ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੁਲਿਸ ਅਧਿਕਾਰੀਆਂ ਨੇ ਢਾਬਿਆਂ, ਰੈਸਟੋਰੈਂਟਾਂ 'ਚ ਚਲਾਈ ਚੈਕਿੰਗ ਮੁਹਿੰਮ

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਬੰਦੋਬਸਤਾਂ ਨੂੰ ਮਜ਼ਬੂਤ ਕਰਨ ਅਤੇ ਗੈਰਸਮਾਜਕ ਅਨਸਰਾਂ ਤੇ ਅਪਰਾਧਿਕ ਕਿਸਮ ਦੇ ਲੋਕਾਂ ਤੇ ਨੁਕੇਲ ਕੱਸਣ ਲਈ ਪੁਲਿਸ ਜ਼ਿਲ੍ਹਾ ਖੰਨਾ ਅਤੇ ਜ਼ਿਲ੍ਹਾ ਫਤਹਿਗੜ ਸਾਹਿਬ ਪੁਲਿਸ ਵੱਲੋਂ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੁਲਿਸ ਅਧਿਕਾਰੀਆਂ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਪ੍ਰਮੁੱਖ ਬਾਜ਼ਾਰਾਂ ਅਤੇ ਢਾਬਿਆਂ 'ਚ ਵਿਸ਼ੇਸ਼ ਤੌਰ ਤੇ ਚੈਕਿੰਗ ਕੀਤੀ ਗਈ।

ਇਸ ਮੌਕੇ ਥਾਣਾ ਸਰਹਿੰਦ ਦੇ ਐਸਐਚਓ ਇੰਸਪੈਕਟਰ ਰਜਨੀਸ਼ ਸੂਦ ਵੱਲੋਂ ਐਂਟੀ ਸਾਬੋਟਾਜ਼ ਟੀਮ ਅਤੇ ਸਨਿਫਰ ਡਾਗ ਸਕੂਐਡ ਟੀਮ ਨਾਲ ਵੱਖ-ਵੱਖ ਇਲਾਕਿਆਂ 'ਚ ਅਤੇ ਵਿਸ਼ੇਸ਼ ਤੌਰ ਤੇ ਢਾਬਿਆਂ ਤੇ ਚੈਕਿੰਗ ਕੀਤੀ ਗਈ ਤਾਂ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸਦੇ ਨਾਲ ਹੀ ਚੈਕਿੰਗ ਮੁਹਿੰਮ ਦੌਰਾਨ ਕੋਰੋਨਾ ਤੋਂ ਬਚਾਅ ਸਬੰਧੀ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਢਾਬਾ ਸੰਚਾਲਕਾਂ ਦੁਆਰਾ ਕੀਤੀ ਜਾਣ ਵਾਲੀ ਪਾਲਣਾ ਸਬੰਧੀ ਵੀ ਢਾਬਿਆਂ ਤੇ ਜਾਂਚ ਕੀਤੀ ਗਈ।

ਜ਼ਿਲ੍ਹਾ ਫਤਹਿਗੜ ਸਾਹਿਬ ਦੇ ਐਸ.ਪੀ (ਆਈ) ਹਰਪਾਲ ਸਿੰਘ ਨੇ ਦੱਸਿਆ ਕਿ ਦੇਸ਼ ਭਰ 'ਚ 15 ਅਗਸਤ ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਬੰਦੋਬਸਤ ਕੀਤੇ ਗਏ ਹਨ। ਪੁਲਿਸ ਵੱਲੋਂ ਸੁਰੱਖਿਆ ਸਬੰਧੀ ਬਣਾਏ ਪ੍ਰੋਗਰਾਮ ਤਹਿਤ ਜ਼ਿਲ੍ਹੇ ਅਤੇ ਵੱਖ-ਵੱਖ ਸ਼ਹਿਰਾਂ 'ਚ ਦਾਖਲ ਹੋਣ ਵਾਲੇ ਪੁਆਇੰਟਾਂ ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਸਰਚ ਓਪਰੇਸ਼ਨ ਅਤੇ ਨਾਈਟ ਡੌਮੀਨੇਂਸ ਸਰਚ ਓਪਰੇਸ਼ਨ ਵੀ ਚਲਾਏ ਜਾ ਰਹੇ ਹਨ।

ਇਸਤੋਂ ਇਲਾਵਾ ਰਾਤ ਦੇ ਸਮੇਂ ਵਿਸ਼ੇਸ਼ ਚੈਕਿੰਗ ਲਈ ਸਟਰਾਂਗ ਨਾਕਾਬੰਦੀਆਂ, ਪੈਟਰੋਲਿੰਗ ਪਾਰਟੀਆਂ ਅਤੇ ਸ਼ਹਿਰੀ ਏਰੀਏ 'ਚ ਚੈਕਿੰਗ ਲਈ ਪੀਸੀਆਰ ਪਾਰਟੀਆਂ ਤੋਂ ਇਲਾਵਾ ਦਿਹਾਤੀ ਇਲਾਕਿਆਂ 'ਚ ਰੈਪਿਡ ਰੂਰਲ ਪੁਲਿਸ ਰਿਸਪਾਂਸ ਸਿਸਟਮ ਅਧੀਨ ਫੋਰ ਵਹੀਲਰ ਪੈਟਰੋਲਿੰਗ ਤੇ ਮੋਟਰਸਾਈਕਲ ਪੈਟਰੋਲਿੰਗ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਕਿ ਅਮਨ ਤੇ ਕਾਨੂੰਨ ਵਿਵਸਥਾ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਜਾ ਸਕੇ।

ਐਸ.ਪੀ ਹਰਪਾਲ ਸਿੰਘ ਨੇ ਦੱਸਿਆ ਕਿ ਸ਼ਹਿਰੀ ਇਲਾਕਿਆਂ 'ਚ ਆਉਂਦੇ ਹੋਟਲਾਂ, ਰੈਸਟੋਰੈਂਟਾਂ ਅਤੇ ਗੈਸਟ ਹਾਊਸਾਂ 'ਚ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਸਦੇ ਤਹਿਤ ਵੱਖ-ਵੱਖ ਪੁਲਿਸ ਥਾਣਿਆਂ ਦੇ ਐਸ.ਐਚ.ਓਜ਼ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਨਾਲ ਸ਼ਹਿਰਾਂ 'ਚ ਪੈਂਦੇ ਹੋਟਲਾਂ, ਰੈਸਟੋਰੈਂਟਾਂ, ਗੈਸਟ ਹਾਊਸਾਂ, ਧਰਮਸ਼ਾਲਾਵਾਂ, ਸਰਾਂਵਾਂ ਆਦਿ 'ਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਹੋਟਲਾਂ ਤੇ ਰੈਸਟੋਰੈਂਟਾਂ 'ਚ ਠਹਿਰਨ ਵਾਲੇ ਵਿਅਕਤੀਆਂ ਦਾ ਰਿਕਾਰਡ ਚੈਕ ਕੀਤਾ ਗਿਆ। ਇਸੇ ਤਰ੍ਹਾਂ ਹੀ ਢਾਬਿਆਂ ਤੇ ਵੀ ਵਿਸ਼ੇਸ਼ ਤੌਰ ਤੇ ਜਾਂਚ ਕੀਤੀ ਜਾ ਰਹੀ ਹੈ।

ਦੂਜੇ ਪਾਸੇ, ਸੁਤੰਤਰਤਾ ਦਿਵਸ ਸਬੰਧੀ ਸੁਰੱਖਿਆ ਪ੍ਰਬੰਧਾਂ ਬਾਰੇ ਪੁਲਿਸ ਜ਼ਿਲ੍ਹਾ ਖੰਨਾ ਦੇ ਐਸਐਸਪੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਜ਼ਿਲ੍ਹਾ ਖੰਨਾ 'ਚ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਵਿਸ਼ੇਸ਼ ਤੌਰ ਤੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹੇ 'ਚ ਆਉਣ-ਜਾਣ ਵਾਲੇ ਸਾਰੇ ਐਂਟਰੀ ਪੁਆਇੰਟਾਂ ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ। ਦਿਨ-ਰਾਤ ਸਮੇਂ ਨਾਕਿਆਂ ਦੌਰਾਨ ਆਉਣ ਜਾਣ ਵਾਲੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਹੋਟਲਾਂ, ਰੈਸਟੋਰੈਂਟਾਂ, ਗੈਸਟ ਹਾਊਸਾਂ, ਧਰਮਸ਼ਾਲਾਵਾਂ ਦੀ ਵੀ ਚੈਕਿੰਗ ਚੱਲ ਰਹੀ ਹੈ। ਇਸਤੋਂ ਇਲਾਵਾ ਭਗੌੜੇ ਵਿਅਕਤੀਆਂ ਨੂੰ ਕਾਬੂ ਕਰਨ ਤੋਂ ਇਲਾਵਾ ਜੇਲ੍ਹਾਂ 'ਚੋਂ ਜ਼ਮਾਨਤ ਉੱਤੇ ਅਤੇ ਸਜਾ ਕੱਟਕੇ ਆਏ ਵਿਅਕਤੀਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਕਿਸਾਨਾਂ ਨੂੰ ਨੋਟਿਸ ਕਿਉਂ ਘੱਲ ਰਹੀ ਐ ਪੁਲਿਸ? (ਨਿਊਜ਼ਨੰਬਰ ਖ਼ਾਸ ਖ਼ਬਰ)

ਸੰਯੁਕਤ ਕਿਸਾਨ ਮੋਰਚੇ ਦੇ ਲੀਗਲ ਪੈਨਲ ਨੇ ਦਿੱਲੀ ਪੁਲਿਸ ਵਲੋਂ ਦਫਾ 160 ਸੀ.ਆਰ.ਪੀ.ਸੀ ਤਹਿਤ ਪੰਜਾਬ ਦੇ ਕਿਸਾਨਾਂ ਨੂੰ 26 ਜਨਵਰੀ ਦੀ ਘਟਨਾ ਸਮੇਂ ਦਰਜ ਕੀਤੀਆਂ ਐੱਫ.ਆਈ.ਆਰਜ. ਦੀ ਤਫਤੀਸ਼ ਵਿੱਚ ਸ਼ਾਮਿਲ ...

ਆਜ਼ਾਦੀ ਦਿਹਾੜੇ 'ਤੇ ਬੇਰੁਜ਼ਗਾਰਾਂ ਨੂੰ ਹੱਕ ਮੰਗਣ ਦੀ ਆਜ਼ਾਦੀ ਨਹੀਂ! (ਨਿਊਜ਼ਨੰਬਰ ਖ਼ਾਸ ਖ਼ਬਰ)

ਈਟੀਟੀ 2364 ਬੇਰੁਜ਼ਗਾਰ ਚੁਣੇ ਗਏ ਅਧਿਆਪਕ ਯੂਨੀਅਨ ਦੇ ਮੈਂਬਰਾਂ ਨੂੰ ਐਤਵਾਰ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਬੇਰੁਜ਼ਗਾਰਾਂ ਦੀ ਤਰਫੋਂ, ਪੰਜਾਬ ਸਰਕਾਰ ਦੇ ਸਾਰੇ ਮੰਤਰੀਆਂ ਨੂੰ ਸੁਤੰਤਰਤਾ ਦਿਵਸ 'ਤੇ ਕਾਲੇ ਝੰਡੇ ...

ਕਿਹੜਾ ਆਜ਼ਾਦੀ ਦਿਹਾੜਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਰਾਜ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜੋ ਐਤਵਾਰ ਨੂੰ ਲਗਾਤਾਰ ਦੂਜੇ ਦਿਨ ਜ਼ਿਲ੍ਹੇ ਵਿੱਚ ਪਹੁੰਚੇ ਵਿਰੁੱਧ ਪ੍ਰਦਰਸ਼ਨ ਕੀਤਾ। ਸ਼ਨੀਵਾਰ ਨੂੰ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਏ ਮੰਤਰੀ ਦਾ ਐਤਵਾਰ ਨੂੰ ...

ਆਜ਼ਾਦੀ ਦਿਹਾੜੇ 'ਤੇ ਸਕੂਲੀ ਵਿਦਿਆਰਥੀ ਗਾਇਬ ਰਹਿਣਗੇ, ਕਿਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਸਕੂਲਾਂ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਵੇਖਦੇ ਹੋਏ, ਕਈ ਜ਼ਿਲ੍ਹਿਆਂ ਦੇ ਵੱਲੋਂ 15 ਅਗਸਤ ਦੇ ਸਮਾਗਮ ਵਿੱਚ ਹਿੱਸਾ ਨਾ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਵਿੱਚ ਸਭ ਤੋਂ ਮੋਹਰਲੀ ਕਤਾਰ ਵਿੱਚ ਲੁਧਿਆਣਾ ਜ਼ਿਲ੍ਹਾ ਹੈ। ...

ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਕਾਲੇ ਚੋਲਿਆਂ ਨਾਲ ਅੰਦੋਲਨ ਕੀ ਕਹਿੰਦੈ? (ਨਿਊਜ਼ਨੰਬਰ ਖ਼ਾਸ ਖ਼ਬਰ)

ਕਾਲੇ ਚੋਲੇ ਪਾ ਕੇ ਅੱਜ ਅਮ੍ਰਿਤਸਰ ਵਿਖੇ ਮੈਰੀਟੋਰੀਅਸ ਸਕੂਲ ਅਧਿਆਪਕ ਯੂਨੀਅਨ ਦੇ ਵੱਲੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਕੋਠੀ ਨੂੰ ਘੇਰਾ ਪਾ ਲਿਆ ਅਤੇ ਮੰਗ ਕੀਤੀ ...

ਕਿਸਾਨ ਕਿਵੇਂ ਦਾ ਮਨਾਉਣਗੇ ਆਜ਼ਾਦੀ ਦਿਹਾੜਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਸ਼ੱਕ ਲੰਘੇ 75 ਸਾਲਾਂ ਤੋਂ ਸਾਡਾ ਮੁਲਕ ਆਜ਼ਾਦੀ ਦਿਹਾੜਾ ਮਨਾਉਂਦਾ ਆ ਰਿਹਾ ਹੈ, ਪਰ ਆਜ਼ਾਦੀ ਦਾ ਅਸਲ ਮਤਲਬ ਤਾਂ ਹੁਣ ਹੀ ਭਾਰਤੀਆਂ ਨੂੰ ਪਤਾ ਲੱਗਾ ਹੈ ਅਤੇ ਇਹ ਪਤਾ ਲਗਾਉਣ ਵਾਲੇ ਕਿਸਾਨ ਹਨ। ਕਿਸਾਨਾਂ ਦੁਆਰਾ ...

ਆਜ਼ਾਦੀ ਦਿਹਾੜਾ ਲੀਡਰਾਂ ਦਾ ਸੁੱਕਾ ਨਹੀਂ ਲੰਘਣ ਦੇਣਗੇ ਮੁਲਾਜ਼ਮ! (ਨਿਊਜ਼ਨੰਬਰ ਖ਼ਾਸ ਖ਼ਬਰ)

ਇਸ ਵਾਰ ਦਾ ਆਜ਼ਾਦੀ ਦਿਹਾੜਾ ਲੀਡਰਾਂ ਤੇ ਭਾਰੀ ਪੈਣ ਵਾਲਾ ਹੈ, ਕਿਉਂਕਿ ਮੁਲਾਜ਼ਮ ਸੰਗਠਨਾਂ ਨੇ ਐਲਾਨ ਕਰ ਦਿੱਤਾ ਹੋਇਆ ਹੈ ਕਿ ਉਹ ਹਰ ਲੀਡਰ ਦਾ ਵਿਰੋਧ ਕਰਨਗੇ। ਲੀਡਰਾਂ ਨੂੰ ਭਾਜੜਾਂ ਪੈ ਚੁੱਕੀਆਂ ਹਨ ਕਿ ਆਖ਼ਰ ...

ਦਿੱਲੀ ਪੁਲਿਸ ਦੀ ਨਿਗਾਹ 'ਚ ਰਾਹੁਲ ਗਾਂਧੀ ਟੰਗ'ਤਾ! (ਨਿਊਜ਼ਨੰਬਰ ਖ਼ਾਸ ਖ਼ਬਰ)

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਸੰਸਦ ਨੇੜੇ ਟਰੈਕਟਰ ਰੈਲੀ ਕੱਢਣ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ। ਦਿੱਲੀ ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕਿਵੇਂ ਰਾਹੁਲ ਗਾਂਧੀ ਟਰੈਕਟਰ ...

ਤਾਨਾਸ਼ਾਹੀ ਹੁਕਮ: ਕੌਮੀ ਸੁਰੱਖਿਆ ਐਕਟ ਤਹਿਤ ਦਿੱਲੀ ਪੁਲਿਸ ਕਿਸੇ ਨੂੰ ਵੀ ਕਰ ਸਕੇਗੀ ਗ੍ਰਿਫਤਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਸ਼ੱਕ ਸਾਡਾ ਮੁਲਕ ਲੋਕਤੰਤਰਿਕ ਦੇਸ਼ ਹੈ, ਪਰ ਇਸ ਦੇ ਬਾਵਜੂਦ ਵੀ ਇਸ ਦੇਸ਼ ਦੇ ਅੰਦਰ ਤਾਨਾਸ਼ਾਹੀ ਹੁਕਮ ਲਾਗੂ ਹੁੰਦੇ ਰਹਿੰਦੇ ਹਨ। ਦਿੱਲੀ ਸਰਕਾਰ ਦੇ ਕੇਂਦਰ ਸਰਕਾਰ ਨੇ ਪੂਰਨ ਅਧਿਕਾਰ ਖੋਹ ਕੇ, ਉਥੇ ਸਿਰਫ਼ ਨਾਂ ਦੀ ਹੀ ...

ਕੈਪਟਨ ਸਿੱਧੂ ਨੂੰ ਵੇਖ ਕੇ ਅੱਖਾਂ ਕਿਉਂ ਮੀਚ ਗਈ ਪੁਲਿਸ! (ਨਿਊਜ਼ਨੰਬਰ ਖ਼ਾਸ ਖ਼ਬਰ)

ਬੀਤੇ ਕੱਲ੍ਹ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਾਰਟੀ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੱਧੂ ਦੀ ਤਾਜਪੋਸ਼ੀ ਦਾ ਸਮਾਗਮ ਹੋਇਆ। ਇਸ ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ਵਿੱਚ ਸੂਬੇ ਭਰ ਤੋਂ ਕਾਂਗਰਸੀਆਂ ਤੋਂ ਇਲਾਵਾ ਪੰਜਾਬ ...

ਗ਼ੈਂਗਸਟਰਾਂ ਦੇ ਐਨਕਾਊਂਟਰ ਹੀ ਕਿਉਂ ਕਰਦੀ ਐ ਪੁਲਿਸ? (ਨਿਊਜ਼ਨੰਬਰ ਖ਼ਾਸ ਖ਼ਬਰ)

ਲੰਘੇ ਕੱਲ੍ਹ ਪੰਜਾਬ ਪੁਲਿਸ ਦੇ ਵੱਲੋਂ ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਜੱਸੀ ਨੂੰ ਪੁਲਿਸ ਮੁਕਾਬਲੇ ਵਿੱਚ ਮਾਰ ਮੁਕਾ ਦਿੱਤਾ ਗਿਆ। ਪੁਲਿਸ ਦਾ ਇਨ੍ਹਾਂ ਗੈਂਗਸਟਰਾਂ 'ਤੇ ਦੋਸ਼ ਸੀ ਕਿ ...

ਕਿਰਤੀ-ਕਿਸਾਨਾਂ ਦੇ ਸਬਰ ਦੀ ਜਾਂਚ ਕਰ ਰਹੀ ਐ ਹਕੂਮਤ!! (ਨਿਊਜ਼ਨੰਬਰ ਖ਼ਾਸ ਖ਼ਬਰ)

ਦਿੱਲੀ ਬਾਰਡਰ 'ਤੇ ਕਿਸਾਨਾਂ ਦਾ ਮੋਰਚਾ ਲੱਗੇ ਨੂੰ ਚਾਰ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਿਆ ਹੈ। ਕਿਸਾਨਾਂ ਦੀਆਂ ਮੁੱਖ ਮੰਗਾਂ ਹਨ ਕਿ ਖੇਤੀ ਕਾਨੂੰਨਾਂ ਨੂੰ ਮੋਦੀ ਸਰਕਾਰ ਮੁੱਢ ਤੋਂ ਰੱਦ ਕਰੇ। ਫ਼ਸਲਾਂ ਦੀ ਐਮਐਸਪੀ ਉੱਪਰ ਗਰੰਟੀ ...

ਸੀਏਏ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ 'ਤੇ ਹਮਲੇ ਨੂੰ ਹੋਇਆ ਇੱਕ ਸਾਲ ਪੂਰਾ: ਕੀ ਦਿੱਲੀ ਪੁਲਿਸ ਸੱਤਾਧਿਰ ਦੀ ਸ਼ਹਿ 'ਤੇ ਝੂਠੇ ਪਰਚੇ ਦਰਜ ਕਰਦੀ ਐ? (ਨਿਊਜ਼ਨੰਬਰ ਖ਼ਾਸ ਖ਼ਬਰ)

ਲੰਘੇ ਸਾਲ-2020 ਦੇ ਦੌਰਾਨ ਇੰਨ੍ਹਾਂ ਦਿਨਾਂ ਦੇ ਅੰਦਰ ਹੀ ਦਿੱਲੀ ਦੇ ਅੰਦਰ ਜ਼ਬਰਦਸਤ ਹਿੰਸਾ ਹੋਈ ਸੀ। ਇਹ ਹਿੰਸਾ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਕੁੱਝ ਗੁੰਡਿਆਂ ਦੇ ਵੱਲੋਂ ਹਮਲਾ ਕਰਕੇ ...