਿਸਟਰੇਸ਼ਨ ਸ਼ੁਰੂ

ਨਵੇਂ ਆਧਾਰ ਕਾਰਡ ਬਣਵਾਉਣ ਅਤੇ ਕਿਸੇ ਵਿਅਕਤੀ ਦੇ ਆਧਾਰ 'ਚ ਪਾਈਆਂ ਜਾਣ ਵਾਲੀਆਂ ਤਰੁੱਟੀਆਂ ਨੂੰ ਦਰੁਸਤ ਕਰਵਾਉਣ ਸਬੰਧੀ ਬੀਐਸਐਨਐਲ ਦੇ ਟੈਲੀਫ਼ੋਨ ਐਕਸਚੇਂਜ ਫ਼ੇਜ਼-4 ਸਥਿਤ ਗ੍ਰਾਹਕ ਸੇਵਾ ਕੇਂਦਰ (ਕਸਟਮਰ ਸਰਵਿਸ ਸੈਂਟਰ) ਵਿਖੇ ਆਧਾਰ ਸੇਵਾ ਕੇਂਦਰ ਸਥਾਪਿਤ ਕੀਤਾ ਗਿਆ ਹੈ, ਜਿੱਥੇ ਆਧਾਰ ਰਜਿਸਟਰੇਸ਼ਨ ਕਰਵਾਈ ਜਾ ਸਕੇਗੀ। ...

ਜ਼ਮੀਨਾਂ ਦੀ ਨਿਸ਼ਾਨਦੇਹੀ ਦੇ ਲਈ ਇਲੈਕਟ੍ਰੋਨਿਕ ਟੋਟਲ ਰਜਿਸਟ੍ਰੇਸ਼ਨ ਸ਼ੁਰੂ ਕਰੇ ਰੈਵੀਨਿਊ ਵਿਭਾਗ: ਕਾਂਗੜ

ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਰੈਵੀਨਿਊ ਵਿਭਾਗ ਦੀ ਕਾਰਗੁਜ਼ਾਰੀ ਨੂੰ ਪਾਰਦਰਸ਼ੀ ਬਣਾਉਣ ਦੇ ਲਈ ਉਠਾਏ ਗਏ ਕਦਮਾਂ ਦਾ ਵਿਵਰਨ ਕਰਦੇ ਹੋਏ ਜ਼ਮੀਨਾਂ ਦੀ ਨਿਸ਼ਾਨਦੇਹੀ ਦੇ ਲਈ ਇਲੈਕਟ੍ਰੋਨਿਕ ਟੋਟਲ ਰਜਿਸਟ੍ਰੇਸ਼ਨ ਸ਼ੁਰੂ ਕਰਨ, ਜ਼ਮੀਨਾਂ ਦੀ ਰਜਿਸਟਰੀ ਦੀ ਪ੍ਰਕਿਰਿਆ ਆਨਲਾਈਨ ਕਰਨ ਅਤੇ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੇ ਨਿਪਟਾਰੇ ਵਿੱਚ ਤੀਬਰਤਾ ਲਿਆਉਣ ਦਾ ਜ਼ਿਕਰ ਕੀਤਾ। ...