ਕੋਰੋਨਾ ਭੱਜਣ ਲੱਗਾ, ਪਰ ਲੋਕਾਂ ਦੇ ਮਨਾਂ 'ਚੋਂ ਨਹੀਂ ਨਿਕਲ ਰਿਹਾ ਖ਼ੌਫ਼

ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫ਼ਤਿਹ ਤਹਿਤ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਜੁਗਲ ਕਿਸ਼ੋਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਜਿੱਥੇ ਕੋਰੋਨਾ ਦੇ ਸੰਕਰਮਣ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਉੱਥੇ ਹੀ ਗਾਈਨੋਲੋਜਿਸਟ ਡਾ. ਪੂਜਾ ਤੇ ਡਾ. ਰਿਚਾ ਧਵਨ ਵੱਲੋਂ ਕੋਵਿਡ-19 ਮਹਾਂਮਾਰੀ ਦੇ ਦੌਰਾਨ ਕੋਰੋਨਾ ਮਹਾਂਮਾਰੀ ਤੋਂ ਪੀੜਤ ਗਰਭਵਤੀ ਔਰਤਾਂ ਦਾ ਇਲਾਜ ਪੂਰੀ ਸਾਂਭ ਸੰਭਾਲ ਨਾਲ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਔਰਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਗਾਈਨੋਲੋਜਿਸਟ ਡਾ. ਪੂਜਾ ਤੇ ਡਾ. ਰਿਚਾ ਧਵਨ ਨੇ ਕੋਰੋਨਾ ਪਾਜ਼ੀਟਿਵ ਗਰਭਵਤੀ ਔਰਤਾਂ ਦੀ ਸੁਰੱਖਿਅਤ ਡਿਲਿਵਰੀ ਅਤੇ ਉਨ੍ਹਾਂ ਲਈ ਕੀਤੇ ਗਏ ਯੋਗ ਪ੍ਰਬੰਧਾਂ ਬਾਰੇ ਬੋਲਦਿਆਂ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਹੁਣ ਤੱਕ 14 ਕੋਵਿਡ-19 ਪਾਜ਼ੀਟਿਵ ਗਰਭਵਤੀ ਔਰਤਾਂ ਆਈਆਂ ਹਨ, ਜਿਨ੍ਹਾਂ ਵਿੱਚੋਂ 7 ਗਰਭਵਤੀ ਔਰਤਾਂ ਨੂੰ ਠੀਕ ਕਰਕੇ ਘਰ ਭੇਜ ਦਿੱਤਾ ਗਿਆ ਹੈ। ਇਨ੍ਹਾਂ ਨੂੰ ਡਿਸਚਾਰਜ ਕਰਨ ਮੌਕੇ ਕੋਵਿਡ-19 ਵਾਰਡ ਦਾ ਫ਼ੋਨ ਨੰਬਰ ਸਬੰਧਿਤ ਮਰੀਜ਼ ਨੂੰ ਦਿੱਤਾ ਗਿਆ ਹੈ ਤਾਂ ਜੋ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਆਵੇ ਤਾਂ ਉਹ ਇਸ ਫ਼ੋਨ ਨੰਬਰ ਤੇ ਕਾਲ ਕਰ ਸਕਦੇ ਹਨ ਤੇ ਹਸਪਤਾਲ ਆ ਕੇ ਆਪਣਾ ਇਲਾਜ ਕਰਵਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਜਿਹੜੀ 7 ਗਰਭਵਤੀ ਔਰਤਾਂ ਹਸਪਤਾਲ ਵਿੱਚ ਦਾਖਿਲ ਹਨ, ਉਨ੍ਹਾਂ ਵਿੱਚੋਂ 5 ਗਰਭਵਤੀ ਔਰਤਾਂ ਜਣੇਪੇ ਦੇ ਨਜ਼ਦੀਕ ਹਨ, ਇਨ੍ਹਾਂ ਗਰਭਵਤੀ ਔਰਤਾਂ ਦੀ ਸਹੂਲਤ ਲਈ ਆਈਸੋਲੇਟੇਡ ਸੁਵਿਧਾ ਜਿਵੇਂ ਕਿ ਐਮਰਜੈਂਸੀ ਲੇਬਰ ਰੂਮ, ਐਮਰਜੈਂਸੀ ਓਟੀ ਅਤੇ ਟਰੇਨਡ ਸਟਾਫ਼ ਦੀ ਸੁਵਿਧਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਰੀਜ਼ ਨੂੰ ਡਿਲਿਵਰੀ ਦੀ ਐਮਰਜੈਂਸੀ ਲੋੜ ਪੈਂਦੀ ਹੈ ਤਾਂ ਸਾਡੇ ਸਟਾਫ਼ ਦੀ ਟਰੇਨਡ ਟੀਮ 24 ਘੰਟੇ ਲਈ ਤਿਆਰ-ਬਰ-ਤਿਆਰ ਹੈ। ਜੇਕਰ ਕੋਈ ਆਪ੍ਰੇਸ਼ਨ ਦੀ ਸੁਵਿਧਾ ਦੀ ਲੋੜ ਪੈਂਦੀ ਹੈ ਤਾਂ ਉਹ ਵੀ ਪੂਰਾ ਬੰਦੋਬਸਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਬੰਧਿਤ ਮਰੀਜ਼ ਨੂੰ ਹਸਪਤਾਲ ਵਿੱਚ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਵੇਂ ਕਿ ਐਂਟੀਨੈਟਲ ਟੈਸਟ, ਖ਼ੂਨ ਦੇ ਟੈਸਟ, ਸ਼ੂਗਰ, ਪਿਸ਼ਾਬ, ਕਾਲੇ ਪੀਲੀਏ ਦਾ ਟੈਸਟ, ਅਲਟਰਾਸਾਊਂਡ ਦੀ ਸਹੂਲਤ ਫ੍ਰੀ ਦਿੱਤੀ ਜਾ ਰਹੀ ਹੈ ਤੇ ਰੋਜ਼ਾਨਾ ਦਵਾਈਆਂ ਵੀ ਫ੍ਰੀ ਦਿੱਤੀਆਂ ਜਾ ਰਹੀਆਂ ਹਨ, ਜੋਕਿ ਜੱਚਾ ਅਤੇ ਬੱਚਾ ਦੋਵਾਂ ਦੀ ਸਿਹਤ ਲਈ ਲਾਹੇਵੰਦ ਹਨ। ਮਾਂ ਨੂੰ ਪੂਰੀ ਡਾਈਟ ਜਿਵੇਂ ਕਿ ਆਇਰਨ, ਕੈਲਸ਼ੀਅਮ, ਪ੍ਰੋਟੀਨ ਪਾਊਡਰ ਆਦਿ ਦਿੱਤੇ ਜਾ ਰਹੇ ਹਨ। ਬੱਚੇ ਦੇ ਜਨਮ ਤੋਂ ਬਾਅਦ ਨਵਜਾਤ ਸ਼ਿਸ਼ੂ ਲਈ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ, ਸਪੈਸ਼ਲ ਸਟਾਫ਼ ਤੇ ਡਾਕਟਰ ਪੂਰੀ ਤਰ੍ਹਾਂ ਤਿਆਰ ਹਨ ਤਾਂ ਜੋ ਮਰੀਜ਼ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।  

ਇਸ ਤੋਂ ਪਹਿਲਾਂ ਮੈਡੀਕਲ ਸਪੈਸ਼ਲਿਸਟ ਡਾ. ਗੁਰਮੇਜ ਰਾਮ ਗੋਰਾਇਆ ਨੇ ਦੱਸਿਆ ਕਿ ਐੱਸ.ਐੱਮ.ਓ. ਇੰਚਾਰਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਡਾ. ਪ੍ਰਦੀਪ ਮਹਿੰਦਰਾ ਦੀ ਕੋਵਿਡ ਟੀਮ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕਰਨ ਤੇ ਕੋਰੋਨਾ ਦਾ ਖ਼ਾਤਮਾ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਡੇ ਕੋਲ ਹੁਣ ਤੱਕ 300 ਦੇ ਲਗਭਗ ਕੋਰੋਨਾ ਦੇ ਪਾਜ਼ੀਟਿਵ ਮਰੀਜ਼ ਦਾਖਲ ਹੋ ਚੁੱਕੇ ਹਨ ਜਿਨ੍ਹਾਂ ਵਿੱਚੋਂ 100 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਤੇ ਜ਼ਿਆਦਾਤਰ ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ।

ਇਨ੍ਹਾਂ ਵਿੱਚੋਂ 3, 4 ਮਰੀਜ਼ਾਂ ਨੂੰ ਨਮੋਨੀਆ ਸੀ, ਉਨ੍ਹਾਂ ਦੀ ਆਕਸੀਜਨ ਸੈਚੂਲੇਸ਼ਨ ਘੱਟ ਰਹੀ ਸੀ ਜਿਸ ਨੂੰ ਦੇਖਦਿਆਂ ਸਾਡੀ ਸਮੁੱਚੀ ਟੀਮ ਵੱਲੋਂ ਉਨ੍ਹਾਂ ਨੂੰ ਠੀਕ ਕਰਕੇ ਘਰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਚੇਨ ਤੋੜਨ ਲਈ ਸਾਨੂੰ ਲਾਪਰਵਾਹੀ ਛੱਡ ਕੇ ਜਾਗਰੂਕ ਹੋਣ ਦੀ ਲੋੜ ਹੈ। ਜਿਸ ਲਈ ਵਿਭਾਗ ਵੱਲੋਂ ਜਾਰੀ ਹਦਾਇਤਾਂ ਨੂੰ ਅਪਣਾਉਣਾ ਹੀ ਸਿਆਣਪ ਹੈ, ਬਹੁਤ ਜ਼ਰੂਰੀ ਕੰਮ ਹੋਣ ਤੇ ਹੀ ਘਰੋਂ ਬਾਹਰ ਜਾਓ ਤੇ ਬਾਹਰ ਜਾਣ ਲੱਗਿਆਂ ਸਾਵਧਾਨੀਆਂ ਵਰਤੋ। ਇਸ ਮੌਕੇ ਸਕਿਨ ਸਪੈਸ਼ਲਿਸਟ-ਕਮ-ਨੋਡਲ ਅਫ਼ਸਰ ਆਰ.ਆਰ.ਟੀ ਡਾ. ਨਵੀਨ ਸੇਠੀ, ਡੈਂਟਲ ਸਪੈਸ਼ਲਿਸਟ ਡਾ. ਪੰਕਜ, ਚੈਸਟ ਸਪੈਸ਼ਲਿਸਟ ਡਾ. ਸਤਿੰਦਰ ਕੌਰ ਵੀ ਹਾਜ਼ਰ ਸਨ।

ਕੀ ਬੇਰੁਜ਼ਗਾਰਾਂ ਨੂੰ ਨੌਕਰੀ ਦੇ ਸਕੇਗੀ ਚੰਨੀ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਸਾਢੇ ਚਾਰ ਸਾਲ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈਟ ਪਾਸ ਬੇਰੁਜ਼ਗਾਰ ਬੀ ਐਡ ਅਧਿਆਪਕਾਂ ਨੇ ਜਿਥੇ 24 ਸਤੰਬਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ...

ਕੀ ਮੋਦੀ ਸਰਕਾਰ ਜਨਤਕ ਅਦਾਰਿਆਂ ਨੂੰ ਨਿੱਜੀ ਹੱਥਾਂ 'ਚ ਵੇਚ ਰਹੀ ਐ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਬਲਿਕ ਸੈਕਟਰ ਨੂੰ ਪ੍ਰਾਈਵੇਟ ਹੱਥਾ ਵਿਚ ਵੇਚਿਆ ਜਾ ਰਿਹਾ। ਅਜਿਹੇ ਦੋਸ਼ ਕਾਂਗਰਸੀ ਪਾਰਟੀ ਤਾਂ ਲਗਾਉਂਦੀ ਆਈ ਹੀ ਹੈ, ਨਾਲ ਹੀ ਹੁਣ ਜਨਤਕ ਜਥੇਬੰਦੀਆਂ ਦਾ ਸਾਂਝਾਂ ਮੋਰਚਾ ਅਤੇ ਆਲ ...

ਕੀ ਗ਼ਰੀਬਾਂ ਪੱਖੀ ਹੋਵੇਗੀ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ...

ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰੇਗੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ, ਉਥੇ ਹੀ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕਿਸਾਨਾਂ ਤੇ ...

ਕੀ ਸਰਕਾਰ ਆਂਗਨਵਾੜੀ ਵਰਕਰਾਂ ਕੋਲੋਂ ਖੋਹਣ ਜਾ ਰਹੀ ਐ ਪ੍ਰੀ ਪ੍ਰਾਇਮਰੀ ਕਲਾਸਾਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਸਰਕਾਰ ਦੁਆਰਾ ਹੁਣ ਕੀ ਆਂਗਨਵਾੜੀ ਵਰਕਰਾਂ ਕੋਲੋਂ ਪ੍ਰੀ ਪ੍ਰਾਇਮਰੀ ਕਲਾਸਾਂ ਖੋਹ ਲਈਆਂ ਜਾਣਗੀਆਂ? ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ...

ਸਰਕਾਰੀ ਬੱਸਾਂ ਨੂੰ ਬੰਦ ਕਿਸ ਨੇ ਕਰਵਾਇਆ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਰੋਡਵੇਜ਼ ਪਨਬੱਸ /ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸਾਰੇ ਡਿਪੂ ਅਚਨਚੇਤ ਬੰਦ ਹੋ ਗਏ ਜਿਸ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਸਵੇਰੇ ਮਹਿਕਮੇ ਦੇ ...

ਬੇਰੁਜ਼ਗਾਰਾਂ ਨਾਲ ਹਕੂਮਤ ਨੂੰ ਮਹਿੰਗੀ ਪਵੇਗੀ ਦੁਸ਼ਮਣੀ! (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਂਗੂੰ ਚੋਣਾਂ ਵੇਲੇ ਜੁਮਲੇ ਛੱਡਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੱਤਾ ਵਿੱਚੋਂ ਬਾਹਰ ਹੁੰਦੇ ਹੋਏ ਵਿਖਾਈ ਦੇ ਰਹੇ ਹਨ, ਕਿਉਂਕਿ ਕੈਪਟਨ ਦੇ ਵੱਲੋਂ ਚੋਣਾਂ ਵੇਲੇ ਜੋ ...

ਕੀ ਕਿਸਾਨਾਂ ਨੂੰ ਹੁਣ ਡੰਡੇ ਮਾਰ ਕੇ ਜੇਲ੍ਹਾਂ 'ਚ ਡੱਕੇਗੀ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਦੇਸ਼ ਭਰ ਦੇ ਕਿਸਾਨ ਦਾ ਵਿਰੋਧ ਕਰ ਰਹੇ ਹਨ। ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਲੈ ਕੇ ਭਾਜਪਾ ਦੇ ਨਵ ਨਿਯੁਕਤ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਨੇ ...

ਕੀ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮੰਨੇਗੀ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੱਕੇ ਰੁਜ਼ਗਾਰ ਦੇ ਲਈ ਲਗਾਤਾਰ ਪੰਜਾਬ ਦੇ ਕੱਚੇ ਮੁਲਾਜ਼ਮ ਸੰਘਰਸ਼ ਕਰ ਰਹੇ ਹਨ। ਪੰਜਾਬ ਵਿਚ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਰਕਾਰੀ ਬੱਸਾਂ ਦਾ ਚੱਕਾ ਜਾਮ ਜਾਰੀ ਹੈ। ...

ਕੋਰੋਨਾ ਦੇ ਉਜਾੜੇ ਮਗਰੋਂ ਸਕੂਲਾਂ ਚ ਸ਼ੁਰੂ ਹੋਈਆਂ ਬੱਚਿਆਂ ਦੀਆਂ ਪ੍ਰੀਖਿਆਵਾਂ! (ਨਿਊਜ਼ਨੰਬਰ ਖ਼ਾਸ ਖ਼ਬਰ)

ਕੋਰੋਨਾ ਕਹਿਰ ਦੇ ਕਾਰਨ ਬੰਦ ਪਏ ਸਕੂਲਾਂ ਨੂੰ ਪਿਛਲੇ ਮਹੀਨੇ ਖੋਲ੍ਹਿਆ ਗਿਆ। ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਫ਼ਲਾਈਨ ਪ੍ਰੀਖਿਆਵਾਂ ਕੋਰੋਨਾ ਕਹਿਰ ਤੋਂ ਬਾਅਦ ਪਹਿਲੀ ਵਾਰ 13 ਸ਼ੁਰੂ ਹੋਈ। ...

ਪਰਾਲੀ ਦੇ ਧੂੰਏਂ ਲਈ ਕਿਸਾਨ ਨਹੀਂ, ਬਲਕਿ ਸਰਕਾਰ ਜ਼ਿੰਮੇਵਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਵੇਂ ਹੀ ਪਰਾਲੀ ਦੇ ਧੂਏਂ ਦਾ ਦੋਸ਼ੀ ਹਰ ਵਾਰ ਹੀ ਸਰਕਾਰਾਂ ਵੱਲੋਂ ਕਿਸਾਨ ਨੂੰ ਹੀ ਮੰਨਿਆ ਜਾਂਦਾ ਹੈ, ਪਰ ਅਸਲ ਦੇ ਵਿੱਚ ਦੋਸ਼ੀ ਉਹ ਸਰਕਾਰਾਂ ਹਨ, ਜਿਹੜੀਆਂ ਕਿਸਾਨਾਂ ਨੂੰ ਸਹੂਲਤਾਂ ਦੇਣ ਤੋਂ ਭੱਜਦੀਆਂ ਹਨ। ਕੇਜਰੀਵਾਲ ...

ਸਰਕਾਰੀ ਬੱਸਾਂ ਦੇ ਚੱਕਾ ਜਾਮ ਨੇ ਪੜ੍ਹਨੇ ਪਾਈ ਸਰਕਾਰ! (ਨਿਊਜ਼ਨੰਬਰ ਖਾਸ ਖ਼ਬਰ)

ਪੰਜਾਬ ਵਿਚਲੀ ਕੈਪਟਨ ਸਰਕਾਰ ਨੇ ਜਿੱਥੇ ਮੁਲਾਜ਼ਮਾਂ ਨਾਲ ਚੋਣਾਂ ਵੇਲੇ ਕੀਤੇ ਵਾਅਦੇ ਹੁਣ ਤੱਕ ਪੂਰੇ ਨਹੀਂ ਕੀਤੇ, ਉਥੇ ਹੀ ਮੁਲਾਜ਼ਮਾਂ ਨਾਲ ਵਾਰ ...

ਕੀ ਹੁਣ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਮੰਨੇਗੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨ ਅੰਦੋਲਨ ਚੱਲਦੇ ਨੂੰ ਭਾਵੇਂ ਹੀ ਦਸ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਿਆ ਹੈ ਅਤੇ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਮੰਨਣ ਨੂੰ ਤਿਆਰ ਨਹੀਂ। ਪਰ ਹੁਣ ਜੋ ਕਿਸਾਨਾਂ ਵੱਲੋਂ ਕਦਮ ਚੁੱਕਿਆ ਗਿਆ ਹੈ, ਉਹਦੇ ਅੱਗੇ ਹੁਣ ...

ਧਮਕੀ: ਜੇ ਕੋਰੋਨਾ ਵੈਕਸੀਨ ਨਾ ਲਗਵਾਈ ਤਾਂ...(ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਰਕਾਰ ਨੇ ਕੱਲ੍ਹ ਧਮਕੀ ਦਿੰਦੇ ਹੋਏ ਸਰਕਾਰੀ ਮੁਲਾਜ਼ਮਾਂ ਨੂੰ ਕਹਿ ਦਿੱਤਾ ਕਿ, ਜੇਕਰ 15 ਸਤੰਬਰ ਤੱਕ ਸਾਰੇ ਮੁਲਾਜ਼ਮਾਂ ਨੇ ਵੈਕਸੀਨ ਨਾ ਲਗਵਾਈ ਤਾਂ, ਉਹ ਦਫ਼ਤਰ ਆਉਣਾ ਬੰਦ ਕਰ ਦੇਣ। ਵਿਭਾਗ ਉਨ੍ਹਾਂ ਨੂੰ ਜ਼ਬਰੀ ...

ਪੱਤਰਕਾਰਿਤਾ ਦੀ ਸੰਘੀ ਨੱਪਣ ਲੱਗੀ ਸਰਕਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਰਤ ਦੀ ਸੱਤਾਧਿਰ ਪਾਰਟੀ ਭਾਜਪਾ ਵੱਲੋਂ ਲਗਾਤਾਰ ਲੋਕ ਪੱਖੀ ਮੀਡੀਆ ਅਦਾਰਿਆਂ ਦੀ ਸੰਘੀ ਘੁੱਟੀ ਜਾ ਰਹੀ ਹੈ ਅਤੇ ਉਨ੍ਹਾਂ ਤੇ ਇਨਕਮ ਟੈਕਸ ਤੋਂ ਇਲਾਵਾ ਈਡੀ ਦੀਆਂ ਰੇਡਾਂ ਮਰਵਾਈਆਂ ਜਾ ਰਹੀਆਂ ਹਨ। ਆਮਦਨ ਕਰ ...

ਕਿਸਾਨਾਂ ਵੱਲੋਂ ਪੈਦਾ ਕੀਤੇ ਜਾਂਦੇ ਅਨਾਜ਼ ਨੂੰ ਕੌਡੀਆਂ ਦੇ ਭਾਅ ਲੁੱਟਣ ਲੱਗੀ ਸਰਕਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਜੇਠੂਕੇ ਦੇ ਕਿਸਾਨ ਗੁਰਦੇਵ ਸਿੰਘ ਦੀ ਜ਼ਮੀਨ ਦੀ ਕੁਰਕੀ 13 ਲੱਖ ਵਿੱਚ 6 ਏਕੜ ਦੀ ਹੋਣੀ ਸੀ, ਜਿਸ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਡਟ ਕੇ ਵਿਰੋਧ ...

ਲੈ ਲਓ ਘਰ-ਘਰ ਰੁਜ਼ਗਾਰ; ਸਲ਼ੈਕਟਿਡ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਭੱਜੀ ਹਕੂਮਤ! (ਨਿਊਜ਼ਨੰਬਰ ਖ਼ਾਸ ਖ਼ਬਰ)

ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਾਹਮਣੇ ਸਕਰੂਟਨੀ ਕਰਵਾ ਚੁੱਕੇ 2364 ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੱਕਾ ਧਰਨਾ ਲਗਾਤਾਰ 56ਵੇਂ ਦਿਨ ਵੀ ਜਾਰੀ ...

ਸਰਕਾਰ ਵੱਲੋਂ ਕਿਸਾਨਾਂ ਤੇ ਕੀਤੇ ਗਏ ਅਣਮਨੁੱਖੀ ਤਸ਼ੱਦਦ ’ਤੇ ਪਰਦਾ ਪਾਉਣ ਦੀ ਕੋਝੀ ਕੋਸ਼ਿਸ਼! (ਨਿਊਜ਼ਨੰਬਰ ਖ਼ਾਸ ਖ਼ਬਰ)

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਟਵੀਟਾਂ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੋਲੋਂ ਕਿਸਾਨਾਂ ਦੀ ਭਲਾਈ ਲਈ ਚੁੱਕੇ ਕਦਮਾਂ ਬਾਰੇ ਪੁੱਛੇ ਸਵਾਲਾਂ ਦਾ ਕਰਾਰਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ...