ਜ਼ਹਿਰੀਲੀ ਸ਼ਰਾਬ ਕਾਂਡ ਦੇ ਦੋਸ਼ੀ ਬਖਸ਼ੇ ਨਹੀਂ ਜਾਣਗੇ, ਸਰਕਾਰ ਵੱਲੋਂ ਬਾਰੀਕੀ ਨਾਲ ਜਾਂਚ ਜਾਰੀ- ਵਿਧਾਇਕ ਲਾਡੀ

ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਅਤੇ ਸਿਟੀ ਕਾਂਗਰਸ ਦੇ ਪ੍ਰਧਾਨ ਸ੍ਰੀ ਸਵਰਨ ਮੁੱਢ ਨੇ ਅੱਜ ਬਟਾਲਾ ਦੇ ਹਾਥੀ ਗੇਟ ਇਲਾਕੇ ਵਿੱਚ ਪਹੁੰਚ ਕੇ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਪੀੜ੍ਹਤ ਪਰਿਵਾਰਾਂ ਨੂੰ ਹੌਂਸਲਾ ਦਿੰਦਿਆਂ ਵਿਧਾਇਕ ਲਾਡੀ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ ਅਤੇ ਜਿਹੜੇ ਵੀ ਵਿਅਕਤੀ ਇਸ ਘਟਨਾ ਲਈ ਜ਼ਿੰਮੇਵਾਰ ਹਨ ਉਹ ਬਖਸ਼ੇ ਨਹੀਂ ਜਾਣਗੇ।

ਵਿਧਾਇਕ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਣਗਹਿਲੀ ਵਰਤਣ ਵਾਲੇ ਪੁਲਿਸ ਅਫ਼ਸਰਾਂ ਅਤੇ ਐਕਸਾਈਜ਼ ਵਿਭਾਗ ਦੇ ਇੰਸਪੈਕਟਰਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਘਟਨਾ ਦੀ ਬੜੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੀੜ੍ਹਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਐਕਸਗ੍ਰੇਸ਼ੀਆ ਗ੍ਰਾਂਟ ਤਹਿਤ 2-2 ਲੱਖ ਰੁਪਏ ਦੀ ਰਾਹਤ ਰਾਸ਼ੀ ਦੇਣ ਦਾ ਫੈਸਲਾ ਕੀਤਾ ਹੈ। ਸ. ਲਾਡੀ ਨੇ ਪੀੜ੍ਹਤ ਪਰਿਵਾਰਾਂ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਉਹ ਹਰ ਤਰ੍ਹਾਂ ਨਾਲ ਪਰਿਵਾਰਾਂ ਦੇ ਨਾਲ ਹਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਸਰਕਾਰ ਨੇ ਬੜੀ ਸਖਤੀ ਨਾਲ ਚਿੱਟੇ ਅਤੇ ਹੈਰੋਇਨ ਵਰਗੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਪਤਾ ਲੱਗਾ ਹੈ ਕਿ ਕੁਝ ਸਮਾਜ ਵਿਰੋਧੀ ਅਨਸਰ ਦੂਜੇ ਨਸ਼ਿਆਂ ਨੂੰ ਛੱਡ ਕੇ ਗੈਰ-ਕਾਨੂੰਨੀ ਸ਼ਰਾਬ ਦੇ ਧੰਦੇ ਵਿੱਚ ਪੈ ਗਏ ਹਨ ਅਤੇ ਸਰਕਾਰ ਵੱਲੋਂ ਸਖਤੀ ਨਾਲ ਹੁਣ ਇਨ੍ਹਾਂ ਉੱਪਰ ਵੀ ਨਕੇਲ ਪਾ ਲਈ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਤੇ ਖੁਸ਼ਹਾਲ ਜੀਵਨ ਬਸਰ ਕਰਨ।

ਸਮਾਜਿਕ ਕਾਰਕੁੰਨ ਸਟੈਨ ਸਵਾਮੀ ਦੀ ਮੌਤ ਦਾ ਦੋਸ਼ੀ ਕੌਣ? (ਨਿਊਜ਼ਨੰਬਰ ਖ਼ਾਸ ਖ਼ਬਰ)

ਖ਼ਬਰਾਂ ਕਹਿੰਦੀਆਂ ਹਨ ਕਿ ਅਗਸਤ 2018 ਵਿੱਚ ਭੀਮਾ ਕੋਰੇਗਾਓ ਕਾਂਡ ਅਤੇ ਨਕਸਲੀਆਂ ਦੁਆਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੱਤਿਆ ਦੀ ਸਾਜ਼ਿਸ਼ ਨਾਲ ਜੁੜੇ ਕੇਸ ...

ਸਟੈਨ ਸਵਾਮੀ ਦੀ ਮੌਤ ਦਾ ਜਿੰਮੇਵਾਰ ਕੌਣ? (ਨਿਊਜ਼ਨੰਬਰ ਖ਼ਾਸ ਖ਼ਬਰ)

ਸਵੇਰ ਦੇ ਸਾਢੇ 4 ਵੱਜੇ ਸਨ ਕਿ, ਹਸਪਤਾਲ ਵਿੱਚੋਂ ਇਹ ਖ਼ਬਰ ਆਈ ਕਿ ਸਟੈਨ ਸਵਾਮੀ ਨੂੰ ਦਿਲ ਦਾ ਦੌਰਾ ਪੈ ਗਿਆ ਹੈ। 5 ਜੁਲਾਈ 2021 ਦਿਨ ਸੋਮਵਾਰ ਦੀ ਦੁਪਹਿਰੇ ਡੇਢ ਕੁ ਵਜੇ ਡਾਕਟਰਾਂ ਨੇ ਸਟੈਨ ਸਵਾਮੀ ਨੂੰ ਮ੍ਰਿਤਕ ...

ਕੀ ਖੇਤੀ ਕਾਨੂੰਨ, ਕਿਸਾਨਾਂ ਮਜ਼ਦੂਰਾਂ ਦੀ ਮੌਤ ਦੇ ਵਰੰਟ ਨੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੇਂਦਰ ਵਿਚਲੀ ਮੋਦੀ ਸਰਕਾਰ ਦੁਆਰਾ ਪਾਸ ਕੀਤੇ ਗਏ ਨਵੇਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਸਮੇਤ ਦੇਸ਼ ਭਰ ਦੇ ਅੰਦਰ ਲੰਘੇ 6 ਮਹੀਨਿਆਂ ਤੋਂ ਧਰਨੇ ਪ੍ਰਦਰਸ਼ਨ ਜਾਰੀ ਹਨ। ਜੂਨ-2020 ਵਿੱਚ ਪਾਸ ਕੀਤੇ ਗਏ ਖੇਤੀ ...

ਪਿਆਕੜਾਂ ਨੂੰ ਹੁਣ ਚੋਣਾਂ ਵਿੱਚ ਨਹੀਂ ਮਿਲੇਗੀ ਦਾਰੂ!! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਭਰ ਦੇ ਅੰਦਰ ਨਗਰ ਕੌਂਸਲ, ਨਗਰ ਪੰਚਾਇਤ ਤੋਂ ਇਲਾਵਾ ਨਗਰ ਨਿਗਮ ਦੀਆਂ ਚੋਣਾਂ 14 ਫ਼ਰਵਰੀ ਨੂੰ ਹੋਣ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਿਆਸੀ ਪਾਰਟੀਆਂ ਦੇ ਵੱਲੋਂ ਦੱਬ ਕੇ ...

ਕੰਡਿਆਲੀ ਤਾਰ ਵਿਛਾ, ਮੌਤ ਨੂੰ ਗਲੇ ਲਗਾ!! (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤਾ ਜਾ ਰਿਹਾ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕੇਂਦਰ ਸਰਕਾਰ ਦੀ ਸ਼ਹਿ 'ਤੇ ਦਿੱਲੀ ਪੁਲਿਸ ਵਲੋਂ ਗਾਜ਼ੀਪੁਰ ਬਾਰਡਰ 'ਤੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ...

ਚੋਣਾਂ ਵਿੱਚ 'ਸ਼ਰਾਬ ਵਰਤਾਊ-ਵੋਟਾਂ ਪਵਾਉ'!! (ਵਿਅੰਗ)

ਸ਼ਰਾਬ ਦਾ ਚੋਣਾਂ ਨਾਲ ਕਹਿੰਦੇ ਨੇ ਗੂੜ੍ਹਾ ਸਬੰਧ ਐ। ਸ਼ਰਾਬ ਵਰਤਾਓ ਅਤੇ ਵੋਟਾਂ ਪਵਾਉ'! ਇਹ ਨਾਅਰੇ ਤਾਂ ਚੋਣਾਂ ਵਿੱਚ ਨਹੀਂ ਲੱਗਦੇ, ਪਰ ਚੋਣਾਂ ਦੇ ਵਿੱਚ ਪੈੱਗ ਜ਼ਰੂਰ ਚੱਲਦਾ ਐ। ਵੈਸੇ, ਚੋਣਾਂ ਤਾਂ ਬਾਈ ਪੈੱਗ ਲਗਾ ਕੇ, ਹੀ ਨੇਪਰੇ ...