'ਹੁਨਰ ਸੇ ਰੋਜ਼ਗਾਰ ਤੱਕ' ਸਕੀਮ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਇਆ ਜਾਵੇਗਾ: ਚੇਅਰਮੈਨ ਬਾਜਵਾ

ਕੋਵਿਡ-19 ਮਹਾਂਮਾਰੀ ਨੂੰ ਠੱਲ੍ਹ ਪਾਉਣ ਉਪਰੰਤ ਸੈਰ-ਸਪਾਟਾ ਅਤੇ ਪ੍ਰਾਹੁਣਾਚਾਰੀ ਖੇਤਰ ਵਿੱਚ ਆਪਣਾ ਕੈਰੀਅਰ ਬਣਾਉਣ ਦੇ ਇੱਛੁਕ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਵੱਲੋਂ ਮੁਫ਼ਤ ਟ੍ਰੇਨਿੰਗ ਅਤੇ ਹੁਨਰ ਵਿਕਾਸ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 'ਹੁਨਰ ਸੇ ਰੋਜ਼ਗਾਰ ਤੱਕ' ਸਕੀਮ ਤਹਿਤ 2000 ਤੋਂ ਵੱਧ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਪਲੇਸਮੈਂਟ ਵਿੱਚ ਵੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਤਕਰੀਬਨ 1000 ਵਿਦਿਆਰਥੀਆਂ ਨੂੰ ਐਂਟਰਪ੍ਰੀਨੀਓਰਸ਼ਿਪ ਪ੍ਰੋਗਰਾਮ ਤਹਿਤ ਸਕਿੱਲ ਟੈਸਟਿੰਗ ਅਤੇ ਸਰਟੀਫਿਕੇਸ਼ਨ ਦੀ ਸਿਖਲਾਈ ਵੀ ਦਿੱਤੀ ਜਾਵੇਗੀ।

ਚੇਅਰਮੈਨ ਬਾਜਵਾ ਨੇ ਦੱਸਿਆ ਕਿ ਅਸੰਗਠਿਤ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਸੈਰ-ਸਪਾਟਾ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਬਿਹਤਰ ਸੇਵਾਵਾਂ ਤੇ ਉਪਭੋਗਤਾ ਸੰਤੁਸ਼ਟੀ ਮੁਹੱਈਆ ਕਰਵਾਉਣ ਲਈ ਮੁੱਢਲੀ ਸਿਖਲਾਈ ਅਤੇ ਸਰਟੀਫਿਕੇਸ਼ਨ ਦੀ ਲੋੜ ਹੁੰਦੀ ਹੈ। ਇਸ ਲਈ ਤਕਰੀਬਨ 800 ਅਜਿਹੇ ਸੈਰ-ਸਪਾਟਾ ਸੇਵਾਵਾਂ ਦੇਣ ਵਾਲਿਆਂ ਨੂੰ ਹੁਨਰ ਸਿਖਲਾਈ ਅਤੇ ਸਰਟੀਫਿਕੇਸ਼ਨ ਲਈ ਸਿਖਲਾਈ ਦਿੱਤੀ ਜਾਏਗੀ। ਇਸ ਤੋਂ ਇਲਾਵਾ ਭਾਰਤ ਸਰਕਾਰ ਦੇ ਉੱਦਮਤਾ ਪ੍ਰੋਗਰਾਮ ਤਹਿਤ ਇੱਕ ਹੋਰ ਪ੍ਰੋਗਰਾਮ ਵਿੱਚ 400 ਵਿਅਕਤੀਆਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਪ੍ਰੋਗਰਾਮ ਵਿੱਚ ਕੁੱਕ-ਤੰਦੂਰ, ਬਾਰਮੈਨ, ਬੇਕਰ, ਹੋਮਸਟੇਅ (ਹੁਨਰਮੰਦ ਕੇਅਰਟੇਕਰ) ਅਤੇ ਹਲਵਾਈ ਲਈ ਸ਼ਾਰਟ-ਟਰਮ ਕੁਆਲਿਟੀ ਟ੍ਰੇਨਿੰਗ ਦਿੱਤੀ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਨਾਲ ਸੂਚੀਬੱਧ ਵਿੱਦਿਅਕ ਸੰਸਥਾਵਾਂ ਰਾਹੀਂ ਮੁਹਾਲੀ, ਫ਼ਤਿਹਗੜ੍ਹ ਸਾਹਿਬ, ਜਲੰਧਰ, ਲੁਧਿਆਣਾ, ਨਵਾਂ ਸ਼ਹਿਰ ਤੇ ਮੁਹਾਲੀ ਪ੍ਰਾਹੁਣਾਚਾਰੀ ਸੈਕਟਰ ਦੀ ਮੁਫ਼ਤ ਸਿਖਲਾਈ ਦਿੱਤੀ ਜਾਏਗੀ। ਇਸ ਦੇ ਨਾਲ ਹੀ ਗੁਰਦਾਸਪੁਰ ਤੇ ਬਠਿੰਡਾ ਦੇ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਅਤੇ ਹੁਸ਼ਿਆਰਪੁਰ ਦੇ ਫੂਡ ਕ੍ਰਾਫਟ ਸੰਸਥਾ ਵਿਖੇ ਵੀ ਇਹ ਮੁਫ਼ਤ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ।

ਸ. ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਹੁਨਰ ਨੂੰ ਨਿਖਾਰਨ, ਕੈਰੀਅਰ ਬਣਾਉਣ, ਜੀਵਨ ਵਿੱਚ ਬਦਲਾਅ ਦੇ ਸੰਦੇਸ਼ ਤੋਂ ਪ੍ਰੇਰਿਤ ਹੋ ਕੇ ਇਹ ਲਾਹੇਵੰਦ ਕਦਮ ਚੁੱਕੇ ਗਏ ਹਨ ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ੀ-ਰੋਟੀ ਦੇ ਮੌਕੇ ਪ੍ਰਦਾਨ ਕਰਨ ਅਤੇ ਸੈਲਾਨੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਸਹਾਇਕ ਹੋਣਗੇ ਜਿਸ ਨਾਲ ਸੂਬੇ ਵਿੱਚ ਸੈਲਾਨੀਆਂ ਦੀ ਆਮਦ ਨੂੰ ਵਧਾਉਣ ਵਿੱਚ ਵੀ ਸਹਾਇਤਾ ਮਿਲੇਗੀ।

ਚੇਅਰਮੈਨ ਰਵੀਨੰਦਨ ਬਾਜਵਾ ਨੇ ਦੱਸਿਆ ਕਿ ਇਹ ਸਿਖਲਾਈ ਵਿਦਿਆਰਥੀਆਂ ਨੂੰ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੁਨਰ ਨੂੰ ਨਿਖਾਰਨ ਅਤੇ ਰੁਜ਼ਗਾਰ ਪ੍ਰਾਪਤ ਕਰਨ ਲਈ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਸਿਖਲਾਈ ਪੂਰੀ ਹੋਣ 'ਤੇ ਵਿਦਿਆਰਥੀਆਂ ਨੂੰ 1500 ਤੋਂ 2000 ਰੁਪਏ ਤੱਕ ਦੇ ਵਜ਼ੀਫ਼ੇ ਵੀ ਦਿੱਤੇ ਜਾਣਗੇ।

ਸੱਤ ਸਾਲਾਂ ਤੋਂ ਪੱਕੇ ਰੁਜ਼ਗਾਰ ਨੂੰ ਤਰਸਦੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ! (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਸੱਤ ਸਾਲਾਂ ਤੋਂ ਠੇਕੇ ’ਤੇ ਮੈਰੀਟੋਰੀਅਸ ਸਕੂਲਾਂ ਵਿੱਚ ਪੜ੍ਹਾਉਂਦੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ। ਇਨ੍ਹਾਂ ਅਧਿਆਪਕਾਂ ...

ਲੈ ਲਓ ਘਰ-ਘਰ ਰੁਜ਼ਗਾਰ; ਸਲ਼ੈਕਟਿਡ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਭੱਜੀ ਹਕੂਮਤ! (ਨਿਊਜ਼ਨੰਬਰ ਖ਼ਾਸ ਖ਼ਬਰ)

ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਾਹਮਣੇ ਸਕਰੂਟਨੀ ਕਰਵਾ ਚੁੱਕੇ 2364 ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੱਕਾ ਧਰਨਾ ਲਗਾਤਾਰ 56ਵੇਂ ਦਿਨ ਵੀ ਜਾਰੀ ...

ਬੇਰੁਜ਼ਗਾਰਾਂ ਹੱਥ ਲੱਗੂ ਰੁਜ਼ਗਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਬੇਰੁਜ਼ਗਾਰ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਅਤੇ ਮੁਫਤ ਛੋਟੀ ਮਿਆਦ ਦੇ ਹੁਨਰ ਸਿਖਲਾਈ ਦੁਆਰਾ ਆਪਣੇ ਚੁਣੇ ਹੋਏ ਖੇਤਰ ...

ਪੱਕੇ ਰੁਜ਼ਗਾਰ ਲਈ ਹੱਥਾਂ ਚ ਪਾਈਆਂ ਜ਼ੰਜੀਰਾਂ!(ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੇ ਵਾਸਤੇ ਸੰਘਰਸ਼ ਕਰਦੇ ਆ ਰਹੇ ਕੱਚੇ ਅਧਿਆਪਕਾਂ ਦੇ ਵੱਲੋਂ ਹੁਣ ਆਪਣਾ ਅਨੌਖਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਦੇ ਮੁਤਾਬਿਕ, ਸਰਕਾਰੀ ਸਕੂਲਾਂ ’ਚ ਪੱਕੇ ਕਰਨ ਦੀ ...

ਬੇਰੁਜ਼ਗਾਰਾਂ ਨੂੰ ਕਦੋਂ ਮਿਲੇਗਾ ਰੁਜ਼ਗਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਅੱਜ ਲੀਲਾ ਭਵਨ ਚੌਂਕ ਵਿਖੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਬੇਰੁਜ਼ਗਾਰ ਰੋਜ਼ ਹੀ ਸੰਘਰਸ਼ ...

ਰੁਜ਼ਗਾਰ ਮੰਗਿਆ ਤਾਂ ਡੰਡੇ ਮਿਲੇ! (ਨਿਊਜ਼ਨੰਬਰ ਖ਼ਾਸ ਖ਼ਬਰ)

ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਜਿੱਥੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਸ਼ਹਿਰ ਸੰਗਰੂਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ...

ਗੁਜ਼ਾਰੇ ਭੱਤੇ ਦੀ ਮੰਗ ਕਰਨ ਵਾਲੇ ਕੱਚੇ ਅਧਿਆਪਕਾਂ ਡੰਡੇ! (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਲੰਮੇ ਸਮੇਂ ਤੋਂ ਸਕੂਲਾਂ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਈਜੀਐਸ, ਐਸਟੀਆਰ, ਏਆਈਈ, ਆਈਈਵੀ ਅਤੇ ਸਿੱਖਿਆ ਪ੍ਰੋਵਾਈਡਰ ਪੱਕੇ ਹੋਣ ਦੇ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਦੀਆਂ ਇਨ੍ਹਾਂ ...

ਰੁਜ਼ਗਾਰ ਮੰਗਦੇ ਬੇਰੁਜ਼ਗਾਰਾਂ ਨੂੰ ਮਿਲਦੇ ਨੇ ਡੰਡੇ! (ਨਿਊਜ਼ਨੰਬਰ ਖ਼ਾਸ ਖ਼ਬਰ)

ਨੌਕਰੀ ਦੀ ਮੰਗ ਸਬੰਧੀ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਲੰਘੇ ਦਿਨ ਚੁੱਪ ਚੁਪੀਤੇ ਪ੍ਰਸ਼ਾਸਨ ਨੂੰ ਭੁਲੇਖਾ ਪਾਉਂਦੇ ਹੋਏ ਸਿਸਵਾਂ ਫ਼ਾਰਮ ਹਾਊਸ ਕੋਲ ਪਹੁੰਚ ਗਏ। ...

ਕੋਈ ਸਰਕਾਰ ਰੁਜ਼ਗਾਰ ਵੀ ਦੇਊ ਜਾਂ ਫਿਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਸੱਤਾ ਵਿੱਚ ਆਉਣ ਤੋਂ ਪਹਿਲੋਂ ਹਰ ਸਿਆਸੀ ਪਾਰਟੀ ਬੇਰੁਜ਼ਗਾਰ ਨੌਜਵਾਨਾਂ ਦੇ ਨਾਲ ਵਾਅਦੇ ਕਰਦੀ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆ ਜਾਂਦੀ ਹੈ ਤਾਂ, ਸਭ ਤੋਂ ਪਹਿਲੋਂ ਨੌਜਵਾਨਾਂ ਨੂੰ ...

ਤੁਹਾਨੂੰ ਮਿਲਿਆ ਘਰ-ਘਰ ਰੁਜ਼ਗਾਰ ਜਾਂ ਫਿਰ... (ਨਿਊਜ਼ਨੰਬਰ ਖ਼ਾਸ ਖ਼ਬਰ)

ਸੱਤਾ ਵਿੱਚ ਬਿਰਾਜ਼ਮਾਨ ਹੋਣ ਤੋਂ ਪਹਿਲੋਂ ਘਰ ਘਰ ਰੁਜ਼ਗਾਰ ਦੇਣ ਦੀ ਗੱਲ ਜਿਹੜੀ ਸਰਕਾਰ ਕਰਦੀ ਸੀ, ਉਹ ਸਰਕਾਰ ਅੱਜ ਘਰ ਘਰ ਬੇਰੁਜ਼ਗਾਰ ਪੈਦਾ ਕਰਨ 'ਤੇ ਜ਼ੋਰ ਦੇ ਰਹੀ ਹੈ। ਇਹ ਅਸੀਂ ...

ਸਰਕਾਰ ਦੀ ਮੁਹਿੰਮ, ਘਰ-ਘਰ ਰੁਜ਼ਗਾਰ ਜਾਂ ਹਰ-ਘਰ ਬੇਰੁਜ਼ਗਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੈਪਟਨ ਅਮਰਿੰਦਰ ਸਿਓਂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲੋਂ ਆਖਿਆ ਸੀ ਕਿ, ਸਾਡਾ ਸਰਕਾਰ ਬਣ ਲੈਣ ਦਿਓ, ਘਰ ਘਰ ਰੁਜ਼ਗਾਰ ਦਿਆਂਗੇ। ਜੇਕਰ ਰੁਜ਼ਗਾਰ ਨਾ ਦੇ ਸਕੇ ਤਾਂ, ...

ਕੀ ਭਾਰਤ ਵਿੱਚ ਰੁਜ਼ਗਾਰ ਮੰਗਣਾ ਗ਼ੁਨਾਹ ਹੈ? (ਨਿਊਜ਼ਨੰਬਰ ਖ਼ਾਸ ਖ਼ਬਰ)

ਮੋਦੀ ਸਰਕਾਰ ਨੇ 2014 ਦੀਆਂ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਭਾਰਤ ਦੀ ਸੱਤਾ ਵਿਚ ਆਉਂਦੀ ਹੈ ਤਾਂ, ਪ੍ਰਤੀ ਸਾਲ 2 ਕਰੋੜ ਨੌਕਰੀਆਂ ਦਿੱਤੀਆਂ ਜਾਣਗੀਆਂ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ...

ਬੇਰੁਜ਼ਗਾਰਾਂ ਨੂੰ ਰੁਜ਼ਗਾਰ ਨਹੀਂ, ਲਾਠੀ ਦੇ ਰਹੀ ਐ ਸਰਕਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਰੁਜ਼ਗਾਰਾਂ ਦੇ ਨਾਲ ਕੀਤੇ ਵਾਅਦਿਆਂ ਤੋਂ ਜਿੱਥੇ ਪੰਜਾਬ ਸਰਕਾਰ ਪਿਛੇ ਹੱਟ ਚੁੱਕੀ ਹੈ, ਉਥੇ ਹੀ ਹੁਣ ਬੇਰੁਜ਼ਗਾਰਾਂ ਦੇ ਅੰਦੋਲਨ ਨੂੰ ਵੀ ਬਰਦਾਸ਼ਤ ਨਹੀਂ ਕਰ ਰਹੀ, ਰੁਜ਼ਗਾਰ ਦੇਣਾ ਤਾਂ ਬੜੀ ਦੂਰ ਦੀ ਗੱਲ। ਪੰਜਾਬ ਦੇ ਅੰਦਰ ਇਸ ...

ਜੇ ਜ਼ਮੀਨ ਨਾ ਰਹੀ ਤਾਂ ਕਿਸੇ ਦਾ ਰੋਜ਼ਗਾਰ ਵੀ ਨਹੀਂ ਰਹੇਗਾ!! (ਨਿਊਜ਼ਨੰਬਰ ਖ਼ਾਸ ਖ਼ਬਰ)

ਜਦੋਂ ਪੰਜਾਬ ਵਿੱਚ ਸਾਰੀਆਂ ਜਥੇਬੰਦੀਆਂ ਵੱਖਰੇ ਤੌਰ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਸਨ ਤਾਂ ਸਭ ਨੇ ਏਕਤਾ ਕਰਕੇ ਇਸ ਸੰਘਰਸ਼ ਲਈ ਨਿੱਜੀ ਵਿਚਾਰ ਇਕ ਪਾਸੇ ਕਰ ਦਿੱਤੇ। ਮੋਟਰਸਾਈਕਲ ਮਾਰਚ, ਚੱਕਾ ...

ਪੁੱਤ ਰੁਜ਼ਗਾਰ ਨੂੰ ਤਰਸੇ, ਮਾਂ ਘਰੇ ਬਿਮਾਰ, ਗੀਝੇ ਖ਼ਾਲੀ ਕੀ ਕਰੇ ਪਰਿਵਾਰ!! (ਨਿਊਜ਼ਨੰਬਰ ਖ਼ਾਸ ਖ਼ਬਰ)

ਪੁੱਤ ਰੁਜ਼ਗਾਰ ਨੂੰ ਤਰਸੇ, ਮਾਂ ਘਰੇ ਬਿਮਾਰ, ਗੀਝੇ ਖ਼ਾਲੀ, ਕੀ ਕਰੇ ਪਰਿਵਾਰ.! ਇਹ ਲਿਖਣਾ ਅਤੇ ਕਹਿਣਾ ਜਿੰਨ੍ਹਾਂ ਹੀ ਸਾਡੇ ਲਈ ਸੌਖਾ ਹੈ, ਉਨ੍ਹਾਂ ਹੀ ਇਸ ਨੂੰ ਸਹਿਣਾ ਉਸ ਬੇਰੁਜ਼ਗਾਰ ਦੇ ਲਈ ਔਖਾ ਹੈ, ਜਿਸ ਦੇ ਕੋਲ ਨੌਕਰੀ ਨਹੀਂ ...

ਬੇਰੁਜ਼ਗਾਰਾਂ ਲਈ ਰੁਜ਼ਗਾਰ ਦਾ ਪ੍ਰਬੰਧ ਕਿਉਂ ਨਹੀਂ ਕਰਦੀ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਪਿਛਲੇ ਲੰਮੇ ਸਮੇਂ ਤੋਂ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਸੰਘਰਸ਼ ਕਰਦੀ ਆ ਰਹੀ ਹੈ। ਪਰ ਮਜ਼ਾਲ ਐ ਕਿ ਸਰਕਾਰ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਦੇ ...

ਰੁਜ਼ਗਾਰ ਮੰਗਣਾ ਗ਼ੁਨਾਹ: ਨਾਲੇ ਕੁੱਟਿਆ, ਨਾਲੇ ਲੁੱਟਿਆ ਅਤੇ ਨਾਲੇ ਜੇਲ੍ਹੀਂ ਸੁੱਟਿਆ!! (ਨਿਊਜ਼ਨੰਬਰ ਖ਼ਾਸ ਖ਼ਬਰ)

ਰੁਜ਼ਗਾਰ ਮੰਗਦੇ ਬੇਰੁਜ਼ਗਾਰ ਈ.ਟੀ.ਟੀ.ਅਧਿਆਪਕਾਂ 'ਤੇ ਲੰਘੇ ਕੱਲ੍ਹ ਪਟਿਆਲਾ ਸ਼ਹਿਰ ਵਿਖੇ ਲਾਠੀਚਾਰਜ ਕੀਤਾ ਗਿਆ। ਉੱਥੇ ਹੀ ਦੂਜੇ ਪਾਸੇ ਸਰਕਾਰ ਦੀਆਂ ਨੌਜਵਾਨ ਮਾਰੂ ਨੀਤੀਆਂ ਤੋਂ ਤੰਗ ਆਏ ਬੇਰੁਜ਼ਗਾਰਾਂ ਨੇ ਭਾਖੜਾ ਪੁਲ ...

ਜਵਾਨੀ ਰੁਜ਼ਗਾਰ ਮੰਗੇ, ਹਾਕਮ ਲਾਠੀਆਂ ਦੇਣ!! (ਨਿਊਜ਼ਨੰਬਰ ਖ਼ਾਸ ਖ਼ਬਰ)

ਦੇਸ਼ ਦੀ ਜਵਾਨੀ ਇਸ ਵੇਲੇ ਰੁਜ਼ਗਾਰ ਦੀ ਮੰਗ ਕਰ ਰਹੀ ਹੈ, ਪਰ ਹੁਕਮਰਾਨ ਉਨ੍ਹਾਂ ਨੂੰ ਲਾਠੀਆਂ ਦੇ ਰਹੇ ਹਨ। ਜਵਾਨੀ ਉੱਪਰ ਲਗਾਤਾਰ ਦੇਸ਼ ਦੇ ਅੰਦਰ ਤਸ਼ੱਦਦ ਹੋ ਰਿਹਾ ਹੈ, ਜਿਸ ਦੇ ਕਾਰਨ ਜਵਾਨੀ ਵਿੱਚ ਬਹੁਤ ਜ਼ਿਆਦਾ ...

ਬੇਰੁਜ਼ਗਾਰ ਨੂੰ ਰੁਜ਼ਗਾਰ ਦੀ ਭਾਲ, ਪਰ ਸਰਕਾਰ ਨੂੰ ਮੌਕੇ ਤੋਂ ਭੱਜਣ ਦੀ ਭਾਲ!!! (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰਾਂ ਦੇ ਵੱਲੋਂ ਸਰਕਾਰਾਂ ਦੇ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਬੇਰੁਜ਼ਗਾਰਾਂ ਦੀ ਮੰਗ ਨੂੰ ਕੋਈ ਵੀ ਸਰਕਾਰ ਨੇ ਪਿਛਲੇ ਸਮੇਂ ਵਿੱਚ ਸੁਣਿਆ ਨਹੀਂ, ਉੱਥੇ ਹੀ ਮੌਜ਼ੂਦਾ ...