ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਸਿੱਖਿਆ ਵਿਭਾਗ ਵੱਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਵਿਦਿਆਰਥੀ ਇਨ੍ਹਾਂ ਮੁਕਾਬਲਿਆਂ ਵਿੱਚ ਭਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀਮਤੀ ਪਰਮਜੀਤ ਕੌਰ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ ਪਹਿਲਾਂ ਸ਼ਬਦ ਗਾਇਨ ਤੇ ਧਾਰਮਿਕ ਗੀਤ ਦੇ ਮੁਕਾਬਲੇ ਕਰਵਾਏ ਸਨ ਅਤੇ ਹੁਣ ਕਵਿਤਾ ਉਚਾਰਨ ਕਰਵਾਏ ਜਾਣਗੇ। ਇਸ ਉਪਰੰਤ ਭਾਸ਼ਣ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਲੇ, ਸਲੋਗਨ ਮੁਕਾਬਲੇ, ਸੁੰਦਰ ਲਿਖਾਈ ਅਤੇ ਦਸਤਾਰਬੰਦੀ ਸਮੇਤ ਹੋਰ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾਣਗੇ।
ਜ਼ਿਲ੍ਹਾ ਸਿੱਖਿਆ ਅਫਸਰ (ਸ) ਸ਼੍ਰੀਮਤੀ ਪਰਮਜੀਤ ਕੌਰ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਨਾਲ ਜਿੱਥੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਿਆ ਜਾ ਸਕੇਗਾ। ਉੱਥੇ ਹੀ ਗੁਰੂ ਸਾਹਿਬ ਦੇ ਜੀਵਨ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਆਨਲਾਈਨ ਕਰਵਾਏ ਜਾ ਰਹੇ ਹਨ, ਜਿਸ ਅਨੁਸਾਰ ਵਿਦਿਆਰਥੀ ਆਪਣਾ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਅੱਪਲੋਡ ਕਰ ਰਹੇ ਹਨ ਅਤੇ ਉਸੇ ਅਨੁਸਾਰ ਜੇਤੂਆਂ ਦਾ ਨਾਮ ਐਲਾਨਿਆ ਜਾਵੇਗਾ।
ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਸਿੱਧੂ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਨੇ ਹਮੇਸ਼ਾ ਮਜ਼ਲੂਮਾਂ ਦੇ ਹੱਕ ਵਿੱਚ ਆਵਾਜ਼ ਉਠਾਉਣ ਅਤੇ ਜ਼ੁਲਮ ਦਾ ਡੱਟ ਕੇ ਸਾਹਮਣਾ ਕਰਨ ਦਾ ਸੰਦੇਸ਼ ਦਿੱਤਾ ਹੈ, ਜਿਸਨੂੰ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਧਰਤੀ ਨੂੰ ਗੁਰੂਆਂ ਪੀਰਾਂ ਦੀ ਛੋਹ ਪ੍ਰਾਪਤ ਹੈ ਜਿਸ ਕਾਰਨ ਪੰਜਾਬ ਦੇ ਲੋਕਾਂ ਨੇ ਜ਼ਬਰ ਤੇ ਜ਼ੁਲਮ ਦਾ ਹਮੇਸ਼ਾ ਡੱਟ ਕੇ ਸਾਹਮਣਾ ਕੀਤਾ ਹੈ ਅਤੇ ਦੁਸ਼ਮਣ ਨੂੰ ਮੂੰਹ ਦੀ ਖਾਣੀ ਪਈ ਹੈ।
ਇਸ ਮੌਕੇ ਨੋਡਲ ਅਫਸਰ ਸ਼੍ਰੀਮਤੀ ਰੂਪਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਇਹ ਆਨਲਾਈਨ ਵਿੱਦਿਅਕ ਮੁਕਾਬਲੇ ਵਿਦਿਆਰਥੀਆਂ ਲਈ ਬਹੁਤ ਹੀ ਮਹੱਤਵਪੂਰਨ ਹਨ ਅਤੇ ਵਿਦਿਆਰਥੀ ਸਾਡੇ ਗੁਰੂਆਂ ਵੱਲੋਂ ਦਿੱਤੀਆਂ ਗਈਆਂ ਸ਼ਹਾਦਤਾਂ ਤੋਂ ਜਾਣੂ ਹੋ ਸਕਣਗੇ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ...
ਕੋਰੋਨਾ ਦੀ ਆੜ ਵਿੱਚ ਸਰਕਾਰ ਦੁਆਰਾ ਬੰਦ ਕੀਤੇ ਗਏ ਵਿਦਿਅਕ ਅਦਾਰਿਆਂ ਨੂੰ ਖੁੱਲ੍ਹਵਾਉਣ ਦੇ ਵਾਸਤੇ ਲਗਾਤਾਰ ਵਿਦਿਆਰਥੀ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਸੰਘਰਸ਼ ਨੂੰ ਬੂਰ ਵੀ ਪੈ ਰਿਹਾ ਹੈ। ...
ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਸੈਕਟਰੀ ਖੁਸ਼ਪ੍ਰੀਤ ਕੌਰ, ਕਿਰਨਪਾਲ ਕੌਰ ਹਥੋਆ ਨੇ ਕਿਹਾ ਪੰਜਾਬੀ ਯੂਨੀਵਰਸਿਟੀ ਵੱਲੋਂ ਕੀਤੇ ਗਏ 10 ਫ਼ੀਸਦੀ ਵਾਧੇ ਖ਼ਿਲਾਫ਼, ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਐੱਸ.ਸੀ. ...
ਮੌਜੂਦਾ ਸਰਕਾਰ ਨੇ ਜੁਲਾਈ, 2017 ‘ਚ ਪੰਜਾਬ ‘ਚ ਲਗਭਗ 22 ਲੱਖ ਬੁਢਾਪਾ, ਵਿਧਵਾ ਤੇ ਅੰਗਹੀਣ ਵਰਗ ਦੀਆਂ ਪੈਨਸ਼ਨਾਂ ‘ਚ 250 ਰੁਪਏ ਦਾ ਵਾਧਾ ਕੀਤਾ ਅਤੇ ਪੈਨਸ਼ਨ 750 ਰੁਪਏ ਕਰ ਦਿੱਤੀ। ਉਸ ਸਮੇਂ ਹੀ ਪਠਾਨਕੋਟ ...
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਐਸ ਸੀ ਵਿਦਿਆਰਥੀਆਂ ਦੀ ਪੂਰੀ ਫੀਸ ਮੁਆਫ਼ ਹੈ ਪਰ ਕਾਲਜਾਂ ਵੱਲੋਂ ਇਸ ਸਕੀਮ ਨੂੰ ਪਾਸੇ ਰੱਖਕੇ ਵਿਦਿਆਰਥੀਆਂ ਤੋਂ ਪੂਰੀ ਫੀਸ ਮੰਗੀ ਜਾ ਰਹੀ ਹੈ ਜੋ ਕਿ ਸਿੱਧੇ ਰੂਪ ਵਿਚ ...
ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼ੇ੍ਰਣੀ ਦੀ ਪ੍ਰੀਖਿਆ ਲਈ ਸਰਕਾਰੀ ਸਕੂਲਾਂ ਦੀ ਬਿਲਡਿੰਗਾਂ ਵਿੱਚ ਬਣਾਏ ਜਾਂਦੇ ਪ੍ਰੀਖਿਆ ਵਾਲੇ ਵੱਡੀ ਗਿਣਤੀ ਸਕੂਲਾਂ ਪਾਸ ਇਮਾਰਤ ਸੁਰੱਖਿਆ , ਅੱਗ ਬੁਝਾਊ ਯੰਤਰ ਅਤੇ ...
ਪਿਛਲੇ ਮਹੀਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਯੂਨੀਵਰਸਿਟੀ ਕੈਂਪਸ ਸਮੇਤ ਕਾਂਸਟੀਚੂਐਂਟ ਕਾਲਜਾਂ, ਨੇਬਰਹੁੱਡ ਕੈਂਪਸਾਂ ਅਤੇ ਰੀਜਨਲ ਸੈਂਟਰਾਂ 'ਚ ਪੜ੍ਹਦੇ ਵਿਦਿਆਰਥੀਆਂ ਦੀਆਂ ਫ਼ੀਸਾਂ ਵਿੱਚ 10 % ਵਾਧਾ ਕੀਤਾ ...
बच्चों में साहित्यिक रुझान पैदा करने के लिए Deewar Patrika अभियान की शुरुआत की || NewsNumber.Com ...
विदेशो में बहुत बड़ी संख्या में भारत से स्टूडेंट वीजा पर युवक जाते है उनके बेहतर भविष्य के लिए किस प्रकार उनके मां बाप अपनी कुर्बानियां देकर पैसे का इंतजाम करते हैं इसको ध्यान रखें बगैर उनके द्वारा की गई गलतियां किस प्रकार भारी पड़ती हैं। ...
ਸਰਕਾਰ ਦੁਆਰਾ ਕਰੋਨਾ ਦੇ ਨਾਂ ਹੇਠ ਦਹਿਸ਼ਤ ਦਾ ਮਾਹੌਲ ਬਣਾ ਕੇ ਲੋਕਾਂ ਨੂੰ ਘਰਾਂ ਵਿੱਚ ਬੰਦ ਕੀਤਾ ਗਿਆ ਹੈ। ਕਰੋਨਾ ਦੀ ਮੌਤ ਦਰ ਸਿਰਫ਼ 1.5% ਹੈ, 100% 'ਚੋਂ 80% ਲੋਕਾਂ ਨੂੰ ਇਸ ਦੇ ਕੋਈ ...
ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ਦੇ ਵਿਦਿਆਰਥੀਆਂ ਦੇ ਨਾਲ ਸਮੇਂ ਦੀਆਂ ਸਰਕਾਰਾਂ ਧੱਕਾ ਕਰਦੀਆਂ ਆ ਰਹੀਆਂ ਹਨ। ਪੰਜਾਬ ਦੇ ਵਿਦਿਆਰਥੀਆਂ ਨਾਲ ਹਮੇਸ਼ਾ ਹੀ ਮਤਰੇਈ ਮਾਂ ਵਾਲਾ ਸਲੂਕ ਕੀਤਾ ...
ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ਦੇ ਨਾਲ ਜਿਹੜੇ ਵਾਅਦੇ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ 2017 ਵੇਲੇ ਕੀਤੇ ਸਨ, ਉਹ ਵਾਅਦੇ ਹੁਣ ਤੱਕ ਪੂਰੇ ਨਹੀਂ ਹੋ ਸਕੇ, ਜਿਸ ਦੇ ਕਾਰਨ ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ...
ਸੂਬੇ ਦੇ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ 24 ਮਈ ਤੋਂ 23 ਜੂਨ ਤੱਕ ਗਰਮੀ ਦੀਆਂ ਛੁੱਟੀਆਂ ਕਰਨ ਦੇ ਬਾਵਜੂਦ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ 24 ਘੰਟੇ ਮਾਨਸਿਕ ਦਬਾਅ ਹੇਠ ਰੱਖਣ ਅਤੇ ਅੰਕੜਿਆਂ ਦੀ ਝੂਠੀ ...
ਪੰਜਾਬ ਦੇ ਸਾਢੇ 3 ਲੱਖ ਪੈਨਸ਼ਨਰਾਂ ਤੇ ਏਨੇ ਕੁ ਹੀ ਮੁਲਾਜ਼ਮਾਂ ਨੂੰ ਇਹ ਫਿਕਰ ਸਤਾ ਰਿਹਾ, ਕਿਤੇ ਪੰਜਾਬ ਸਰਕਾਰ ਦੁਆਰਾ ਤਨਖਾਹ ਕਮਿਸ਼ਨ ਦੇ ਮੀਡੀਏ ਸਿਫਾਰਸ਼ਾਂ ਦਾ ਵੇਰਵਿਆਂ ਅਤੇ ਪੂਰੀ ਰਿਪੋਰਟ ਜਾਰੀ ਕਰਨ ਦੀ ਮੰਗ ਦੀ ...
ਪਿਛਲੇ ਦਿਨੀਂ ਮੁੱਖ ਮੰਤਰੀ ਨੇ ਪੰਜਾਬ ਭਰ ਦੇ ਸਰਕਾਰੀ ਦਫਤਰਾਂ/ਸਕੂਲਾਂ ਵਿੱਚ ਕੰਮ ਕਰਦੇ ਮੁਲਾਜਮਾਂ ਵਿੱਚੋਂ 50% ਨੂੰ ਰੋਟੇਸਨ ਵਾਇਜ ਹਾਜਰ ਹੋਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪਰ ਪੰਜਾਬ ਦੇ ਸਿੱਖਿਆ ਵਿਭਾਗ ਨੇ ...
ਬੇਸ਼ੱਕ ਸਮੇਂ ਦੀਆਂ ਸਰਕਾਰਾਂ ਦੁਆਰਾ ਹਰ ਵਾਰ ਹੀ ਇਹ ਦਾਅਵਾ ਕੀਤਾ ਜਾਂਦਾ ਹੈ ਕਿ ਉਹ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਵਾਸਤੇ ਅਤੇ ਮੁਲਕ ਦੇ ਅੰਦਰ ਹਰ ਨੌਜਵਾਨ ਨੂੰ ਮੁਫ਼ਤ ਪੜ੍ਹਾਈ ਕਰਵਾਉਣ ਲਈ ਨਵੀਂ ਨੀਤੀ ...
ਵਿਦਿਆਰਥੀ ਅਤੇ ਅਧਿਆਪਕ ਜਥੇਬੰਦੀ ਇਸ ਵੇਲੇ ਵਿੱਦਿਅਕ ਸੰਸਥਾਵਾਂ ਖੁੱਲ੍ਹਵਾਉਣ ਦੇ ਲਹੀ ਸੜਕਾਂ 'ਤੇ ਹਨ। ਮੰਗ ਇੱਕੋ ਹੀ ਹੈ ਕਿ ਆਨਲਾਈਨ ਪੜ੍ਹਾਈ ਦਾ ਸ਼ੋਸ਼ਾ ਬੰਦ ਕਰਕੇ, ਸਕੂਲ ਕਾਲਜ ਖੋਲ੍ਹ ਕੇ ਵਿਦਿਆਰਥੀਆਂ ਨੂੰ ...
ਬੇਸ਼ੱਕ ਸਰਕਾਰ ਇਹ ਗੱਲ ਸਿੱਧੀ ਅਤੇ ਸ਼ਰੇਆਮ ਨਹੀਂ ਕਹਿੰਦੀ ਕਿ ਵਿਦਿਆਰਥੀਆਂ ਕੋਲੋਂ ਪੜ੍ਹਾਈ ਖੋਹਣੀ ਹੋਵੇ ਤਾਂ ਫ਼ੀਸਾਂ ਵਧਾ ਦਿਓ। ਪਰ ਜਿਸ ਪ੍ਰਕਾਰ ਸਰਕਾਰ ਇਸ ਵੇਲੇ ਕੋਰੋਨਾ ਦੇ ਮਾਰੇ ਲੋਕਾਂ 'ਤੇ ਵਾਧੂ ਬੋਝ ਪਾ ਕੇ ਕਾਲਜਾਂ ...
ਸਰਕਾਰੀ ਬਾਬੂਆਂ ਵਾਧੂ ਨੋਟ ਕਮਾਉਂਦੇ ਨੇ, ਇਹ ਗੱਲ ਤਾਂ ਦੁਨੀਆ ਹਮੇਸ਼ਾ ਕਹਿੰਦੀ ਆਈ ਹੈ ਅਤੇ ਹੁਣ ਵੀ ਕਹਿ ਰਹੀ ਹੈ। ਪਰ ਸਰਕਾਰੀ ਬਾਬੂਆਂ ਨੂੰ ਕਿਹੜੀਆਂ ਕਿਹੜੀਆਂ ਮੁਸੀਬਤਾਂ ਵਿੱਚੋਂ ਲੰਘਣਾ ਪੈ ਰਿਹਾ ਹੈ, ਇਹ ਗੱਲ ਕੋਈ ...
ਪੰਜਾਬ ਸਮੇਤ ਦੇਸ਼ ਭਰ ਦੇ ਅੰਦਰ ਜਦੋਂ ਕੋਰੋਨਾ ਵਾਇਰਸ ਫ਼ੈਲਿਆ ਸੀ ਤਾਂ, ਉਦੋਂ ਸਾਰੇ ਹੀ ਵਿਦਿਅਕ ਆਦਰਿਆਂ ਦੇ ਨਾਲ ਨਾਲ ਹੋਰ ਸਰਕਾਰੀ ਅਦਾਰੇ ਸਰਕਾਰ ਨੇ ਬੰਦ ਕਰ ਦਿੱਤੇ ਸਨ। ਸਕੂਲ ਕਾਲਜ ਬੰਦ ਹੋਣ ਤੋਂ ਬਾਅਦ ...
Diljit Dosanjh और Terence Lewis भी हो गए Dadi के Fan || NewsNumber.Com ...