ਸਰਕਾਰ ਦੇ ਆਖੇ ਲੱਗ, ਅਧਿਆਪਕ ਦੌੜੇ ਕੋਰੋਨਾ ਪਿੱਛੇ !!!

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਨੂੰ ਸਫਲ ਬਣਾਉਣ ਲਈ ਸਿੱਖਿਆ ਵਿਭਾਗ ਵੱਲੋਂ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਰਾਜੋ ਕੇ ਉਸਪਾਰ ਦੇ ਅਧਿਆਪਕ ਕੁਲਵੰਤ ਸਿੰਘ ਸੰਧੂ, ਗੁਰਮੇਜ ਜੋਸਨ, ਗੁਰਦੀਪ ਸਿੰਘ, ਬਲਵਿੰਦਰ ਸਿੰਘ, ਰਾਮ ਕੁਮਾਰ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਮਹਾਂਮਾਰੀ ਬਾਰੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਲੱਛਣਾਂ ਬਾਰੇ ਜਾਗਰੂਕ ਕਰਦੇ ਹੋਏ ਕਿਹਾ ਕਿ ਇਸ ਬਿਮਾਰੀ ਵਿੱਚ ਮਰੀਜ਼ ਨੂੰ ਤੇਜ਼ ਬੁਖ਼ਾਰ, ਛਿੱਕਾਂ ਆਉਣੀਆਂ, ਜ਼ੁਕਾਮ ਅਤੇ ਸਰੀਰ ਵਿੱਚ ਦਰਦ ਮਹਿਸੂਸ ਹੋਣਾ ਆਦਿ ਲੱਛਣ ਹਨ। ਇਸ ਤੋਂ ਬਚਾਅ ਕਰਨ ਲਈ ਸਾਨੂੰ ਆਪਣੇ ਹੱਥ ਬਾਰ-ਬਾਰ ਸਾਬਣ ਨਾਲ ਧੋਣੇ ਚਾਹੀਦੇ ਹਨ। ਮੂੰਹ ਨੂੰ ਮਾਸਕ ਜਾਂ ਕੱਪੜੇ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ। ਬਾਹਰ ਭੀੜ ਵਾਲੀਆਂ ਥਾਵਾਂ ਤੇ ਨਹੀਂ ਜਾਣਾ ਚਾਹੀਦਾ। ਇੱਕ-ਦੂਜੇ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।

ਅਧਿਆਪਕਾਂ ਦੁਆਰਾ ਲੋਕਾਂ ਨੂੰ ਇਹ ਵੀ ਦੱਸਿਆ ਗਿਆ ਕਿ ਇਸ ਬਿਮਾਰੀ ਦਾ ਹੁਣ ਦੇ ਸਮੇਂ ਵਿੱਚ ਕੋਈ ਇਲਾਜ ਨਹੀਂ ਹੈ, ਇਸ ਲਈ ਸਰਕਾਰ ਵੱਲੋਂ ਬਣਾਏ ਗਏ ਨਿਯਮਾਂ ਦੀ ਪਾਲਨਾ ਕਰਨ ਵਿੱਚ ਹੀ ਤੁਹਾਡਾ, ਤੁਹਾਡੇ ਪਰਿਵਾਰ ਦਾ ਅਤੇ ਸਮਾਜ ਦਾ ਭਲਾ ਹੈ। ਇਸ ਮੌਕੇ ਪਿੰਡ ਦੇ ਸਰਪੰਚ ਲਾਲ ਸਿੰਘ, ਪਿੰਡ ਦੇ ਲੋਕ, ਹੈਲਥ ਵਿਭਾਗ ਦੇ ਅਧਿਕਾਰੀ, ਮਨਜੀਤ ਕੁਮਾਰ, ਫਾਰਮਾਸਿਸਟ, ਸੁਬੇਗ ਸਿੰਘ, ਹੈਲਪਰ ਬਾਜ਼ ਸਿੰਘ ਮੌਜੂਦ ਸਨ।

ਕੀ ਬੇਰੁਜ਼ਗਾਰਾਂ ਨੂੰ ਨੌਕਰੀ ਦੇ ਸਕੇਗੀ ਚੰਨੀ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਸਾਢੇ ਚਾਰ ਸਾਲ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈਟ ਪਾਸ ਬੇਰੁਜ਼ਗਾਰ ਬੀ ਐਡ ਅਧਿਆਪਕਾਂ ਨੇ ਜਿਥੇ 24 ਸਤੰਬਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ...

ਕੀ ਮੋਦੀ ਸਰਕਾਰ ਜਨਤਕ ਅਦਾਰਿਆਂ ਨੂੰ ਨਿੱਜੀ ਹੱਥਾਂ 'ਚ ਵੇਚ ਰਹੀ ਐ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਬਲਿਕ ਸੈਕਟਰ ਨੂੰ ਪ੍ਰਾਈਵੇਟ ਹੱਥਾ ਵਿਚ ਵੇਚਿਆ ਜਾ ਰਿਹਾ। ਅਜਿਹੇ ਦੋਸ਼ ਕਾਂਗਰਸੀ ਪਾਰਟੀ ਤਾਂ ਲਗਾਉਂਦੀ ਆਈ ਹੀ ਹੈ, ਨਾਲ ਹੀ ਹੁਣ ਜਨਤਕ ਜਥੇਬੰਦੀਆਂ ਦਾ ਸਾਂਝਾਂ ਮੋਰਚਾ ਅਤੇ ਆਲ ...

ਬੇਰੁਜ਼ਗਾਰਾਂ ਈਟੀਟੀ ਟੈਟ ਪਾਸ ਅਧਿਆਪਕਾਂ ਨਾਲ ਕੀਤਾ ‘ਚੰਨੀ ਸਰਕਾਰ’ ਨੇ ਧੋਖਾ!(ਨਿਊਜ਼ਨੰਬਰ ਖ਼ਾਸ ਖ਼ਬਰ)

ਬੇਰੁਜ਼ਗਾਰਾਂ ਨੂੰ ਇਕ ਪਾਸੇ ਤਾਂ ਪੰਜਾਬ ਸਰਕਾਰ ਪੌਣੇ 5 ਸਾਲਾਂ ਤੱਕ ਨੌਕਰੀਆਂ ਨਹੀਂ ਦੇ ਸਕੀ, ਉਥੇ ਦੂਜੇ ਪਾਸੇ ਬੇਰੁਜ਼ਗਾਰਾਂ ਦੇ ਨਾਲ ਲਗਾਤਾਰ ਸਰਕਾਰ ਵੱਲੋਂ ਧੋਖਾ ਕੀਤਾ ਜਾ ਰਿਹਾ ਹੈ। ਸਰਕਾਰੀ ਰੋਜ਼ਗਾਰ ਮੇਲਿਆਂ ਦੇ ਵਿੱਚ ...

ਕੀ ਗ਼ਰੀਬਾਂ ਪੱਖੀ ਹੋਵੇਗੀ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ...

ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰੇਗੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ, ਉਥੇ ਹੀ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕਿਸਾਨਾਂ ਤੇ ...

ਕੀ ਸਰਕਾਰ ਆਂਗਨਵਾੜੀ ਵਰਕਰਾਂ ਕੋਲੋਂ ਖੋਹਣ ਜਾ ਰਹੀ ਐ ਪ੍ਰੀ ਪ੍ਰਾਇਮਰੀ ਕਲਾਸਾਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਸਰਕਾਰ ਦੁਆਰਾ ਹੁਣ ਕੀ ਆਂਗਨਵਾੜੀ ਵਰਕਰਾਂ ਕੋਲੋਂ ਪ੍ਰੀ ਪ੍ਰਾਇਮਰੀ ਕਲਾਸਾਂ ਖੋਹ ਲਈਆਂ ਜਾਣਗੀਆਂ? ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ...

ਸਰਕਾਰੀ ਬੱਸਾਂ ਨੂੰ ਬੰਦ ਕਿਸ ਨੇ ਕਰਵਾਇਆ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਰੋਡਵੇਜ਼ ਪਨਬੱਸ /ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸਾਰੇ ਡਿਪੂ ਅਚਨਚੇਤ ਬੰਦ ਹੋ ਗਏ ਜਿਸ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਸਵੇਰੇ ਮਹਿਕਮੇ ਦੇ ...

ਬੇਰੁਜ਼ਗਾਰਾਂ ਨਾਲ ਹਕੂਮਤ ਨੂੰ ਮਹਿੰਗੀ ਪਵੇਗੀ ਦੁਸ਼ਮਣੀ! (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਂਗੂੰ ਚੋਣਾਂ ਵੇਲੇ ਜੁਮਲੇ ਛੱਡਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੱਤਾ ਵਿੱਚੋਂ ਬਾਹਰ ਹੁੰਦੇ ਹੋਏ ਵਿਖਾਈ ਦੇ ਰਹੇ ਹਨ, ਕਿਉਂਕਿ ਕੈਪਟਨ ਦੇ ਵੱਲੋਂ ਚੋਣਾਂ ਵੇਲੇ ਜੋ ...

ਕੀ ਕਿਸਾਨਾਂ ਨੂੰ ਹੁਣ ਡੰਡੇ ਮਾਰ ਕੇ ਜੇਲ੍ਹਾਂ 'ਚ ਡੱਕੇਗੀ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਦੇਸ਼ ਭਰ ਦੇ ਕਿਸਾਨ ਦਾ ਵਿਰੋਧ ਕਰ ਰਹੇ ਹਨ। ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਲੈ ਕੇ ਭਾਜਪਾ ਦੇ ਨਵ ਨਿਯੁਕਤ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਨੇ ...

ਕੀ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮੰਨੇਗੀ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੱਕੇ ਰੁਜ਼ਗਾਰ ਦੇ ਲਈ ਲਗਾਤਾਰ ਪੰਜਾਬ ਦੇ ਕੱਚੇ ਮੁਲਾਜ਼ਮ ਸੰਘਰਸ਼ ਕਰ ਰਹੇ ਹਨ। ਪੰਜਾਬ ਵਿਚ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਰਕਾਰੀ ਬੱਸਾਂ ਦਾ ਚੱਕਾ ਜਾਮ ਜਾਰੀ ਹੈ। ...

ਪਰਾਲੀ ਦੇ ਧੂੰਏਂ ਲਈ ਕਿਸਾਨ ਨਹੀਂ, ਬਲਕਿ ਸਰਕਾਰ ਜ਼ਿੰਮੇਵਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਵੇਂ ਹੀ ਪਰਾਲੀ ਦੇ ਧੂਏਂ ਦਾ ਦੋਸ਼ੀ ਹਰ ਵਾਰ ਹੀ ਸਰਕਾਰਾਂ ਵੱਲੋਂ ਕਿਸਾਨ ਨੂੰ ਹੀ ਮੰਨਿਆ ਜਾਂਦਾ ਹੈ, ਪਰ ਅਸਲ ਦੇ ਵਿੱਚ ਦੋਸ਼ੀ ਉਹ ਸਰਕਾਰਾਂ ਹਨ, ਜਿਹੜੀਆਂ ਕਿਸਾਨਾਂ ਨੂੰ ਸਹੂਲਤਾਂ ਦੇਣ ਤੋਂ ਭੱਜਦੀਆਂ ਹਨ। ਕੇਜਰੀਵਾਲ ...

ਸਰਕਾਰੀ ਬੱਸਾਂ ਦੇ ਚੱਕਾ ਜਾਮ ਨੇ ਪੜ੍ਹਨੇ ਪਾਈ ਸਰਕਾਰ! (ਨਿਊਜ਼ਨੰਬਰ ਖਾਸ ਖ਼ਬਰ)

ਪੰਜਾਬ ਵਿਚਲੀ ਕੈਪਟਨ ਸਰਕਾਰ ਨੇ ਜਿੱਥੇ ਮੁਲਾਜ਼ਮਾਂ ਨਾਲ ਚੋਣਾਂ ਵੇਲੇ ਕੀਤੇ ਵਾਅਦੇ ਹੁਣ ਤੱਕ ਪੂਰੇ ਨਹੀਂ ਕੀਤੇ, ਉਥੇ ਹੀ ਮੁਲਾਜ਼ਮਾਂ ਨਾਲ ਵਾਰ ...

ਕੀ ਹੁਣ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਮੰਨੇਗੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨ ਅੰਦੋਲਨ ਚੱਲਦੇ ਨੂੰ ਭਾਵੇਂ ਹੀ ਦਸ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਿਆ ਹੈ ਅਤੇ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਮੰਨਣ ਨੂੰ ਤਿਆਰ ਨਹੀਂ। ਪਰ ਹੁਣ ਜੋ ਕਿਸਾਨਾਂ ਵੱਲੋਂ ਕਦਮ ਚੁੱਕਿਆ ਗਿਆ ਹੈ, ਉਹਦੇ ਅੱਗੇ ਹੁਣ ...

ਸੱਤ ਸਾਲਾਂ ਤੋਂ ਪੱਕੇ ਰੁਜ਼ਗਾਰ ਨੂੰ ਤਰਸਦੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ! (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਸੱਤ ਸਾਲਾਂ ਤੋਂ ਠੇਕੇ ’ਤੇ ਮੈਰੀਟੋਰੀਅਸ ਸਕੂਲਾਂ ਵਿੱਚ ਪੜ੍ਹਾਉਂਦੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ। ਇਨ੍ਹਾਂ ਅਧਿਆਪਕਾਂ ...

ਪੱਤਰਕਾਰਿਤਾ ਦੀ ਸੰਘੀ ਨੱਪਣ ਲੱਗੀ ਸਰਕਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਰਤ ਦੀ ਸੱਤਾਧਿਰ ਪਾਰਟੀ ਭਾਜਪਾ ਵੱਲੋਂ ਲਗਾਤਾਰ ਲੋਕ ਪੱਖੀ ਮੀਡੀਆ ਅਦਾਰਿਆਂ ਦੀ ਸੰਘੀ ਘੁੱਟੀ ਜਾ ਰਹੀ ਹੈ ਅਤੇ ਉਨ੍ਹਾਂ ਤੇ ਇਨਕਮ ਟੈਕਸ ਤੋਂ ਇਲਾਵਾ ਈਡੀ ਦੀਆਂ ਰੇਡਾਂ ਮਰਵਾਈਆਂ ਜਾ ਰਹੀਆਂ ਹਨ। ਆਮਦਨ ਕਰ ...

ਪੁੱਟੀਆਂ ਜਾਣਗੀਆਂ ਸਰਕਾਰ ਦੀਆਂ ਜੜ੍ਹਾਂ! (ਨਿਊਜ਼ਨੰਬਰ ਖ਼ਾਸ ਖ਼ਬਰ)

ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨਾਂ ਦਾ ਰੋਹ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨਾਂ ਤੇ ਬੇਸ਼ੱਕ ਸਰਕਾਰ ਦੁਆਰਾ ਹਮਲੇ ਕਰਵਾ ਕੇ ਮੋਰਚੇ ਨੂੰ ਢਾਹ ਲਗਾਉਣ ਦੀ ਕੋਸਿਸ਼ ਕੀਤੀ ਜਾ ਰਹੀ ਹੈ, ਪਰ ਸਰਕਾਰ ਆਪਣੀਆਂ ਫਿਰਕੂ ...

ਬੇਰੁਜ਼ਗਾਰ ਅਧਿਆਪਕਾਂ ਨਾਲ ਐਨਾਂ ਧੱਕਾ ਕਿਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਲਗਾਤਾਰ ਸਾਢੇ ਚਾਰ ਸਾਲ ਬੇਰੁਜ਼ਗਾਰ ਅਧਿਆਪਕਾਂ ਨੂੰ ਸੰਘਰਸ਼ ਦੌਰਾਨ ਪੁਲੀਸ ਦੀਆਂ ਡਾਂਗਾਂ, ਝੂਠੇ ਪਰਚੇ, ਨਹਿਰਾਂ ਵਿੱਚ ਛਾਲਾਂ ਮਾਰਨ ਤੋਂ ਬਾਅਦ ਤੇ ਟੈਂਕੀਆਂ ਟਾਵਰਾਂ ਤੋਂ ਚਡ਼੍ਹਨ ਤੋਂ ਬਾਅਦ 6635 ਈ.ਟੀ.ਟੀ ਦੀਆਂ ਪੋਸਟਾਂ ...

ਕਿਸਾਨਾਂ ਵੱਲੋਂ ਪੈਦਾ ਕੀਤੇ ਜਾਂਦੇ ਅਨਾਜ਼ ਨੂੰ ਕੌਡੀਆਂ ਦੇ ਭਾਅ ਲੁੱਟਣ ਲੱਗੀ ਸਰਕਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਜੇਠੂਕੇ ਦੇ ਕਿਸਾਨ ਗੁਰਦੇਵ ਸਿੰਘ ਦੀ ਜ਼ਮੀਨ ਦੀ ਕੁਰਕੀ 13 ਲੱਖ ਵਿੱਚ 6 ਏਕੜ ਦੀ ਹੋਣੀ ਸੀ, ਜਿਸ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਡਟ ਕੇ ਵਿਰੋਧ ...