ਵਧੀਆ ਪੁਜ਼ੀਸ਼ਨਾਂ ਨਾਲ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਧਾਇਕ ਨਾਗਰਾ ਨੇ ਕੀਤਾ ਸਨਮਾਨਿਤ

ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਤੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਵਿਸ਼ੇਸ਼ ਉਪਰਾਲਿਆਂ ਸਦਕਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦਾ ਐਲਾਨਿਆ ਨਤੀਜਾ ਸ਼ਾਨਦਾਰ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੰਗਤਪੁਰਾ ਸੋਢੀਆਂ ਦੇ ਬਾਰ੍ਹਵੀਂ ਜਮਾਤ 'ਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕਰਨ ਮੌਕੇ ਕੀਤਾ। ਇਸ ਸਮੇਂ ਉਨ੍ਹਾਂ ਨਾਲ ਜ਼ਿਲ੍ਹਾ ਫਤਹਿਗੜ ਸਾਹਿਬ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਅਤੇ ਐਸਐਸਪੀ ਸ੍ਰੀਮਤੀ ਅਮਨੀਤ ਕੌਂਡਲ ਵੀ ਮੌਜੂਦ ਸਨ।

ਨਤੀਜੇ ਦੌਰਾਨ ਵਧੀਆ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਨ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਸਕੂਲ ਦੇ 15 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਪ੍ਰੀਖਿਆ ਪਾਸ਼ ਕੀਤੀ ਹੈ। ਜਦਕਿ 20 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅਤੇ 2 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ। ਇਨ੍ਹਾਂ ਵਿੱਚ ਸਤਬੀਰ ਕੌਰ ਨੇ 96.22 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਹਰਪ੍ਰੀਤ ਕੌਰ ਨੇ 96 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਜਸ਼ਨਪ੍ਰੀਤ ਕੌਰ ਨੇ 95.11 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ।

ਵਿਧਾਇਕ ਨਾਗਰਾ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਸਿੱਖਿਆ ਸਬੰਧੀ ਚੰਗੀਆਂ ਨੀਤੀਆਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦੀ ਗਿਣਤੀ 'ਚ ਕਾਫ਼ੀ ਵਾਧਾ ਹੋਇਆ ਹੈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰਾ ਸੋਢੀਆਂ ਵਿਖੇ ਵੀ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 32 ਫ਼ੀਸਦੀ ਬੱਚਿਆਂ ਦਾ ਵੱਧ ਦਾਖਲਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਹਲਕਾ ਫਤਹਿਗੜ ਸਾਹਿਬ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ ਅਤੇ ਹੋਰ ਵੀ ਵੱਡੀ ਗਿਣਤੀ 'ਚ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਸਦਕਾ ਸ਼ਾਨਦਾਰ ਨਤੀਜੇ ਆ ਰਹੇ ਹਨ।

ਇਸ ਮੌਕੇ ਫਤਹਿਗੜ ਸਾਹਿਬ ਸਬ ਡਵੀਜ਼ਨ ਦੇ ਐਸ.ਡੀ.ਐਮ ਸੰਜੀਵ ਕੁਮਾਰ, ਐਸ.ਪੀ (ਡੀ) ਹਰਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਕੌਰ ਸਿੱਧੂ, ਜ਼ਿਲ੍ਹਾ ਕਾਂਗਰਸ ਦੇ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਸਕੂਲ ਪ੍ਰਿੰਸੀਪਲ ਸਰਬਜੀਤ ਸਿੰਘ, ਲੈਕਚਰਾਰ ਪੂਰਨ ਸਹਿਗਲ ਤੇ ਰੋਸ਼ਾ ਸਿੰਘ ਆਦਿ ਤੋਂ ਇਲਾਵਾ ਹੋਰ ਮੋਹਤਬਰ ਵਿਅਕਤੀ ਵੀ ਮੌਜੂਦ ਸਨ।

ਆਕੜ ਭੰਨ੍ਹ'ਤੀ ਵਿਦਿਆਰਥੀਆਂ ਨੇ! (ਨਿਊਜ਼ਨੰਬਰ ਖ਼ਾਸ ਖ਼ਬਰ)

ਕੋਰੋਨਾ ਦੀ ਆੜ ਵਿੱਚ ਸਰਕਾਰ ਦੁਆਰਾ ਬੰਦ ਕੀਤੇ ਗਏ ਵਿਦਿਅਕ ਅਦਾਰਿਆਂ ਨੂੰ ਖੁੱਲ੍ਹਵਾਉਣ ਦੇ ਵਾਸਤੇ ਲਗਾਤਾਰ ਵਿਦਿਆਰਥੀ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਸੰਘਰਸ਼ ਨੂੰ ਬੂਰ ਵੀ ਪੈ ਰਿਹਾ ਹੈ। ...

ਗ਼ਰੀਬ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ! (ਨਿਊਜ਼ਨੰਬਰ ਖ਼ਾਸ ਖ਼ਬਰ)

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਐਸ ਸੀ ਵਿਦਿਆਰਥੀਆਂ ਦੀ ਪੂਰੀ ਫੀਸ ਮੁਆਫ਼ ਹੈ ਪਰ ਕਾਲਜਾਂ ਵੱਲੋਂ ਇਸ ਸਕੀਮ ਨੂੰ ਪਾਸੇ ਰੱਖਕੇ ਵਿਦਿਆਰਥੀਆਂ ਤੋਂ ਪੂਰੀ ਫੀਸ ਮੰਗੀ ਜਾ ਰਹੀ ਹੈ ਜੋ ਕਿ ਸਿੱਧੇ ਰੂਪ ਵਿਚ ...

ਵਿਦਿਆਰਥੀਆਂ ਦੀਆਂ ਜਿੰਦਗੀਆਂ ਨਾਲ ਇੰਝ ਵੀ ਕਰਦੈ ਵਿਭਾਗ ਖਿਲਵਾੜ!! (ਨਿਊਜ਼ਨੰਬਰ ਖ਼ਾਸ ਖ਼ਬਰ)

ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼ੇ੍ਰਣੀ ਦੀ ਪ੍ਰੀਖਿਆ ਲਈ ਸਰਕਾਰੀ ਸਕੂਲਾਂ ਦੀ ਬਿਲਡਿੰਗਾਂ ਵਿੱਚ ਬਣਾਏ ਜਾਂਦੇ ਪ੍ਰੀਖਿਆ ਵਾਲੇ ਵੱਡੀ ਗਿਣਤੀ ਸਕੂਲਾਂ ਪਾਸ ਇਮਾਰਤ ਸੁਰੱਖਿਆ , ਅੱਗ ਬੁਝਾਊ ਯੰਤਰ ਅਤੇ ...

ਗ਼ਰੀਬਾਂ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ ਤੋਂ ਭੱਜੀ ਸਰਕਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਮਹੀਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਯੂਨੀਵਰਸਿਟੀ ਕੈਂਪਸ ਸਮੇਤ ਕਾਂਸਟੀਚੂਐਂਟ ਕਾਲਜਾਂ, ਨੇਬਰਹੁੱਡ ਕੈਂਪਸਾਂ ਅਤੇ ਰੀਜਨਲ ਸੈਂਟਰਾਂ 'ਚ ਪੜ੍ਹਦੇ ਵਿਦਿਆਰਥੀਆਂ ਦੀਆਂ ਫ਼ੀਸਾਂ ਵਿੱਚ 10 % ਵਾਧਾ ਕੀਤਾ ...

ਵਜ਼ੀਫ਼ਾ ਘੁਟਾਲਾ: ਕੀ ਮਿਲੇਗਾ ਵਿਦਿਆਰਥੀਆਂ ਨੂੰ ਇਨਸਾਫ਼? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ਦੇ ਵਿਦਿਆਰਥੀਆਂ ਦੇ ਨਾਲ ਸਮੇਂ ਦੀਆਂ ਸਰਕਾਰਾਂ ਧੱਕਾ ਕਰਦੀਆਂ ਆ ਰਹੀਆਂ ਹਨ। ਪੰਜਾਬ ਦੇ ਵਿਦਿਆਰਥੀਆਂ ਨਾਲ ਹਮੇਸ਼ਾ ਹੀ ਮਤਰੇਈ ਮਾਂ ਵਾਲਾ ਸਲੂਕ ਕੀਤਾ ...

ਕਿਤੇ ਛੁੱਟੀਆਂ ਵਿੱਚ ਮਾਨਸਿਕ ਤਨਾਅ ਦਾ ਸ਼ਿਕਾਰ ਨਾ ਹੋ ਜਾਣ ਅਧਿਆਪਕ ਤੇ ਵਿਦਿਆਰਥੀ! (ਨਿਊਜ਼ਨੰਬਰ ਖ਼ਾਸ ਖ਼ਬਰ)

ਸੂਬੇ ਦੇ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ 24 ਮਈ ਤੋਂ 23 ਜੂਨ ਤੱਕ ਗਰਮੀ ਦੀਆਂ ਛੁੱਟੀਆਂ ਕਰਨ ਦੇ ਬਾਵਜੂਦ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ 24 ਘੰਟੇ ਮਾਨਸਿਕ ਦਬਾਅ ਹੇਠ ਰੱਖਣ ਅਤੇ ਅੰਕੜਿਆਂ ਦੀ ਝੂਠੀ ...

ਭਾਜਪਾ ਲੀਡਰਾਂ ਦਾ ਹਰ ਥਾਂ ਵਿਰੋਧ ਕਿਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਜਪਾ ਵਿਧਾਇਕ ਆਰੁਣ ਨਾਰੰਗ 'ਤੇ 27 ਮਾਰਚ 2021 ਨੂੰ ਮਲੋਟ ਵਿਖੇ ਹਮਲਾ ਹੋਇਆ। 25 ਮਾਰਚ 2021 ਨੂੰ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਦਾ ਕਿਸਾਨਾਂ ਘਿਰਾਓ ਕੀਤਾ। ਪਹਿਲੀ ਜਨਵਰੀ 2021 ਨੂੰ ...

ਗ਼ਰੀਬ ਵਿਦਿਆਰਥੀਆਂ ਨੂੰ ਕਦੋਂ ਮਿਲੇਗਾ ਵਜੀਫ਼ਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਸ਼ੱਕ ਸਮੇਂ ਦੀਆਂ ਸਰਕਾਰਾਂ ਦੁਆਰਾ ਹਰ ਵਾਰ ਹੀ ਇਹ ਦਾਅਵਾ ਕੀਤਾ ਜਾਂਦਾ ਹੈ ਕਿ ਉਹ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਵਾਸਤੇ ਅਤੇ ਮੁਲਕ ਦੇ ਅੰਦਰ ਹਰ ਨੌਜਵਾਨ ਨੂੰ ਮੁਫ਼ਤ ਪੜ੍ਹਾਈ ਕਰਵਾਉਣ ਲਈ ਨਵੀਂ ਨੀਤੀ ...

ਕਿਸਾਨ ਮੋਰਚਾ: ਪੰਜਾਬ ਵਿੱਚ ਭਾਜਪਾ ਲੀਡਰਾਂ ਦਾ ਹੀ ਏਨਾਂ ਵਿਰੋਧ ਕਿਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨਾਂ ਦਾ ਮੋਰਚਾ ਜਦੋਂ ਤੋਂ ਖੇਤੀ ਕਾਨੂੰਨਾਂ ਦੇ ਵਿਰੁੱਧ ਸ਼ੁਰੂ ਹੋਇਆ ਹੈ, ਉਦੋਂ ਤੋਂ ਲੈ ਕੇ ਹੀ ਭਾਜਪਾਈ ਲੀਡਰਾਂ ਦਾ ਜ਼ਬਰਦਸਤ ਕਿਸਾਨ ਵਿਰੋਧ ਕਰ ਰਹੇ ਹਨ। ਕਿਸਾਨਾਂ ਦੀ ਮੰਗ ਕੇਂਦਰ ਸਰਕਾਰ ਮੰਨ ਨਹੀਂ ਰਹੀ, ਪਰ ਕਿਸਾਨਾਂ ...

ਵਿਦਿਆਰਥੀਆਂ ਨਾਲ ਏਹ ਧੱਕਾ ਨਹੀਂ ਤਾਂ ਹੋਰ ਕੀ ਐ? (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਸ਼ੱਕ ਸਰਕਾਰ ਇਹ ਗੱਲ ਸਿੱਧੀ ਅਤੇ ਸ਼ਰੇਆਮ ਨਹੀਂ ਕਹਿੰਦੀ ਕਿ ਵਿਦਿਆਰਥੀਆਂ ਕੋਲੋਂ ਪੜ੍ਹਾਈ ਖੋਹਣੀ ਹੋਵੇ ਤਾਂ ਫ਼ੀਸਾਂ ਵਧਾ ਦਿਓ। ਪਰ ਜਿਸ ਪ੍ਰਕਾਰ ਸਰਕਾਰ ਇਸ ਵੇਲੇ ਕੋਰੋਨਾ ਦੇ ਮਾਰੇ ਲੋਕਾਂ 'ਤੇ ਵਾਧੂ ਬੋਝ ਪਾ ਕੇ ਕਾਲਜਾਂ ...

ਪੱਛਮੀ ਬੰਗਾਲ ਚੋਣਾਂ: ਖੇਤੀ ਕਾਨੂੰਨਾਂ ਦੇ ਵਿਰੋਧ ਕਾਰਨ ਭਾਜਪਾ ਦਾ ਜਿੱਤਣਾ ਔਖਾ!! (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਸ਼ੱਕ ਬੰਗਾਲ ਦੇ ਅੰਦਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੈਲੀਆਂ ਕਰਨ ਦੇ ਵਿੱਚ ਰੁੱਝਿਆ ਹੋਇਆ ਹੈ, ਪਰ ਇਸ ਦੇ ਬਾਵਜੂਦ ਵੀ ਭਾਜਪਾ ਦਾ 'ਕਮਲ' ਬੰਗਾਲ ਦੇ ਵਿੱਚ ਖਿੜਣ ਦੀ ਉਮੀਦ ਨਹੀਂ ਹੈ। ਇਸ ਦਾ ਸਭ ਤੋਂ ਵੱਡਾ ...

ਕੀ ਪੰਜਾਬ ਦੇ ਸਾਰੇ ਵਿਦਿਆਰਥੀਆਂ ਨੂੰ ਕੋਰੋਨਾ ਵੈਕਸੀਨ ਦੇ ਦਿੱਤੀ ਗਈ ਹੈ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਮੇਤ ਦੇਸ਼ ਭਰ ਦੇ ਅੰਦਰ ਜਦੋਂ ਕੋਰੋਨਾ ਵਾਇਰਸ ਫ਼ੈਲਿਆ ਸੀ ਤਾਂ, ਉਦੋਂ ਸਾਰੇ ਹੀ ਵਿਦਿਅਕ ਆਦਰਿਆਂ ਦੇ ਨਾਲ ਨਾਲ ਹੋਰ ਸਰਕਾਰੀ ਅਦਾਰੇ ਸਰਕਾਰ ਨੇ ਬੰਦ ਕਰ ਦਿੱਤੇ ਸਨ। ਸਕੂਲ ਕਾਲਜ ਬੰਦ ਹੋਣ ਤੋਂ ਬਾਅਦ ...

ਖੇਤੀ ਕਾਨੂੰਨ ਦਾ ਵਿਰੋਧ: ਦਿੱਲੀ ਕਿਸਾਨ ਮੋਰਚਾ ਜਿੱਤ ਵੱਲ ਵਧਿਆ.!! (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨੀ ਮੋਰਚਾ ਇਸ ਵੇਲੇ ਜਿੱਤ ਦੇ ਵੱਲ ਵਧਣਾ ਸ਼ੁਰੂ ਹੋ ਗਿਆ ਹੈ। ਕਿਉਂਕਿ ਕਿਸਾਨਾਂ ਦੇ ਅੱਗੇ ਲਗਾਤਾਰ ਸਰਕਾਰ ਝੁਕਦੀ ਹੋਈ ਵਿਖਾਈ ਦੇ ਰਹੀ ਹੈ। ਜਿਹੜੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਸਤੇ ਤਿਆਰ ਨਹੀਂ ਸੀ, ...

ਲਾਕਡਾਊਨ ਤੋਂ ਪਹਿਲੋਂ, ਵਿਦਿਆਰਥੀਆਂ ਕੋਲੋਂ ਵਸੂਲੀਆਂ ਫ਼ੀਸਾਂ ਕਿੱਥੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੋਰੋਨਾ ਵਾਇਰਸ ਸਾਡੇ ਦੇਸ਼ ਦੇ ਅੰਦਰ ਬੇਸ਼ੱਕ ਜਨਵਰੀ 2020 ਨੂੰ ਆਇਆ, ਪਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਅੰਦਰ ਲਾਕਡਾਊਨ ਅਤੇ ਕਰਫ਼ਿਊ ਕੋਰੋਨਾ ਨੂੰ ਰੋਕਣ ਵਾਸਤੇ ਮਾਰਚ ਦੇ ਅਖ਼ਰੀਲੇ ਹਫ਼ਤੇ ...

ਕਿਤੇ ਜੇਐਨਯੂ ਦੇ ਵਿਦਿਆਰਥੀਆਂ ਵਾਂਗ ਨਾ ਪੁਲਿਸ ਹਾਲ ਕਰ ਦੇਵੇ ਕਿਸਾਨਾਂ ਦਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਖੇਤੀ ਕਾਨੂੰਨਾਂ ਦੇ ਵਿਰੁੱਧ ਮੋਦੀ ਸਰਕਾਰ ਦੀਆਂ ਕਿਸਾਨ ਅਤੇ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਪੰਜਾਬ ਸਮੇਤ ਦੇਸ਼ ਭਰ ਦੇ ਅੰਦਰ ਪ੍ਰਦਰਸ਼ਨ ਜਾਰੀ ਹੈ। ਲਗਾਤਾਰ ਕਿਸਾਨਾਂ ਦੇ ਵੱਲੋਂ ਮੋਦੀ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ...

ਪੰਜਾਬ ਦੇ ਸਰਕਾਰੀ ਸਕੂਲਾਂ ਅਧਿਆਪਕਾਂ ਦੀ ਘਾਟ ਖੁਣੋ ਵਿਦਿਆਰਥੀ ਮਿਆਰੀ ਸਿੱਖਿਆ ਤੋਂ ਵਾਂਝੇ!! (ਨਿਊਜ਼ਨੰਬਰ ਖ਼ਾਸ ਖ਼ਬਰ)

ਸੱਤਾ ਵਿੱਚ ਆਉਣ ਤੋਂ ਪਹਿਲੋਂ ਕੈਪਟਨ ਹਕੂਮਤ ਨੇ ਵਾਅਵਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ਦੇ ਵਿਚ ਆ ਜਾਂਦੀ ਹੈ ਤਾਂ ਸਭ ਤੋਂ ਪਹਿਲੋਂ ਪੰਜਾਬ ਦੇ ਅੰਦਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿਵਾਉਣ ਦੇ ਲਈ ...