ਡਿਪਟੀ ਕਮਿਸ਼ਨਰ ਨੇ ਕਿਹਾ- ਜ਼ਹਿਰੀਲੀ ਸ਼ਰਾਬ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਪੁਲਿਸ ਨੂੰ ਸਖਤ ਕਾਰਵਾਈ ਦੇ ਦਿੱਤੇ ਨਿਰਦੇਸ਼

ਬਟਾਲਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ 11 ਵਿਅਕਤੀਆਂ ਦੀ ਹੋਈ ਮੌਤ ਉੱਪਰ ਗਹਿਰਾ ਦੁੱਖ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਪੀੜ੍ਹਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਬਟਾਲਾ ਸ਼ਹਿਰ ਵਿਖੇ ਪੀੜ੍ਹਤ ਪਰਿਵਾਰਾਂ ਨਾਲ ਦੁੱਖ ਵੰਡਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਭ ਪਿੱਛੇ ਜੋ ਵੀ ਦੋਸ਼ੀ ਹਨ ਉਹ ਬਖਸ਼ੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਸਾਰੀ ਘਟਨਾ ਦੀ ਜਾਂਚ ਕਰਵਾਈ ਜਾ ਰਹੀ ਹੈ ਅਤੇ ਜਲਦੀ ਹੀ ਸਾਰੇ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਣਗੇ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇਸ ਸਾਰੀ ਘਟਨਾ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪੁਲਿਸ ਮੁਖੀ ਬਟਾਲਾ ਸ. ਰਛਪਾਲ ਸਿੰਘ, ਹੋਰ ਸੀਨੀਅਰ ਪੁਲਿਸ ਅਧਿਕਾਰੀਆਂ, ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਅਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜਲਦੀ ਤੋਂ ਜਲਦੀ ਜਾਂਚ ਕਰਕੇ ਦੋਸ਼ੀਆਂ ਦਾ ਪਤਾ ਲਗਾਇਆ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੋਸ਼ੀਆਂ ਉੱਪਰ ਕਾਨੂੰਨੀ ਕਾਰਵਾਈ ਕਰਨ ਦੇ ਨਾਲ ਉਨ੍ਹਾਂ ਦੀ ਜਾਇਦਾਦ ਦੀ ਜਾਂਚ ਵੀ ਕੀਤੀ ਜਾਵੇ।

ਇਸ ਮੌਕੇ ਪ੍ਰੈਸ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਬਟਾਲਾ ਸ਼ਹਿਰ ਵਿੱਚ 11 ਮੌਤਾਂ ਹੋਣ ਦੀ ਸੂਚਨਾ ਮਿਲੀ ਹੈ ਅਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਇਸਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਮ੍ਰਿਤਕਾਂ ਦਾ ਪੋਸਟਮਾਰਟਮ ਵੀ ਕੀਤਾ ਗਿਆ ਹੈ ਜਿਨ੍ਹਾਂ ਦੀ ਰਿਪੋਰਟ ਉਡੀਕੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਰੀ ਘਟਨਾ ਪਿੱਛੇ ਦੋਸ਼ੀ ਚਾਹੇ ਕੋਈ ਵੀ ਕਿਉਂ ਨਾ ਹੋਵੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾਂ ਵੀ ਨਸ਼ਿਆਂ ਖ਼ਿਲਾਫ਼ ਮੁਹਿੰਮ ਜਾਰੀ ਹੈ ਅਤੇ ਇਸ ਮੁਹਿੰਮ ਤਹਿਤ ਨਸ਼ੇ ਦੀਆਂ ਵੱਡੀਆਂ ਖੇਪਾਂ ਵੀ ਫੜੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਘਟਨਾ ਬਹੁਤ ਦੁੱਖਦਾਈ ਹੈ ਅਤੇ ਪ੍ਰਸ਼ਾਸਨ ਵੱਲੋਂ ਇਸਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸੇ ਦੌਰਾਨ ਬਟਾਲਾ ਦੇ ਐੱਸ.ਐੱਸ.ਪੀ. ਸ. ਰਛਪਾਲ ਸਿੰਘ ਜਿਨ੍ਹਾਂ ਨੇ ਕੱਲ੍ਹ ਹੀ ਆਪਣਾ ਅਹੁਦਾ ਸੰਭਾਲਿਆ ਹੈ ਨੇ ਕਿਹਾ ਕਿ ਪੁਲਿਸ ਵੱਲੋਂ ਇਸ ਘਟਨਾ ਦੀ ਤਹਿ ਤੱਕ ਜਾਣ ਲਈ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਐੱਸ.ਐੱਚ.ਓ. ਸਿਟੀ ਦੇ ਬਿਆਨਾਂ 'ਤੇ ਪਰਚਾ ਦਰਜ ਕਰ ਲਿਆ ਸੀ ਅਤੇ ਇਸ ਸਬੰਧੀ ਚਾਰ ਸ਼ੱਕੀ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਉਹ ਪਹਿਲਾਂ ਐੱਸ.ਟੀ.ਐੱਫ. ਵਿੱਚ ਵੀ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਹੁਣ ਬਤੌਰ ਐੱਸ.ਐੱਸ.ਪੀ. ਬਟਾਲਾ ਉਹ ਜ਼ਿਲ੍ਹੇ ਵਿੱਚੋਂ ਨਸ਼ੇ ਨੂੰ ਖਤਮ ਕਰਨ ਲਈ ਆਪਣੀ ਪੂਰੀ ਵਾਹ ਲਗਾ ਦੇਣਗੇ।

ਕਿਸਾਨਾਂ ਨੂੰ ਨੋਟਿਸ ਕਿਉਂ ਘੱਲ ਰਹੀ ਐ ਪੁਲਿਸ? (ਨਿਊਜ਼ਨੰਬਰ ਖ਼ਾਸ ਖ਼ਬਰ)

ਸੰਯੁਕਤ ਕਿਸਾਨ ਮੋਰਚੇ ਦੇ ਲੀਗਲ ਪੈਨਲ ਨੇ ਦਿੱਲੀ ਪੁਲਿਸ ਵਲੋਂ ਦਫਾ 160 ਸੀ.ਆਰ.ਪੀ.ਸੀ ਤਹਿਤ ਪੰਜਾਬ ਦੇ ਕਿਸਾਨਾਂ ਨੂੰ 26 ਜਨਵਰੀ ਦੀ ਘਟਨਾ ਸਮੇਂ ਦਰਜ ਕੀਤੀਆਂ ਐੱਫ.ਆਈ.ਆਰਜ. ਦੀ ਤਫਤੀਸ਼ ਵਿੱਚ ਸ਼ਾਮਿਲ ...

ਦਿੱਲੀ ਪੁਲਿਸ ਦੀ ਨਿਗਾਹ 'ਚ ਰਾਹੁਲ ਗਾਂਧੀ ਟੰਗ'ਤਾ! (ਨਿਊਜ਼ਨੰਬਰ ਖ਼ਾਸ ਖ਼ਬਰ)

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਸੰਸਦ ਨੇੜੇ ਟਰੈਕਟਰ ਰੈਲੀ ਕੱਢਣ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ। ਦਿੱਲੀ ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕਿਵੇਂ ਰਾਹੁਲ ਗਾਂਧੀ ਟਰੈਕਟਰ ...

ਤਾਨਾਸ਼ਾਹੀ ਹੁਕਮ: ਕੌਮੀ ਸੁਰੱਖਿਆ ਐਕਟ ਤਹਿਤ ਦਿੱਲੀ ਪੁਲਿਸ ਕਿਸੇ ਨੂੰ ਵੀ ਕਰ ਸਕੇਗੀ ਗ੍ਰਿਫਤਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਸ਼ੱਕ ਸਾਡਾ ਮੁਲਕ ਲੋਕਤੰਤਰਿਕ ਦੇਸ਼ ਹੈ, ਪਰ ਇਸ ਦੇ ਬਾਵਜੂਦ ਵੀ ਇਸ ਦੇਸ਼ ਦੇ ਅੰਦਰ ਤਾਨਾਸ਼ਾਹੀ ਹੁਕਮ ਲਾਗੂ ਹੁੰਦੇ ਰਹਿੰਦੇ ਹਨ। ਦਿੱਲੀ ਸਰਕਾਰ ਦੇ ਕੇਂਦਰ ਸਰਕਾਰ ਨੇ ਪੂਰਨ ਅਧਿਕਾਰ ਖੋਹ ਕੇ, ਉਥੇ ਸਿਰਫ਼ ਨਾਂ ਦੀ ਹੀ ...

ਕੈਪਟਨ ਸਿੱਧੂ ਨੂੰ ਵੇਖ ਕੇ ਅੱਖਾਂ ਕਿਉਂ ਮੀਚ ਗਈ ਪੁਲਿਸ! (ਨਿਊਜ਼ਨੰਬਰ ਖ਼ਾਸ ਖ਼ਬਰ)

ਬੀਤੇ ਕੱਲ੍ਹ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਾਰਟੀ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੱਧੂ ਦੀ ਤਾਜਪੋਸ਼ੀ ਦਾ ਸਮਾਗਮ ਹੋਇਆ। ਇਸ ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ਵਿੱਚ ਸੂਬੇ ਭਰ ਤੋਂ ਕਾਂਗਰਸੀਆਂ ਤੋਂ ਇਲਾਵਾ ਪੰਜਾਬ ...

ਗ਼ੈਂਗਸਟਰਾਂ ਦੇ ਐਨਕਾਊਂਟਰ ਹੀ ਕਿਉਂ ਕਰਦੀ ਐ ਪੁਲਿਸ? (ਨਿਊਜ਼ਨੰਬਰ ਖ਼ਾਸ ਖ਼ਬਰ)

ਲੰਘੇ ਕੱਲ੍ਹ ਪੰਜਾਬ ਪੁਲਿਸ ਦੇ ਵੱਲੋਂ ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਜੱਸੀ ਨੂੰ ਪੁਲਿਸ ਮੁਕਾਬਲੇ ਵਿੱਚ ਮਾਰ ਮੁਕਾ ਦਿੱਤਾ ਗਿਆ। ਪੁਲਿਸ ਦਾ ਇਨ੍ਹਾਂ ਗੈਂਗਸਟਰਾਂ 'ਤੇ ਦੋਸ਼ ਸੀ ਕਿ ...

ਸੀਏਏ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ 'ਤੇ ਹਮਲੇ ਨੂੰ ਹੋਇਆ ਇੱਕ ਸਾਲ ਪੂਰਾ: ਕੀ ਦਿੱਲੀ ਪੁਲਿਸ ਸੱਤਾਧਿਰ ਦੀ ਸ਼ਹਿ 'ਤੇ ਝੂਠੇ ਪਰਚੇ ਦਰਜ ਕਰਦੀ ਐ? (ਨਿਊਜ਼ਨੰਬਰ ਖ਼ਾਸ ਖ਼ਬਰ)

ਲੰਘੇ ਸਾਲ-2020 ਦੇ ਦੌਰਾਨ ਇੰਨ੍ਹਾਂ ਦਿਨਾਂ ਦੇ ਅੰਦਰ ਹੀ ਦਿੱਲੀ ਦੇ ਅੰਦਰ ਜ਼ਬਰਦਸਤ ਹਿੰਸਾ ਹੋਈ ਸੀ। ਇਹ ਹਿੰਸਾ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਕੁੱਝ ਗੁੰਡਿਆਂ ਦੇ ਵੱਲੋਂ ਹਮਲਾ ਕਰਕੇ ...

ਕੀ ਦਿੱਲੀ ਪੁਲਿਸ ਨੇ ਕਿਸਾਨਾਂ 'ਤੇ ਝੂਠੇ ਕੇਸ ਬਣਾਏ? (ਨਿਊਜ਼ਨੰਬਰ ਖ਼ਾਸ ਖ਼ਬਰ)

26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਵਾਪਰੀ ਘਟਨਾ ਅਤੇ ਦਿੱਲੀ ਦੇ ਕਈ ਜਗ੍ਹਾਵਾਂ 'ਤੇ ਹੋਈ ਹਿੰਸਾ ਨੂੰ ਲੈ ਕੇ ਦਿੱਲੀ ਪੁਲਿਸ ਦੇ ਵੱਲੋਂ ਬੇਸ਼ੱਕ ਅਣਗਿਣਤ ਲੋਕਾਂ ਦੇ ਵਿਰੁੱਧ ਪਰਚੇ ਦਰਜ ਕਰਦੇ ਹੋਏ, ਦਰਜਨਾਂ ਕਿਸਾਨ ਆਗੂਆਂ 'ਤੇ ਵੀ ...

ਪਿਆਕੜਾਂ ਨੂੰ ਹੁਣ ਚੋਣਾਂ ਵਿੱਚ ਨਹੀਂ ਮਿਲੇਗੀ ਦਾਰੂ!! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਭਰ ਦੇ ਅੰਦਰ ਨਗਰ ਕੌਂਸਲ, ਨਗਰ ਪੰਚਾਇਤ ਤੋਂ ਇਲਾਵਾ ਨਗਰ ਨਿਗਮ ਦੀਆਂ ਚੋਣਾਂ 14 ਫ਼ਰਵਰੀ ਨੂੰ ਹੋਣ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਿਆਸੀ ਪਾਰਟੀਆਂ ਦੇ ਵੱਲੋਂ ਦੱਬ ਕੇ ...

ਕਿਤੇ ਬਾਹਲਾ ਖ਼ਤਰਨਾਕ ਨਾ ਬਣ ਜਾਵੇ ਦਿੱਲੀ ਪੁਲਿਸ ਦਾ ਏਹ ਐਲਾਨ!! (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਸਵੇਰੇ ਤੋਂ ਹੀ ਸਮੂਹ ਮੀਡੀਆ ਅਦਾਰਿਆਂ 'ਤੇ ਇਹ ਖ਼ਬਰ ਚੱਲ ਰਹੀ ਹੈ ਕਿ ਅਦਾਕਾਰ ਦੀਪ ਸਿੱਧੂ ਸਮੇਤ ਅੱਠ ਜਣਿਆਂ 'ਤੇ ਦਿੱਲੀ ਪੁਲਿਸ ਨੇ ਮੋਟਾ ਇਨਾਮ ਰੱਖ ਦਿੱਤਾ ਗਿਆ ਹੈ। ਇਹ ਇਨਾਮ ਦਿੱਲੀ ਪੁਲਿਸ ਦੇ ਵੱਲੋਂ ...

ਕਿਸਾਨ ਮੋਰਚੇ 'ਤੇ ਹਮਲਾ: ਕੀ ਪੁਲਿਸ ਦੀ ਸ਼ਹਿ 'ਤੇ ਸਭ ਕੁੱਝ ਹੋਇਆ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੁੱਝ ਦਿਨ ਪਹਿਲੋਂ ਦਿੱਲੀ ਦੇ ਸਿੰਘੂ ਬਾਰਡਰ 'ਤੇ ਚੱਲ ਰਹੇ ਕਿਸਾਨ ਮੋਰਚੇ 'ਤੇ ਕੁੱਝ ਗੁੰਡਿਆਂ ਦੇ ਵੱਲੋਂ ਹਮਲਾ ਕਰ ਦਿੱਤਾ ਗਿਆ ਸੀ, ਜਿਸ ਦੌਰਾਨ ਕਈ ਕਿਸਾਨ ਜ਼ਖ਼ਮੀ ਹੋ ਗਏ ਸਨ। ਪਰ ਉਸ ਵਕਤ ਦਿੱਲੀ ਪੁਲਿਸ ਨੇ ਇਹ ...

ਚੋਣਾਂ ਵਿੱਚ 'ਸ਼ਰਾਬ ਵਰਤਾਊ-ਵੋਟਾਂ ਪਵਾਉ'!! (ਵਿਅੰਗ)

ਸ਼ਰਾਬ ਦਾ ਚੋਣਾਂ ਨਾਲ ਕਹਿੰਦੇ ਨੇ ਗੂੜ੍ਹਾ ਸਬੰਧ ਐ। ਸ਼ਰਾਬ ਵਰਤਾਓ ਅਤੇ ਵੋਟਾਂ ਪਵਾਉ'! ਇਹ ਨਾਅਰੇ ਤਾਂ ਚੋਣਾਂ ਵਿੱਚ ਨਹੀਂ ਲੱਗਦੇ, ਪਰ ਚੋਣਾਂ ਦੇ ਵਿੱਚ ਪੈੱਗ ਜ਼ਰੂਰ ਚੱਲਦਾ ਐ। ਵੈਸੇ, ਚੋਣਾਂ ਤਾਂ ਬਾਈ ਪੈੱਗ ਲਗਾ ਕੇ, ਹੀ ਨੇਪਰੇ ...