ਹਰਿਆ ਭਰਿਆ ਹੋਵੇਗਾ ਜ਼ਿਲ੍ਹਾ ਫ਼ਾਜ਼ਿਲਕਾ !!! (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Jul 31 2020 18:27
Reading time: 1 min, 15 secs

ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਹਰੇਕ ਪਿੰਡ ਵਿੱਚ 400-400 ਪੌਦੇ ਲਗਾਏ ਜਾਣਗੇ ਅਤੇ ਇਸਦੇ ਤਹਿਤ 15 ਅਗਸਤ ਤੱਕ ਜ਼ਿਲ੍ਹੇ ਦੇ ਹਰੇਕ ਬਲਾਕ 'ਚ ਇੱਕ-ਇੱਕ ਲੱਖ ਬੂਟਾ ਲਗਾਏ ਜਾਣ ਦੇ ਕੰਮ ਨੂੰ ਯਕੀਨੀ ਬਣਾਏ ਜਾਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਿਤ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ। ਜੇਕਰ ਇਹ ਯੋਜਨਾ ਸਫਲ ਹੁੰਦੀ ਹੈ ਤਾਂ ਜ਼ਿਲ੍ਹਾ ਅਤੇ ਇਸਦਾ ਹਰੇਕ ਪਿੰਡ ਹਰਿਆ ਭਰਿਆ ਹੋਵੇਗਾ ਅਤੇ ਪਿੰਡਾਂ ਦੀ ਨੁਹਾਰ ਬਦਲ ਜਾਵੇਗੀ।

ਜਾਣਕਾਰੀ ਅਨੁਸਾਰ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਹਰੇਕ ਪਿੰਡ ਵਿੱਚ 400-400 ਪੌਦੇ ਲਗਾਏ ਜਾਣਗੇ। ਪੌਦਿਆਂ ਨਾਲ ਜਿੱਥੇ ਸਾਫ਼-ਸੁਥਰਾ ਮਾਹੌਲ ਪੈਦਾ ਹੁੰਦਾ ਹੈ ਉੱਥੇ ਹੀ ਪੌਦਿਆਂ ਦੀ ਮਨੁੱਖੀ ਜੀਵਨ 'ਚ ਵੀ ਇੱਕ ਅਹਿਮ ਭੂਮਿਕਾ ਹੁੰਦੀ ਹੈ। ਬੀ.ਡੀ.ਓਜ਼ ਨੂੰ ਹਦਾਇਤ ਕੀਤੀ ਗਈ ਕਿ ਹਰੇਕ ਬਲਾਕ ਵਿਖੇ 15 ਅਗਸਤ ਤੱਕ ਇੱਕ-ਇੱਕ ਲੱਖ ਬੂਟਾ ਲਗਾਇਆ ਜਾਣਾ ਯਕੀਨੀ ਬਣਾਇਆ ਜਾਵੇ। ਹਦਾਇਤ ਅਨੁਸਾਰ ਅਧਿਕਾਰੀਆਂ ਨੂੰ ਦੱਸਿਆ ਗਿਆ ਹੈ ਕਿ ਆਪਣਾ ਮੰਤਵ ਬੂਟੇ ਲਗਾਉਣ ਨਾਲ ਹੀ ਪੂਰਾ ਨਹੀਂ ਹੁੰਦਾ ਬਲਕਿ ਪੌਦਿਆਂ ਦੀ ਸਾਂਭ-ਸੰਭਾਲ ਤੇ ਪਾਲਣ ਪੋਸ਼ਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਪੌਦੇ ਲਗਾਉਣ ਦੀ ਮੁਹਿੰਮ ਤਹਿਤ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ 550 ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ ਸੀ ਅਤੇ ਹੁਣ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਹਰੇਕ ਪਿੰਡ ਵਿੱਚ 400-400 ਪੌਦੇ ਲਗਾਏ ਜਾਣਗੇ। ਜਾਣਕਾਰੀ ਅਨੁਸਾਰ ਬਲਾਕ ਫ਼ਾਜ਼ਿਲਕਾ ਅਧੀਨ ਪੈਂਦੀਆਂ 31 ਪੰਚਾਇਤਾਂ ਨੂੰ 13670, ਬਲਾਕ ਅਰਨੀਵਾਲਾ ਦੀਆਂ 20 ਪੰਚਾਇਤਾਂ ਨੂੰ 27080, ਜਲਾਲਾਬਾਦ ਬਲਾਕ ਦੀਆਂ 97 ਪੰਚਾਇਤਾਂ ਨੂੰ 62830 ਪੌਦੇ ਮੁਹੱਈਆ ਕਰਵਾਏ ਜਾ ਚੁੱਕੇ ਹਨ ਅਤੇ ਬਾਕੀ ਬਲਾਕਾਂ ਵਿੱਚ ਵੀ ਬੂਟੇ ਲਗਾਉਣ ਦੀ ਪ੍ਰਕਿਰਿਆ ਜਾਰੀ ਹੈ।