ਪੰਜਾਬ ਸਰਕਾਰ ਨੇ ਪਸ਼ੂ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਪਸ਼ੂ ਪਾਲਕਾਂ ਲਈ ਕੈਸ਼ ਕ੍ਰੈਡਿਟ ਸਕੀਮ ਸ਼ੁਰੂ ਕੀਤੀ- ਤ੍ਰਿਪਤ ਬਾਜਵਾ

ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਖੇਤੀਬਾੜੀ ਕਰਦੇ ਕਿਸਾਨਾਂ ਦੀ ਤਰ੍ਹਾਂ ਕਿਸਾਨ ਕ੍ਰੈਡਿਟ ਸਕੀਮ ਦਾ ਲਾਭ ਉਠਾਉਣ। ਸ. ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਸ਼ੂ ਪਾਲਣ ਦੇ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਆਪਣੇ ਕਾਰੋਬਾਰ ਚਲਾਉਣ ਲਈ ਰੋਜ਼ਾਨਾ ਹੋਣ ਵਾਲੇ ਖਰਚੇ ਜਿਵੇਂ ਕਿ ਪਸ਼ੂਆਂ ਦੀ ਖਾਧ-ਖੁਰਾਕ, ਦਵਾਈਆਂ, ਮਜ਼ਦੂਰੀ, ਬਿਜਲੀ ਪਾਣੀ ਦੇ ਬਿੱਲਾਂ ਆਦਿ ਦਾ ਖਰਚਾ ਚਲਾਉਣ ਲਈ ਬਹੁਤ ਹੀ ਸਸਤੀਆਂ ਦਰਾਂ ਉੱਤੇ ਬੈਂਕ ਲਿਮਿਟਾਂ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਹੈ।

ਕੈਬਨਿਟ ਮੰਤਰੀ ਸ. ਬਾਜਵਾ ਨੇ ਦੱਸਿਆ ਕਿ ਹਰੇਕ ਪਸ਼ੂ ਪਾਲਕ ਆਪਣੀ ਸਹੂਲਤ ਮੁਤਾਬਿਕ ਇਹ ਲਿਮਿਟਾਂ ਬਣਾ ਸਕਦਾ ਹੈ। ਇਸ ਸਕੀਮ ਦੇ ਤਹਿਤ ਪਸ਼ੂ ਪਾਲਕ ਨੂੰ ਪ੍ਰਤੀ ਪਰਿਵਾਰ 3 ਲੱਖ ਰੁਪਏ ਦੀ ਰਾਸ਼ੀ 4% ਵਿਆਜ ਉੱਤੇ ਬੈਂਕਾਂ ਤੋਂ ਦਿਵਾਈ ਜਾਵੇਗੀ। ਇਸਦਾ ਛੋਟੇ ਅਤੇ ਬੇਜ਼ਮੀਨੇ ਪਸ਼ੂ ਪਾਲਕਾਂ ਨੂੰ ਲਾਭ ਹੋਵੇਗਾ, ਕਿਉਂਕਿ 1.60 ਲੱਖ ਰੁਪਏ ਤੱਕ ਦੀ ਰਾਸ਼ੀ ਲੈਣ ਲਈ ਜ਼ਮੀਨ ਆਦਿ ਦੀ ਸਿਕਿਉਰਟੀ ਦੀ ਜ਼ਰੂਰਤ ਨਹੀਂ ਹੋਵੇਗੀ, ਉਸ ਪਾਸ ਸਿਰਫ ਪਸ਼ੂਆਂ ਦਾ ਹੋਣਾ ਹੀ ਜ਼ਰੂਰੀ ਹੈ।

ਪਸ਼ੂ ਪਾਲਣ ਮੰਤਰੀ ਨੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਦੇ ਅਧਿਕਾਰੀਆਂ ਨੂੰ ਇਸ ਸਕੀਮ ਬਾਰੇ ਜੰਗੀ ਪੱਧਰ ਤੇ ਘਰ-ਘਰ ਪ੍ਰਚਾਰ ਕਰਨ ਲਈ ਕਿਹਾ ਹੈ ਤਾਂ ਜੋ ਕਿ ਸਹਾਇਕ ਧੰਦਿਆਂ ਨਾਲ ਜੁੜੇ ਕਿਸਾਨ ਆਪਣੇ ਧੰਦਿਆਂ ਨੂੰ ਹੋਰ ਵਿਕਸਤ ਕਰਨ ਲਈ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ।

ਉਨ੍ਹਾਂ ਨਾਲ ਹੀ ਦੱਸਿਆ ਕਿ ਪ੍ਰਤੀ ਪਸ਼ੂ ਲਿਮਿਟ ਦੀ ਰਾਸ਼ੀ ਵੀ ਨਿਰਧਾਰਿਤ ਕਰ ਦਿੱਤੀ ਗਈ ਹੈ, ਜੋ ਕਿ ਮੱਝ ਅਤੇ ਵਲਾਇਤੀ ਗਾਂ ਲਈ 61,467/- ਰੁਪਏ, ਦੇਸੀ ਗਾਂ ਲਈ 43,018/- ਰੁਪਏ, ਭੇਡ/ਬੱਕਰੀ ਲਈ 2,032/- ਰੁਪਏ, ਸੂਰੀ ਲਈ 8,169/- ਰੁਪਏ, ਬ੍ਰਾਇਲਰ ਲਈ 161/- ਰੁਪਏ ਅਤੇ ਆਂਡੇ ਦੇਣ ਵਾਲੀ ਮੂਰਗੀ ਲਈ 630/- ਰੁਪਏ ਪ੍ਰਤੀ ਪਸ਼ੂ ਪ੍ਰਤੀ 6 ਮਹੀਨੇ ਲਈ ਹੈ।

ਸ. ਬਾਜਵਾ ਨੇ ਦੱਸਿਆ ਕਿ ਪਸ਼ੂ ਪਾਲਕ ਲੋੜੀਂਦੀ ਰਾਸ਼ੀ ਉਸਨੂੰ ਜਾਰੀ ਕੀਤੇ ਹੋਏ ਕਾਰਡ ਵਿੱਚੋਂ ਸਮੇਂ-ਸਮੇਂ ਤੇ ਕਢਵਾ ਸਕਦੇ ਹਨ ਅਤੇ ਕਿਸਾਨ ਕ੍ਰੈਡਿਟ ਕਾਰਡ ਵਾਂਗ ਸਾਲ ਦੇ ਇੱਕ ਦਿਨ ਪੂਰੀ ਲਿਮਿਟ ਵਾਪਸ ਕਰਕੇ ਨਵੀਂ ਲਿਮਿਟ ਬਣਾ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਲਿਮਿਟ ਬਣਾਉਣ ਲਈ ਕਿਸੇ ਕਿਸਮ ਦੀ ਕੋਈ ਫੀਸ ਆਦਿ ਬੈਂਕ ਵੱਲੋਂ ਨਹੀਂ ਲਈ ਜਾਵੇਗੀ।

ਕੀ ਗ਼ਰੀਬਾਂ ਪੱਖੀ ਹੋਵੇਗੀ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ...

ਕੀ ਸਰਕਾਰ ਕਰੇਗੀ ਪੁਰਾਣੀ ਪੈਨਸ਼ਨ ਸਕੀਮ ਬਹਾਲ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਵਾਉਣ ਦੇ ਵਾਸਤੇ ਲਗਾਤਾਰ ਮੁਲਾਜ਼ਮ ਸੰਘਰਸ਼ ਕਰ ਰਹੇ ਹਨ, ਪਰ ਕਿਸੇ ਵੀ ਸਰਕਾਰ ਦੇ ਵੱਲੋਂ ਮੁਲਾਜ਼ਮਾਂ ਦੀ ਇਸ ਮੰਗਾਂ ਨੂੰ ਮੰਨਿਆ ਨਹੀਂ ਜਾ ਰਿਹਾ, ਜਿਸ ਦੇ ਕਾਰਨ ਮੁਲਾਜ਼ਮਾਂ ਵਿੱਚ ...

ਪੰਜਾਬ ਸਰਕਾਰ ਵਿਰੁੱਧ ਹੁਣ ਖੜਕੇਗੀ ਥਾਲੀ! (ਨਿਊਜ਼ਨੰਬਰ ਖ਼ਾਸ ਖ਼ਬਰ)

ਮੌਜੂਦਾ ਸਰਕਾਰ ਨੇ ਜੁਲਾਈ, 2017 ‘ਚ ਪੰਜਾਬ ‘ਚ ਲਗਭਗ 22 ਲੱਖ ਬੁਢਾਪਾ, ਵਿਧਵਾ ਤੇ ਅੰਗਹੀਣ ਵਰਗ ਦੀਆਂ ਪੈਨਸ਼ਨਾਂ ‘ਚ 250 ਰੁਪਏ ਦਾ ਵਾਧਾ ਕੀਤਾ ਅਤੇ ਪੈਨਸ਼ਨ 750 ਰੁਪਏ ਕਰ ਦਿੱਤੀ। ਉਸ ਸਮੇਂ ਹੀ ਪਠਾਨਕੋਟ ...

ਜੂੰ ਦੀ ਤੋਰ ਤੁਰ ਰਹੀ ਐ ਮਗਨਰੇਗਾ ਸਕੀਮ (ਨਿਊਜ਼ਨੰਬਰ ਖ਼ਾਸ ਖ਼ਬਰ)

ਬਿਨ੍ਹਾਂ ਸ਼ੱਕ ਰੁਜ਼ਗਾਰ 'ਚ ਰੁਕਾਵਟ ਦਾ ਮਹਾਂਮਾਰੀ ਇੱਕ ਕਾਰਨ ਸੀ। ਪਿਛਲੇ ਸਾਲ ਮਈ ਮਹੀਨੇ 'ਚ ਜਿੱਥੇ ਪੰਜਾਹ ਕਰੋੜ ਤਿਰਾਸੀ ਲੱਖ ਲੋਕਾਂ ਨੂੰ ਰੁਜ਼ਗਾਰ ਮਿਲਿਆ ਸੀ, ਉਥੇ ਇਸ ਸਾਲ ਸਿਰਫ਼ 26 ...

ਹਾਲ-ਏ-ਪੰਜਾਬ ਸਰਕਾਰ: ਆਪਣਿਆਂ ਨੂੰ ਗੱਫ਼ੇ, ਦੂਜਿਆਂ ਨੂੰ ਧੱਫ਼ੇ! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਰਕਾਰ ਮੰਤਰੀਆਂ ਤੇ ਵਿਧਾਇਕਾਂ ਦੇ ਨਲਾਇਕ ਪੁੱਤਰਾਂ ਨੂੰ ਸਾਰੇ ਕਨੂੰਨ ਛਿੱਕੇ ਤੇ ਟੰਗ ਕੇ ਗਜ਼ਟਿਡ ਅਹੁਦਦਿਆਂ ਨਾਲ ਨਿਵਾਜ਼ ਕੇ ਗੱਫੇ ਦੇ ਰਹੀ ਹੈ ਤੇ ਦੂਸਰੇ ਪਾਸੇ ਯੋਗਤਾ ਪ੍ਰਾਪਤ ਕੱਚੇ ...

ਕੀ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ਦੇ ਨਾਲ ਜਿਹੜੇ ਵਾਅਦੇ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ 2017 ਵੇਲੇ ਕੀਤੇ ਸਨ, ਉਹ ਵਾਅਦੇ ਹੁਣ ਤੱਕ ਪੂਰੇ ਨਹੀਂ ਹੋ ਸਕੇ, ਜਿਸ ਦੇ ਕਾਰਨ ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ...

ਕੀ ਪੰਜਾਬ ਸਰਕਾਰ ਮੰਨੇਗੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਸਾਢੇ 3 ਲੱਖ ਪੈਨਸ਼ਨਰਾਂ ਤੇ ਏਨੇ ਕੁ ਹੀ ਮੁਲਾਜ਼ਮਾਂ ਨੂੰ ਇਹ ਫਿਕਰ ਸਤਾ ਰਿਹਾ, ਕਿਤੇ ਪੰਜਾਬ ਸਰਕਾਰ ਦੁਆਰਾ ਤਨਖਾਹ ਕਮਿਸ਼ਨ ਦੇ ਮੀਡੀਏ ਸਿਫਾਰਸ਼ਾਂ ਦਾ ਵੇਰਵਿਆਂ ਅਤੇ ਪੂਰੀ ਰਿਪੋਰਟ ਜਾਰੀ ਕਰਨ ਦੀ ਮੰਗ ਦੀ ...

ਕੀ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਨਹੀਂ ਮੰਨਦਾ ਸਿੱਖਿਆ ਵਿਭਾਗ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਦਿਨੀਂ ਮੁੱਖ ਮੰਤਰੀ ਨੇ ਪੰਜਾਬ ਭਰ ਦੇ ਸਰਕਾਰੀ ਦਫਤਰਾਂ/ਸਕੂਲਾਂ ਵਿੱਚ ਕੰਮ ਕਰਦੇ ਮੁਲਾਜਮਾਂ ਵਿੱਚੋਂ 50% ਨੂੰ ਰੋਟੇਸਨ ਵਾਇਜ ਹਾਜਰ ਹੋਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪਰ ਪੰਜਾਬ ਦੇ ਸਿੱਖਿਆ ਵਿਭਾਗ ਨੇ ...

ਕੇਂਦਰੀ ਸਕੀਮਾਂ ਤਹਿਤ ਸਿੱਖਿਆ ਦਾ ਉਜਾੜਾ ਕਰ ਰਿਹੈ ਸਿੱਖਿਆ ਵਿਭਾਗ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਅੰਦਰ ਇਸ ਵੇਲੇ ਸਿੱਖਿਆ ਦੇ ਉਜਾੜੇ ਲਈ ਜਿਸ ਪ੍ਰਕਾਰ ਸਰਕਾਰ ਅਤੇ ਵਿਭਾਗ ਚਾਲਾਂ ਚੱਲ ਰਿਹਾ ਹੈ, ਉਹਦੇ ਤੋਂ ਲੱਗਦਾ ਹੈ ਕਿ ਅਗਾਮੀ ਸਮੇਂ ਵਿੱਚ ਪੰਜਾਬ ਦੇ ਅੰਦਰ ਪ੍ਰਾਇਮਰੀ ਸਕੂਲ ਖ਼ਤਮ ਹੋ ਜਾਣਗੇ ਅਤੇ ...

ਪੁਰਾਣੀ ਪੈਨਸ਼ਨ ਸਕੀਮ ਹੋਵੇਗੀ ਬਹਾਲ? (ਨਿਊਜ਼ਨੰਬਰ ਖ਼ਾਸ ਖ਼ਬਰ)

1-4-2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਪ੍ਰਾਪਤ ਨਹੀਂ ਹੋਵੇਗਾ। ਇਹ ਦਾਅਵਾ ਸਾਡਾ ਨਹੀਂ, ਬਲਕਿ ਸਰਕਾਰ ਦਾ ਹੈ। ਸਰਕਾਰ ਦੇ ਦਾਅਵੇ ਮੁਤਾਬਿਕ, ਪੈਨਸ਼ਨ ਸਕੀਮ ਦੇਣ ...

ਕੈਪਟਨ ਦੀ ਸਕੀਮ: ਘਰ-ਘਰ ਨੌਕਰੀ ਜਾਂ ਫਿਰ ਹਰ ਘਰ ਬੇਰੁਜ਼ਗਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੀ ਸੱਤਾ 'ਤੇ ਕਾਬਜ਼ ਕੈਪਟਨ ਹਕੂਮਤ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਲੱਖਾਂ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ, ਪਰ ਇਹ ਨਹੀਂ ਦੱਸਿਆ ਗਿਆ ਕਿ, ਰੁਜ਼ਗਾਰ ਕਿਹੜੇ ਖ਼ਾਤੇ ਵਿੱਚੋਂ ਦਿੱਤਾ। ਮਤਲਬ ਕਿ, ਸਰਕਾਰੀ ...

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਸਿਰ ਨਿੱਤ ਨਵੀਆਂ ਮੁਸੀਬਤਾਂ!! (ਨਿਊਜ਼ਨੰਬਰ ਖ਼ਾਸ ਖ਼ਬਰ)

ਸਰਕਾਰੀ ਬਾਬੂਆਂ ਵਾਧੂ ਨੋਟ ਕਮਾਉਂਦੇ ਨੇ, ਇਹ ਗੱਲ ਤਾਂ ਦੁਨੀਆ ਹਮੇਸ਼ਾ ਕਹਿੰਦੀ ਆਈ ਹੈ ਅਤੇ ਹੁਣ ਵੀ ਕਹਿ ਰਹੀ ਹੈ। ਪਰ ਸਰਕਾਰੀ ਬਾਬੂਆਂ ਨੂੰ ਕਿਹੜੀਆਂ ਕਿਹੜੀਆਂ ਮੁਸੀਬਤਾਂ ਵਿੱਚੋਂ ਲੰਘਣਾ ਪੈ ਰਿਹਾ ਹੈ, ਇਹ ਗੱਲ ਕੋਈ ...

ਕਿਸਾਨ ਅੰਦੋਲਨ: ਨਵੀਂ ਸਕੀਮ ਨਾਲ ਅੱਗੇ ਵੱਧ ਰਿਹੈ ਮੋਰਚਾ!! (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨ ਅੰਦੋਲਨ ਲੰਘੇ ਕਰੀਬ 100 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਜਾਰੀ ਹੈ। ਇਸ ਕਿਸਾਨ ਅੰਦੋਲਨ ਦੀ ਮੁੱਖ ਮੰਗ ਇਹੋ ਹੈ ਕਿ ਕੇਂਦਰ ਸਰਕਾਰ ਦੁਆਰਾ ਸੋਧੇ ਗਏ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਅਤੇ ਐਮਐਸਪੀ ...

ਅੰਦਰਲੀ ਗੱਲ: ਹੁਣ ਪੰਜਾਬ ਦੇ ਸਰਕਾਰੀ ਸਕੂਲ, ਨਿੱਜੀ ਹੱਥਾਂ ਵਚ ਦੇਣ ਦੀ ਤਿਆਰੀ 'ਚ ਕੈਪਟਨ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਰਤ ਦੀਆਂ ਅਣਗਿਣਤ ਸਰਕਾਰੀ ਕੰਪਨੀਆਂ, ਸਰਕਾਰੀ ਵਿਭਾਗਾਂ ਤੋਂ ਇਲਾਵਾ ਸਿੱਖਿਆ ਅਤੇ ਖੇਤੀ ਸੈਕਟਰ ਮੋਦੀ ਸਰਕਾਰ ਨੇ ਨਿੱਜੀ ਹੱਥਾਂ ਵਿੱਚ ਦੇ ਦਿੱਤਾ ਹੈ, ਉੱਥੇ ਹੀ ਮੋਦੀ ਸਰਕਾਰ ਦੇ ਇਸੇ ਏਜੰਡੇ ਨੂੰ ਅੱਗੇ ਵਧਾਉਂਦੇ ਹੋਏ ...

ਮੋਦੀ ਹਕੂਮਤ ਇੱਕ ਸਕੀਮ ਦੀ ਮਸ਼ਹੂਰੀ ’ਤੇ ਅਰਬਾਂ ਰੁਪਇਆ ਕਰਦੀ ਐ ਬਰਬਾਦ! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਹੁਣ ਪੂਰੇ ਮੁਲਕ ਦੇ ਜਨ ਅੰਦੋਲਨ ਵਿੱਚ ਫ਼ੈਲ ਚੁੱਕਿਆ ਹੈ। ਕੇਂਦਰ ਸਰਕਾਰ ਨਾਲ਼ ਅੱਜ ਹੋ ਰਹੀ ਮੀਟਿੰਗ ਵਿੱਚ ਤਿੰਨੇ ਖੇਤੀ ਕਾਨੂੰਨਾਂ ਤੋਂ ਇਲਾਵਾ ਬਿਜਲੀ ਸੋਧ ਬਿੱਲ 2020 ਅਤੇ ...

ਪੰਜਾਬ ਦੇ ਸਰਕਾਰੀ ਸਕੂਲਾਂ ਅਧਿਆਪਕਾਂ ਦੀ ਘਾਟ ਖੁਣੋ ਵਿਦਿਆਰਥੀ ਮਿਆਰੀ ਸਿੱਖਿਆ ਤੋਂ ਵਾਂਝੇ!! (ਨਿਊਜ਼ਨੰਬਰ ਖ਼ਾਸ ਖ਼ਬਰ)

ਸੱਤਾ ਵਿੱਚ ਆਉਣ ਤੋਂ ਪਹਿਲੋਂ ਕੈਪਟਨ ਹਕੂਮਤ ਨੇ ਵਾਅਵਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ਦੇ ਵਿਚ ਆ ਜਾਂਦੀ ਹੈ ਤਾਂ ਸਭ ਤੋਂ ਪਹਿਲੋਂ ਪੰਜਾਬ ਦੇ ਅੰਦਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿਵਾਉਣ ਦੇ ਲਈ ...

ਹੁਣ 'ਪੁਰਾਣੀ ਪੈਨਸ਼ਨ ਸਕੀਮ ਬਹਾਲ' ਕਰਨ ਦਾ ਪਿਆ ਰੱਫੜ!! (ਨਿਊਜ਼ਨੰਬਰ ਖ਼ਾਸ ਖ਼ਬਰ)

'ਪੁਰਾਣੀ ਪੈਨਸ਼ਨ ਸਕੀਮ ਬਹਾਲ' ਕਰਵਾਉਣ ਦੇ ਲਈ ਪਿਛਲੇ ਲੰਮੇ ਸਮੇਂ ਤੋਂ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਆਪਣੇ ਆਪਣੇ ਪੱਧਰ 'ਤੇ ਸੰਘਰਸ਼ ਕਰ ਰਹੀਆਂ ਹਨ। ਪਰ ਸਮੇਂ ਦੀਆਂ ਸਰਕਾਰਾਂ ਦੇ ਵੱਲੋਂ ਇਨ੍ਹਾਂ ਮੁਲਾਜ਼ਮ ...