ਪਹਿਲੀ ਅਗਸਤ ਤੋਂ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ- ਡਿਪਟੀ ਕਮਿਸ਼ਨਰ

Last Updated: Jul 31 2020 15:37
Reading time: 0 mins, 45 secs

ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ ਪਹਿਲੀ ਅਗਸਤ ਤੋਂ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਖੁੱਲ੍ਹਣਗੇ। ਉਨ੍ਹਾਂ ਦੱਸਿਆ ਕਿ ਪਹਿਲਾਂ ਗਰਮੀ ਦੇ ਮੌਸਮ ਕਾਰਨ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਸਮਾਂ ਸਵੇਰੇ 7:30 ਤੋਂ ਸ਼ਾਮ 3:30 ਦਾ ਕਰ ਦਿੱਤਾ ਗਿਆ ਸੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਹੋਵੇਗਾ ਅਤੇ ਇਸ ਦੌਰਾਨ ਕਰਮਚਾਰੀਆਂ ਦੇ ਦੁਪਹਿਰ ਦੇ ਖਾਣੇ ਦਾ ਟਾਈਮ 2 ਸ਼ਿਫ਼ਟਾਂ ਵਿੱਚ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪਹਿਲੀ ਸ਼ਿਫ਼ਟ ਦੁਪਹਿਰ 1 ਵਜੇ ਤੋਂ 1:30 ਵਜੇ ਤੱਕ ਅਤੇ ਦੂਜੀ ਸ਼ਿਫ਼ਟ ਦੁਪਹਿਰ 1:30 ਵਜੇ ਤੋਂ 2 ਵਜੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟਾਈਮ ਸ਼ਿਫ਼ਟਾਂ ਦੀ ਵਰਤੋਂ ਇਸ ਤਰੀਕੇ ਨਾਲ ਕੀਤੀ ਜਾਵੇਗੀ ਤਾਂ ਜੋ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਸੇਵਾ ਕੇਂਦਰਾਂ ਦੇ ਅੱਧੇ ਕਾਊਂਟਰਾਂ 'ਤੇ ਕੰਮ ਚਾਲੂ ਰੱਖਿਆ ਜਾ ਸਕੇ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।