ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਲਈ 7.21 ਕਰੋੜ ਰੁਪਏ ਦੀ ਲਾਗਤ ਨਾਲ ਹੰਸਲੀ ਨਾਲੇ ਉੱਪਰ ਤਿੰਨ ਨਵੇਂ ਹਾਈ ਲੈਵਲ ਪੁਲ ਮਨਜ਼ੂਰ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ ਇੱਕ ਪੁਲ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ ਜਦਕਿ ਸਿਟੀ ਰੋਡ ਵਾਲੇ ਪੁਲ ਦਾ ਕੰਮ ਜਾਰੀ ਹੈ। ਇਨ੍ਹਾਂ ਦੋ ਪੁਲਾਂ ਦੇ ਨਿਰਮਾਣ ਤੋਂ ਬਾਅਦ ਜਲੰਧਰ ਰੋਡ ਵਾਲੇ ਤੀਸਰੇ ਪੁਲ ਦਾ ਨਿਰਮਾਣ ਸ਼ੁਰੂ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਉਚੇਰੀ ਸਿੱਖਿਆ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬਟਾਲਾ ਸ਼ਹਿਰ ਵਿੱਚੋਂ ਲੰਘਦੇ ਹੰਸਲੀ ਨਾਲੇ ਦੇ ਪੁਰਾਣੇ ਪੁਲਾਂ ਦੀ ਮਿਆਦ ਲੰਘ ਚੁੱਕੀ ਸੀ ਅਤੇ ਰਾਜ ਸਰਕਾਰ ਨੇ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਲਈ 3 ਨਵੇਂ ਪੁਲ ਮਨਜ਼ੂਰ ਕੀਤੇ ਸਨ। ਸ. ਬਾਜਵਾ ਨੇ ਦੱਸਿਆ ਕਿ ਹੰਸਲੀ ਨਾਲੇ ਉੱਪਰ ਉਸਾਰੇ ਜਾਣ ਵਾਲੇ ਇਨ੍ਹਾਂ ਤਿੰਨਾਂ ਪੁਲਾਂ ਉੱਪਰ 7.21 ਕਰੋੜ ਰੁਪਏ ਖਰਚੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੰਤ ਫਰਾਂਸਿਸ ਸਕੂਲ ਨੇੜੇ 4 ਸਪੈਨ, 8 ਮੀਟਰ ਈਚ ਦਾ ਹਾਈ ਲੈਵਲ ਬ੍ਰਿਜ ਬਣਾਇਆ ਗਿਆ ਹੈ ਜੋ ਕਿ ਮੁਕੰਮਲ ਹੋ ਗਿਆ ਅਤੇ ਹੁਣ ਸਿਰਫ ਇਸਦੀ ਅਪਰੋਚ ਰੋਡ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਬੜੀ ਜਲਦੀ ਇਹ ਪੁਲ ਲੋਕ ਅਰਪਣ ਕਰ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਸ. ਬਾਜਵਾ ਨੇ ਦੱਸਿਆ ਕਿ ਸਿਟੀ ਰੋਡ ਵਾਲੇ ਪੁਲ ਦਾ ਨਿਰਮਾਣ ਵੀ ਜਾਰੀ ਹੈ ਅਤੇ ਇੱਥੇ ਸਬਮਰਸੀਬਲ ਬ੍ਰਿਜ 2 ਸਪੈਨ 17 ਮੀਟਰ ਈਚ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਸਿਟੀ ਰੋਡ ਵਾਲੇ ਪੁਲ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਕੁਝ ਮਹੀਨਿਆਂ ਦੇ ਅੰਦਰ ਇਸਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਪੁਲਾਂ ਤੋਂ ਬਾਅਦ ਜਲੰਧਰ ਰੋਡ ਵਾਲੇ ਪੁਰਾਣੇ ਪੁਲ ਦੀ ਥਾਂ 'ਤੇ ਇੱਕ ਹਾਈ ਲੈਵਲ ਪੁਲ ਉਸਾਰਿਆ ਜਾਵੇਗਾ।
ਸ. ਬਾਜਵਾ ਨੇ ਕਿਹਾ ਕਿ ਇਹ ਤਿੰਨ ਨਵੇਂ ਪੁਲ ਬਣਨ ਨਾਲ ਸ਼ਹਿਰ ਦੀ ਆਵਾਜਾਈ ਦੀ ਸਮੱਸਿਆ ਹੱਲ ਹੋਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਵਿੱਚ ਹੋਰ ਵੀ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ।
Cheema condoled the death of Ahmad Patel. ...
ਬੀਤੇ ਦਿਨੀਂ ਤਰਨਤਾਰਨ, ਜੰਡਿਆਲਾ ਗੁਰੂ ਅਤੇ ਬਟਾਲਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਸੌ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੂਬ ਸਿਆਸੀ ਰਗੜੇ ਲਗਾਏ ਸਨ। ...
ਕੋਵਿਡ-19 ਦੇ ਬਚਾਅ ਸਬੰਧੀ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ "ਮਿਸ਼ਨ ਫ਼ਤਿਹ" ਨੂੰ ਕਾਮਯਾਬ ਕਰਦੇ ਹੋਏ ਸਥਾਨਕ ਸਿਵਲ ਡਿਫੈਂਸ ਵੱਲੋਂ ਬੱਸ ਸਟੈਂਡ ਵਿਖੇ ਯਾਤਰੀਆਂ ਨੂੰ "ਸੁਰੱਖਿਅਤ ਰਹੋ ਤੰਦਰੁਸਤ ਰਹੋ" ਮੁਹਿੰਮ ਤਹਿਤ ਸੁਰੱਖਿਅਤ ਯਾਤਰਾ ਕਰਨ ਲਈ ਪ੍ਰੇਰਿਆ ਗਿਆ। ...
ਪੰਜਾਬ ਸਰਕਾਰ ਵੱਲੋਂ ਧਾਰਮਿਕ ਤੇ ਇਤਿਹਾਸਕ ਸ਼ਹਿਰ ਬਟਾਲਾ ਦੇ ਵਿਕਾਸ ਲਈ ਯਤਨ ਲਗਾਤਾਰ ਜਾਰੀ ਹਨ। ...
ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਖੇਤੀਬਾੜੀ ਕਰਦੇ ਕਿਸਾਨਾਂ ਦੀ ਤਰ੍ਹਾਂ ਕਿਸਾਨ ਕ੍ਰੈਡਿਟ ਸਕੀਮ ਦਾ ਲਾਭ ਉਠਾਉਣ। ...
ਕੋਵਿਡ-19 ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਬਟਾਲਾ ਵਿਖੇ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ...
ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਤਹਿਤ ਜਿੱਥੇ ਲੋਕਾਂ ਨੂੰ ਕੋਵਿਡ-19 ਬਾਰੇ ਜਾਗਰੂਕ ਕਰਨ ਦੇ ਯਤਨ ਲਗਾਤਾਰ ਜਾਰੀ ਹਨ, ਉੱਥੇ ਬਟਾਲਾ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਕੋਵਿਡ-19 ਦੇ ਟੈਸਟ ਕਰਨ ਦੀ ਗਿਣਤੀ ਨੂੰ ਵਧਾਇਆ ਗਿਆ ਹੈ। ...
ਐੱਸ.ਐਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ...
ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਪੋਰਟ ਪਾਜ਼ੀਟਿਵ ਆਉਣ ਦੇ ਬਾਅਦ ਕੈਪਟਨ ਸਰਕਾਰ ਦੇ ਸਮੁੱਚੇ ਮੰਤਰੀ ਮੰਡਲ ਨੂੰ ਭਾਜੜਾਂ ਪੈ ਗਈਆਂ ਹਨ। ...
ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਸਿਵਲ ਡਿਫੈਂਸ ਦੇ ਅਹੁਦੇਦਾਰਾਂ ਨੇ ਰਣਨੀਤੀ ਉਲੀਕੀ ਹੈ। ...
ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਜਿੱਥੇ ਮਿਸ਼ਨ ਫ਼ਤਿਹ ਚਲਾਇਆ ਜਾ ਰਿਹਾ ਹੈ ਉੱਥੇ ਨਾਲ ਹੀ ਸੂਬੇ ਦੇ ਵਿਕਾਸ ਕਾਰਜਾਂ ਦੀ ਗਤੀ ਨੂੰ ਵੀ ਤੇਜ਼ ਕੀਤਾ ਜਾ ਰਿਹਾ ਹੈ। ...
ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਬਟਾਲਾ ਵਿੱਚ ਸਿਵਲ ਡਿਫੈਂਸ ਦੇ ਵਲੰਟੀਅਰਜ਼ ਵੱਲੋਂ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ...
ਪੰਜਾਬ ਸਰਕਾਰ ਵੱਲੋਂ ਬਟਾਲਾ ਵਾਸੀਆਂ ਲਈ ਇੱਕ ਹੋਰ ਚੰਗੀ ਖਬਰ ਆਈ ਹੈ। ...
ਨਗਰ ਨਿਗਮ ਬਟਾਲਾ ਵੱਲੋਂ 10 ਫੀਸਦੀ ਰਿਬੇਟ ਉੱਪਰ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਦੀ ਮਿਤੀ 31 ਜੁਲਾਈ 2020 ਤੱਕ ਵਧਾ ਦਿੱਤੀ ਗਈ ਹੈ। ...
ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਆਰੰਭ ਕੀਤੇ "ਮਿਸ਼ਨ ਫ਼ਤਿਹ" ਤਹਿਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਨਾਲ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ...
ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਬਟਾਲਾ ਪੁਲਿਸ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਸਬੰਧੀ ਜਾਗਰੂਕ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ...
आज स्वदेशी जागरण मंच के स्वदेशी स्वावलंबन अभियान के तहत स्वदेशी जागरण मंच अमृतसर विभाग के संयोजक संदीप सलहोत्रा, ज़िला संयोजक दीपक वर्मा, सह ज़िला संयोजक अमनजोत सिंह वालिया, महिला संयोजिका श्रीमती नीलम महाजन, नगर संयोजक कमलदीप लकी आदि ने संयुक्त रुप से राष्ट्रीय स्वयंसेवक संघ के कार्यकर्ताओं से संपर्क कर उनको स्वदेशी स्वावलंबन अभियान में अपना सहयोग करने के लिए आग्रह किया। ...
ਜਦੋਂ ਦਾ ਕੈਬਨਿਟ ਮੰਤਰੀ ਤ੍ਰਿਪਤਰਾਜਿੰਦਰ ਸਿੰਘ ਬਾਜਵਾ ਵੱਲੋਂ ਬਟਾਲਾ ਦੇ ਵਿਕਾਸ ਕਾਰਜਾਂ ਨੂੰ ਆਪਣੀ ਦੇਖ ਰੇਖ ਹੇਠ ਕਰਵਾਇਆ ਜਾ ਰਿਹਾ ਹੈ ਉਦੋਂ ਤੋਂ ਹੀ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਸਮੇਤ ਉਨ੍ਹਾਂ ਦਾ ਧੜਾ ਬਾਜਵਾ ਦੀ ਕਿਤੇ ਨਾ ਕਿਤੇ ਮੁਖ਼ਾਲਫ਼ਤ ਕਰਦਾ ਦਿਖਾਈ ਦੇ ਰਿਹਾ ਹੈ। ...
ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿੱਚ ਤਿੰਨ ਹੋਰ ਮਰੀਜ਼ਾਂ ਨੇ ਕੋਰੋਨਾ ਵਾਇਰਸ ਉੱਪਰ ਫ਼ਤਿਹ ਹਾਸਲ ਕੀਤੀ ਹੈ। ਇਹ ਤਿੰਨੇ ਮਰੀਜ਼ ਬਟਾਲਾ ਦੇ ਸੁੰਦਰ ਨਗਰ ਇਲਾਕੇ ਦੇ ਰਹਿਣ ਵਾਲੇ ਹਨ। ...
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਬਟਾਲਾ ਸ਼ਹਿਰ ਦੇ ਵਿਕਾਸ ਵਿੱਚ ਸੂਬਾ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਮਿਸ਼ਨ ਫ਼ਤਿਹ ਦੇ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਿਆ ਜਾਵੇਗਾ। ...
ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਦੀ ਜੰਗ ਲਗਾਤਾਰ ਜਾਰੀ ਹੈ। ...