ਲੋਕਾਂ ਦੀ ਸਹੂਲਤ ਲਈ ਸਰਹਿੰਦ ਚੋਅ ਤੇ 2.20 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ ਪੁਲ- ਵਿਧਾਇਕ ਨਾਗਰਾ

ਸ਼ਹੀਦਾਂ ਦੀ ਪਵਿੱਤਰ ਅਤੇ ਇਤਿਹਾਸਕ ਨਗਰੀ ਸ਼੍ਰੀ ਫਤਿਹਗੜ੍ਹ ਸਾਹਿਬ ਅੰਦਰ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਸਰਹਿੰਦ ਸ਼ਹਿਰ ਦੇ ਆਮ ਖਾਸ ਬਾਗ ਤੋਂ ਦਸ਼ਨਾਮੀ ਅਖਾੜੇ ਨੂੰ ਜਾਂਦੀ ਸੜਕ ਤੇ ਪੈਂਦੇ ਸਰਹਿੰਦ ਚੋਅ ਉੱਪਰ ਸ਼ਹਿਰ ਵਾਸੀਆਂ ਦੀ ਸਹੂਲਤ ਦੇ ਮੱਦੇਨਜ਼ਰ ਪੁਲ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਕਰੀਬ 2 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਸਰਹਿੰਦ ਚੋਅ ਤੇ ਬਣਾਏ ਜਾ ਰਹੇ ਪੁਲਾਂ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੌਕੇ ਤੇ ਪਹੁੰਚ ਕੇ ਜਾਇਜ਼ਾ ਲਿਆ ਅਤੇ ਨਿਰਮਾਣ ਕਰਵਾ ਰਹੇ ਅਧਿਕਾਰੀਆਂ ਨੂੰ ਨਿਰਮਾਣ ਕਾਰਜ ਜਲਦੀ ਤੋਂ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਸਰਹਿੰਦ ਚੋਅ ਤੇ ਬਣ ਪੁਲ ਦੇ ਕਾਰਜਾਂ ਸਬੰਧੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਰਹਿੰਦ ਸ਼ਹਿਰ ਅੰਦਰ ਆਮ ਖਾਸ ਬਾਗ ਤੋਂ ਦਸ਼ਨਾਮੀ ਅਖਾੜੇ ਨੂੰ ਜਾਂਦੀ ਸੜਕ ਤੇ ਚੋਅ ਉੱਤੇ ਬਣਿਆ ਪੁਰਾਣਾ ਪੁਲ ਕਾਫੀ ਨੀਵਾਂ ਸੀ। ਜਿਸ ਕਾਰਨ ਬਾਰਸ਼ ਦੇ ਮੌਸਮ ਦੌਰਾਨ ਭਾਰੀ ਬਾਰਸ਼ ਹੋਣ ਦੇ ਚੱਲਦੇ ਜ਼ਿਆਦਾ ਪਾਣੀ ਆਉਣ ਤੇ ਪਾਣੀ ਪੁਲ ਦੇ ਉੱਪਰ ਦੀ ਵੱਗਣ ਲੱਗ ਜਾਂਦਾ ਸੀ ਤੇ ਕਈ ਵਾਰ ਡਾਫ ਵੀ ਲੱਗਦੀ ਸੀ, ਜਿਸ ਕਾਰਨ ਚੋਅ ਦਾ ਪਾਣੀ ਰਿਹਾਇਸ਼ੀ ਇਲਾਕਿਆਂ 'ਚ ਵੜ ਜਾਂਦਾ ਸੀ।

ਉਨ੍ਹਾਂ ਕਿਹਾ ਕਿ ਪਰ ਹੁਣ ਲੋਕਾਂ ਨੂੰ ਅਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਪਹਿਲਾਂ ਸਰਹਿੰਦ ਚੋਅ ਨੂੰ ਪੱਕਾ ਕਰਵਾਇਆ ਗਿਆ ਹੈ ਅਤੇ ਨਾਲ ਹੀ ਦਸਨਾਮੀ ਅਖਾਣੇ ਨੂੰ ਜਾਂਦੀ 10 ਫੁੱਟ ਚੌੜੀ ਸੜਕ ਨੂੰ ਵਧਾ ਕੇ 18 ਫੁੱਟ ਚੌੜਾ ਕੀਤਾ ਗਿਆ ਹੈ।

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਵਿਕਾਸ ਕਾਰਜਾਂ ਤਹਿਤ ਬੱਚਤ ਭਵਨ ਨੇੜਿਓਂ ਸਰਹਿੰਦ ਚੋਅ ਦੇ ਨਾਲ ਹੋ ਕੇ ਅਖਾੜਾ ਰੋਡ 'ਤੇ ਆਉਣ ਵਾਲੀ ਸੜਕ ਤਹਿਤ ਸਰਹਿੰਦ ਚੋਅ ਉੱਤੇ ਕਰੀਬ 2 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਦੋ ਪੁਲਾਂ ਦੇ ਕੰਮ ਜਾਰੀ ਹਨ। ਜਿਸ ਸੜਕ ਤੇ ਇਹ ਪੁੱਲ ਬਣ ਰਿਹਾ ਹੈ, ਉਹ ਫਤਿਹਗੜ੍ਹ ਸਾਹਿਬ ਤੇ ਸਰਹਿੰਦ ਸ਼ਹਿਰ ਨੂੰ ਆਪਸ 'ਚ ਜੋੜਦੀ ਹੈ ਅਤੇ ਸ਼ਹੀਦੀ ਸਭਾ ਸਮੇਂ ਇਸ ਸੜਕ ਦੀ ਅਹਿਮ ਤੌਰ ਤੇ ਵਰਤੋਂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੇ ਹਾਲਾਤ ਵਿੱਚ ਹਲਕੇ ਅੰਦਰ ਵਿਕਾਸ ਕਾਰਜ ਜਾਰੀ ਰਹੇ ਹਨ ਤੇ ਹਲਕੇ ਨੂੰ ਵਿਕਾਸ ਪੱਖੋਂ ਅੱਵਲ ਬਣਾਉਣ ਦੀ ਦਿਸ਼ਾ 'ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਪੁਲਾਂ ਦੇ ਬਣਨ ਨਾਲ ਬਟਾਲਾ ਦੀ ਟ੍ਰੈਫ਼ਿਕ ਸਮੱਸਿਆ ਦਾ ਹੋਵੇਗਾ ਹੱਲ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਲਈ 7.21 ਕਰੋੜ ਰੁਪਏ ਦੀ ਲਾਗਤ ਨਾਲ ਹੰਸਲੀ ਨਾਲੇ ਉੱਪਰ ਤਿੰਨ ਨਵੇਂ ਹਾਈ ਲੈਵਲ ਪੁਲ ਮਨਜ਼ੂਰ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ ਇੱਕ ਪੁਲ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ ਜਦਕਿ ਸਿਟੀ ਰੋਡ ਵਾਲੇ ਪੁਲ ਦਾ ਕੰਮ ਜਾਰੀ ਹੈ। ...

ਸੜਕ ਹਾਦਸੇ ਦੇ ਪੀੜਤ ਪਰਿਵਾਰ ਨੂੰ ਏਡੀਸੀ ਨੇ ਸੌਂਪੀ 9 ਲੱਖ ਰੁਪਏ ਦੇ ਬੀਮਾ ਕਲੇਮ ਦੀ ਮੁਆਵਜ਼ਾ ਰਾਸ਼ੀ

ਜੇਕਰ ਕੋਈ ਇਨਸਾਨ ਇਸ ਧਰਤੀ ਤੇ ਜਨਮ ਲੈਂਦਾ ਹੈ ਤਾਂ ਇੱਕ ਦਿਨ ਆਖਰ ਉਸਨੇ ਫਾਨੀ ਸੰਸਾਰ ਨੂੰ ਅਲਵਿਦਾ ਕਰਕੇ ਜਾਣਾ ਹੀ ਹੁੰਦਾ ਹੈ। ...

ਸ਼ਹੀਦਾਂ ਦੀ ਧਰਤੀ ਫਤਿਹਗੜ੍ਹ ਸਾਹਿਬ ਦੇ ਵਿਕਾਸ ਲਈ ਖਰਚ ਕੀਤੇ ਜਾ ਰਹੇ 400 ਕਰੋੜ ਰੁਪਏ- ਵਿਧਾਇਕ ਨਾਗਰਾ

ਪਿੰਡਾਂ ਨੂੰ ਜਾਣ ਵਾਲੀਆਂ ਲਿੰਕ ਸੜਕਾਂ ਦੀ ਖਸਤਾ ਹਾਲਤ ਦੇ ਕਾਰਨ ਪੇਸ਼ ਆਉਂਦੀਆਂ ਸਮੱਸਿਆਵਾਂ ਤੋਂ ਪਿੰਡ ਵਾਸੀਆਂ ਨੂੰ ਜਲਦੀ ਨਿਜਾਤ ਮਿਲਣ ਦੀ ਆਸ ਜਗੀ ਹੈ। ...

ਜ਼ਿਲ੍ਹਾ ਗੁਰਦਾਸਪੁਰ ਲਈ ਮਨਰੇਗਾ ਯੋਜਨਾ 'ਇੱਕ ਪੰਥ, ਦੋ ਕਾਜ' ਸਾਬਤ ਹੋਈ

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਮਨਰੇਗਾ ਯੋਜਨਾ ਤਹਿਤ ਵਿਕਾਸ ਕਾਰਜ ਪੂਰੀ ਤੇਜ਼ੀ ਨਾਲ ਜਾਰੀ ਹਨ। ...

ਸਰਹਿੰਦ ਚੋਅ ਤੇ ਬਣ ਰਹੇ ਪੁਲਾਂ ਦੇ ਨਿਰਮਾਣ ਕਾਰਜਾਂ ਦਾ ਵਿਧਾਇਕ ਨਾਗਰਾ ਨੇ ਲਿਆ ਜਾਇਜ਼ਾ

ਸ਼ਹੀਦਾਂ ਦੀ ਪਵਿੱਤਰ ਅਤੇ ਇਤਿਹਾਸਕ ਨਗਰੀ ਸ਼੍ਰੀ ਫਤਹਿਗੜ ਸਾਹਿਬ ਅੰਦਰ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਸਰਹਿੰਦ ਸ਼ਹਿਰ ਦੇ ਆਮ ਖ਼ਾਸ ਬਾਗ ਤੋਂ ਦਸ਼ਨਾਮੀ ਅਖਾੜੇ ਨੂੰ ਜਾਂਦੀ ਸੜਕ ਤੇ ਸਰਹਿੰਦ ਚੋਅ ਉੱਪਰ ਪੁਲ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ...

ਕੋਵਿਡ-19 ਜਾਂਚ ਸਬੰਧੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਲਏ 13,501 'ਚੋਂ 12,758 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ

ਕੋਰੋਨਾ ਵਾਇਰਸ ਨੂੰ ਮਾਤ ਦੇਣ ਲਈ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਵਿੱਚ ਕੋਵਿਡ-19 ਜਾਂਚ ਸਬੰਧੀ ਹੁਣ ਤੱਕ 13,501 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 12,758 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ...

ਡਿਪਟੀ ਕਮਿਸ਼ਨਰ ਨੇ ਵਿਧਾਇਕ ਲਾਡੀ ਦੇ ਨਾਲ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਹਰਚੋਵਾਲ, ਭਾਮ, ਭਾਮੜੀ, ਮਠੋਲਾ ਅਤੇ ਨੰਗਲ ਝੌਰ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ...

ਫਤਿਹਗੜ੍ਹ ਸਾਹਿਬ ਦੇ ਸੁੰਦਰੀਕਰਨ ਤੇ ਇਤਿਹਾਸਕ ਇਮਾਰਤਾਂ ਦੀ ਸੰਭਾਲ ਤੇ ਖਰਚੇ ਜਾ ਰਹੇ 30 ਕਰੋੜ ਰੁਪਏ- ਕੈਬਨਿਟ ਮੰਤਰੀ ਚੰਨੀ

ਸ਼ਹੀਦਾਂ ਦੀ ਧਰਤੀ ਫਤਿਹਗੜ੍ਹ ਸਾਹਿਬ ਅਤੇ ਚਮਕੌਰ ਸਾਹਿਬ ਦੇ ਸੁੰਦਰੀਕਰਨ ਕਰਨ ਅਤੇ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਸਬੰਧੀ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਤਹਿਤ ਫਤਿਹਗੜ੍ਹ ਸਾਹਿਬ ਦੇ ਜੋਤੀ ਸਰੂਪ ਮੋੜਾਂ ਵਿਖੇ ਸੁੰਦਰੀਕਰਨ ਪ੍ਰੋਜੈਕਟ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ। ...

ਐੱਸ.ਡੀ.ਐੱਮ. ਬਟਾਲਾ ਨੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਜਿੱਥੇ ਮਿਸ਼ਨ ਫ਼ਤਿਹ ਚਲਾਇਆ ਜਾ ਰਿਹਾ ਹੈ ਉੱਥੇ ਨਾਲ ਹੀ ਸੂਬੇ ਦੇ ਵਿਕਾਸ ਕਾਰਜਾਂ ਦੀ ਗਤੀ ਨੂੰ ਵੀ ਤੇਜ਼ ਕੀਤਾ ਜਾ ਰਿਹਾ ਹੈ। ...

ਪਿੰਡ ਚਨਾਰਥਲ ਕਲਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਵਿਧਾਇਕ ਨਾਗਰਾ ਨੇ ਲਿਆ ਜਾਇਜ਼ਾ

ਸ਼ਹੀਦਾਂ ਦੀ ਪਵਿੱਤਰ ਧਰਤੀ ਅਤੇ ਇਤਿਹਾਸਕ ਨਗਰੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਰਵਪੱਖੀ ਵਿਕਾਸ ਲਈ ਸੂਬਾ ਸਰਕਾਰ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਪ੍ਰੋਜੈਕਟ ਚਲਾਏ ਜਾ ਰਹੇ ਹਨ। ...

ਮੈਂਬਰ ਪਾਰਲੀਮੈਂਟ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਤੇ ਲੁਧਿਆਣਾ 'ਚ ਡਿਫੈਂਸ ਇੰਡਸਟਰੀਜ਼ ਕਾਰੀਡੋਰ ਸਥਾਪਤ ਕਰਨ ਦੀ ਕੀਤੀ ਮੰਗ

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੇ ਸਰਵਪੱਖੀ ਵਿਕਾਸ ਕਾਰਜਾਂ ਸਬੰਧੀ ਚੁੱਕੇ ਜਾਣ ਵਾਲੇ ਜ਼ਰੂਰੀ ਕਦਮਾਂ ਸਬੰਧੀ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਨਾਲ ਮੁਲਾਕਾਤ ਕੀਤੀ ਹੈ। ...

ਤਲਵਾੜਾਂ ਜੱਟਾਂ ਸਿੰਬਲੀ ਪੁਲ ਦੇ ਨਿਰਮਾਣ ਨਾਲ ਕਰੀਬ 100 ਪਿੰਡਾਂ ਦੇ ਲੋਕਾਂ ਨੂੰ ਲਾਭ ਹੋਵੇਗਾ: ਵਿਧਾਇਕ ਹਲਕਾ ਪਠਾਨਕੋਟ

ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਵੱਲੋਂ ਤਲਵਾੜਾਂ ਜੱਟਾਂ ਸਿੰਬਲੀ ਪੂਲ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਦੌਰਾ ਕੀਤਾ ਗਿਆ। ...

ਊਸ਼ਾ ਮਾਤਾ ਮੰਦਿਰ ਦੇ ਮੁੱਖ ਸੇਵਾਦਾਰ ਦੀ ਕੋਰੋਨਾ ਨੇ ਲਈ ਜਾਨ, ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਹੋਈ ਪਹਿਲੀ ਮੌਤ

ਸੂਬੇ 'ਚ ਫੈਲੀ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦੇ ਸੂਬੇ ਅੰਦਰ ਦਿਨੋਂ ਦਿਨ ਕੋਰੋਨਾ ਵਾਇਰਸ ਪਾਜ਼ੀਟਿਵ ਕੇਸਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ...

पंजाबी बाग ब्लाक-ए में विधायक ने किया विकास कार्यों का उद्घाटन

कपूरथला के विधायक राणा गुरजीत सिंह ने जालंधर रोड स्थित पंजाबी बाग के ब्लाक-ए एरिया की गलियों को पक्की करने और पानी के पाइप डलवाने के काम का आगाज उद्घाटन करके किया। ...

ਕੋਰੋਨਾ ਵਾਇਰਸ ਖ਼ਿਲਾਫ਼ ਛੇੜੀ ਜੰਗ 'ਚ ਫਤਿਹਗੜ੍ਹ ਸਾਹਿਬ ਪ੍ਰਸ਼ਾਸਨ ਨੇ ਨਿਭਾਈ ਸ਼ਲਾਘਾਯੋਗ ਭੂਮਿਕਾ- ਖੁਰਾਕ ਮੰਤਰੀ ਆਸ਼ੂ

ਸੂਬੇ ਅੰਦਰ ਫੈਲੀ ਕੋਰੋਨਾ ਵਾਇਰਸ ਬਿਮਾਰੀ ਦੇ ਚੱਲਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਬਣੀ ਸਥਿਤੀ ਦਾ ਜਾਇਜ਼ਾ ਲੈਣ ਸਬੰਧੀ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ...

ਸਰਹਿੰਦ ਚੋਅ ਤੇ ਬਣ ਰਹੇ ਪੁਲ ਦੇ ਨਿਰਮਾਣ ਕਾਰਜਾਂ ਦਾ ਵਿਧਾਇਕ ਨਾਗਰਾ ਨੇ ਲਿਆ ਜਾਇਜ਼ਾ

ਸੂਬਾ ਸਰਕਾਰ ਵੱਲੋਂ ਸ਼ਹੀਦਾਂ ਦੀ ਪਵਿੱਤਰ ਅਤੇ ਇਤਿਹਾਸਕ ਨਗਰੀ ਸ਼੍ਰੀ ਫ਼ਤਿਹਗੜ੍ਹ ਸਾਹਿਬ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਸਰਹਿੰਦ ਸ਼ਹਿਰ ਦੇ ਆਮ ਖਾਸ ਬਾਗ ਤੋਂ ਦਸ਼ਨਾਮੀ ਅਖਾੜੇ ਨੂੰ ਜਾਂਦੀ ਸੜਕ ਤੇ ਸਰਹਿੰਦ ਚੋਅ ਉੱਪਰ ਪੁਲ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ...