ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ

Last Updated: Jul 31 2020 17:55
Reading time: 0 mins, 47 secs

ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਗਰਮੀ ਦੇ ਮੌਸਮ ਕਾਰਨ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਸਮਾਂ ਤਬਦੀਲ ਕਰਕੇ ਸਵੇਰੇ 7:30 ਤੋਂ ਸ਼ਾਮ 3:30 ਦਾ ਕਰ ਦਿੱਤਾ ਗਿਆ ਸੀ। ਲੋਕਾਂ ਦੀ ਜਾਣਕਾਰੀ ਹਿੱਤ ਦੱਸਿਆ ਜਾਂਦਾ ਹੈ ਕਿ 1 ਅਗਸਤ 2020 ਤੋਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਕੀਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਰਮਚਾਰੀਆਂ ਦੇ ਦੁਪਹਿਰ ਦੇ ਖਾਣੇ ਦਾ ਟਾਈਮ 2 ਸ਼ਿਫਟਾਂ ਵਿੱਚ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪਹਿਲੀ ਸ਼ਿਫਟ ਦੁਪਹਿਰ 1 ਵਜੇ ਤੋਂ 1:30 ਵਜੇ ਤੱਕ ਅਤੇ ਦੂਜੀ ਸ਼ਿਫਟ ਦੁਪਹਿਰ 1:30 ਵਜੇ ਤੋਂ 2 ਵਜੇ ਤੱਕ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਟਾਈਮ ਸ਼ਿਫਟਾਂ ਦੀ ਵਰਤੋਂ ਇਸ ਤਰੀਕੇ ਨਾਲ ਕੀਤੀ ਜਾਵੇਗੀ ਤਾਂ ਜੋ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਸੇਵਾ ਕੇਂਦਰਾਂ ਦੇ ਅੱਧੇ ਕਾਊਂਟਰਾਂ 'ਤੇ ਕੰਮ ਚਾਲੂ ਰੱਖਿਆ ਜਾ ਸਕੇ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।