ਬੇਅਦਬੀ ਮਾਮਲੇ 'ਚ ਡੇਰਾ ਪ੍ਰੇਮੀਆਂ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

Last Updated: Aug 01 2020 12:36
Reading time: 0 mins, 42 secs

ਬਰਗਾੜੀ ਬੇਅਦਬੀ ਕਾਂਡ ਮਾਮਲੇ ਵਿੱਚ ਦੋ ਡੇਰਾ ਪ੍ਰੇਮੀਆਂ ਵੱਲੋਂ ਦਿੱਤੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਫਰੀਦਕੋਟ ਦੀ ਮਾਨਯੋਗ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਤੋਂ ਜੂਨ 2015 ਵਿੱਚ ਚੋਰੀ ਹੋਈ ਬੀੜ ਦੇ ਮਾਮਲੇ ਵਿੱਚ ਬੀਤੇ ਦਿਨੀਂ ਨਵੀਆਂ ਧਾਰਾਵਾਂ ਜੋੜਨ ਦੇ ਬਾਅਦ ਇਨ੍ਹਾਂ ਡੇਰਾ ਪ੍ਰੇਮੀਆਂ ਨੇ ਅਦਾਲਤ ਪਹੁੰਚ ਕੀਤੀ ਸੀ।

ਡੇਰਾ ਪ੍ਰੇਮੀਆਂ ਸ਼ਕਤੀ ਸਿੰਘ ਅਤੇ ਸੁਖਜਿੰਦਰ ਸਿੰਘ ਵੱਲੋਂ ਅਦਾਲਤ ਵਿੱਚ ਪਹੁੰਚ ਕਰ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਗਈ ਸੀ। ਅਦਾਲਤ ਵੱਲੋਂ ਇਸ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਹੈ ਜਿਸ ਨਾਲ ਕਿ ਇਨ੍ਹਾਂ ਦੋਵਾਂ ਤੇ ਹੁਣ ਵੀ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਦੋਵਾਂ ਨੂੰ ਇੱਕ ਹੋਰ ਡੇਰਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਨਾਲ ਮੁੱਖ ਮੁਲਜ਼ਮ ਬਣਾਇਆ ਗਿਆ ਸੀ ਅਤੇ ਬੀਤੇ ਸਾਲ ਮਹਿੰਦਰ ਪਾਲ ਬਿੱਟੂ ਦਾ ਨਾਭਾ ਜੇਲ੍ਹ ਵਿੱਚ ਕਤਲ ਹੋ ਗਿਆ ਸੀ ਜਦਕਿ ਇਹ ਦੋਵੇਂ ਜ਼ਮਾਨਤ ਤੇ ਬਾਹਰ ਆਏ ਸਨ।