ਪਠਾਨਕੋਟ ਵਿੱਚ 25 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

Last Updated: Aug 01 2020 13:13
Reading time: 1 min, 20 secs

ਜ਼ਿਲ੍ਹਾ ਪਠਾਨਕੋਟ ਵਿੱਚ ਸ਼ੁੱਕਰਵਾਰ ਨੂੰ 25 ਲੋਕਾਂ ਦੀ ਮੈਡੀਕਲ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਅਤੇ ਡਿਸਚਾਰਜ ਪਾਲਿਸੀ ਅਧੀਨ ਅੱਜ 10 ਲੋਕਾਂ ਨੂੰ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕੋਰੋਨਾ ਲੱਛਣ ਨਾ ਹੋਣ ਤੇ ਘਰਾਂ ਲਈ ਰਵਾਨਾ ਕੀਤਾ ਗਿਆ। ਕੁੱਲ 274 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਸ ਵਿੱਚੋਂ 24 ਕੋਰੋਨਾ ਪਾਜ਼ੀਟਿਵ ਪਾਏ ਗਏ ਅਤੇ ਇੱਕ ਕੋਰੋਨਾ ਪਾਜ਼ੀਟਿਵ ਵਿਅਕਤੀ ਇੱਕ ਲੈਬ ਵੱਲੋਂ ਭੇਜਿਆ ਗਿਆ।

ਇਹ ਪ੍ਰਗਟਾਵਾ ਸ੍ਰੀ ਸੰਯਿਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਜਿਸ ਤਰ੍ਹਾਂ ਕੋਰੋਨਾ ਪਾਜ਼ੀਟਿਵ ਲੋਕਾਂ ਦੀ ਸੰਖਿਆ ਵਿੱਚ ਵਾਧਾ ਹੋ ਰਿਹਾ ਹੈ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅਸੀਂ ਲੋਕੀ ਗੰਭੀਰ ਨਹੀਂ ਹਾਂ ਅਤੇ ਅਸੀਂ ਹਦਾਇਤਾਂ ਦੀ ਪਾਲਣਾ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨਾਂ ਤੋਂ ਮਿਸ਼ਨ ਫ਼ਤਿਹ ਅਧੀਨ ਲੋਕਾਂ ਨੂੰ ਡੋਰ-ਟੂ-ਡੋਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਗਰ ਕੋਰੋਨਾ ਪਾਜ਼ੀਟਿਵ ਕੇਸਾਂ ਦੇ ਗ੍ਰਾਫ਼ ਨੂੰ ਡਾਊਨ ਕਰਨਾ ਹੈ ਤਾਂ ਹਰੇਕ ਵਿਅਕਤੀ ਨੂੰ ਜਾਗਰੂਕ ਹੋਣਾ ਪਵੇਗਾ ਅਤੇ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ।

ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹਾ ਪਠਾਨਕੋਟ ਵਿੱਚ ਸ਼ੁੱਕਰਵਾਰ ਨੂੰ ਕੁੱਲ 406 ਕੇਸ ਕੋਰੋਨਾ ਪਾਜ਼ੀਟਿਵ ਦੇ ਹੋ ਗਏ ਹਨ ਜਿਨ੍ਹਾਂ ਵਿੱਚੋਂ 290 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕੋਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹਾ ਪਠਾਨਕੋਟ ਵਿੱਚ 104 ਕੇਸ ਕੋਰੋਨਾ ਪਾਜ਼ੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 12 ਲੋਕਾਂ ਦੀ ਕੋਰੋਨਾ ਪਾਜ਼ੀਟਿਵ ਹੋਣ ਨਾਲ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜੋ 25 ਲੋਕ ਕੋਰੋਨਾ ਪਾਜ਼ੀਟਿਵ ਆਏ ਹਨ ਉਨ੍ਹਾਂ ਵਿੱਚੋਂ ਇੱਕ ਰੰਧਾਵਾ ਕਾਲੋਨੀ ਖ਼ਾਨਪੁਰ ਚੌਂਕ, ਤਿੰਨ ਬੈਂਕ ਕਰਮਚਾਰੀ, 3 ਫ੍ਰੈਂਡਜ਼ ਕਾਲੋਨੀ, 1 ਇੰਦਰਾ ਕਾਲੋਨੀ, 1 ਪਿੰਡ ਖੋਬਾ, 1 ਸ਼ਿਵ ਨਗਰ, 1 ਆਰਮੀ ਹਸਪਤਾਲ ਅਤੇ 14 ਮਾਮਲੇ ਪ੍ਰੇਮ ਨਗਰ ਪਠਾਨਕੋਟ ਦੇ ਹਨ।