ਸੂਬੇ ਅੰਦਰ ਕੋਰੋਨਾ ਵਾਇਰਸ ਮਹਾਂਮਾਰੀ ਦਾ ਪ੍ਰਭਾਵ ਆਏ ਦਿਨ ਵਧਦਾ ਜਾ ਰਿਹਾ ਹੈ ਅਤੇ ਕੋਰੋਨਾ ਵਾਇਰਸ ਵੱਡੇ ਤੇ ਛੋਟੇ ਸ਼ਹਿਰਾਂ ਤੋਂ ਬਾਅਦ ਹੁਣ ਪੇਂਡੂ ਇਲਾਕਿਆਂ 'ਚ ਵੀ ਆਪਣੇ ਪੈਰ ਪਸਾਰਦਾ ਅੱਗੇ ਵੱਧ ਰਿਹਾ ਹੈ। ਦਿਨੋਂ ਦਿਨ ਕੋਰੋਨਾ ਪਾਜ਼ੀਟਿਵ ਕੇਸਾਂ ਦੇ ਆਂਕੜਿਆਂ 'ਚ ਹੁੰਦੇ ਜਾ ਰਹੇ ਵਾਧੇ ਦੇ ਨਾਲ ਕੋਰੋਨਾ ਪੀੜਤ ਮਰੀਜ਼ਾਂ ਦੀਆਂ ਹੋ ਰਹੀਆਂ ਮੌਤਾਂ ਦੀ ਗਿਣਤੀ ਵੀ ਵੱਧ ਰਹੀ ਹੈ। ਬਾਵਜੂਦ, ਇਸਦੇ ਕੋਰੋਨਾ ਵਾਇਰਸ ਦੇ ਡਰ ਤੋਂ ਬੇਖੌਫ ਹੋ ਕੇ ਲੋਕਾਂ ਆਪਣੇ ਘਰਾਂ 'ਚੋਂ ਬਾਹਰ ਨਿਕਲ ਕੇ ਬਿਨਾਂ ਵਜ੍ਹਾ ਸੜਕਾਂ ਤੇ ਘੁੰਮਣ ਅਤੇ ਦੁਕਾਨਾਂ ਆਦਿ 'ਚ ਉਚਿੱਤ ਸਮਾਜਿਕ ਦੂਰੀ ਬਰਕਰਾਰ ਰੱਖਣ ਨੂੰ ਅਣਗੌਲਿਆ ਕਰਕੇ ਇਕੱਠ ਕਰਨ ਤੋਂ ਬਾਜ਼ ਨਹੀਂ ਆ ਰਹੇ ਹਨ। ਹੋਰ ਤਾਂ ਛੱਡੋ ਸਿਹਤ ਵਿਭਾਗ ਵੱਲੋਂ ਘਰਾਂ 'ਚ ਕੁਆਰਨਟਾਈਨ ਕੀਤੇ ਗਏ ਕੋਰੋਨਾ ਵਾਇਰਸ ਦੇ ਸ਼ੱਕੀ ਵਿਅਕਤੀ ਵੀ ਘਰਾਂ 'ਚ ਬੈਠਣ ਨੂੰ ਤਿਆਰ ਨਹੀਂ ਹਨ ਅਤੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਘਰਾਂ ਤੋਂ ਬਾਹਰ ਨਿਕਲ ਕੇ ਦੂਸਰੇ ਲੋਕਾਂ ਲਈ ਖਤਰਾ ਬਣ ਰਹੇ ਹਨ।
ਸੂਬੇ ਅੰਦਰ ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਲੋਕਾਂ ਨੂੰ ਮਹਾਂਮਾਰੀ ਤੋਂ ਬਚਾਅ ਰੱਖਣ ਸਬੰਧੀ ਕੋਵਿਡ-19 ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਪੁਲਿਸ ਪ੍ਰਸ਼ਾਸਨ ਨੇ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਸਰਕਾਰੀ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਤੇ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਵੱਡੇ ਪੱਧਰ ਤੇ ਕਾਰਵਾਈ ਕਰਦੇ ਹੋਏ ਚਲਾਨ ਕੱਟਣ ਦੇ ਨਾਲ ਜੁਰਮਾਨੇ ਵਸੂਲਣ ਤੋਂ ਇਲਾਵਾ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ। ਕੋਵਿਡ-19 ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਜ਼ਿਲ੍ਹਾ ਪੁਲਿਸ ਨੇ ਬੀਤੇ ਕੁਝ ਸਮੇਂ ਦੌਰਾਨ ਹੀ ਮਾਸਕ ਨਾ ਪਹਿਨਣ, ਉਚਿੱਤ ਸਮਾਜਿਕ ਦੂਰੀ ਨਾ ਰੱਖਣ, ਜਨਤਕ ਥਾਵਾਂ ਤੇ ਥੁੱਕ ਸੁੱਟਣ ਆਦਿ ਸਬੰਧੀ 16,067 ਤੋਂ ਵੱਧ ਚਲਾਨ ਕੱਟ ਕੇ 70 ਲੱਖ 66,900 ਰੁਪਏ ਬਤੌਰ ਜੁਰਮਾਨੇ ਵਜੋਂ ਵਸੂਲ ਕੀਤੇ ਹਨ। ਇਸ ਤੋਂ ਇਲਾਵਾ ਧਾਰਾ-188 ਦੀ ਉਲੰਘਣਾ ਕਰਨ ਦੇ ਦੋਸ਼ 'ਚ ਕਰੀਬ 499 ਕੇਸ ਦਰਜ ਕਰਕੇ 750 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 180 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ।
ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਐਸਐਸਪੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਕਿਹਾ ਕਿ ਕੋਰੋਨਾ ਵਾਇਰਸ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਤਹਿਤ ਸੂਬਾ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਰੀ ਹਦਾਇਤਾਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਪੁਲਿਸ ਵੱਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਕੋਰੋਨਾ ਤੋਂ ਬਚਾਅ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅੰਦਰ ਹੁਣ ਤੱਕ ਕਰੀਬ 16,067 ਤੋਂ ਵੱਧ ਚਲਾਨ ਕੱਟ ਕੇ ਸਬੰਧਿਤ ਵਿਅਕਤੀਆਂ ਤੋਂ 70 ਲੱਖ 66 ਹਜ਼ਾਰ 900 ਰੁਪਏ ਜੁਰਮਾਨੇ ਵਜੋਂ ਵਸੂਲ ਕੀਤੇ ਗਏ ਹਨ। ਇਸਦੇ ਤਹਿਤ ਮਾਸਕ ਨਾ ਪਹਿਨਣ ਤੇ 15,927 ਚਲਾਨ ਕੱਟ ਕੇ 69 ਲੱਖ 69 ਹਜ਼ਾਰ 700 ਰੁਪਏ ਜੁਰਮਾਨਾ ਵਸੂਲਿਆ। ਜਨਤਕ ਥਾਵਾਂ ਤੇ ਥੁੱਕ ਸੁੱਟਣ ਦੇ ਦੋਸ਼ 'ਚ 99 ਚਲਾਨ ਕਰਕੇ 11,200 ਰੁਪਏ ਅਤੇ ਉਚਿੱਤ ਸਮਾਜਿਕ ਦੂਰੀ ਬਰਕਰਾਰ ਨਾ ਰੱਖਣ ਤੇ 41 ਚਲਾਨ ਕੱਟ ਕੇ 86 ਹਜ਼ਾਰ ਰੁਪਏ ਬਤੌਰ ਜੁਰਮਾਨਾ ਵਸੂਲਿਆ ਗਿਆ ਹੈ।
ਐਸਐਸਪੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਅੱਗੇ ਦੱਸਿਆ ਕਿ ਵਿਆਹ ਸਮਾਰੋਹਾਂ ਵਿੱਚ ਤੈਅ ਵਿਅਕਤੀਆਂ ਤੋਂ ਵੱਧ ਇਕੱਠ ਕਰਨ ਸਬੰਧੀ 01 ਕੇਸ, ਕੋਰੋਨਾ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਜਾਂ ਵੱਖ-ਵੱਖ ਗਰੁੱਪਾਂ ਵੱਲੋਂ ਧਰਨੇ-ਪ੍ਰਦਰਸ਼ਨ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ 02 ਕੇਸ ਅਤੇ ਧਾਰਾ-188 ਆਈਪੀਸੀ ਦੀ ਉਲੰਘਣਾ ਕਰਨ ਦੇ ਦੋਸ਼ 'ਚ 499 ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਕੇਸਾਂ ਸਬੰਧੀ 750 ਵਿਅਕਤੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜਦਕਿ 180 ਵਾਹਨ ਵੀ ਜ਼ਬਤ ਕੀਤੇ ਗਏ ਹਨ। ਇਸ ਤੋਂ ਇਲਾਵਾ ਘਰਾਂ 'ਚ ਕੁਆਰਨਟਾਈਨ ਕੀਤੇ ਸ਼ੱਕੀ ਮਰੀਜ਼ਾਂ ਵੱਲੋਂ ਘਰਾਂ ਤੋਂ ਬਾਹਰ ਨਿਕਲ ਕੇ ਉਲੰਘਣਾ ਕਰਨ ਵਾਲੇ ਇੱਕ ਵਿਅਕਤੀ ਖ਼ਿਲਾਫ਼ ਥਾਣਾ ਮੰਡੀ ਗੋਬਿੰਦਗੜ੍ਹ ਅਤੇ ਇੱਕ ਵਿਅਕਤੀ ਖ਼ਿਲਾਫ਼ ਥਾਣਾ ਸਰਹਿੰਦ 'ਚ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।
ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਕੋਰੋਨਾ ਤੋਂ ਬਚਾਅ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਰਾਤ ਦੇ ਕਰਫਿਊ (ਰਾਤ 10 ਵਜੇ ਤੋਂ ਸਵੇਰੇ 5 ਵਜੇ) ਸਬੰਧੀ ਜਾਰੀ ਹੁਕਮਾਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਕੁਆਰਨਟਾਈਨ ਕੀਤੇ ਵਿਅਕਤੀਆਂ ਤੇ ਪੁਲਿਸ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਉਹ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਅਪਣਾਉਣ ਤਾਂ ਜੋ ਖਤਰਨਾਕ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ।
ਸੰਯੁਕਤ ਕਿਸਾਨ ਮੋਰਚੇ ਦੇ ਲੀਗਲ ਪੈਨਲ ਨੇ ਦਿੱਲੀ ਪੁਲਿਸ ਵਲੋਂ ਦਫਾ 160 ਸੀ.ਆਰ.ਪੀ.ਸੀ ਤਹਿਤ ਪੰਜਾਬ ਦੇ ਕਿਸਾਨਾਂ ਨੂੰ 26 ਜਨਵਰੀ ਦੀ ਘਟਨਾ ਸਮੇਂ ਦਰਜ ਕੀਤੀਆਂ ਐੱਫ.ਆਈ.ਆਰਜ. ਦੀ ਤਫਤੀਸ਼ ਵਿੱਚ ਸ਼ਾਮਿਲ ...
ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਸੰਸਦ ਨੇੜੇ ਟਰੈਕਟਰ ਰੈਲੀ ਕੱਢਣ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ। ਦਿੱਲੀ ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕਿਵੇਂ ਰਾਹੁਲ ਗਾਂਧੀ ਟਰੈਕਟਰ ...
ਬੇਸ਼ੱਕ ਸਾਡਾ ਮੁਲਕ ਲੋਕਤੰਤਰਿਕ ਦੇਸ਼ ਹੈ, ਪਰ ਇਸ ਦੇ ਬਾਵਜੂਦ ਵੀ ਇਸ ਦੇਸ਼ ਦੇ ਅੰਦਰ ਤਾਨਾਸ਼ਾਹੀ ਹੁਕਮ ਲਾਗੂ ਹੁੰਦੇ ਰਹਿੰਦੇ ਹਨ। ਦਿੱਲੀ ਸਰਕਾਰ ਦੇ ਕੇਂਦਰ ਸਰਕਾਰ ਨੇ ਪੂਰਨ ਅਧਿਕਾਰ ਖੋਹ ਕੇ, ਉਥੇ ਸਿਰਫ਼ ਨਾਂ ਦੀ ਹੀ ...
ਬੀਤੇ ਕੱਲ੍ਹ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਾਰਟੀ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੱਧੂ ਦੀ ਤਾਜਪੋਸ਼ੀ ਦਾ ਸਮਾਗਮ ਹੋਇਆ। ਇਸ ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ਵਿੱਚ ਸੂਬੇ ਭਰ ਤੋਂ ਕਾਂਗਰਸੀਆਂ ਤੋਂ ਇਲਾਵਾ ਪੰਜਾਬ ...
एक करोड़ 89 लाख लोगों की Job चली गई || NewsNumber.Com ...
ਕੋਰੋਨਾ ਮਹਾਮਾਰੀ ਮੱਦੇ ਨਜ਼ਰ ਖੇਤੀਬਾੜੀ ਲਈ ਵਿਸ਼ੇਸ਼ ਹੁਲਾਰਾ ਜ਼ਰੂਰੀ (ਚੀਮਾ ਵੱਲੋਂ ਮੈਂਬਰ ਨੀਤੀ ਆਯੋਗ ਨਾਲ ਅਹਿਮ ਮੁਲਾਕਾਤ ) ...
बिहार में पहली मुस्लिम महिला बनी DSP || Razia Sultan || NewsNumber.Com ...
बच्चों पर Covid-19 का उतना ही असर होता है जितना किसी Adult पर || Indian Academy of Pediatrics || NewsNumber.Com ...
China से नई-नई बीमारियों के फैलने की एक वजह वहां का Food Market || NewsNumber.Com ...
बाहर का नहीं चलेगा ...
एक भड़का हुआ छात्र ...
आराम से आराम करुंगा ...
एक साथ जन्म लिया और एक साथ दुनिया को कह गए अलविदा || NewsNumber.Com ...
ਲੰਘੇ ਕੱਲ੍ਹ ਪੰਜਾਬ ਪੁਲਿਸ ਦੇ ਵੱਲੋਂ ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਜੱਸੀ ਨੂੰ ਪੁਲਿਸ ਮੁਕਾਬਲੇ ਵਿੱਚ ਮਾਰ ਮੁਕਾ ਦਿੱਤਾ ਗਿਆ। ਪੁਲਿਸ ਦਾ ਇਨ੍ਹਾਂ ਗੈਂਗਸਟਰਾਂ 'ਤੇ ਦੋਸ਼ ਸੀ ਕਿ ...
रामदेव नहीं लगवाएंगे टीका ...
5 ਰੁਪਏ ਲੱਗਦੇ ਨੇ ...
ये नया भारत है ...
ਕਿਹੜੀ ਆਰਡਰ ਕਰੀਏ ...
ਵਿਕਾਸ ਦਾ ਪਤਾ ਲੱਗ ਸਕੇ ...
ਟੀਕਾਕਰਨ ...
ਵਿਚ ਹੀ ਪਾਈ ਜਾਂਦੀ ਹੈ ...