ਕੱਲ੍ਹ ਤੋਂ ਬਦਲ ਜਾਵੇਗਾ ਸੇਵਾ ਕੇਂਦਰਾਂ ਦੇ ਖੁੱਲ੍ਹਣ ਤੇ ਬੰਦ ਹੋਣ ਦਾ ਸਮਾਂ

Last Updated: Jul 31 2020 18:37
Reading time: 0 mins, 38 secs

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦੇ ਖੁੱਲ੍ਹਣ ਤੇ ਬੰਦ ਹੋਣ ਦੇ ਸਮੇਂ 'ਚ ਮੁੜ ਤਬਦੀਲੀ ਕੀਤੀ ਗਈ ਹੈ। ਹੁਣ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਦਿਆਂ 1 ਅਗਸਤ ਤੋਂ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ। ਜ਼ਿਲ੍ਹਾ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਲੰਚ ਟਾਈਮ ਨੂੰ ਦੋ ਸ਼ਿਫ਼ਟਾਂ ਵਿੱਚ ਵੰਡਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਪਹਿਲੀ ਸ਼ਿਫ਼ਟ ਦੁਪਹਿਰ 1 ਤੋਂ ਦੁਪਹਿਰ 1:30 ਵਜੇ ਅਤੇ ਦੂਸਰੀ ਸ਼ਿਫ਼ਟ ਦੁਪਹਿਰ 1:30 ਤੋਂ ਦੁਪਹਿਰ 2 ਵਜੇ ਤੱਕ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੰਚ ਟਾਈਮ ਨੂੰ ਸ਼ਿਫ਼ਟਾਂ 'ਚ ਵੰਡਣ ਦਾ ਮੰਤਵ ਸੇਵਾ ਕੇਂਦਰਾਂ ਦੇ ਅੱਧੇ ਕਾਊਂਟਰ 1 ਤੋਂ 2 ਵਜੇ ਤੱਕ ਕੰਮ ਕਰਦੇ ਰਹਿਣ ਤੇ ਕੰਮ ਕਰਵਾਉਣ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।