ਡੇਰਾ ਪ੍ਰੇਮੀ ਵੀਰਪਾਲ ਕੌਰ ਖ਼ਿਲਾਫ਼ ਅਕਾਲੀਆਂ ਨੇ ਮੁਕਤਸਰ ਵਿੱਚ ਦਿੱਤਾ ਮੰਗ ਪੱਤਰ

Last Updated: Jul 31 2020 17:43
Reading time: 0 mins, 39 secs

ਡੇਰਾ ਸਿਰਸਾ ਪ੍ਰੇਮੀ ਵੀਰਪਾਲ ਕੌਰ ਖ਼ਿਲਾਫ਼ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਸ਼ਿਕਾਇਤ ਦੇ ਬਾਅਦ ਮੁਕਤਸਰ ਵਿੱਚ ਵੀ ਅਕਾਲੀ ਆਗੂਆਂ ਨੇ ਪੁਲਿਸ ਨੂੰ ਮੰਗ ਪੱਤਰ ਦਿੱਤਾ ਹੈ। ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿੱਚ ਇਕੱਤਰ ਹੋਏ ਅਕਾਲੀ ਦਲ ਵਰਕਰਾਂ ਵੱਲੋਂ ਥਾਣਾ ਸਿਟੀ ਅਤੇ ਥਾਣਾ ਸਦਰ ਵਿੱਚ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਡੇਰਾ ਪ੍ਰੇਮੀ ਔਰਤ ਵੀਰਪਾਲ ਕੌਰ ਵੱਲੋਂ ਬੀਤੇ ਦਿਨੀਂ ਡੇਰਾ ਸਿਰਸਾ ਮੁਖੀ ਦੀ ਤੁਲਨਾ ਗੁਰੂ ਸਾਹਿਬ ਨਾਲ ਕਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ ਅਤੇ ਇਸ ਲਈ ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਦੱਸਣਯੋਗ ਹੈ ਕਿ ਇਸ ਡੇਰਾ ਪ੍ਰੇਮੀ ਔਰਤ ਵੱਲੋਂ ਬੀਤੇ ਦਿਨੀਂ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਗਿਆ ਸੀ ਕਿ ਡੇਰਾ ਮੁਖੀ ਵੱਲੋਂ ਸਲਾਬਤਪੁਰਾ ਵਿੱਚ ਪਹਿਨੀ ਗਈ ਪੋਸ਼ਾਕ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਤੋਹਫ਼ੇ ਵਜੋਂ ਦਿੱਤਾ ਗਿਆ ਸੀ।