ਆਮ ਆਦਮੀ ਪਾਰਟੀ ਦੇ ਦੋ ਵਿਧਾਇਕ ਅੱਜ ਕਰਨਗੇ ਬਟਾਲਾ ਦਾ ਦੌਰਾ

Last Updated: Aug 01 2020 12:47
Reading time: 0 mins, 39 secs

ਪੰਜਾਬ ਵਿੱਚ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਅੱਜ ਦੋ ਵਿਧਾਇਕ ਬਟਾਲਾ ਦਾ ਦੌਰਾ ਕਰਨ ਲਈ ਬਾਅਦ ਦੁਪਹਿਰ ਪਹੁੰਚ ਰਹੇ ਹਨ। ਆਮ ਆਦਮੀ ਪਾਰਟੀ ਦੇ ਮੀਡੀਆ ਸੈੱਲ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਕੋਟਕਪੁਰਾ ਅਤੇ ਗੜਸ਼ੰਕਰ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਜੈ ਕ੍ਰਿਸ਼ਨ ਸਿੰਘ ਰੋੜੀ ਅੱਜ ਬਾਅਦ ਦੁਪਹਿਰ ਬਟਾਲਾ ਵਿਖੇ ਪਹੁੰਚ ਰਹੇ ਹਨ ਜਿੱਥੇ ਉਹ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਮਾਰੇ ਗਏ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨਗੇ।

ਦੱਸਣਾ ਬਣਦਾ ਹੈ ਕਿ ਬੀਤੇ ਕੱਲ੍ਹ ਜ਼ਹਿਰੀਲੀ ਸ਼ਰਾਬ ਪੀਣ ਨਾਲ ਵੱਡੀ ਗਿਣਤੀ ਵਿੱਚ ਲੋਕ ਪ੍ਰਭਾਵਿਤ ਹੋਏ ਸਨ ਜਿਨ੍ਹਾਂ ਵਿੱਚੋਂ 30 ਤੋਂ ਉੱਪਰ ਵਿਅਕਤੀਆਂ ਦੀਆਂ ਜਾਨਾਂ ਜਾ ਚੁੱਕੀਆਂ ਦੱਸੀਆਂ ਜਾ ਰਹੀਆਂ ਹਨ। ਅਜਿਹੇ ਵਿੱਚ ਇਹ ਮੁੱਦਾ ਰਾਜਨੀਤਕ ਰੰਗਤ ਦਿੰਦਾ ਵੀ ਦਿਖਾਈ ਦੇ ਰਿਹਾ ਹੈ ਸ਼ਾਇਦ ਇਸੇ ਕਰਕੇ ਹੀ ਮਾਲਵੇ ਇਲਾਕੇ ਦੇ ਵਿਧਾਇਕ ਮਾਝੇ ਵਿਖੇ ਆ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਜਾ ਰਹੇ ਹਨ।