ਸੜਕ ਹਾਦਸੇ ਦੇ ਪੀੜਤ ਪਰਿਵਾਰ ਨੂੰ ਏਡੀਸੀ ਨੇ ਸੌਂਪੀ 9 ਲੱਖ ਰੁਪਏ ਦੇ ਬੀਮਾ ਕਲੇਮ ਦੀ ਮੁਆਵਜ਼ਾ ਰਾਸ਼ੀ

ਜੇਕਰ ਕੋਈ ਇਨਸਾਨ ਇਸ ਧਰਤੀ ਤੇ ਜਨਮ ਲੈਂਦਾ ਹੈ ਤਾਂ ਇੱਕ ਦਿਨ ਆਖਰ ਉਸਨੇ ਫਾਨੀ ਸੰਸਾਰ ਨੂੰ ਅਲਵਿਦਾ ਕਰਕੇ ਜਾਣਾ ਹੀ ਹੁੰਦਾ ਹੈ। ਮੌਤ ਇੱਕ ਅਟੱਲ ਸਚਾਈ ਹੈ। ਪਰ ਕਈ ਵਾਰ ਕਿਸੇ ਵਿਅਕਤੀ ਦੀ ਬੇਵਕਤ ਮੌਤ ਹੋ ਜਾਣ ਨਾਲ ਉਸਦੇ ਪਰਿਵਾਰ ਦਾ ਲੱਕ ਟੁੱਟ ਜਾਂਦਾ ਹੈ। ਅਜਿਹੇ ਬੁਰੇ ਦੌਰ ਸਮੇਂ ਜੀਵਨ ਬੀਮਾ ਮ੍ਰਿਤਕ ਦੇ ਪਰਿਵਾਰ ਲਈ ਇੱਕ ਵੱਡਾ ਸਹਾਰਾ ਬਣਦਾ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਅਸਿਸਟੈਂਟ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੰਡੀ ਗੋਬਿੰਦਗੜ੍ਹ ਦੇ ਇੱਕ ਪੀੜਤ ਪਰਿਵਾਰ ਨੂੰ 9 ਲੱਖ ਰੁਪਏ ਦੇ ਕਲੇਮ ਪਾਸ ਹੋ ਕੇ ਆਉਣ ਸਬੰਧੀ ਖਾਤਿਆਂ ਦੀਆਂ ਪਾਸ ਬੁੱਕਾਂ ਸਪੁਰਦ ਕਰਦੇ ਹੋਏ ਸਾਂਝਾ ਕੀਤਾ।

ਇਸ ਮੌਕੇ ਅਸਿਸਟੈਂਟ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਨੇ ਮੰਡੀ ਗੋਬਿੰਦਗੜ੍ਹ ਸ਼ਹਿਰ ਦੇ ਰਹਿਣ ਵਾਲੇ ਮਨੀ ਰਾਮ ਪ੍ਰਜਾਪਤੀ ਨੂੰ ਉਸਦੇ ਨੌਜਵਾਨ ਲੜਕੇ ਅਸ਼ਵਨੀ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਬਾਅਦ ਜੀਵਨ ਬੀਮਾ ਕਲੇਮ ਦੀ ਮੁਆਵਜ਼ਾ ਰਾਸ਼ੀ ਸਬੰਧੀ ਪਾਸ ਬੁੱਕਾਂ ਸੌਂਪਦੇ ਹੋਏ ਕਿਹਾ ਕਿ ਹਰੇਕ ਵਿਅਕਤੀ ਨੂੰ ਜੀਵਨ ਬੀਮਾ ਦੀ ਮਹੱਤਤਾ ਨੂੰ ਸਮਝਣਾ ਚਾਹੀਦਾ ਹੈ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਫਾਇਦਾ ਲੈਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਜਸਵੰਤ ਸਿੰਘ ਲੀਡ ਬੈਂਕ ਮੈਨੇਜਰ ਫਤਿਹਗੜ੍ਹ ਸਾਹਿਬ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਮੰਡੀ ਗੋਬਿੰਦਗੜ੍ਹ ਵਾਸੀ ਮਨੀ ਰਾਮ ਪ੍ਰਜਾਪਤੀ ਦੇ ਨੌਜਵਾਨ ਲੜਕੇ ਅਸ਼ਵਨੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ, ਜਿਸਨੇ ਆਪਣੇ ਕਾਰਪੋਰੇਸ਼ਨ ਬੈਂਕ ਗੋਬਿੰਦਗੜ੍ਹ ਦੇ ਖਾਤੇ ਰਾਹੀਂ ਪ੍ਰਧਾਨ ਮੰਤਰੀ ਜੀਵਨ ਜਯੋਤੀ, ਪ੍ਰਧਾਨ ਮੰਤਰੀ ਜੀਵਨ ਸੁਰੱਕਸ਼ਾ ਅਤੇ ਕਾਰਪੋਰੇਸ਼ਨ ਬੈਂਕ ਦੀਆਂ ਯੋਜਨਾਵਾਂ ਤਹਿਤ ਜੀਵਨ ਬੀਮਾ ਕਰਵਾਇਆ ਹੋਇਆ ਸੀ, ਜਿਸਦਾ ਕੁੱਲ ਖਰਚ 442 ਰੁਪਏ ਆਇਆ। ਅਸ਼ਵਨੀ ਦੀ ਮੌਤ ਉਪਰੰਤ ਕਾਰਪੋਰੇਸ਼ਨ ਬੈਂਕ (ਯੂਨੀਅਨ ਬੈਂਕ) ਮੰਡੀ ਗੋਬਿੰਦਗੜ੍ਹ ਦੇ ਸ਼ਾਖਾ ਪ੍ਰਬੰਧਕ ਲੱਕੀ ਗੋਇਲ ਨੇ ਪਾਲਿਸੀਆਂ ਦੇ ਕਲੇਮ ਪਾਸ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਤੇ ਪਰਿਵਾਰ ਨੂੰ ਬੀਮਾ ਯੋਜਨਾ ਦਾ ਲਾਭ ਮਿਲਿਆ।

ਇਕ ਸੜਕ ਹਾਦਸਾ, ਉਜਾੜ ਗਿਆ ਦਰਜਨਾਂ ਘਰ! (ਨਿਊਜ਼ਨੰਬਰ ਖਾਸ ਖ਼ਬਰ)

ਭਾਰਤ ਵਿੱਚ ਲਗਾਤਾਰ ਵਧ ਰਹੇ ਸੜਕ ਹਾਦਸਿਆਂ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ। ਡਰਾਈਵਰਾਂ ਦੇ ਵੱਲੋਂ ਰਾਤ ਸਮੇਂ ਤੋਰੀਆਂ ਜਾਂਦੀਆਂ ਬੱਸਾਂ ਗੱਡੀਆਂ ਦੇ ਕਾਰਨ ...

ਕੋਵਿਡ-19 ਜਾਂਚ ਸਬੰਧੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਲਏ 13,501 'ਚੋਂ 12,758 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ

ਕੋਰੋਨਾ ਵਾਇਰਸ ਨੂੰ ਮਾਤ ਦੇਣ ਲਈ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਵਿੱਚ ਕੋਵਿਡ-19 ਜਾਂਚ ਸਬੰਧੀ ਹੁਣ ਤੱਕ 13,501 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 12,758 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ...

ਕੋਰੋਨਾ ਵਾਇਰਸ ਖ਼ਿਲਾਫ਼ ਛੇੜੀ ਜੰਗ 'ਚ ਫਤਿਹਗੜ੍ਹ ਸਾਹਿਬ ਪ੍ਰਸ਼ਾਸਨ ਨੇ ਨਿਭਾਈ ਸ਼ਲਾਘਾਯੋਗ ਭੂਮਿਕਾ- ਖੁਰਾਕ ਮੰਤਰੀ ਆਸ਼ੂ

ਸੂਬੇ ਅੰਦਰ ਫੈਲੀ ਕੋਰੋਨਾ ਵਾਇਰਸ ਬਿਮਾਰੀ ਦੇ ਚੱਲਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਬਣੀ ਸਥਿਤੀ ਦਾ ਜਾਇਜ਼ਾ ਲੈਣ ਸਬੰਧੀ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ...

सड़क दुर्घटना में घायल व्यक्ति की इलाज दौरान मौत

करीब चार दिन पहले सुल्तानपुर लोधी के गांव शाहवाला अंदरीसा नज़दीक सड़क दुर्घटना दौरान गंभीर रूप में जख्मी हुए व्यक्ति की इलाज दौरान मौत हो गई। ...

ਬਾਹਰੀ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੀਤਾ ਜਾਵੇ ਸੂਚਿਤ- ਡੀ.ਸੀ ਗਿੱਲ

ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦੇ ਰੈੱਡ ਜ਼ੋਨ 'ਚ ਜਾਣ ਤੋਂ ਬਾਅਦ ਵਾਪਸ ਗ੍ਰੀਨ ਜ਼ੋਨ 'ਚ ਪਰਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵੱਖ-ਵੱਖ ਇਲਾਕਿਆਂ 'ਚ ਕਈ ਕੋਰੋਨਾ ਪਾਜ਼ੀਟਿਵ ਮਰੀਜ਼ ਪਾਏ ਜਾਣ ਦੇ ਬਾਅਦ ਲੋਕਾਂ ਦੇ ਮਨਾਂ ਅੰਦਰ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ...

ਟਿੱਡੀ ਦਲ ਦੇ ਖਤਰੇ ਨਾਲ ਨਜਿੱਠਣ ਲਈ ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਕੰਟਰੋਲ ਰੂਮ ਸਥਾਪਿਤ

ਟਿੱਡੀ ਦਲ ਦੇ ਸੰਭਾਵੀ ਹਮਲੇ ਦੇ ਖਤਰੇ ਨੂੰ ਦੇਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਤਿਹਗੜ੍ਹ ਸਾਹਿਬ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਟਿੱਡੀ ਦਲ ਦੇ ਹਮਲੇ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਸਿਰਫ ਸੁਚੇਤ ਰਹਿਣ ਦੀ ਲੋੜ ਹੈ। ...

ਜਰੂਰਤਮੰਦ ਵਿਅਕਤੀਆਂ ਦੀ ਸਹਾਇਤਾ ਲਈ ਫਤਹਿਗੜ ਸਾਹਿਬ ਵਿਖੇ ਹੋਈ 'ਨੇਕੀ ਦੀ ਦੀਵਾਰ' ਦੀ ਸ਼ੁਰੂਆਤ

ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਦੀਆਂ ਬੁਨਿਆਦੀ ਜਰੂਰਤਾਂ ਜਿਵੇਂ ਕਿ ਕੱਪੜੇ, ਭਾਂਡੇ, ਜੁੱਤੀਆਂ ਆਦਿ ਲੋੜਾਂ ਦੀ ਪੂਰਤੀ ਲਈ ਸ਼ਹੀਦੀ ਸਭਾ ਮੌਕੇ "ਨੇਕੀ ਦੀ ਦੀਵਾਰ" ਦੀ ਸ਼ੁਰੂਆਤ ਕੀਤੀ ਗਈ ਹੈ। ...

ਸੀਚੇਵਾਲ ਪ੍ਰੋਜੈਕਟਾਂ ਸਦਕਾ ਕੌਮੀ ਪੱਧਰ ਤੇ ਚਮਕਿਆ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦਾ ਪਿੰਡ ਬਧੌਛੀ ਕਲਾਂ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਜ਼ਮੀਨ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਅਤੇ ਪਾਣੀ ਤੇ ਵਾਤਾਵਰਣ ਦੀ ਸਾਂਭ ਸੰਭਾਲ ਕਰਨ ਸਬੰਧੀ ਪਿੰਡਾਂ ਦੇ ਗੰਦੇ ਪਾਣੀ ਦੀ ਸਫ਼ਾਈ ਕਰਕੇ ਖੇਤਾਂ ਚ ਸਿੰਚਾਈ ਲਈ ਇਸਤੇਮਾਲ ਕਰਨ ਦੀ ਦਿਸ਼ਾ ਚ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਚ ਵੱਡੇ ਪੱਧਰ ਤੇ ਸੂਬਾ ਸਰਕਾਰ ਵੱਲੋਂ ਸੀਚੇਵਾਲ ਮਾਡਲ ਨੂੰ ਅਪਣਾਇਆ ਜਾ ਰਿਹਾ ਹੈ। ...

ਗੁਰਦੂਆਰਾ ਫ਼ਤਹਿਗੜ੍ਹ ਸਾਹਿਬ ਨੇੜੇ ਟਿੱਲੇ 'ਤੇ ਬਣਾਇਆ ਕੰਟਰੋਲ ਰੂਮ, ਆਈ.ਪੀ.ਐਸ ਰੈਂਕ ਦਾ ਅਧਿਕਾਰੀ ਕਰੇਗਾ ਦੇਖਰੇਖ

ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਤੋਂ 28 ਦਸੰਬਰ ਤੱਕ ਆਯੋਜਿਤ ਹੋਣ ਵਾਲੀ ਸ਼ਹੀਦੀ ਸਭਾ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ...

ਸੰਗਤ ਦੀ ਸਹੂਲਤ ਲਈ ਤਿਆਰ ਕਰਵਾਏ 3 ਟਾਇਲਟ ਬਲਾਕ ਵਿਧਾਇਕ ਨਾਗਰਾ ਨੇ ਸੰਗਤ ਨੂੰ ਕੀਤੇ ਸਮਰਪਿਤ

ਦਸ਼ਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਤੋਂ ਲੈ ਕੇ 28 ਦਸੰਬਰ ਤੱਕ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਆਯੋਜਿਤ ਹੋਣ ਵਾਲੀ ਸਲਾਨਾ ਸ਼ਹੀਦੀ ਸਭਾ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਪੀਣ ਵਾਲੇ ਸਾਫ-ਸੁਥਰੇ ਪਾਣੀ, ਪਖਾਨਿਆਂ ਤੇ ਇਸ਼ਨਾਨ ਘਰਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਸੰਗਤ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ...

ਮੀਂਹ ਜਾਂ ਧੁੰਦ 'ਚ ਵਹੀਕਲ ਤੋਂ ਵਹੀਕਲ 'ਚ ਫਾਸਲਾ ਰੱਖਦੇ ਹੋਏ ਰਫ਼ਤਾਰ ਘੱਟ ਰੱਖੀ ਜਾਵੇ: ਡਿਪਟੀ ਕਮਿਸ਼ਨਰ (ਨਿਊਜ਼ਨੰਬਰ ਖ਼ਾਸ ਖ਼ਬਰ)

ਸਰਦੀਆਂ ਵਿੱਚ ਧੁੰਦ ਕਰਕੇ ਨਿਯਮਾਂ ਦੀ ਅਣਦੇਖੀ ਕਾਰਨ ਸੜਕ ਹਾਦਸਿਆਂ ਵਿੱਚ ਜਾਨੀ ਅਤੇ ਮਾਲੀ ਬਹੁਤ ਨੁਕਸਾਨ ਹੰਦਾ ਹੈ, ਜੇਕਰ ਸੜਕੀ ਨਿਯਮਾਂ ਦੀ ਪਾਲਣਾ ਕਰ ਲਈ ਜਾਵੇ ਤਾਂ ਇਸ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ। ...

ਫ਼ਤਿਹਗੜ੍ਹ ਸਾਹਿਬ ਦੀ ਦਿੱਖ ਬਦਲਣ ਸਬੰਧੀ ਜੋਤੀ ਸਰੂਪ ਮੋੜ ਤੋਂ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਤੱਕ ਲਗਾਏ ਗਏ ਫੋਸਟਲ ਪਾਮ ਦੇ ਬੂਟੇ

ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਤੋਂ 28 ਦਸੰਬਰ ਤੱਕ ਆਯੋਜਿਤ ਹੋਣ ਵਾਲੀ ਸ਼ਹੀਦੀ ਸਭਾ ਦੇ ਮੱਦੇਨਜ਼ਰ ਸ਼ਹਿਰ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਤੇ ਸ਼ਹੀਦੀ ਸਭਾ ਤੋਂ ਪਹਿਲਾਂ ਫ਼ਤਿਹਗੜ੍ਹ ਸਾਹਿਬ ਦੀ ਸਫ਼ਾਈ ਪੱਖੋਂ ਨੁਹਾਰ ਬਦਲੀ ਜਾਵੇਗੀ। ...

ਸੜਕੀ ਹਾਦਸੇ: ਟ੍ਰੈਫ਼ਿਕ ਨਿਯਮਾਂ ਦਾ ਪਾਲਣ ਕਰਕੇ ਬਚਾਈ ਜਾ ਸਕਦੀ ਹੈ ਆਪਣੀ ਅਤੇ ਹੋਰਨਾਂ ਦੀ ਜਾਨ (ਨਿਊਜ਼ਨੰਬਰ ਖ਼ਾਸ ਖ਼ਬਰ)

ਲੋਕਾਂ 'ਚ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਦੀ ਘਾਟ ਅਤੇ ਆਪਣੀ ਜਾਨ ਦੀ ਸੁਰੱਖਿਆ ਦੀ ਪਰਵਾਹ ਨਾ ਕਰਨ ਕਰਕੇ ਸੜਕ ਹਾਦਸਿਆਂ 'ਚ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ। ...

ਕੌਮੀ ਲੋਕ ਅਦਾਲਤ 'ਚ 2528 'ਚੋਂ 1286 ਕੇਸਾਂ ਦਾ ਆਪਸੀ ਸਹਿਮਤੀ ਨਾਲ ਕੀਤਾ ਗਿਆ ਨਿਪਟਾਰਾ

ਵੱਖ-ਵੱਖ ਅਦਾਲਤਾਂ 'ਚ ਚੱਲ ਰਹੇ ਕੇਸਾਂ ਦਾ ਦੋਨਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਿਹਗੜ੍ਹ ਸਾਹਿਬ ਵੱਲੋਂ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਫਤਿਹਗੜ੍ਹ ਸਾਹਿਬ ਦੀ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ਦੀਆਂ ਅਦਾਲਤਾਂ 'ਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ...