ਸ਼ਹੀਦ ਊਧਮ ਸਿੰਘ ਦਾ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਮਨਾਇਆ ਸ਼ਹੀਦੀ ਦਿਹਾੜਾ

Last Updated: Jul 31 2020 18:57
Reading time: 0 mins, 56 secs

ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਅਤੇ ਸਰਵ ਭਾਰਤ ਨੌਜਵਾਨ ਸਭਾ ਜ਼ਿਲ੍ਹਾ ਕੌਂਸਲ ਵੱਲੋਂ 13 ਅਪ੍ਰੈਲ ਦੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਸ਼ਹੀਦ ਊਧਮ ਸਿੰਘ ਉਰਫ ਰਾਮ ਮੁਹੰਮਦ ਸਿੰਘ ਆਜ਼ਾਦ ਦਾ ਸ਼ਹੀਦੀ ਦਿਹਾੜਾ ਸਥਾਨਕ ਸੁਤੰਤਰ ਭਵਨ ਵਿਖੇ ਇਨਕਲਾਬੀ ਜੋਸ਼ ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹੀਦ ਊਧਮ ਸਿੰਘ ਦੀ ਫੋਟੋ 'ਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ।

ਇਸ ਮੌਕੇ ਸ਼ਰਧਾਂਜਲੀ ਦੇਣ ਵਾਲਿਆਂ ਵਿੱਚ ਆਲ ਇੰਡੀਆ ਸਟੂਡੈਂਟਸ ਦੇ ਸੂਬਾ ਪ੍ਰਧਾਨ ਸੁਖਦੇਵ ਧਰਮੂਵਾਲਾ, ਸਰਵ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਐਡਵੋਕੇਟ ਪਰਮਜੀਤ ਢਾਬਾਂ, ਸੂਬਾਈ ਮੀਤ ਸਕੱਤਰ ਹਰਭਜਨ ਛੱਪੜੀਵਾਲਾ, ਜ਼ਿਲ੍ਹਾ ਸਕੱਤਰ ਸ਼ੁਬੇਗ ਝੰਗੜਭੈਣੀ, ਏ.ਆਈ.ਐਸ.ਐਫ. ਦੇ ਜ਼ਿਲ੍ਹਾ ਪ੍ਰਧਾਨ ਰਮਨ ਧਰਮੂਵਾਲਾ, ਸਕੱਤਰ ਸਟਾਲਿਨ ਲਮੋਚੜ ਮੁੱਖ ਤੌਰ 'ਤੇ ਹਾਜ਼ਰ ਸਨ।

ਇਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਆਗੂਆਂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਪਣੇ ਦੇਸ਼ ਦੇ ਨਿਹੱਥੇ ਲੋਕਾਂ ਤੇ ਗੋਲੀਆਂ ਚਲਾਉਣ ਵਾਲੇ ਅੰਗਰੇਜ਼ ਹਕੂਮਤ ਦੇ ਅਫ਼ਸਰ ਸਰ ਮਾਈਕਲ ਅਡਵਾਇਰ ਦੇ ਦੇਸ਼ ਵਿੱਚ ਜਾ ਕੇ ਉਸ ਨੂੰ ਮਾਰ ਮੁਕਾ ਕੇ ਬਦਲਾ ਲੈ ਕੇ ਇੱਕ ਸ਼ਹਾਦਤ ਦੀ ਕੌਮਾਂਤਰੀ ਪੱਧਰ 'ਤੇ ਮਿਸਾਲ ਕਾਇਮ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤੀਸ਼ ਛੱਪੜੀਵਾਲਾ, ਜਰਨੈਲ ਢਾਬਾਂ, ਸੰਦੀਪ ਜੋਧਾ, ਕਰਨੈਲ ਬੱਗੇ ਕੇ, ਬਲਵੀਰ ਕਾਠਗੜ੍ਹ, ਤੇਜਾ ਸਿੰਘ ਅਮੀਰ ਖ਼ਾਸ ਚੰਦਰਪਾਲ ਛੱਪੜੀਵਾਲਾ ਨੇ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।