ਜ਼ਿੰਮੇਵਾਰੀ ਸਕੂਲ ਪ੍ਰਿੰਸੀਪਲ ਦੀ ਹੋਵੇਗੀ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਸਮਾਰਟ ਫੋਨ ਨੂੰ ਲੈ ਕੇ ਪੰਜਾਬ ਸਰਕਾਰ ਇੱਕ ਵਾਰ ਫਿਰ ਤੋਂ ਚਰਚਾ 'ਚ ਆਈ ਹੈ। ਸਾਲ 2017 'ਚ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਸੂਬੇ ਦੇ ਨੌਜਵਾਨਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਸਰਕਾਰ ਉਨ੍ਹਾਂ ਦੀ ਆਉਂਦੀ ਹੈ ਤਾਂ ਸੂਬੇ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ, ਕਾਂਗਰਸ ਸੱਤਾ 'ਚ ਆਈ ਪਰ ਨੌਜਵਾਨਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਨਹੀਂ ਹੋਇਆ ਤਾਂ ਸਰਕਾਰ ਨੂੰ ਵਿਰੋਧੀਆਂ ਨੇ ਘੇਰਿਆ।

ਇਸ ਤੋਂ ਬਾਅਦ ਸਰਕਾਰ ਨੇ ਕਰੀਬ ਢਾਈ ਸਾਲਾਂ ਬਾਅਦ ਸਮਾਰਟ ਫੋਨ ਦੇਣ ਨੂੰ ਲੈ ਕੇ ਕਿਹਾ ਕਿ ਸਮਾਰਟ ਫੋਨ ਪਹਿਲਾਂ ਸਰਕਾਰੀ ਸਕੂਲਾਂ ਦੀ ਜਮਾਤ 12ਵੀਂ 'ਚ ਪੜ੍ਹਨ ਵਾਲੀਆਂ ਲੜਕੀਆਂ ਨੂੰ ਦਿੱਤੇ ਜਾਣਗੇ ਪਰ ਉਸ ਤੋਂ ਬਾਅਦ ਫਿਰ ਇੱਕ ਵਾਰੀ ਇਹ ਮਾਮਲਾ ਠੰਡੇ ਬਸਤੇ 'ਚ ਚਲਾ ਗਿਆ।

ਹੁਣ ਸਮਾਰਟ ਫੋਨ ਨੂੰ ਲੈ ਕੇ ਇੱਕ ਵਾਰੀ ਫਿਰ ਸਰਕਾਰ ਸਰਗਰਮ ਹੋਈ ਹੈ ਅਤੇ ਇਸਦੇ ਲਈ ਕੰਮ ਵੀ ਅਰੰਭਿਆ ਗਿਆ ਹੈ ਪਰ ਇਸ ਕੰਮ 'ਚ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਇੰਚਾਰਜਾਂ ਲਈ ਇੱਕ ਸਮੱਸਿਆ ਖੜੀ ਹੋ ਗਈ ਹੈ ਕਿ ਜੇਕਰ ਉਨ੍ਹਾਂ ਦੇ ਸਕੂਲ ਦੀ ਕਿਸੀ ਲੜਕੀ ਨੂੰ ਸਮਾਰਟ ਫੋਨ ਨਹੀਂ ਮਿਲਦਾ ਹੈ ਤਾਂ ਉਸਦੀ ਜ਼ਿੰਮੇਵਾਰੀ ਸਕੂਲ ਪ੍ਰਿੰਸੀਪਲ ਅਤੇ ਸਕੂਲ ਇੰਚਾਰਜ ਦੀ ਹੋਵੇਗੀ।

ਸਰਕਾਰ ਦੇ ਇਸ ਕੰਮ ਨੂੰ ਨੇਪਰੇ ਚੜਾਉਣ ਲਈ ਸਿੱਖਿਆ ਵਿਭਾਗ ਨੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਇੰਚਾਰਜਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਸਕੂਲ ਦੀਆਂ 12ਵੀਂ ਜਮਾਤ ਦੀਆਂ ਖਾਸਤੌਰ 'ਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਲੜਕੀਆਂ ਦਾ ਡਾਟਾ ਈ ਪੰਜਾਬ ਪੋਰਟਲ 'ਤੇ ਅੱਪਡੇਟ ਕਰਨ ਤਾਂ ਜੋ ਉਸ ਮੁਤਾਬਿਕ ਉਨ੍ਹਾਂ ਲੜਕੀਆਂ ਦੇ ਹੱਥ 'ਚ ਸਮਾਰਟ ਫੋਨ ਪਹੁੰਚ ਸਕੇ।

ਕੀ ਗ਼ਰੀਬਾਂ ਪੱਖੀ ਹੋਵੇਗੀ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ...

ਪੰਜਾਬ ਸਰਕਾਰ ਵਿਰੁੱਧ ਹੁਣ ਖੜਕੇਗੀ ਥਾਲੀ! (ਨਿਊਜ਼ਨੰਬਰ ਖ਼ਾਸ ਖ਼ਬਰ)

ਮੌਜੂਦਾ ਸਰਕਾਰ ਨੇ ਜੁਲਾਈ, 2017 ‘ਚ ਪੰਜਾਬ ‘ਚ ਲਗਭਗ 22 ਲੱਖ ਬੁਢਾਪਾ, ਵਿਧਵਾ ਤੇ ਅੰਗਹੀਣ ਵਰਗ ਦੀਆਂ ਪੈਨਸ਼ਨਾਂ ‘ਚ 250 ਰੁਪਏ ਦਾ ਵਾਧਾ ਕੀਤਾ ਅਤੇ ਪੈਨਸ਼ਨ 750 ਰੁਪਏ ਕਰ ਦਿੱਤੀ। ਉਸ ਸਮੇਂ ਹੀ ਪਠਾਨਕੋਟ ...

ਕੀ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ਦੇ ਨਾਲ ਜਿਹੜੇ ਵਾਅਦੇ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ 2017 ਵੇਲੇ ਕੀਤੇ ਸਨ, ਉਹ ਵਾਅਦੇ ਹੁਣ ਤੱਕ ਪੂਰੇ ਨਹੀਂ ਹੋ ਸਕੇ, ਜਿਸ ਦੇ ਕਾਰਨ ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ...

ਕੀ ਪੰਜਾਬ ਸਰਕਾਰ ਮੰਨੇਗੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਸਾਢੇ 3 ਲੱਖ ਪੈਨਸ਼ਨਰਾਂ ਤੇ ਏਨੇ ਕੁ ਹੀ ਮੁਲਾਜ਼ਮਾਂ ਨੂੰ ਇਹ ਫਿਕਰ ਸਤਾ ਰਿਹਾ, ਕਿਤੇ ਪੰਜਾਬ ਸਰਕਾਰ ਦੁਆਰਾ ਤਨਖਾਹ ਕਮਿਸ਼ਨ ਦੇ ਮੀਡੀਏ ਸਿਫਾਰਸ਼ਾਂ ਦਾ ਵੇਰਵਿਆਂ ਅਤੇ ਪੂਰੀ ਰਿਪੋਰਟ ਜਾਰੀ ਕਰਨ ਦੀ ਮੰਗ ਦੀ ...

ਕੀ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਨਹੀਂ ਮੰਨਦਾ ਸਿੱਖਿਆ ਵਿਭਾਗ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਦਿਨੀਂ ਮੁੱਖ ਮੰਤਰੀ ਨੇ ਪੰਜਾਬ ਭਰ ਦੇ ਸਰਕਾਰੀ ਦਫਤਰਾਂ/ਸਕੂਲਾਂ ਵਿੱਚ ਕੰਮ ਕਰਦੇ ਮੁਲਾਜਮਾਂ ਵਿੱਚੋਂ 50% ਨੂੰ ਰੋਟੇਸਨ ਵਾਇਜ ਹਾਜਰ ਹੋਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪਰ ਪੰਜਾਬ ਦੇ ਸਿੱਖਿਆ ਵਿਭਾਗ ਨੇ ...

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਸਿਰ ਨਿੱਤ ਨਵੀਆਂ ਮੁਸੀਬਤਾਂ!! (ਨਿਊਜ਼ਨੰਬਰ ਖ਼ਾਸ ਖ਼ਬਰ)

ਸਰਕਾਰੀ ਬਾਬੂਆਂ ਵਾਧੂ ਨੋਟ ਕਮਾਉਂਦੇ ਨੇ, ਇਹ ਗੱਲ ਤਾਂ ਦੁਨੀਆ ਹਮੇਸ਼ਾ ਕਹਿੰਦੀ ਆਈ ਹੈ ਅਤੇ ਹੁਣ ਵੀ ਕਹਿ ਰਹੀ ਹੈ। ਪਰ ਸਰਕਾਰੀ ਬਾਬੂਆਂ ਨੂੰ ਕਿਹੜੀਆਂ ਕਿਹੜੀਆਂ ਮੁਸੀਬਤਾਂ ਵਿੱਚੋਂ ਲੰਘਣਾ ਪੈ ਰਿਹਾ ਹੈ, ਇਹ ਗੱਲ ਕੋਈ ...

ਅੰਦਰਲੀ ਗੱਲ: ਹੁਣ ਪੰਜਾਬ ਦੇ ਸਰਕਾਰੀ ਸਕੂਲ, ਨਿੱਜੀ ਹੱਥਾਂ ਵਚ ਦੇਣ ਦੀ ਤਿਆਰੀ 'ਚ ਕੈਪਟਨ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਰਤ ਦੀਆਂ ਅਣਗਿਣਤ ਸਰਕਾਰੀ ਕੰਪਨੀਆਂ, ਸਰਕਾਰੀ ਵਿਭਾਗਾਂ ਤੋਂ ਇਲਾਵਾ ਸਿੱਖਿਆ ਅਤੇ ਖੇਤੀ ਸੈਕਟਰ ਮੋਦੀ ਸਰਕਾਰ ਨੇ ਨਿੱਜੀ ਹੱਥਾਂ ਵਿੱਚ ਦੇ ਦਿੱਤਾ ਹੈ, ਉੱਥੇ ਹੀ ਮੋਦੀ ਸਰਕਾਰ ਦੇ ਇਸੇ ਏਜੰਡੇ ਨੂੰ ਅੱਗੇ ਵਧਾਉਂਦੇ ਹੋਏ ...

ਪੰਜਾਬ ਦੇ ਸਰਕਾਰੀ ਸਕੂਲਾਂ ਅਧਿਆਪਕਾਂ ਦੀ ਘਾਟ ਖੁਣੋ ਵਿਦਿਆਰਥੀ ਮਿਆਰੀ ਸਿੱਖਿਆ ਤੋਂ ਵਾਂਝੇ!! (ਨਿਊਜ਼ਨੰਬਰ ਖ਼ਾਸ ਖ਼ਬਰ)

ਸੱਤਾ ਵਿੱਚ ਆਉਣ ਤੋਂ ਪਹਿਲੋਂ ਕੈਪਟਨ ਹਕੂਮਤ ਨੇ ਵਾਅਵਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ਦੇ ਵਿਚ ਆ ਜਾਂਦੀ ਹੈ ਤਾਂ ਸਭ ਤੋਂ ਪਹਿਲੋਂ ਪੰਜਾਬ ਦੇ ਅੰਦਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿਵਾਉਣ ਦੇ ਲਈ ...

ਹੁਣ ਸਮਾਰਟਫ਼ੋਨ ਵੰਡਣ ਦਾ ਕੀ ਫ਼ਾਇਦਾ, ਅੱਧਾ ਸੈਸ਼ਨ ਤਾਂ ਬੀਤ ਗਿਐ!!(ਨਿਊਜ਼ਨੰਬਰ ਖ਼ਾਸ ਖ਼ਬਰ)

ਕਰੀਬ ਸਵਾ ਤਿੰਨ ਸਾਲ ਜਵਾਕਾਂ ਨੂੰ ਤਰਸਾ ਤਰਸਾ ਕੇ, ਹੁਣ ਸਮਾਰਟਫ਼ੋਨ ਵੰਡ ਕੇ, ਕਾਂਗਰਸੀ ਲੀਡਰ ਵਾਹ ਵਾਹ ਤਾਂ ਜ਼ਰੂਰ ਖੱਟ ਰਹੇ ਹਨ, ਪਰ ਇਨ੍ਹਾਂ ਕਾਂਗਰਸੀਆਂ ਨੂੰ ਸ਼ਾਇਦ ਪਤਾ ਨਹੀਂ ਹੈ ਕਿ ਪੜ੍ਹਾਈ ਦਾ ਅੱਧਾ ਸੈਸ਼ਨ ਤਾਂ ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਚੱਲ ਰਹੇ ਆਨਲਾਈਨ ਵਿੱਦਿਅਕ ਮੁਕਾਬਲੇ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਸਿੱਖਿਆ ਵਿਭਾਗ ਵੱਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਵਿਦਿਆਰਥੀ ਇਨ੍ਹਾਂ ਮੁਕਾਬਲਿਆਂ ਵਿੱਚ ਭਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ...

ਕੋਵਿਡ-19 ਦਾ ਖਤਰਾ ਟਾਲਣ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ- ਐੱਸ.ਐੱਸ.ਪੀ. ਬਟਾਲਾ

ਐੱਸ.ਐਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ...

ਪੰਜਾਬ ਸਰਕਾਰ ਲੋਕਾਂ ਨੂੰ ਘਰ ਘਰ ਪਹੁੰਚਾ ਰਹੀ ਸਿਹਤ ਸਹੂਲਤਾਂ- ਚੇਅਰਮੈਨ ਚੀਮਾ (ਨਿਊਜ਼ਨੰਬਰ ਖ਼ਾਸ ਖ਼ਬਰ)

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਹਤ ਫ਼ਾਰ ਆਲ ਦੇ ਕੀਤੇ ਚੋਣ ਵਾਅਦੇ ਤਹਿਤ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸੂਬਾ ਵਾਸੀਆਂ ਨੂੰ ਘਰ ਘਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲੇ

ਸਿੱਖ ਜਗਤ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ...

'ਜੇ' ਫਾਰਮ ਵਾਲੇ ਸਾਰੇ ਕਿਸਾਨਾਂ ਨੂੰ ਮਿਲੇਗਾ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ- ਚੇਅਰਮੈਨ ਚੀਮਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਾਲ 2020-21 ਲਈ 'ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਸਿਹਤ ਬੀਮੇ ਦਾ ਲਾਭ ਲੈਣ ਲਈ 24 ਜੁਲਾਈ, 2020 ਤੱਕ ਅਰਜ਼ੀਆਂ ਦੇਣ ਦੀ ਅਪੀਲ ਕੀਤੀ ਹੈ। ...

ਝੋਟਾ ਚੋਣ ਦੇ ਬਰਾਬਰ ਹੈ, ਆਮ ਬੰਦੇ ਲਈ ਇਨਸਾਫ਼ ਹਾਸਲ ਕਰਨਾ !!! (ਵਿਅੰਗ)

ਜਸਟਿਸ ਡਿਲੇਅਡ, ਜਸਟਿਸ ਡਿਨਾਇਡ! ਇਹ ਉਹ ਸ਼ਬਦ ਹਨ ਜਿਹੜੇ ਕਿ, ਸਾਡੀ ਰੋਜ਼ਮੱਰਾ ਦੀ ਜ਼ਿੰਦਗੀ ਵਿੱਚ ਪੁਲਿਸ ਤੇ ਸਾਡੀ ਨਿਆਂਪ੍ਰਣਾਲੀ ਦੀ ਸ਼ਾਨ ਵਿੱਚ ਵਰਤੇ ਜਾਂਦੇ ਹਨ। ...

ਕਿਸਾਨ ਤੇ ਉਸਦੇ ਪਰਿਵਾਰ ਨੂੰ ਮਿਲੇਗੀ 5 ਲੱਖ ਰੁਪਏ ਤੱਕ ਦੀ ਮੁਫਤ ਇਲਾਜ ਸਹੂਲਤ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਵੇਖਦਿਆਂ ਅਤੇ ਸਿਹਤ ਸੁਵਿਧਾਵਾਂ 'ਤੇ ਹੁੰਦੇ ਖਰਚ ਨੂੰ ਬਚਾਉਣ ਲਈ ਸੂਬਾ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਲਈ 5 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ...

ਬਿਨਾਂ ਕਿਸੇ ਐਮਰਜੈਂਸੀ ਜਾਂ ਜ਼ਰੂਰੀ ਕੰਮ ਤੋਂ ਲੋਕ ਘਰਾਂ ਤੋਂ ਬਾਹਰ ਨਾ ਨਿਕਲਣ- ਡੀ.ਸੀ ਗਿੱਲ

ਸੂਬੇ 'ਚੋਂ ਕੋਰੋਨਾ ਵਾਇਰਸ ਦੇ ਖਾਤਮੇ ਸਬੰਧੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਦੀ ਪਾਲਣਾ ਕਰਦੇ ਹੋਏ ਲੋਕ ਬਿਨਾਂ ਕਿਸੇ ਐਮਰਜੈਂਸੀ ਜਾਂ ਕਿਸੇ ਅਤਿ ਜ਼ਰੂਰੀ ਕੰਮ ਤੋਂ ਬਿਨਾਂ ਆਪਣੇ ਘਰਾਂ ਵਿੱਚ ਹੀ ਰਹਿਣ ਨੂੰ ਤਰਜ਼ੀਹ ਦੇਣ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ...

ਜ਼ਿਲ੍ਹੇ ਦੀਆਂ ਲੋੜਵੰਦ ਔਰਤਾਂ ਹੁਣ ਆਰਥਿਕ ਪੱਖੋਂ ਬਣਨਗੀਆਂ ਆਤਮ ਨਿਰਭਰ !!!

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਜ਼ਿਲ੍ਹੇ ਦੀਆਂ ਗਰੀਬ ਤੇ ਲੋੜਵੰਦ ਔਰਤਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਉਣ ਲਈ ਮਨਰੇਗਾ ਤਹਿਤ ਇੱਕ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ ਹੈ। ...

ਕੋਰੋਨਾ ਬਹਾਨੇ ਘੁੱਟਿਆ ਜਮਹੂਰੀ ਹੱਕਾਂ ਦਾ ਗਲਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੇਂਦਰ ਦੀ ਮੋਦੀ ਹਕੂਮਤ ਅਤੇ ਪੰਜਾਬ ਦੀ ਕੈਪਟਨ ਸਰਕਾਰ ਦੇ ਵੱਲੋਂ ਕੋਰੋਨਾ ਦੀ ਆੜ ਵਿੱਚ ਪਿਛਲੇ 4/5 ਮਹੀਨਿਆਂ ਦੇ ਦੌਰਾਨ ਅਜਿਹੇ ਫ਼ੈਸਲੇ ਗਏ ਗਏ ਹਨ, ਜਿਸਦੇ ਨਾਲ ਦੇਸ਼ ਬਹੁਤ ਜ਼ਿਆਦਾ ਥੱਲੇ ਜਾ ਚੁੱਕਿਆ ਹੈ। ...